ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 28
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 28 ਦਸੰਬਰ 2027
ਮੰਗਲਵਾਰ · ਕ੍ਰਿਸਮਸ ਸਮਾਂ
ਤਿਉਹਾਰ ਅਤੇ ਸੰਤ
ਪਵਿੱਤਰ ਮਾਸੂਮ ਬਾਲਕ, ਸ਼ਹੀਦ
ਤਿਉਹਾਰ · ਉਪਾਸਨਾ ਦਾ ਰੰਗ: ਲਾਲ
ਦਿਨ ਦੇ ਪਾਠ
ਪਹਿਲਾ ਪਾਠ
5ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। 6ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। 7ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ। 8ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ। 9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ। 10ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ। 2:1ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ। 2ਅਤੇ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੈ ਪਰ ਸਿਰਫ਼ ਸਾਡਾ ਹੀ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ।
ਜਵਾਬੀ ਭਜਨ
2ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ, 3ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ, 4ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ, 5ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ! 7ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ। 8ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।
ਇੰਜੀਲ
13ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ। 14ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ। 15ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ। ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ। 16ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ। 17ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ ਹੋਇਆ ਕਿ 18ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ। ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
ਅੱਜ ਦੇ ਸੰਤ
- ਪਵਿੱਤਰ ਮਾਸੂਮ ਬਾਲਕ, ਸ਼ਹੀਦ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ