Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 27

ਕੈਥੋਲਿਕ ਕੈਲੰਡਰ

ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 27 ਦਸੰਬਰ 2027

ਸੋਮਵਾਰ · ਕ੍ਰਿਸਮਸ ਸਮਾਂ

ਤਿਉਹਾਰ ਅਤੇ ਸੰਤ

ਰਸੂਲ ਅਤੇ ਇੰਜੀਲ-ਲੇਖਕ ਸੰਤ ਯੂਹੰਨਾ

ਤਿਉਹਾਰ · ਉਪਾਸਨਾ ਦਾ ਰੰਗ: ਚਿੱਟਾ

ਦਿਨ ਦੇ ਪਾਠ

ਪਹਿਲਾ ਪਾਠ

1 ਯੂਹ 1:1–4

1ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ, 2ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। 3ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। 4ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ।

ਜਵਾਬੀ ਭਜਨ

ਜ਼ਬੂ 97:1–2, 5–6, 11–12

1ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ! 2ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ। 5ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ! 6ਅਕਾਸ਼ ਉਹ ਦੇ ਧਰਮ ਦਾ ਨਿਰਣਾ ਕਰਦੇ ਹਨ, ਅਤੇ ਸਾਰੇ ਲੋਕ ਉਹ ਦਾ ਪਰਤਾਪ ਵੇਖਦੇ ਹਨ। 11ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ। 12ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ, ਅਤੇ ਉਹ ਦੀ ਪਵਿੱਤਰ ਨਾਮ ਦਾ ਧੰਨਵਾਦ ਕਰੋ!

ਇੰਜੀਲ

ਯੂਹ 20:2–8

2ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?” 3ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ। 4ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ। 5ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ। 6ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ। 7ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ। 8ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।

ਅੱਜ ਦੇ ਸੰਤ

ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ