Bible Explorer ਐਪ ਲਓ

ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 30

ਆਰਥੋਡਾਕਸ ਕੈਲੰਡਰ · 17 ਦਸੰਬਰ (ਪੁਰਾਣਾ ਕੈਲੰਡਰ)

ਆਰਥੋਡਾਕਸ ਹਰ ਦਿਨ ਦੇ ਪਾਠ — 30 ਦਸੰਬਰ 2027

ਵੀਰਵਾਰ · ਪੰਤੇਕੁਸਤ ਤੋਂ ਬਾਅਦ 28ਵਾਂ ਹਫ਼ਤਾ · ਸੁਰ 2

ਤਿਉਹਾਰ ਅਤੇ ਸੰਤ

Prophet Daniel and the Three Holy Youths, Ananias, Azarias, and Misael (c 600 BC)

ਜਨਮ ਦਿਨ (ਕ੍ਰਿਸਮਸ) ਦਾ ਵਰਤ

ਵਰਤ: ਤੇਲ ਨਾਲ

ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।

ਦਿਨ ਦੇ ਪਾਠ

ਪੱਤ੍ਰੀ

ਤੀਤੁ 1:5–2:1

5ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ। 6ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ। 7ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ। 8ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ। 9ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ। 10ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ। 11ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ। 12ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਹੀ ਨਬੀ ਸੀ, ਆਖਿਆ ਕਿ ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ। 13ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ। 14ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ। 15ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ। 16ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ। 2:1ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ।

ਪੱਤ੍ਰੀ (ਨਬੀ ਦਾਨੀਏਲ ਅਤੇ ਤਿੰਨ ਜੁਆਨਾਂ ਲਈ)

ਇਬਰਾ 11:33–12:2

33ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ, 34ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ। 35ਇਸਤਰੀਆਂ ਨੇ ਆਪਣਿਆਂ ਮੁਰਦਿਆਂ ਨੂੰ ਫੇਰ ਜੀ ਉੱਠਿਆ ਹੋਇਆਂ ਨੂੰ ਲੱਭਿਆ। ਕਈ ਡਾਂਗਾਂ ਨਾਲ ਜਾਨੋਂ ਮਾਰੇ ਗਏ ਅਤੇ ਛੁਟਕਾਰਾ ਨਾ ਚਾਹਿਆ ਤਾਂ ਜੋ ਹੋਰ ਵੀ ਉੱਤਮ ਕਿਆਮਤ ਨੂੰ ਪ੍ਰਾਪਤ ਕਰਨ। 36ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ। 37ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, - 38ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ। 39ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ। 40ਕਿਉਂ ਜੋ ਸਾਡੇ ਲਈ ਪਰਮੇਸ਼ੁਰ ਨੇ ਹੋਰ ਵੀ ਇੱਕ ਚੰਗੀ ਗੱਲ ਪਹਿਲਾਂ ਸੋਚ ਰੱਖੀ ਸੀ ਕਿ ਉਹ ਸਾਡੇ ਤੋਂ ਬਿਨ੍ਹਾਂ ਸਿੱਧ ਨਾ ਹੋਣ। 12:1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ। 2ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

ਇੰਜੀਲ

ਮਰਕੁ 9:10–16

10ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ? 11ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ? 12ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ? 13ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ। 14ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ। 15ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ। 16ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?

ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 17 ਸਿਵਲ ਕੈਲੰਡਰ ਦਾ ਦਸੰਬਰ 30 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ