Bible Explorer ਐਪ ਲਓ

ਪੜਚੋਲ › ਵਿਸ਼ੇ › ਰਿੱਛ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਰਿੱਛ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 7 ਹਿੱਸੇ, ਸਤਰ-ਦਰ-ਸਤਰ।

  • ਦਾਊਦ ਨੇ ਲੇਲੇ ਚੁੱਕ ਕੇ ਲੈ ਜਾਣ ਵਾਲੇ ਸ਼ੇਰ ਅਤੇ ਰਿੱਛ ਨੂੰ ਮਾਰ ਸੁੱਟਿਆ1 ਸਮੂ 17:34–37
    ਆਇਤਾਂ
    1 ਸਮੂ 17:34–37ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ। ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ। ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ! ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।
  • ਦੋ ਰਿੱਛਣੀਆਂ ਨੇ ਅਲੀਸ਼ਾ ਦਾ ਮਖ਼ੌਲ ਕਰਨ ਵਾਲੇ ਬਤਾਲੀ ਮੁੰਡਿਆਂ ਨੂੰ ਪਾੜ ਸੁੱਟਿਆ2 ਰਾਜਾ 2:23–24
    ਆਇਤਾਂ
    2 ਰਾਜਾ 2:23–24ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।” ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।
  • ਦਾਊਦ ਅਤੇ ਉਸ ਦੇ ਆਦਮੀ ਉਸ ਰਿੱਛਣੀ ਵਾਂਗੂੰ ਭਿਆਨਕ ਹਨ ਜਿਸ ਦੇ ਬੱਚੇ ਖੋਹ ਲਏ ਗਏ ਹੋਣ2 ਸਮੂ 17:8
    ਆਇਤਾਂ
    2 ਸਮੂ 17:8ਫਿਰ ਹੂਸ਼ਈ ਨੇ ਇਹ ਵੀ ਆਖਿਆ, ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਕਿ ਉਹ ਕਿੰਨ੍ਹੇ ਵੱਡੇ ਸੂਰਮੇ ਹਨ ਅਤੇ ਇਸ ਵੇਲੇ ਉਹ ਆਪਣੇ ਜੀਆਂ ਵਿੱਚ ਉਸ ਰਿੱਛਣੀ ਵਾਂਗੂੰ ਕ੍ਰੋਧ ਵਿੱਚ ਹੋਣਗੇ ਜਿਸ ਦੇ ਬੱਚੇ ਉਜਾੜ ਵਿੱਚ ਖੋਹ ਲਏ ਗਏ ਹੋਣ। ਤੁਹਾਡਾ ਪਿਤਾ ਯੋਧਾ ਹੈ ਅਤੇ ਉਹ ਸਾਰੇ ਲੋਕਾਂ ਦੇ ਨਾਲ ਨਹੀਂ ਰਹੇਗਾ।
  • ਮੂਰਖ ਨੂੰ ਉਸ ਦੀ ਮੂਰਖਤਾ ਵਿੱਚ ਮਿਲਣ ਨਾਲੋਂ ਬੱਚੇ ਖੋਹੀ ਰਿੱਛਣੀ ਨੂੰ ਮਿਲਣਾ ਚੰਗਾ ਹੈਕਹਾ 17:12
    ਆਇਤਾਂ
    ਕਹਾ 17:12ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।
  • ਜ਼ਾਲਮ ਹਾਕਮ ਹਮਲਾ ਕਰਦੇ ਰਿੱਛ ਵਰਗਾ ਹੈਕਹਾ 28:15
    ਆਇਤਾਂ
    ਕਹਾ 28:15ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।
  • ਸ਼ੇਰ ਤੋਂ ਭੱਜਣਾ, ਅਤੇ ਅੱਗੋਂ ਰਿੱਛ ਨਾਲ ਟਾਕਰਾਆਮੋ 5:19
    ਆਇਤਾਂ
    ਆਮੋ 5:19ਜਿਵੇਂ ਕੋਈ ਮਨੁੱਖ ਬੱਬਰ ਸ਼ੇਰ ਦੇ ਅੱਗਿਓਂ ਭੱਜੇ ਅਤੇ ਰਿੱਛ ਉਸ ਨੂੰ ਟੱਕਰੇ, ਜਾਂ ਉਹ ਘਰ ਵਿੱਚ ਆ ਕੇ ਆਪਣਾ ਹੱਥ ਕੰਧ ਉੱਤੇ ਰੱਖੇ ਅਤੇ ਸੱਪ ਉਸ ਨੂੰ ਡੱਸ ਲਵੇ!
  • ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂਯਸਾ 59:11
    ਆਇਤਾਂ
    ਯਸਾ 59:11ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਗੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਦੂਰ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ