ਕੁਦਰਤ
ਬਾਈਬਲ ਵਿੱਚ ਪੰਛੀ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 38 ਹਿੱਸੇ, ਸਤਰ-ਦਰ-ਸਤਰ।
- ਪੰਛੀ ਪੰਜਵੇਂ ਦਿਨ ਸਮੁੰਦਰੀ ਜੀਵਾਂ ਦੇ ਨਾਲ ਬਣਾਏ ਗਏਉਤ 1:20–23
ਆਇਤਾਂ
ਉਤ 1:20–23ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ। ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।
- ਜਲ ਪਰਲੋ ਤੋਂ ਬਾਅਦ ਪੰਛੀ ਵੀ ਭੋਜਨ ਲਈ ਦਿੱਤੇ ਗਏਉਤ 9:2–3
ਆਇਤਾਂ
ਉਤ 9:2–3ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ। ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ।
- ਇਸਰਾਏਲ ਹਰ ਸ਼ੁੱਧ ਪੰਛੀ ਖਾ ਸਕਦਾ ਹੈਬਿਵ 14:11
ਆਇਤਾਂ
ਬਿਵ 14:11ਸਾਰੇ ਪਵਿੱਤਰ ਪੰਛੀ ਤੁਸੀਂ ਖਾ ਸਕਦੇ ਹੋ।
- ਖਾਣ ਲਈ ਮਨ੍ਹਾ: ਉਕਾਬ, ਗਿਰਝਾਂ, ਕਾਂ, ਸ਼ੁਤਰਮੁਰਗ, ਉੱਲੂ, ਲਮਢੀਂਗ, ਬਗਲਾ, ਟਟੀਹਰੀ, ਚਮਗਾਦੜਲੇਵੀ 11:13–19
ਆਇਤਾਂ
ਲੇਵੀ 11:13–19ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ, ਇੱਲ, ਗਿਰਝ ਆਪਣੀ ਪ੍ਰਜਾਤੀ ਅਨੁਸਾਰ, ਸਭ ਪ੍ਰਕਾਰ ਦੇ ਕਾਂ ਆਪਣੀ ਪ੍ਰਜਾਤੀ ਅਨੁਸਾਰ, ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਆਪਣੀ ਪ੍ਰਜਾਤੀ ਅਨੁਸਾਰ, ਚੁਗਲ, ਜਲਕਾਊਂ, ਵੱਡਾ ਉੱਲੂ, ਰਾਜਹੰਸ, ਹਵਾਸਿਲ, ਆਰਗਲ, ਲਮਢੀਂਗ ਅਤੇ ਬਗਲਾ ਆਪਣੀ ਪ੍ਰਜਾਤੀ ਅਨੁਸਾਰ, ਟਟੀਹਰੀ ਅਤੇ ਚਮਗਾਦੜ,
- ਪੰਛੀ ਸੋਤਿਆਂ ਦੇ ਕੰਢੇ ਆਲ੍ਹਣੇ ਪਾਉਂਦੇ ਅਤੇ ਟਾਹਣੀਆਂ ਵਿੱਚ ਗਾਉਂਦੇ ਹਨਜ਼ਬੂ 104:12
ਆਇਤਾਂ
ਜ਼ਬੂ 104:12ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।
- ਲਮਢੀਂਗ ਸਰੂਆਂ ਵਿੱਚ ਆਪਣਾ ਘਰ ਬਣਾਉਂਦੀ ਹੈਜ਼ਬੂ 104:17
ਆਇਤਾਂ
ਜ਼ਬੂ 104:17ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।
- ਬਹਾਰ ਵਿੱਚ ਘੁੱਗੀਆਂ ਦੀ ਘੂੰ-ਘੂੰ ਸੁਣਾਈ ਦਿੰਦੀ ਹੈਸਰੇਸ਼ਟ 2:12
ਆਇਤਾਂ
ਸਰੇਸ਼ਟ 2:12ਧਰਤੀ ਉੱਤੇ ਫੁੱਲ ਵਿਖਾਈ ਦਿੰਦੇ ਹਨ, ਗਾਉਣ ਦਾ ਸਮਾਂ ਆ ਗਿਆ ਹੈ ਅਤੇ ਸਾਡੀ ਧਰਤੀ ਵਿੱਚ ਘੁੱਗੀ ਦੀ ਅਵਾਜ਼ ਸੁਣਾਈ ਦਿੰਦੀ ਹੈ।
- ਲਮਢੀਂਗ, ਘੁੱਗੀ, ਅਬਾਬੀਲ ਅਤੇ ਸਾਰਸ ਆਪਣੇ ਆਉਣ-ਜਾਣ ਦਾ ਵੇਲਾ ਜਾਣਦੇ ਹਨਯਿਰ 8:7
ਆਇਤਾਂ
ਯਿਰ 8:7ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ।
- ਸ਼ੁਤਰਮੁਰਗ ਆਪਣੇ ਆਂਡੇ ਧਰਤੀ ਉੱਤੇ ਰੇਤ ਵਿੱਚ ਨਿੱਘੇ ਹੋਣ ਲਈ ਛੱਡ ਦਿੰਦੀ ਹੈਅੱਯੂਬ 39:14–15
ਆਇਤਾਂ
ਅੱਯੂਬ 39:14–15ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ, ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ।
- ਆਪਣੇ ਖੰਭ ਫੈਲਾ ਕੇ ਸ਼ੁਤਰਮੁਰਗ ਘੋੜੇ ਅਤੇ ਉਸ ਦੇ ਸਵਾਰ ਉੱਤੇ ਹੱਸਦੀ ਹੈਅੱਯੂਬ 39:18
ਆਇਤਾਂ
ਅੱਯੂਬ 39:18ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਅਤੇ ਉਸ ਦੇ ਅਸਵਾਰ ਉੱਤੇ ਹੱਸਦੀ ਹੈ!
- ਬਾਜ਼ ਦੱਖਣ ਵੱਲ ਆਪਣੇ ਖੰਭ ਫੈਲਾਉਂਦਾ ਹੈਅੱਯੂਬ 39:26
ਆਇਤਾਂ
ਅੱਯੂਬ 39:26“ਕੀ ਬਾਜ਼ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?
- ਚਿੜੀਆਂ ਇੱਕ ਪੈਸੇ ਦੀਆਂ ਦੋ, ਜਾਂ ਦੋ ਪੈਸਿਆਂ ਦੀਆਂ ਪੰਜ ਵਿਕਦੀਆਂ ਹਨਮੱਤੀ 10:29, ਲੂਕਾ 12:6
ਆਇਤਾਂ
ਮੱਤੀ 10:29ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।
ਲੂਕਾ 12:6ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ।
- ਚਿੜੀ ਅਤੇ ਅਬਾਬੀਲ ਹੈਕਲ ਦੀਆਂ ਜਗਵੇਦੀਆਂ ਦੇ ਕੋਲ ਆਲ੍ਹਣੇ ਪਾਉਂਦੀਆਂ ਹਨਜ਼ਬੂ 84:3
ਆਇਤਾਂ
ਜ਼ਬੂ 84:3ਹੇ ਸੈਨਾਂ ਦੇ ਯਹੋਵਾਹ, ਮੇਰੇ ਪਾਤਸ਼ਾਹ ਅਤੇ ਮੇਰੇ ਪਰਮੇਸ਼ੁਰ, ਤੇਰੀਆਂ ਜਗਵੇਦੀਆਂ ਵਿੱਚ ਚਿੜ੍ਹੀ ਨੇ ਆਪਣੇ ਲਈ ਘਰ ਅਤੇ ਬਾਲਕਟਾਰੇ ਨੇ ਆਪਣੇ ਬੋਟਾਂ ਨੂੰ ਰੱਖਣ ਲਈ ਆਲ੍ਹਣਾ ਪਾਇਆ ਹੈ।
- ਪੰਛੀ ਨਾ ਬੀਜਦੇ, ਨਾ ਵੱਢਦੇ, ਨਾ ਕੋਠਿਆਂ ਵਿੱਚ ਇਕੱਠਾ ਕਰਦੇ ਹਨਮੱਤੀ 6:26
ਆਇਤਾਂ
ਮੱਤੀ 6:26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
- ਪੂਰੇ ਵਧੇ ਰਾਈ ਦੇ ਬੂਟੇ ਦੀਆਂ ਟਾਹਣੀਆਂ ਵਿੱਚ ਪੰਛੀ ਆਲ੍ਹਣੇ ਪਾਉਂਦੇ ਹਨਮੱਤੀ 13:32
ਆਇਤਾਂ
ਮੱਤੀ 13:32ਉਹ ਤਾਂ ਸਭ ਬੀਜਾਂ ਨਾਲੋਂ ਛੋਟਾ ਹੈ ਪਰ ਜਦੋਂ ਉੱਗਦਾ ਹੈ ਤਾਂ ਪੋਦਿਆਂ ਨਾਲੋਂ ਵੱਡਾ ਹੁੰਦਾ ਹੈ ਅਤੇ ਰੁੱਖ ਵਰਗਾ ਹੋ ਜਾਂਦਾ ਹੈ, ਕਿ ਅਕਾਸ਼ ਦੇ ਪੰਛੀ ਆ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।
- “ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ”ਮੱਤੀ 8:20
ਆਇਤਾਂ
ਮੱਤੀ 8:20ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।
- ਮਨੁੱਖ ਨੇ ਹਰ ਪ੍ਰਕਾਰ ਦੇ ਪੰਛੀਆਂ ਨੂੰ ਵੱਸ ਵਿੱਚ ਕੀਤਾ ਹੈਯਾਕੂ 3:7
ਆਇਤਾਂ
ਯਾਕੂ 3:7ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।
- ਸੁਲੇਮਾਨ ਨੇ ਪਸ਼ੂਆਂ, ਪੰਛੀਆਂ, ਘਿੱਸਰਨ ਵਾਲਿਆਂ ਅਤੇ ਮੱਛੀਆਂ ਬਾਰੇ ਸਿਖਾਇਆ1 ਰਾਜਾ 4:33
ਆਇਤਾਂ
1 ਰਾਜਾ 4:33ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉੱਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿੱਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ।
ਕਹਾਣੀਆਂ ਵਿੱਚ
- ਨੂਹ ਦੀ ਘੁੱਗੀ ਜ਼ੈਤੂਨ ਦਾ ਤਾਜ਼ਾ ਤੋੜਿਆ ਪੱਤਾ ਲੈ ਕੇ ਮੁੜੀਉਤ 8:8–12
ਆਇਤਾਂ
ਉਤ 8:8–12ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ। ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ। ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ। ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ। ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ।
- ਸ਼ਿਕਾਰੀ ਪੰਛੀ ਅਬਰਾਮ ਦੀਆਂ ਲੋਥਾਂ ਉੱਤੇ ਉਤਰੇ, ਅਤੇ ਉਸ ਨੇ ਉਨ੍ਹਾਂ ਨੂੰ ਉਡਾ ਦਿੱਤਾਉਤ 15:10–11
ਆਇਤਾਂ
ਉਤ 15:10–11ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ। ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ।
- ਸ਼ਾਮ ਨੂੰ ਬਟੇਰਿਆਂ ਨੇ ਡੇਰੇ ਨੂੰ ਢੱਕ ਲਿਆਕੂਚ 16:13
ਆਇਤਾਂ
ਕੂਚ 16:13ਸ਼ਾਮਾਂ ਨੂੰ ਇਸ ਤਰ੍ਹਾਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਤੇ ਸਵੇਰ ਨੂੰ ਡੇਰੇ ਦੇ ਆਲੇ-ਦੁਆਲੇ ਤ੍ਰੇਲ ਪਈ।
- ਸਮੁੰਦਰ ਵੱਲੋਂ ਹਵਾ ਨਾਲ ਆਏ ਬਟੇਰੇ; ਕਿਸੇ ਨੇ ਦਸ ਹੋਮਰ ਤੋਂ ਘੱਟ ਇਕੱਠੇ ਨਾ ਕੀਤੇਗਿਣ 11:31–32
ਆਇਤਾਂ
ਗਿਣ 11:31–32ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ। ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ।
- ਸੁਲੇਮਾਨ ਦੀ ਮੇਜ਼ ਲਈ ਪਲੇ ਹੋਏ ਪੰਛੀ; ਨਹਮਯਾਹ ਦੀ ਮੇਜ਼ ਲਈ ਹਰ ਰੋਜ਼ ਪੰਛੀ1 ਰਾਜਾ 4:23, ਨਹ 5:18
ਆਇਤਾਂ
1 ਰਾਜਾ 4:23ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਿਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ।
ਨਹ 5:18ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।
- ਜਦ ਪਤਰਸ ਨੇ ਯਿਸੂ ਦਾ ਇਨਕਾਰ ਕੀਤਾ ਤਾਂ ਮੁਰਗੇ ਨੇ ਬਾਂਗ ਦਿੱਤੀਮੱਤੀ 26:74–75
ਆਇਤਾਂ
ਮੱਤੀ 26:74–75ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ। ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
ਬਿਵਸਥਾ ਵਿੱਚ
- ਆਲ੍ਹਣੇ ਵਿੱਚੋਂ ਬੱਚੇ ਲੈ ਲਓ, ਪਰ ਮਾਂ ਪੰਛੀ ਨੂੰ ਜਾਣ ਦਿਓਬਿਵ 22:6–7
ਆਇਤਾਂ
ਬਿਵ 22:6–7ਜੇਕਰ ਰਾਹ ਵਿੱਚ ਤੁਹਾਨੂੰ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ, ਭਾਵੇਂ ਉਸ ਵਿੱਚ ਬੱਚੇ ਹੋਣ, ਭਾਵੇਂ ਆਂਡੇ ਅਤੇ ਮਾਂ ਬੱਚਿਆਂ ਜਾਂ ਆਂਡਿਆਂ ਦੇ ਉੱਤੇ ਬੈਠੀ ਹੋਵੇ ਤਾਂ ਤੂੰ ਮਾਂ ਨੂੰ ਬੱਚਿਆਂ ਦੇ ਨਾਲ ਨਾ ਫੜ੍ਹੀਂ ਤੂੰ ਬੱਚਿਆਂ ਨੂੰ ਆਪਣੇ ਲਈ ਲੈ ਲੈ, ਪਰ ਮਾਂ ਨੂੰ ਜ਼ਰੂਰ ਹੀ ਛੱਡ ਦੇਵੀਂ, ਤਾਂ ਜੋ ਤੇਰਾ ਭਲਾ ਹੋਵੇ ਅਤੇ ਤੇਰੇ ਜੀਵਨ ਦੇ ਦਿਨ ਲੰਮੇ ਹੋਣ।
- ਚਮੜੀ ਦੇ ਰੋਗ ਤੋਂ ਸ਼ੁੱਧ ਹੋਣਾ: ਦੋ ਪੰਛੀ, ਇੱਕ ਖੁੱਲ੍ਹੇ ਮੈਦਾਨ ਵਿੱਚ ਛੱਡਿਆ ਜਾਂਦਾ ਹੈਲੇਵੀ 14:4–7
ਆਇਤਾਂ
ਲੇਵੀ 14:4–7ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ, ਅਤੇ ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦੀ ਆਗਿਆ ਦੇਵੇ, ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵੱਗਦੇ ਪਾਣੀ ਉੱਤੇ ਵੱਢਿਆ ਗਿਆ ਸੀ। ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।
- ਬਾਲਕ ਯਿਸੂ ਲਈ: ਘੁੱਗੀਆਂ ਦਾ ਜੋੜਾ ਜਾਂ ਕਬੂਤਰ ਦੇ ਦੋ ਬੱਚੇਲੂਕਾ 2:22, ਲੂਕਾ 2:24
ਫਾਹੀਆਂ ਬਾਰੇ ਕਹਾਵਤਾਂ
- “ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ”ਕਹਾ 1:17
ਆਇਤਾਂ
ਕਹਾ 1:17ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।
- “ਭਲਾ, ਪੰਛੀ ਧਰਤੀ ਉੱਤੇ ਬਿਨ੍ਹਾਂ ਜਾਲ਼ ਵਿਛਾਏ ਉਸ ਵਿੱਚ ਫਸੇਗਾ?”ਆਮੋ 3:5
ਆਇਤਾਂ
ਆਮੋ 3:5ਭਲਾ, ਪੰਛੀ ਧਰਤੀ ਉੱਤੇ ਬਿਨ੍ਹਾਂ ਜਾਲ਼ ਵਿਛਾਏ ਉਸ ਵਿੱਚ ਫਸੇਗਾ? ਕੀ ਬਿਨ੍ਹਾਂ ਕੁਝ ਫੜ੍ਹੇ ਜਾਲ਼ ਧਰਤੀ ਉੱਤੋਂ ਉੱਛਲੇਗਾ?
- “ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ”ਜ਼ਬੂ 124:7
ਆਇਤਾਂ
ਜ਼ਬੂ 124:7ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
- ਫਾਹੀ ਵਿੱਚ ਫਸੇ ਪੰਛੀਆਂ ਵਾਂਗੂੰਉਪ 9:12
ਆਇਤਾਂ
ਉਪ 9:12ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।
ਹੋਰ ਕਹਾਵਤਾਂ
- “ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ”ਕਹਾ 27:8
ਆਇਤਾਂ
ਕਹਾ 27:8ਜਿਹੜਾ ਮਨੁੱਖ ਆਪਣੇ ਟਿਕਾਣਿਓਂ ਭਟਕਦਾ ਹੈ, ਉਹ ਉਸ ਪੰਛੀ ਵਰਗਾ ਹੁੰਦਾ ਹੈ ਜੋ ਆਪਣੇ ਆਹਲਣੇ ਤੋਂ ਖੁੰਝ ਜਾਵੇ।
- ਧੋਖੇ ਨਾਲ ਭਰੇ ਘਰ: “ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ”ਯਿਰ 5:27
ਆਇਤਾਂ
ਯਿਰ 5:27ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ।
- “ਉਸ ਚਿੜ੍ਹੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ”ਜ਼ਬੂ 102:7
ਆਇਤਾਂ
ਜ਼ਬੂ 102:7ਮੈਂ ਜਾਗਦਾ ਰਿਹਾ ਅਤੇ ਉਸ ਚਿੜ੍ਹੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।
- “ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ”ਯਸਾ 38:14
ਆਇਤਾਂ
ਯਸਾ 38:14ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ!
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ