Bible Explorer ਐਪ ਲਓ

ਪੜਚੋਲ › ਵਿਸ਼ੇ › ਗੁੱਸਾ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਗੁੱਸਾ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 41 ਹਿੱਸੇ, ਸਤਰ-ਦਰ-ਸਤਰ।

ਕਹਾਵਤਾਂ

  • ਨਰਮ ਉੱਤਰ ਗੁੱਸੇ ਨੂੰ ਠੰਡਾ ਕਰਦਾ ਹੈ; ਕੌੜਾ ਬਚਨ ਕ੍ਰੋਧ ਭੜਕਾਉਂਦਾ ਹੈਕਹਾ 15:1
    ਆਇਤਾਂ
    ਕਹਾ 15:1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
  • ਗੁੱਸੇ ਵਿੱਚ ਧੀਮਾ ਮਨੁੱਖ ਸੂਰਮੇ ਨਾਲੋਂ ਚੰਗਾ ਹੈਕਹਾ 16:32, ਕਹਾ 14:29
    ਆਇਤਾਂ
    ਕਹਾ 16:32ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।
    ਕਹਾ 14:29ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
  • ਜਿਸ ਮਨੁੱਖ ਦਾ ਆਪਣੇ ਆਪ ਉੱਤੇ ਕਾਬੂ ਨਹੀਂ, ਉਹ ਟੁੱਟੀਆਂ ਕੰਧਾਂ ਵਾਲੇ ਸ਼ਹਿਰ ਵਰਗਾ ਹੈਕਹਾ 25:28
    ਆਇਤਾਂ
    ਕਹਾ 25:28ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।
  • ਮੂਰਖ ਆਪਣਾ ਸਾਰਾ ਗੁੱਸਾ ਕੱਢ ਦਿੰਦਾ ਹੈ; ਬੁੱਧੀਮਾਨ ਉਸ ਨੂੰ ਰੋਕ ਰੱਖਦਾ ਹੈਕਹਾ 29:11
    ਆਇਤਾਂ
    ਕਹਾ 29:11ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।
  • ਜਿਵੇਂ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਤਿਵੇਂ ਗੁੱਸਾ ਭੜਕਾਉਣ ਨਾਲ ਝਗੜਾ ਨਿੱਕਲਦਾ ਹੈਕਹਾ 30:33
    ਆਇਤਾਂ
    ਕਹਾ 30:33ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।
  • ਗੁੱਸਾ ਮੂਰਖਾਂ ਦੀ ਛਾਤੀ ਵਿੱਚ ਵੱਸਦਾ ਹੈਉਪ 7:9
    ਆਇਤਾਂ
    ਉਪ 7:9ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।
  • ਗੁੱਸੇ ਤੋਂ ਰੁਕ ਜਾ; ਉਸ ਤੋਂ ਬੁਰਾਈ ਹੀ ਨਿੱਕਲਦੀ ਹੈਜ਼ਬੂ 37:8
    ਆਇਤਾਂ
    ਜ਼ਬੂ 37:8ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
  • ਸੂਰਜ ਡੁੱਬਣ ਤੱਕ ਤੁਹਾਡਾ ਗੁੱਸਾ ਨਾ ਰਹੇਅਫ਼ 4:26
    ਆਇਤਾਂ
    ਅਫ਼ 4:26ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
  • ਸੁਣਨ ਵਿੱਚ ਕਾਹਲਾ, ਬੋਲਣ ਵਿੱਚ ਧੀਮਾ, ਗੁੱਸੇ ਵਿੱਚ ਧੀਮਾਯਾਕੂ 1:19–20
    ਆਇਤਾਂ
    ਯਾਕੂ 1:19–20ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ। ਕਿਉਂ ਜੋ ਮਨੁੱਖ ਦਾ ਕ੍ਰੋਧ ਪਰਮੇਸ਼ੁਰ ਦੀ ਧਾਰਮਿਕਤਾ ਦਾ ਕੰਮ ਨਹੀਂ ਕਰਦਾ।

ਉਦਾਹਰਣਾਂ

  • ਕਾਇਨ ਨੂੰ ਬਹੁਤ ਗੁੱਸਾ ਆਉਂਦਾ ਹੈ ਅਤੇ ਉਹ ਆਪਣੇ ਭਰਾ ਹਾਬਲ ਨੂੰ ਮਾਰ ਦਿੰਦਾ ਹੈਉਤ 4:5–8
    ਆਇਤਾਂ
    ਉਤ 4:5–8ਪਰ ਕਾਇਨ ਅਤੇ ਉਹ ਦੀ ਭੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ। ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ? ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ। ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
  • ਯਾਕੂਬ ਰਾਖ਼ੇਲ ਨੂੰ: “ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ”ਉਤ 30:2
    ਆਇਤਾਂ
    ਉਤ 30:2ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?
  • ਭੜਕਿਆ ਹੋਇਆ ਯਾਕੂਬ ਲਾਬਾਨ ਨਾਲ ਝਗੜਦਾ ਹੈਉਤ 31:36
    ਆਇਤਾਂ
    ਉਤ 31:36ਇਹ ਗੱਲ ਤੋਂ ਗੁੱਸੇ ਹੋ ਕੇ ਯਾਕੂਬ, ਲਾਬਾਨ ਨਾਲ ਝਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਮੇਰਾ ਕੀ ਕਸੂਰ ਅਤੇ ਮੇਰਾ ਕੀ ਪਾਪ ਹੈ ਜੋ ਤੂੰ ਐਨੇ ਕ੍ਰੋਧ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ?
  • ਯਾਕੂਬ: ਸ਼ਿਮਓਨ ਅਤੇ ਲੇਵੀ ਨੇ “ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ”ਉਤ 49:5–7
    ਆਇਤਾਂ
    ਉਤ 49:5–7ਸ਼ਿਮਓਨ ਅਤੇ ਲੇਵੀ ਭਰਾ-ਭਰਾ ਹਨ, ਉਨ੍ਹਾਂ ਦੀਆਂ ਤਲਵਾਰਾਂ ਜ਼ੁਲਮ ਦੇ ਸ਼ਸਤਰ ਹਨ। ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ। ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ। ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਨਾਲੇ ਉਨ੍ਹਾਂ ਦਾ ਰੋਹ, ਕਿਉਂ ਜੋ ਉਹ ਕਠੋਰ ਸੀ। ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਅਲੱਗ-ਅਲੱਗ ਕਰ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ।
  • ਆਪਣੀ ਪਤਨੀ ਦੀ ਗੱਲ ਸੁਣ ਕੇ ਯੂਸੁਫ਼ ਦੇ ਮਾਲਕ ਦਾ ਕ੍ਰੋਧ ਭੜਕ ਉੱਠਦਾ ਹੈਉਤ 39:19
    ਆਇਤਾਂ
    ਉਤ 39:19ਫੇਰ ਅਜਿਹਾ ਹੋਇਆ ਕਿ ਜਦ ਉਸ ਦੇ ਸੁਆਮੀ ਨੇ ਆਪਣੀ ਪਤਨੀ ਦੀਆਂ ਗੱਲਾਂ ਸੁਣੀਆਂ, ਜਿਹੜੀ ਇਹ ਬੋਲੀ ਕਿ ਤੇਰੇ ਗ਼ੁਲਾਮ ਨੇ ਮੇਰੇ ਨਾਲ ਅਜਿਹਾ ਕੀਤਾ ਹੈ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ।
  • ਫ਼ਿਰਊਨ ਮੂਸਾ ਨੂੰ: “ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ”ਕੂਚ 10:28
    ਆਇਤਾਂ
    ਕੂਚ 10:28ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ।
  • ਗੁੱਸੇ ਨਾਲ ਭਰਿਆ ਮੂਸਾ ਫ਼ਿਰਊਨ ਕੋਲੋਂ ਨਿੱਕਲ ਜਾਂਦਾ ਹੈਕੂਚ 11:8
    ਆਇਤਾਂ
    ਕੂਚ 11:8ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।
  • ਵੱਛਾ ਵੇਖ ਕੇ ਮੂਸਾ ਫੱਟੀਆਂ ਭੰਨ ਦਿੰਦਾ ਹੈਕੂਚ 32:19
    ਆਇਤਾਂ
    ਕੂਚ 32:19ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਰਬਤ ਦੇ ਹੇਠ ਉਹਨਾਂ ਨੂੰ ਭੰਨ ਸੁੱਟਿਆ
  • ਮੂਸਾ ਚਟਾਨ ਨੂੰ ਦੋ ਵਾਰ ਮਾਰਦਾ ਹੈਗਿਣ 20:10–11
    ਆਇਤਾਂ
    ਗਿਣ 20:10–11ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ? ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।
  • ਬਿਲਆਮ ਆਪਣੀ ਗਧੀ ਨੂੰ ਮਾਰਦਾ ਹੈ, ਅਤੇ ਉਹ ਬੋਲ ਪੈਂਦੀ ਹੈਗਿਣ 22:27–29
    ਆਇਤਾਂ
    ਗਿਣ 22:27–29ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ। ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ? ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।
  • ਬਾਲਾਕ ਗੁੱਸੇ ਵਿੱਚ ਬਿਲਆਮ ਦੇ ਸਾਹਮਣੇ ਹੱਥ ਉੱਤੇ ਹੱਥ ਮਾਰਦਾ ਹੈਗਿਣ 24:10
    ਆਇਤਾਂ
    ਗਿਣ 24:10ਤਾਂ ਬਾਲਾਕ ਦਾ ਕ੍ਰੋਧ ਬਿਲਆਮ ਦੇ ਵਿਰੁੱਧ ਭੜਕਿਆ ਅਤੇ ਹੱਥ ਉੱਤੇ ਹੱਥ ਮਾਰ ਕੇ ਬਾਲਾਕ ਨੇ ਬਿਲਆਮ ਨੂੰ ਆਖਿਆ, ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਸੱਦਿਆ ਅਤੇ ਵੇਖ, ਤੂੰ ਤਿੰਨ ਵਾਰ ਉਨ੍ਹਾਂ ਨੂੰ ਬਰਕਤਾਂ ਹੀ ਬਰਕਤਾਂ ਦਿੱਤੀਆਂ।
  • ਗਿਦਾਊਨ ਨਰਮ ਉੱਤਰ ਨਾਲ ਇਫ਼ਰਾਈਮ ਦੇ ਗੁੱਸੇ ਹੋਏ ਆਦਮੀਆਂ ਨੂੰ ਠੰਡਾ ਕਰਦਾ ਹੈਨਿਆਂਈ 8:1–3
    ਆਇਤਾਂ
    ਨਿਆਂਈ 8:1–3ਤਦ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ ਕਿ ਜਦ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਬੁਲਾਇਆ?” ਸੋ ਉਨ੍ਹਾਂ ਨੇ ਉਸ ਦੇ ਨਾਲ ਬਹੁਤ ਝਗੜਾ ਕੀਤਾ। ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਭਲਾ, ਹੁਣ ਮੈਂ ਤੁਹਾਡੇ ਵਾਂਗੂੰ ਕੀ ਕੀਤਾ ਹੈ? ਕੀ ਇਫ਼ਰਾਈਮ ਦੇ ਬਚੀ-ਖੁਚੀ ਦਾਖ਼ ਵੀ ਅਬੀਅਜ਼ਰ ਦੀ ਸਾਰੀ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ? ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।
  • ਅਲੀਆਬ ਦਾ ਗੁੱਸਾ ਆਪਣੇ ਛੋਟੇ ਭਰਾ ਦਾਊਦ ਉੱਤੇ ਭੜਕਦਾ ਹੈ1 ਸਮੂ 17:28
    ਆਇਤਾਂ
    1 ਸਮੂ 17:28ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ
  • ਸ਼ਾਊਲ ਆਪਣੇ ਪੁੱਤਰ ਯੋਨਾਥਾਨ ਉੱਤੇ ਬਰਛੀ ਸੁੱਟਦਾ ਹੈ1 ਸਮੂ 20:30–34
    ਆਇਤਾਂ
    1 ਸਮੂ 20:30–34ਤਦ ਸ਼ਾਊਲ ਨੂੰ ਯੋਨਾਥਾਨ ਉੱਤੇ ਕ੍ਰੋਧ ਆਇਆ ਅਤੇ ਉਸ ਨੇ ਉਹ ਨੂੰ ਆਖਿਆ, ਹੇ ਦੁਸ਼ਟ ਦੇਸ਼ਧ੍ਰੋਹੀ ਦੇ ਪੁੱਤਰ! ਭਲਾ, ਮੈਨੂੰ ਖ਼ਬਰ ਨਹੀਂ ਜੋ ਤੂੰ ਆਪਣੀ ਲੱਜ ਅਤੇ ਆਪਣੀ ਮਾਂ ਦੇ ਨੰਗੇਜ਼ ਦੀ ਲੱਜ ਲਈ ਯੱਸੀ ਦੇ ਪੁੱਤਰ ਨੂੰ ਚੁਣ ਲਿਆ ਹੈ? ਜਦ ਤੱਕ ਇਹ ਯੱਸੀ ਦਾ ਪੁੱਤਰ ਧਰਤੀ ਉੱਤੇ ਜੀਉਂਦਾ ਹੈ ਤਦ ਤੱਕ ਨਾ ਤੂੰ ਸਥਿਰ ਹੋਵੇਂਗਾ ਨਾ ਤੇਰਾ ਰਾਜ। ਹੁਣੇ ਮਨੁੱਖ ਘੱਲ ਅਤੇ ਉਹ ਨੂੰ ਮੇਰੇ ਕੋਲ ਲਿਆ ਕਿਉਂ ਜੋ ਉਹ ਜ਼ਰੂਰ ਮਾਰਿਆ ਜਾਵੇ। ਤਦ ਯੋਨਾਥਾਨ ਨੇ ਆਪਣੇ ਪਿਤਾ ਸ਼ਾਊਲ ਨੂੰ ਉੱਤਰ ਦਿੱਤਾ, ਉਹ ਕਿਉਂ ਮਾਰਿਆ ਜਾਵੇ? ਉਸ ਨੇ ਅਜਿਹਾ ਕੀ ਕੀਤਾ ਹੈ? ਤਦ ਸ਼ਾਊਲ ਨੇ ਉਸ ਦੇ ਮਾਰਨ ਲਈ ਭਾਲਾ ਚਲਾਇਆ। ਤਦ ਯੋਨਾਥਾਨ ਨੂੰ ਖ਼ਬਰ ਹੋਈ ਜੋ ਉਹ ਦੇ ਪਿਤਾ ਨੇ ਦਾਊਦ ਨੂੰ ਮਾਰਨ ਦਾ ਮਨ ਬਣਾ ਲਿਆ ਹੈ। ਸੋ ਯੋਨਾਥਾਨ ਵੱਡੇ ਕ੍ਰੋਧ ਨਾਲ ਭੋਜਨ ਦੀ ਮੇਜ਼ ਤੋਂ ਉੱਠ ਗਿਆ ਅਤੇ ਮਹੀਨੇ ਦੇ ਦੂਜੇ ਦਿਨ ਕੁਝ ਭੋਜਨ ਨਾ ਖਾਧਾ ਕਿਉਂ ਜੋ ਉਹ ਦਾਊਦ ਦੇ ਕਾਰਨ ਵੱਡਾ ਦੁਖੀ ਹੋਇਆ ਕਿ ਉਹ ਦੇ ਪਿਤਾ ਨੇ ਦਾਊਦ ਦਾ ਬਹੁਤ ਨਿਰਾਦਰ ਕੀਤਾ ਸੀ।
  • ਨਾਥਾਨ ਦੀ ਧਨੀ ਮਨੁੱਖ ਵਾਲੀ ਕਹਾਣੀ ਸੁਣ ਕੇ ਦਾਊਦ ਦਾ ਕ੍ਰੋਧ ਭੜਕ ਉੱਠਦਾ ਹੈ2 ਸਮੂ 12:5
    ਆਇਤਾਂ
    2 ਸਮੂ 12:5ਤਦ ਉਸ ਮਨੁੱਖ ਉੱਤੇ ਦਾਊਦ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਨਾਥਾਨ ਨੂੰ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਮਨੁੱਖ ਨੇ ਇਹ ਕੰਮ ਕੀਤਾ ਹੈ ਉਹ ਵੱਢਣ ਜੋਗਾ ਹੈ!
  • ਉਦਾਸ ਅਤੇ ਗੁੱਸੇ ਹੋਇਆ ਅਹਾਬ ਰੋਟੀ ਖਾਣ ਤੋਂ ਨਾਂਹ ਕਰਦਾ ਹੈ1 ਰਾਜਾ 21:4
    ਆਇਤਾਂ
    1 ਰਾਜਾ 21:4ਤਾਂ ਅਹਾਬ ਆਪਣੇ ਘਰ ਨੂੰ ਗਿਆ। ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਕਿ ਮੈਂ ਤੁਹਾਨੂੰ ਆਪਣੇ ਪੁਰਖਿਆਂ ਦੀ ਮਿਰਾਸ ਨਹੀਂ ਦਿਆਂਗਾ। ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਤੇ ਰੋਟੀ ਨਾ ਖਾਧੀ।
  • ਨਅਮਾਨ: ਕੀ ਦੰਮਿਸ਼ਕ ਦੀਆਂ ਨਦੀਆਂ ਯਰਦਨ ਨਾਲੋਂ ਚੰਗੀਆਂ ਨਹੀਂ?2 ਰਾਜਾ 5:11–12
    ਆਇਤਾਂ
    2 ਰਾਜਾ 5:11–12ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ। ਕੀ ਦੰਮਿਸ਼ਕ ਦੀਆਂ ਨਦੀਆਂ ਅਬਾਨਾਹ ਤੇ ਫਰਫਰ ਇਸਰਾਏਲ ਦੀਆਂ ਸਾਰੀਆਂ ਨਦੀਆਂ ਤੋਂ ਚੰਗੀਆਂ ਨਹੀਂ ਹਨ? ਕੀ ਮੈਂ ਉਨ੍ਹਾਂ ਵਿੱਚ ਨਹਾ ਕੇ ਸ਼ੁੱਧ ਨਹੀਂ ਹੋ ਸਕਦਾ ਸੀ?” ਸੋ ਉਹ ਮੁੜਿਆ ਤੇ ਗੁੱਸੇ ਨਾਲ ਚੱਲਿਆ ਗਿਆ।
  • ਆਸਾ ਇੱਕ ਦਰਸ਼ੀ ਨੂੰ ਕੈਦਖ਼ਾਨੇ ਵਿੱਚ ਪਾ ਦਿੰਦਾ ਹੈ2 ਇਤ 16:10
    ਆਇਤਾਂ
    2 ਇਤ 16:10ਤਦ ਆਸਾ ਨੇ ਉਸ ਗੈਬਦਾਨ ਤੋਂ ਨਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ।
  • ਹੱਥ ਵਿੱਚ ਧੂਪਦਾਨ ਲਈ ਉੱਜ਼ੀਯਾਹ ਜਾਜਕਾਂ ਉੱਤੇ ਹਰਖ ਕਰਦਾ ਹੈ2 ਇਤ 26:19
    ਆਇਤਾਂ
    2 ਇਤ 26:19ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ
  • ਰਾਣੀ ਵਸ਼ਤੀ ਆਉਣ ਤੋਂ ਨਾਂਹ ਕਰਦੀ ਹੈ ਤਾਂ ਅਹਸ਼ਵੇਰੋਸ਼ ਕ੍ਰੋਧ ਨਾਲ ਭਰ ਜਾਂਦਾ ਹੈਅਸਤ 1:12
    ਆਇਤਾਂ
    ਅਸਤ 1:12ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ।
  • ਜਦ ਮਾਰਦਕਈ ਨਹੀਂ ਝੁਕਦਾ ਤਾਂ ਹਾਮਾਨ ਗੁੱਸੇ ਨਾਲ ਭਰ ਜਾਂਦਾ ਹੈਅਸਤ 3:5
    ਆਇਤਾਂ
    ਅਸਤ 3:5ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਹੈ, ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਗੁੱਸੇ ਨਾਲ ਭਰ ਗਿਆ।
  • ਅਲੀਹੂ ਦਾ ਕ੍ਰੋਧ ਅੱਯੂਬ ਅਤੇ ਉਸ ਦੇ ਤਿੰਨ ਮਿੱਤਰਾਂ ਉੱਤੇ ਭੜਕਦਾ ਹੈਅੱਯੂਬ 32:2–3
    ਆਇਤਾਂ
    ਅੱਯੂਬ 32:2–3ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅੱਯੂਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ, ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਇਆ।
  • ਨਬੂਕਦਨੱਸਰ ਭੱਠੀ ਨੂੰ ਸੱਤ ਗੁਣਾ ਵੱਧ ਤਪਾਉਂਦਾ ਹੈਦਾਨੀ 3:13, ਦਾਨੀ 3:19
    ਆਇਤਾਂ
    ਦਾਨੀ 3:13ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।
    ਦਾਨੀ 3:19ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
  • ਸੁੱਕੇ ਬੂਟੇ ਉੱਤੇ ਯੂਨਾਹ: “ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ”ਯੂਨਾ 4:1, ਯੂਨਾ 4:9
    ਆਇਤਾਂ
    ਯੂਨਾ 4:1ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।
    ਯੂਨਾ 4:9ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”
  • ਵਿਦਵਾਨ ਖੋਜੀਆਂ ਦੀ ਚਲਾਕੀ ਵੇਖ ਕੇ ਹੇਰੋਦੇਸ ਨੂੰ ਬਹੁਤ ਗੁੱਸਾ ਆਉਂਦਾ ਹੈਮੱਤੀ 2:16
    ਆਇਤਾਂ
    ਮੱਤੀ 2:16ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।
  • ਨਾਸਰਤ ਦੇ ਪ੍ਰਾਰਥਨਾ ਘਰ ਦੇ ਲੋਕ ਯਿਸੂ ਨੂੰ ਪਹਾੜੀ ਤੋਂ ਹੇਠਾਂ ਸੁੱਟਣਾ ਚਾਹੁੰਦੇ ਹਨਲੂਕਾ 4:28–29
    ਆਇਤਾਂ
    ਲੂਕਾ 4:28–29ਸੋ ਜਿਹੜੇ ਪ੍ਰਾਰਥਨਾ ਘਰ ਵਿੱਚ ਸਨ, ਇਹ ਗੱਲਾਂ ਸੁਣਦੇ ਹੀ ਕ੍ਰੋਧ ਨਾਲ ਭਰ ਗਏ। ਅਤੇ ਉਹਨਾਂ ਨੇ ਉੱਠ ਕੇ ਉਸ ਨੂੰ ਸ਼ਹਿਰੋਂ ਬਾਹਰ ਕੱਢਿਆ ਅਤੇ ਉਸ ਪਹਾੜ ਦੀ ਚੋਟੀ, ਜਿਸ ਉੱਤੇ ਉਨ੍ਹਾਂ ਦਾ ਸ਼ਹਿਰ ਬਣਿਆ ਹੋਇਆ ਸੀ ਲੈ ਗਏ ਤਾਂ ਜੋ ਉਸ ਨੂੰ ਸਿਰ ਪਰਨੇ ਸੁੱਟ ਦੇਣ।
  • ਯਿਸੂ ਉਨ੍ਹਾਂ ਦੇ ਮਨ ਦੀ ਕਠੋਰਤਾ ਉੱਤੇ ਗੁੱਸੇ ਨਾਲ ਚਾਰੇ ਪਾਸੇ ਵੇਖਦਾ ਹੈਮਰਕੁ 3:5
    ਆਇਤਾਂ
    ਮਰਕੁ 3:5ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।
  • ਮਹਾਂ ਸਭਾ ਦੇ ਲੋਕ ਗੁੱਸੇ ਵਿੱਚ ਇਸਤੀਫ਼ਾਨ ਉੱਤੇ ਦੰਦ ਪੀਹਦੇ ਹਨਰਸੂਲਾਂ 7:54–58
    ਆਇਤਾਂ
    ਰਸੂਲਾਂ 7:54–58ਇਹ ਗੱਲਾਂ ਸੁਣਦੇ ਹੀ ਉਹ ਗੁੱਸੇ ਨਾਲ ਭਰ ਗਏ ਅਤੇ ਉਸ ਉੱਤੇ ਦੰਦ ਪੀਹਣ ਲੱਗੇ। ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ। ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ! ਪਰ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਡੰਡ ਪਾ ਕੇ ਆਪਣੇ ਕੰਨ ਬੰਦ ਕਰ ਲਏ ਅਤੇ ਇੱਕ ਮਨ ਹੋ ਕੇ ਉਹ ਦੇ ਉੱਤੇ ਟੁੱਟ ਪਏ। ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
  • ਪੌਲੁਸ ਮਹਾਂ ਜਾਜਕ ਨੂੰ: “ਹੇ ਸਫ਼ੇਦੀ ਫੇਰੀ ਹੋਈ ਕੰਧੇ”ਰਸੂਲਾਂ 23:3
    ਆਇਤਾਂ
    ਰਸੂਲਾਂ 23:3ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ! ਤੂੰ ਤਾਂ ਬਿਵਸਥਾ ਦੇ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠਾ ਹੈਂ ਅਤੇ ਫਿਰ ਬਿਵਸਥਾ ਦੇ ਵਿਰੁੱਧ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂ?

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ