Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 25

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 25 ਦਸੰਬਰ 2027

ਸ਼ਨੀਵਾਰ · ਕ੍ਰਿਸਮਸ ਸਮਾਂ

ਤਿਉਹਾਰ ਅਤੇ ਸੰਤ

ਪ੍ਰਭੂ ਦਾ ਜਨਮ (ਕ੍ਰਿਸਮਸ)

ਮਹਾਂ-ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

ਯਸਾ 52:7–10

7ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ। 8ਤੇਰੇ ਰਾਖਿਆਂ ਦੀ ਅਵਾਜ਼ ਸੁਣ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ। 9ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ। 10ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।

ਜਵਾਬੀ ਭਜਨ

ਜ਼ਬੂ 98:1–6

1ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ਼ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ। 2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ। 3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ। 4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ, 5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ, ਰਸੀਲੇ ਸੁਰ ਨਾਲ ਬਰਬਤ ਵਜਾ ਕੇ 6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।

ਦੂਜਾ ਪਾਠ

ਇਬਰਾ 1:1–6

1ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ। 2ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। 3ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ। 4ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ। 5ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ। 6ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”

ਇੰਜੀਲ

ਯੂਹ 1:1–18

1ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। 2ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। 3ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। 4ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। 5ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ। 6ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ। 8ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ। 9ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। 10ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। 11ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। 12ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। 13ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ। 14ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ। 15ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।” 16ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ। 17ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ। 18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ