Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 25

ਆਰਥੋਡਾਕਸ ਕੈਲੰਡਰ · 12 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 25 ਦਸੰਬਰ 2027

ਸ਼ਨੀਵਾਰ · ਪੰਤੇਕੁਸਤ ਤੋਂ ਬਾਅਦ 27ਵਾਂ ਹਫ਼ਤਾ · ਸੁਰ 1

ਤਿਉਹਾਰ ਅਤੇ ਸੰਤ

Saint Spyridon the Wonderworker, Bishop of Tremithus († c. 348)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਮੱਛੀ ਦੀ ਇਜਾਜ਼ਤ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਗਲਾ 5:22–6:2

22ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, 23ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ। 24ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ। 25ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ। 26ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ। 6:1ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ। 2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।

ਇੰਜੀਲ

ਲੂਕਾ 13:18–29

18ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ? 19ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ। 20ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ? 21ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ। 22ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ। 23ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ? 24ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ। 25ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। 26ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ। 27ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ! 28ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ! 29ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 12 ਸਿਵਲ ਕੈਲੰਡਰ ਦਾ ਦਸੰਬਰ 25 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ