ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 31
ਕੈਥੋਲਿਕ ਕੈਲੰਡਰ
ਹਰ ਦਿਨ ਦੇ ਬਾਈਬਲ ਪਾਠ (ਕੈਥੋਲਿਕ) — 31 ਦਸੰਬਰ 2027
ਸ਼ੁੱਕਰਵਾਰ · ਕ੍ਰਿਸਮਸ ਸਮਾਂ
ਤਿਉਹਾਰ ਅਤੇ ਸੰਤ
31 ਦਸੰਬਰ — ਕ੍ਰਿਸਮਸ ਦੇ ਅੱਠਵਾਰੇ ਦਾ ਸੱਤਵਾਂ ਦਿਨ
ਇੱਛਿਕ ਯਾਦਗਾਰੀ ਦਿਨ · ਉਪਾਸਨਾ ਦਾ ਰੰਗ: ਚਿੱਟਾ
ਸੰਤ ਸਿਲਵੈਸਟਰ ਪਹਿਲੇ, ਪੋਪ · ਯਾਦ
ਵਰਤ ਅਤੇ ਤੋਬਾ
ਤੋਬਾ ਦਾ ਦਿਨ
ਹਰ ਸ਼ੁੱਕਰਵਾਰ ਤੋਬਾ ਦਾ ਦਿਨ ਹੈ; ਹਰ ਬਿਸ਼ਪ ਕਾਨਫ਼ਰੰਸ ਤੈਅ ਕਰਦੀ ਹੈ ਕਿ ਇਸ ਨੂੰ ਕਿਵੇਂ ਮਨਾਉਣਾ ਹੈ: ਮਾਸ ਤੋਂ ਪਰਹੇਜ਼ ਜਾਂ ਤੋਬਾ ਦਾ ਕੋਈ ਹੋਰ ਕੰਮ। ਵਰਤ 18 ਤੋਂ 59 ਸਾਲ ਤੱਕ, ਪਰਹੇਜ਼ 14 ਸਾਲ ਤੋਂ ਲਾਜ਼ਮੀ ਹੈ।
ਦਿਨ ਦੇ ਪਾਠ
ਪਹਿਲਾ ਪਾਠ
18ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ। 19ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ। 20ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ। 21ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ।
ਜਵਾਬੀ ਭਜਨ
1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ! 2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ! 11ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, 12ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ, 13ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।
ਇੰਜੀਲ
1ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। 2ਉਹ ਆਦ ਵਿੱਚ ਪਰਮੇਸ਼ੁਰ ਦੇ ਨਾਲ ਸੀ। 3ਸਭ ਕੁਝ ਉਸ ਦੇ ਰਾਹੀਂ ਰਚਿਆ ਗਿਆ; ਉਸ ਤੋਂ ਬਿਨ੍ਹਾਂ ਕੁਝ ਵੀ ਨਹੀਂ ਸੀ ਰਚਿਆ ਗਿਆ। 4ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ। 5ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ। 6ਇੱਕ ਆਦਮੀ ਸੀ, ਜਿਸ ਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ। 7ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ। 8ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ। 9ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। 10ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ। 11ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ। 12ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। 13ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ। 14ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ। 15ਯੂਹੰਨਾ ਨੇ ਉਸ ਦੇ ਬਾਰੇ ਗਵਾਹੀ ਦਿੱਤੀ ਅਤੇ ਆਖਿਆ, “ਇਹ ਉਹੀ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਜਿਹੜਾ ਮੇਰੇ ਤੋਂ ਬਾਅਦ ਆਵੇਗਾ, ਉਹ ਮੇਰੇ ਨਾਲੋਂ ਵੀ ਮਹਾਨ ਹੈ। ਉਹ ਮੇਰੇ ਤੋਂ ਵੀ ਪਹਿਲਾਂ ਸੀ।” 16ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ। 17ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ। 18ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।
ਅੱਜ ਦੇ ਸੰਤ
- ਸੰਤ ਸਿਲਵੈਸਟਰ ਪਹਿਲੇ, ਪੋਪ
ਆਮ ਰੋਮਨ ਕੈਲੰਡਰ; ਬਿਸ਼ਪਾਂ ਦੀ ਕਾਨਫ਼ਰੰਸ ਕੁਝ ਤਿਉਹਾਰ (ਪ੍ਰਭੂ ਦਾ ਪ੍ਰਗਟ ਹੋਣਾ, ਸੁਰਗ ਉੱਠਣਾ, ਮਸੀਹ ਦਾ ਸਰੀਰ ਅਤੇ ਲਹੂ) ਐਤਵਾਰ ਨੂੰ ਲਿਜਾ ਸਕਦੀ ਹੈ ਜਾਂ ਆਪਣੇ ਤਿਉਹਾਰ ਜੋੜ ਸਕਦੀ ਹੈ। ਪਾਠ-ਸੰਗ੍ਰਹਿ: ਐਤਵਾਰਾਂ ਦਾ ਚੱਕਰ C, ਹਫ਼ਤੇ ਦੇ ਦਿਨਾਂ ਦਾ ਸਾਲ II।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ