ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 21
ਆਰਥੋਡਾਕਸ ਕੈਲੰਡਰ · 8 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 21 ਦਸੰਬਰ 2027
ਮੰਗਲਵਾਰ · ਪੰਤੇਕੁਸਤ ਤੋਂ ਬਾਅਦ 27ਵਾਂ ਹਫ਼ਤਾ · ਸੁਰ 1
ਤਿਉਹਾਰ ਅਤੇ ਸੰਤ
Venerable Patapios of Thebes (7th C)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਨਾਲ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
11ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ। 12ਅਤੇ ਉਹ ਦੋਸ਼ੀ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਵਿਸ਼ਵਾਸ ਤਿਆਗ ਬੈਠੀਆਂ ਹਨ। 13ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ। 14ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ। 15ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ। 16ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ। 17ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ। 18ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ। 19ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ। 20ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ। 21ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।
ਇੰਜੀਲ
12ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ। 13ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ। 14ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ। 15ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ। 16ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ। 17ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ। 18ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ 19ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 8 ਸਿਵਲ ਕੈਲੰਡਰ ਦਾ ਦਸੰਬਰ 21 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ