ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਘਾਤ ਲਾ ਕੇ ਕਤਲ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 23 ਹਿੱਸੇ, ਸਤਰ-ਦਰ-ਸਤਰ।
- “ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ”ਬਿਵ 27:24
ਆਇਤਾਂ
ਬਿਵ 27:24‘ਸਰਾਪੀ ਹੋਵੇ ਉਹ, ਜਿਹੜਾ ਆਪਣੇ ਗੁਆਂਢੀ ਨੂੰ ਲੁੱਕ ਕੇ ਮਾਰੇ। ਤਦ ਸਾਰੀ ਪਰਜਾ ਆਖੇ, ਆਮੀਨ।’
- ਦਾਊਦ ਨੇ ਈਸ਼ਬੋਸ਼ਥ ਦੇ ਕਾਤਲਾਂ ਨੂੰ ਮਰਵਾ ਦਿੱਤਾ2 ਸਮੂ 4:9–12
ਆਇਤਾਂ
2 ਸਮੂ 4:9–12ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ। ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ। ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ। ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ? ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।
ਉਦਾਹਰਣਾਂ
- ਏਹੂਦ ਨੇ ਲੁਕਾਈ ਹੋਈ ਤਲਵਾਰ ਨਾਲ ਮੋਆਬ ਦੇ ਰਾਜਾ ਅਗਲੋਨ ਨੂੰ ਮਾਰ ਦਿੱਤਾਨਿਆਂਈ 3:15–22
ਆਇਤਾਂ
ਨਿਆਂਈ 3:15–22ਫਿਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਚਾਉਣ ਵਾਲੇ ਨੂੰ ਅਰਥਾਤ ਬਿਨਯਾਮੀਨ ਗੋਤ ਦੇ ਗੇਰਾ ਦੇ ਪੁੱਤਰ ਏਹੂਦ ਨੂੰ ਜੋ ਖੱਬਾ ਸੀ, ਚੁਣਿਆ ਅਤੇ ਇਸਰਾਏਲੀਆਂ ਨੇ ਉਸ ਦੇ ਹੱਥ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਭੇਜਿਆ। ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ। ਤਦ ਉਹ ਉਸ ਨਜ਼ਰਾਨੇ ਨੂੰ ਮੋਆਬ ਦੇ ਰਾਜਾ ਕੋਲ ਲਿਆਇਆ। ਅਗਲੋਨ ਇੱਕ ਮੋਟੇ ਢਿੱਡ ਵਾਲਾ ਮਨੁੱਖ ਸੀ। ਅਤੇ ਅਜਿਹਾ ਹੋਇਆ ਜਦ ਏਹੂਦ ਨੇ ਨਜ਼ਰਾਨਾ ਉਸ ਨੂੰ ਦੇ ਦਿੱਤਾ ਤਾਂ ਜਿਹੜੇ ਲੋਕ ਨਜ਼ਰਾਨਾ ਚੁੱਕ ਕੇ ਲਿਆਏ ਸਨ, ਉਨ੍ਹਾਂ ਨੂੰ ਉਸ ਨੇ ਭੇਜ ਦਿੱਤਾ। ਪਰ ਉਹ ਆਪ ਪੱਥਰ ਦੀ ਖਾਣ ਕੋਲੋਂ ਜੋ ਗਿਲਗਾਲ ਵਿੱਚ ਹੈ, ਵਾਪਿਸ ਆਇਆ ਅਤੇ ਅਗਲੋਨ ਨੂੰ ਕਿਹਾ, “ਹੇ ਮਹਾਰਾਜ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।” ਅਗਲੋਨ ਨੇ ਕਿਹਾ, “ਥੋੜੀ ਦੇਰ ਲਈ ਬਾਹਰ ਜਾਓ।” ਤਦ ਜਿਹੜੇ ਉਸ ਦੇ ਆਲੇ-ਦੁਆਲੇ ਖੜ੍ਹੇ ਸਨ, ਸਭ ਬਾਹਰ ਨਿੱਕਲ ਗਏ। ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ। ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ। ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
- ਅਬੀਮਲਕ ਨੇ ਇੱਕੋ ਪੱਥਰ ਉੱਤੇ ਆਪਣੇ ਭਰਾਵਾਂ ਦਾ ਕਤਲ ਕੀਤਾ; ਯੋਥਾਮ ਲੁਕ ਗਿਆਨਿਆਂਈ 9:5
ਆਇਤਾਂ
ਨਿਆਂਈ 9:5ਤਦ ਉਸ ਨੇ ਆਫ਼ਰਾਹ ਵਿੱਚ ਆਪਣੇ ਪਿਤਾ ਦੇ ਘਰ ਜਾ ਕੇ ਆਪਣੇ ਸੱਤਰ ਭਰਾਵਾਂ ਨੂੰ ਜੋ ਯਰੁੱਬਆਲ ਦੇ ਪੁੱਤਰ ਸਨ, ਇੱਕ ਹੀ ਪੱਥਰ ਉੱਤੇ ਮਾਰ ਸੁੱਟਿਆ, ਪਰ ਯਰੁੱਬਆਲ ਦਾ ਛੋਟਾ ਪੁੱਤਰ ਯੋਥਾਮ ਲੁੱਕ ਗਿਆ, ਇਸ ਲਈ ਬਚ ਗਿਆ।
- ਯੋਆਬ ਨੇ ਹਬਰੋਨ ਦੇ ਫਾਟਕ ਵਿੱਚ ਅਬਨੇਰ ਨੂੰ ਛੁਰਾ ਮਾਰਿਆ2 ਸਮੂ 3:27
ਆਇਤਾਂ
2 ਸਮੂ 3:27ਜਦ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਇਕੱਲੇ ਵਿੱਚ ਗੱਲ ਕਰਨ ਲਈ ਉਹ ਡਿਉੜ੍ਹੀ ਦੀ ਨੁੱਕਰ ਵਿੱਚ ਲੈ ਗਿਆ ਅਤੇ ਉੱਥੇ ਉਸ ਦੇ ਢਿੱਡ ਵਿੱਚ ਆਪਣੇ ਭਰਾ ਅਸਾਹੇਲ ਦੇ ਖੂਨ ਬਦਲੇ ਅਜਿਹਾ ਮਾਰਿਆ ਕਿ ਉਹ ਮਰ ਗਿਆ।
- ਰੇਕਾਬ ਅਤੇ ਬਆਨਾਹ ਨੇ ਦੁਪਹਿਰ ਨੂੰ ਈਸ਼ਬੋਸ਼ਥ ਨੂੰ ਉਸ ਦੇ ਮੰਜੇ ਉੱਤੇ ਮਾਰ ਦਿੱਤਾ2 ਸਮੂ 4:5–7
ਆਇਤਾਂ
2 ਸਮੂ 4:5–7ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ। ਉਹ ਕਣਕ ਲੈਣ ਦੇ ਬਹਾਨੇ ਘਰ ਵਿੱਚ ਆ ਵੜੇ, ਅਤੇ ਉਹ ਦੇ ਪੇਟ ਵਿੱਚ ਮਾਰਿਆ। ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ। ਕਿਉਂ ਜੋ ਜਿਸ ਵੇਲੇ ਉਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਰਾਤੋ ਰਾਤ ਅਰਾਬਾਹ ਨਾਮਕ ਵਾਦੀ ਦੇ ਰਾਹ ਵਿੱਚੋਂ ਭੱਜ ਗਏ।
- ਜਦ ਅਮਨੋਨ ਮਧ ਨਾਲ ਮਗਨ ਸੀ ਤਾਂ ਅਬਸ਼ਾਲੋਮ ਦੇ ਆਦਮੀਆਂ ਨੇ ਉਸ ਨੂੰ ਮਾਰ ਦਿੱਤਾ2 ਸਮੂ 13:28–29
ਆਇਤਾਂ
2 ਸਮੂ 13:28–29ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ! ਇਸ ਲਈ ਅਬਸ਼ਾਲੋਮ ਦੇ ਜੁਆਨਾਂ ਨੇ ਜਿਵੇਂ ਅਬਸ਼ਾਲੋਮ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ ਪੁੱਤਰ ਉੱਠੇ ਅਤੇ ਸਾਰੇ ਮਨੁੱਖ ਆਪੋ ਆਪਣੇ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।
- ਯੋਆਬ ਨੇ ਅਮਾਸਾ ਦੀ ਦਾੜ੍ਹੀ ਫੜ ਕੇ ਉਸ ਨੂੰ ਛੁਰਾ ਮਾਰਿਆ2 ਸਮੂ 20:9–10
ਆਇਤਾਂ
2 ਸਮੂ 20:9–10ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ। ਪਰ ਅਮਾਸਾ ਨੇ ਉਸ ਤਲਵਾਰ ਦਾ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪਸਲੀ ਵਿੱਚ ਅਜਿਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆ ਅਤੇ ਉਸ ਨੇ ਦੂਜੀ ਵਾਰੀ ਉਸ ਨੂੰ ਨਾ ਮਾਰਿਆ ਸੋ ਉਹ ਮਰ ਗਿਆ। ਫਿਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤਰ ਸ਼ਬਾ ਦੇ ਪਿੱਛੇ ਲੱਗ ਪਏ।
- ਬਆਸ਼ਾ ਨੇ ਗਿਬਥੋਨ ਵਿੱਚ ਰਾਜਾ ਨਾਦਾਬ ਨੂੰ ਮਾਰ ਸੁੱਟਿਆ1 ਰਾਜਾ 15:27–28
ਆਇਤਾਂ
1 ਰਾਜਾ 15:27–28ਅਤੇ ਯਿੱਸਾਕਾਰ ਦੇ ਘਰਾਣੇ ਦੇ ਅਹੀਯਾਹ ਦੇ ਪੁੱਤਰ ਬਆਸ਼ਾ ਉਸ ਦੇ ਵਿਰੁੱਧ ਗੋਸ਼ਟ ਕੀਤੀ ਅਤੇ ਬਆਸ਼ਾ ਨੇ ਉਸ ਨੂੰ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਵਿੱਚ ਵੱਢ ਸੁੱਟਿਆ ਜਦ ਨਾਦਾਬ ਅਤੇ ਸਾਰਾ ਇਸਰਾਏਲ ਗਿਬਥੋਨ ਨੂੰ ਘੇਰੀਂ ਬੈਠਾ ਸੀ। ਸੋ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ ਬਆਸ਼ਾ ਨੇ ਉਹ ਨੂੰ ਮਾਰ ਲਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।
- ਜ਼ਿਮਰੀ ਨੇ ਮਤਵਾਲੇ ਰਾਜਾ ਏਲਾ ਨੂੰ ਮਾਰ ਦਿੱਤਾ1 ਰਾਜਾ 16:9–10
ਆਇਤਾਂ
1 ਰਾਜਾ 16:9–10ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ-ਪੀ ਕੇ ਮਸਤ ਹੋ ਰਿਹਾ ਸੀ, ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ। ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਸਤਾਈਵੇਂ ਸਾਲ ਵਿੱਚ ਹੋਇਆ ਤਾਂ ਉਹ ਉਸ ਦੇ ਥਾਂ ਰਾਜ ਕਰਨ ਲੱਗਾ।
- ਯੇਹੂ ਨੇ ਰਾਜਾ ਯੋਰਾਮ ਦੇ ਮੋਢਿਆਂ ਦੇ ਵਿਚਕਾਰ ਤੀਰ ਮਾਰਿਆ2 ਰਾਜਾ 9:24
ਆਇਤਾਂ
2 ਰਾਜਾ 9:24ਤਦ ਯੇਹੂ ਨੇ ਆਪਣਾ ਧਣੁੱਖ ਜ਼ੋਰ ਨਾਲ ਖਿੱਚਿਆ ਅਤੇ ਯੋਰਾਮ ਦੇ ਮੋਢਿਆਂ ਦੇ ਵਿਚਕਾਰ ਮਾਰਿਆ, ਤੀਰ ਉਹ ਦੇ ਦਿਲ ਵਿੱਚੋਂ ਹੋ ਕੇ ਨਿੱਕਲਿਆ ਅਤੇ ਉਹ ਆਪਣੇ ਰੱਥ ਵਿੱਚ ਹੀ ਡਿੱਗ ਪਿਆ।
- ਯੇਹੂ ਦੇ ਆਦਮੀਆਂ ਨੇ ਯਹੂਦਾਹ ਦੇ ਰਾਜਾ ਅਹਜ਼ਯਾਹ ਨੂੰ ਉਸ ਦੇ ਰਥ ਵਿੱਚ ਤੀਰ ਮਾਰਿਆ2 ਰਾਜਾ 9:27
ਆਇਤਾਂ
2 ਰਾਜਾ 9:27ਜਦ ਯਹੂਦਾਹ ਦੇ ਰਾਜਾ ਅਹਜ਼ਯਾਹ ਨੇ ਇਹ ਵੇਖਿਆ ਤਾਂ ਬਾਗ਼ ਦੇ ਰਾਹ ਤੋਂ ਭੱਜਿਆ, ਪਰ ਯੇਹੂ ਨੇ ਉਹ ਦਾ ਪਿੱਛਾ ਕਰਕੇ ਕਿਹਾ, ਉਸ ਨੂੰ ਵੀ ਰੱਥ ਵਿੱਚ ਹੀ ਮਾਰ ਸੁੱਟੋ। ਤਦ ਉਹ ਵੀ ਯਿਬਲਾਮ ਦੇ ਨਾਲ ਗੂਰ ਦੀ ਚੜ੍ਹਾਈ ਤੇ ਮਾਰਿਆ ਗਿਆ ਅਤੇ ਮਗਿੱਦੋ ਤੱਕ ਭੱਜ ਕੇ ਉੱਥੇ ਮਰ ਗਿਆ।
- ਯੋਆਸ਼ ਨੂੰ ਉਸ ਦੇ ਟਹਿਲੂਆਂ ਨੇ ਮਿੱਲੋ ਦੇ ਘਰ ਵਿੱਚ ਮਾਰ ਦਿੱਤਾ2 ਰਾਜਾ 12:20–21
ਆਇਤਾਂ
2 ਰਾਜਾ 12:20–21ਫਿਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਤੇ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਲਾਣ ਉੱਤੇ ਹੈ ਮਾਰ ਛੱਡਿਆ। ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।
- ਸਾਜਿਸ਼ ਕਰਨ ਵਾਲੇ ਅਮਸਯਾਹ ਦਾ ਪਿੱਛਾ ਕਰਦੇ ਲਾਕੀਸ਼ ਤੱਕ ਗਏ ਅਤੇ ਉਸ ਨੂੰ ਮਾਰ ਦਿੱਤਾ2 ਰਾਜਾ 14:19
ਆਇਤਾਂ
2 ਰਾਜਾ 14:19ਜਦ ਉਨ੍ਹਾਂ ਨੇ ਉਹ ਦੇ ਵਿਰੁੱਧ ਯਰੂਸ਼ਲਮ ਵਿੱਚ ਯੋਜਨਾ ਬਣਾਈ ਤਦ ਉਹ ਲਾਕੀਸ਼ ਨੂੰ ਭੱਜਿਆ ਪਰ ਉਨ੍ਹਾਂ ਨੇ ਲਾਕੀਸ਼ ਨੂੰ ਉਹ ਦੇ ਪਿੱਛੇ ਆਦਮੀ ਭੇਜੇ ਅਤੇ ਉੱਥੇ ਉਹ ਨੂੰ ਮਾਰ ਛੱਡਿਆ।
- ਇਸਰਾਏਲ ਵਿੱਚ ਸ਼ੱਲੂਮ, ਮਨਹੇਮ, ਪਕਹ ਅਤੇ ਹੋਸ਼ੇਆ — ਹਰ ਇੱਕ ਨੇ ਇੱਕ ਰਾਜੇ ਨੂੰ ਮਾਰਿਆ2 ਰਾਜਾ 15:10, 2 ਰਾਜਾ 15:14, 2 ਰਾਜਾ 15:25, 2 ਰਾਜਾ 15:30
ਆਇਤਾਂ
2 ਰਾਜਾ 15:10ਤਦ ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਉਸ ਦੇ ਵਿਰੁੱਧ ਯੋਜਨਾ ਬਣਾਈ ਅਤੇ ਲੋਕਾਂ ਦੇ ਸਾਹਮਣੇ ਉਸ ਨੂੰ ਕੁੱਟ-ਕੁੱਟ ਕੇ ਮਾਰ ਛੱਡਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।
2 ਰਾਜਾ 15:14ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਪਹੁੰਚ ਗਿਆ, ਯਾਬੇਸ਼ ਦੇ ਪੁੱਤਰ ਸ਼ੱਲੂਮ ਨੂੰ ਸਾਮਰਿਯਾ ਵਿੱਚ ਮਾਰਿਆ ਅਤੇ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ।
2 ਰਾਜਾ 15:25ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਹ ਦਾ ਇੱਕ ਅਹੁਦੇਦਾਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਰਾਜਾ ਦੇ ਆਪਣੇ ਮਹਿਲ ਵਿੱਚ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ, ਗਿਲਆਦੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ, ਉਸ ਨੇ ਉਹ ਨੂੰ ਮਾਰ ਛੱਡਿਆ ਅਤੇ ਉਹ ਦੇ ਥਾਂ ਰਾਜ ਕਰਨ ਲੱਗਾ।
2 ਰਾਜਾ 15:30ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰਿਆ, ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਥਾਂ ਰਾਜ ਕਰਨ ਲੱਗਾ।
- ਰਾਜਾ ਆਮੋਨ ਨੂੰ ਉਸ ਦੇ ਟਹਿਲੂਆਂ ਨੇ ਉਸ ਦੇ ਮਹਿਲ ਵਿੱਚ ਮਾਰ ਦਿੱਤਾ2 ਰਾਜਾ 21:23
ਆਇਤਾਂ
2 ਰਾਜਾ 21:23ਅਤੇ ਆਮੋਨ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
- ਸਨਹੇਰੀਬ ਨੂੰ ਪੂਜਾ ਕਰਦੇ ਸਮੇਂ ਉਸ ਦੇ ਪੁੱਤਰਾਂ ਨੇ ਮਾਰ ਦਿੱਤਾ2 ਰਾਜਾ 19:37, ਯਸਾ 37:38
ਆਇਤਾਂ
2 ਰਾਜਾ 19:37ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।
ਯਸਾ 37:38ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।
- ਨਥਨਯਾਹ ਦੇ ਪੁੱਤਰ ਇਸਮਾਏਲ ਨੇ ਗਦਲਯਾਹ ਨੂੰ ਮਾਰ ਦਿੱਤਾ2 ਰਾਜਾ 25:25
ਆਇਤਾਂ
2 ਰਾਜਾ 25:25ਪਰ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦੇ ਪੁੱਤਰ ਅਲੀਸ਼ਾਮਾ ਦੇ ਪੋਤੇ ਇਸਮਾਏਲ ਜੋ ਰਾਜਵੰਸ਼ੀ ਸੀ ਆਪਣੇ ਨਾਲ ਦਸ ਮਨੁੱਖ ਲੈ ਕੇ ਆਇਆ ਅਤੇ ਗਦਲਯਾਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹਨਾਂ ਯਹੂਦੀਆਂ ਤੇ ਕਸਦੀਆਂ ਨੂੰ ਵੀ ਜੋ ਉਹ ਦੇ ਨਾਲ ਮਿਸਪਾਹ ਵਿੱਚ ਸਨ।
- ਮਾਰਦਕਈ ਨੇ ਅਹਸ਼ਵੇਰੋਸ਼ ਨੂੰ ਮਾਰਨ ਦੀ ਦੋ ਖੋਜਿਆਂ ਦੀ ਸਾਜਿਸ਼ ਦਾ ਭੇਤ ਖੋਲ੍ਹਿਆਅਸਤ 2:21–23
ਆਇਤਾਂ
ਅਸਤ 2:21–23ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਖੁਸਰਿਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ। ਇਹ ਗੱਲ ਮਾਰਦਕਈ ਨੂੰ ਪਤਾ ਲੱਗ ਗਈ ਤਾਂ ਉਸ ਨੇ ਰਾਣੀ ਅਸਤਰ ਨੂੰ ਇਸ ਦੀ ਖ਼ਬਰ ਦਿੱਤੀ, ਅਤੇ ਅਸਤਰ ਨੇ ਮਾਰਦਕਈ ਦਾ ਨਾਮ ਲੈ ਕੇ ਰਾਜਾ ਨੂੰ ਦੱਸਿਆ। ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ