ਮੁੱਖ ਪੰਨਾ › ਹਰ ਦਿਨ ਦੇ ਬਾਈਬਲ ਪਾਠ › ਦਸੰਬਰ 2027 › ਦਸੰਬਰ 31
ਆਰਥੋਡਾਕਸ ਕੈਲੰਡਰ · 18 ਦਸੰਬਰ (ਪੁਰਾਣਾ ਕੈਲੰਡਰ)
ਆਰਥੋਡਾਕਸ ਹਰ ਦਿਨ ਦੇ ਪਾਠ — 31 ਦਸੰਬਰ 2027
ਸ਼ੁੱਕਰਵਾਰ · ਪੰਤੇਕੁਸਤ ਤੋਂ ਬਾਅਦ 28ਵਾਂ ਹਫ਼ਤਾ · ਸੁਰ 2
ਤਿਉਹਾਰ ਅਤੇ ਸੰਤ
Martyr Sebastian at Rome with his companions: Martyrs Nicostratus, his wife Zoe, Castorius, Tranquillinus the Presbyter and his sons the Deacons Marcellinus and Mark, Claudius, his son Symphorian and brother Victorinus, Tiburtius and Castulus († c. 287)
ਜਨਮ ਦਿਨ (ਕ੍ਰਿਸਮਸ) ਦਾ ਵਰਤ
ਵਰਤ: ਤੇਲ ਤੋਂ ਬਿਨਾਂ ਪਕਾਇਆ ਭੋਜਨ
ਇਹ ਮੱਠਵਾਸੀ ਨਿਯਮ ਅਨੁਸਾਰ ਹੈ। ਪੈਰਿਸ਼ ਵਿੱਚ ਵਰਤ ਦੀ ਮਾਤਰਾ ਆਪਣੇ ਪਾਪ-ਸਵੀਕਾਰ ਸੁਣਨ ਵਾਲੇ ਪਾਦਰੀ ਨਾਲ ਮਿਲ ਕੇ, ਸਿਹਤ, ਉਮਰ ਅਤੇ ਹਾਲਾਤ ਅਨੁਸਾਰ ਤੈਅ ਕੀਤੀ ਜਾਂਦੀ ਹੈ।
ਦਿਨ ਦੇ ਪਾਠ
ਪੱਤ੍ਰੀ
15ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ। 16ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ। 2:1ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ। 2ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ। 3ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ। 4ਭਈ ਜਵਾਨ ਇਸਤਰੀਆਂ ਨੂੰ ਅਜਿਹੀ ਸਿੱਖਿਆ ਦੇਣ, ਜੋ ਓਹ ਆਪਣੇ ਪਤੀਆਂ ਅਤੇ ਬੱਚਿਆਂ ਨਾਲ ਪਿਆਰ ਕਰਨ। 5ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ। 6ਇਸੇ ਤਰ੍ਹਾਂ ਨੌਜਵਾਨਾਂ ਨੂੰ ਸਮਝਾ ਜੋ ਬਹੁਤੇ ਕਾਹਲੇ ਨਾ ਹੋਣ। 7ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ। 8ਤੇਰੇ ਬਚਨਾਂ ਵਿੱਚ ਖਰਿਆਈ ਹੋਵੇ ਤਾਂ ਜੋ ਵਿਰੋਧੀ ਨੂੰ ਸਾਡੇ ਉੱਤੇ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ਅਤੇ ਉਹ ਸ਼ਰਮਿੰਦੇ ਹੋਣ। 9ਨੌਕਰਾਂ ਨੂੰ ਸਮਝਾ ਕਿ ਉਹ ਆਪਣੇ ਮਾਲਕਾਂ ਦੀ ਹਰੇਕ ਗੱਲ ਮੰਨਣ ਅਤੇ ਉਹਨਾਂ ਦੇ ਮਨਭਾਉਂਦੇ ਕੰਮ ਕਰਨ। 10ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜ਼ਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ।
ਇੰਜੀਲ
33ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ? 34ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ? 35ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ। 36ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ, 37ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। 38ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ। 39ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ। 40ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ। 41ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।
ਤਾਰੀਖ਼ਾਂ ਰੂਸੀ ਕਲੀਸਿਯਾ ਦੇ ਜੂਲੀਅਨ ਕੈਲੰਡਰ ਅਨੁਸਾਰ ਹਨ (ਸਰਬੀਆਈ ਅਤੇ ਜਾਰਜੀਆਈ ਕਲੀਸਿਯਾਵਾਂ ਅਤੇ ਆਥੋਸ ਪਹਾੜ ਵਾਂਗ): ਕਲੀਸਿਯਾ ਦੇ ਕੈਲੰਡਰ ਦਾ ਦਸੰਬਰ 18 ਸਿਵਲ ਕੈਲੰਡਰ ਦਾ ਦਸੰਬਰ 31 ਹੈ। ਨਵੇਂ ਕੈਲੰਡਰ ਵਾਲੀਆਂ ਕਲੀਸਿਯਾਵਾਂ (ਯੂਨਾਨ, ਰੋਮਾਨੀਆ, ਬੁਲਗਾਰੀਆ, ਯੂਕਰੇਨ…) ਪੱਕੀ ਤਾਰੀਖ਼ ਵਾਲੇ ਤਿਉਹਾਰ ਅਤੇ ਸੰਤ ਉਸੇ ਸਿਵਲ ਤਾਰੀਖ਼ ਨੂੰ, 13 ਦਿਨ ਪਹਿਲਾਂ, ਮਨਾਉਂਦੀਆਂ ਹਨ, ਅਤੇ ਉਨ੍ਹਾਂ ਦੇ ਕੁਝ ਪਾਠ ਵੱਖਰੇ ਹਨ; ਈਸਟਰ ਅਤੇ ਉਸ ਉੱਤੇ ਟਿਕੇ ਦਿਨ ਇੱਕੋ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ