Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 27

ਆਰਥੋਡਾਕਸ ਕੈਲੰਡਰ · 14 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 27 ਦਸੰਬਰ 2027

ਸੋਮਵਾਰ · ਪੰਤੇਕੁਸਤ ਤੋਂ ਬਾਅਦ 28ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Martyrs Thyrsos, Leukios, Callinicos of Apollonia († 249-251)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

2 ਤਿਮ 2:20–26

20ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ। 21ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ। 22ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ। 23ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ। 24ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ। 25ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ। 26ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।

ਇੰਜੀਲ

ਮਰਕੁ 8:11–21

11ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ। 12ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ। 13ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ। 14ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ। 15ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ! 16ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ। 17ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ? 18ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ? 19ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ। 20ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ। 21ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 14 ਸਿਵਲ ਕੈਲੰਡਰ ਦਾ ਦਸੰਬਰ 27 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ