Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 23

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 23 ਦਸੰਬਰ 2027

ਵੀਰਵਾਰ · ਆਗਮਨ ਸਮੇਂ ਦਾ ਚੌਥਾ ਹਫ਼ਤਾ

ਤਿਉਹਾਰ ਅਤੇ ਸੰਤ

23 ਦਸੰਬਰ

ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਬੈਂਗਣੀ

ਕੈਂਟੀ ਦੇ ਸੰਤ ਜੌਨ, ਪਾਦਰੀ · ਯਾਦ

ਦਿਨ ਦੇ ਪਾਠ

ਪਹਿਲਾ ਪਾਠ

ਮਲਾ 3:1–4; 4:5–6

1ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। 2ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ। 3ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ। 4ਤਦ ਯਹੂਦਾਹ ਅਤੇ ਯਰੂਸ਼ਲਮ ਦੀ ਭੇਟ ਯਹੋਵਾਹ ਨੂੰ ਪਸੰਦ ਆਵੇਗੀ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਅਤੇ ਜਿਵੇਂ ਪਿੱਛਲਿਆਂ ਸਾਲਾਂ ਵਿੱਚ ਪਸੰਦ ਆਉਂਦੀ ਸੀ। 4:5ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭਿਆਨਕ ਦਿਨ ਆਵੇ 6ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ!

ਜਵਾਬੀ ਭਜਨ

ਜ਼ਬੂ 25:4–5, 8–10, 14

4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ। 5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ। 8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ। 9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ। 10ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ। 14ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।

ਇੰਜੀਲ

ਲੂਕਾ 1:57–66

57ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ। 58ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ। 59ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ। 60ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ। 61ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ। 62ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ। 63ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ। 64ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ। 65ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ। 66ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ