ਪੜਚੋਲ › ਵਿਸ਼ੇ › ਜਨਮ ਅਤੇ ਬਾਂਝਪਣ
ਰੋਜ਼ਾਨਾ ਜੀਵਨ
ਬਾਈਬਲ ਵਿੱਚ ਜਨਮ ਅਤੇ ਬਾਂਝਪਣ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 39 ਹਿੱਸੇ, ਸਤਰ-ਦਰ-ਸਤਰ।
ਜਨਮ
- ਜਣਨ ਵਾਲੀ ਇਸਤਰੀ ਬੱਚੇ ਦੇ ਜਨਮ ਦੀ ਖੁਸ਼ੀ ਵਿੱਚ ਆਪਣੀ ਪੀੜ ਭੁੱਲ ਜਾਂਦੀ ਹੈਯੂਹ 16:21
ਆਇਤਾਂ
ਯੂਹ 16:21“ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।
- ਇਬਰਾਨੀ ਦਾਈਆਂ ਸਿਫਰਾਹ ਅਤੇ ਫੂਆਹ, ਅਤੇ ਜਣਨ ਦੀਆਂ ਪੀੜ੍ਹੀਆਂਕੂਚ 1:15–16
ਆਇਤਾਂ
ਕੂਚ 1:15–16ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ ਜਦ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਤੇ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇਕਰ ਉਹ ਪੁੱਤਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇਕਰ ਧੀ ਹੋਵੇ ਤਾਂ ਉਹ ਜਿਉਂਦੀ ਰਹੇ।
- ਇਬਰਾਨੀ ਔਰਤਾਂ “ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ”ਕੂਚ 1:19
ਆਇਤਾਂ
ਕੂਚ 1:19ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ।
- ਰਾਖ਼ੇਲ ਨੂੰ ਜਣਨ ਦਾ ਸਖ਼ਤ ਕਸ਼ਟ ਹੁੰਦਾ ਹੈ; ਦਾਈ ਆਖਦੀ ਹੈ, “ਹੁਣ ਵੀ ਤੇਰੇ ਇੱਕ ਪੁੱਤਰ ਹੀ ਜੰਮੇਗਾ”ਉਤ 35:16–17
ਆਇਤਾਂ
ਉਤ 35:16–17ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ। ਜਦ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ, ਕਿਉਂ ਜੋ ਹੁਣ ਵੀ ਤੇਰੇ ਇੱਕ ਪੁੱਤਰ ਹੀ ਜੰਮੇਗਾ।
- ਰਾਖ਼ੇਲ ਬੈਤਲਹਮ ਦੇ ਰਾਹ ਵਿੱਚ ਮਰ ਜਾਂਦੀ ਹੈਉਤ 35:18–19
ਆਇਤਾਂ
ਉਤ 35:18–19ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ। ਇਸ ਤਰ੍ਹਾਂ ਰਾਖ਼ੇਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ।
- ਫ਼ੀਨਹਾਸ ਦੀ ਪਤਨੀ ਖ਼ਬਰ ਸੁਣ ਕੇ ਜਣਦੀ ਹੈ ਅਤੇ ਮਰ ਜਾਂਦੀ ਹੈ1 ਸਮੂ 4:19–20
ਆਇਤਾਂ
1 ਸਮੂ 4:19–20ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਣਨ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ। ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ।
- ਪੁੱਤਰ ਦੇ ਜਨਮ ਤੋਂ ਬਾਅਦ ਮਾਂ ਸੱਤ ਦਿਨ ਅਸ਼ੁੱਧ ਰਹਿੰਦੀ ਹੈ, ਫਿਰ ਸ਼ੁੱਧ ਹੋਣ ਦੀ ਉਡੀਕ ਕਰਦੀ ਹੈਲੇਵੀ 12:2–4
ਆਇਤਾਂ
ਲੇਵੀ 12:2–4ਇਸਰਾਏਲੀਆਂ ਨੂੰ ਆਖ ਜੇਕਰ ਕੋਈ ਇਸਤਰੀ ਗਰਭਵਤੀ ਹੋਵੇ ਅਤੇ ਮੁੰਡੇ ਨੂੰ ਜਨਮ ਦੇਵੇ ਤਾਂ ਉਹ ਸੱਤ ਦਿਨ ਤੱਕ ਅਸ਼ੁੱਧ ਰਹੇ, ਜਿਸ ਤਰ੍ਹਾਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ। ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇ। ਇਸ ਦੇ ਬਾਅਦ ਉਹ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਵਿੱਚ ਤੇਂਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹੇ ਅਤੇ ਨਾ ਹੀ ਪਵਿੱਤਰ ਸਥਾਨ ਵਿੱਚ ਆਵੇ ਜਦ ਤੱਕ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਜਾਣ।
- ਧੀ ਦੇ ਜਨਮ ਤੋਂ ਬਾਅਦ ਦੋ ਹਫ਼ਤੇ ਅਸ਼ੁੱਧ, ਫਿਰ ਸ਼ੁੱਧ ਹੋਣ ਦਾ ਲੰਮਾ ਸਮਾਂਲੇਵੀ 12:5
ਆਇਤਾਂ
ਲੇਵੀ 12:5ਪਰ ਜੇਕਰ ਉਹ ਕੁੜੀ ਨੂੰ ਜਨਮ ਦੇਵੇ ਤਾਂ ਉਹ ਪੰਦਰਾਂ ਦਿਨ ਤੱਕ ਅਸ਼ੁੱਧ ਰਹੇ, ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ।
- ਫਿਰ ਇੱਕ ਲੇਲਾ ਅਤੇ ਇੱਕ ਪੰਛੀ ਚੜ੍ਹਾਇਆ ਜਾਂਦਾ ਹੈ, ਜਾਂ ਗਰੀਬ ਹੋਵੇ ਤਾਂ ਦੋ ਪੰਛੀਲੇਵੀ 12:6, ਲੇਵੀ 12:8
ਆਇਤਾਂ
ਲੇਵੀ 12:6ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।
ਲੇਵੀ 12:8ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਤਾਂ ਹੋਮ ਬਲੀ ਦੇ ਭੇਟ ਲਈ ਅਤੇ ਦੂਜਾ ਪਾਪ ਬਲੀ ਦੀ ਭੇਟ ਲਈ ਦੇਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ।
- ਇਲੀਸਬਤ ਦੇ ਗੁਆਂਢੀ ਅਤੇ ਰਿਸ਼ਤੇਦਾਰ ਉਸ ਨਾਲ ਖੁਸ਼ੀ ਮਨਾਉਂਦੇ ਹਨਲੂਕਾ 1:57–58
ਆਇਤਾਂ
ਲੂਕਾ 1:57–58ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ। ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ।
ਦਾਈਆਂ
- ਰਿਬਕਾਹ ਦੀ ਦਾਈ ਉਸ ਨਾਲ ਕਨਾਨ ਨੂੰ ਜਾਂਦੀ ਹੈਉਤ 24:59
ਆਇਤਾਂ
ਉਤ 24:59ਤਦ ਉਨ੍ਹਾਂ ਨੇ ਆਪਣੀ ਭੈਣ ਰਿਬਕਾਹ, ਉਸ ਦੀ ਦਾਈ, ਅਬਰਾਹਾਮ ਦੇ ਨੌਕਰ ਅਤੇ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ।
- ਸਾਰਾਹ: “ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ?”ਉਤ 21:7
ਆਇਤਾਂ
ਉਤ 21:7ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
- ਮੂਸਾ: ਉਨ੍ਹਾਂ ਨੂੰ ਛਾਤੀ ਨਾਲ ਲਾ ਕੇ ਚੁੱਕੀ ਫਿਰ, “ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ”ਗਿਣ 11:12
ਆਇਤਾਂ
ਗਿਣ 11:12ਕੀ ਮੈਂ ਹੀ ਇਸ ਪਰਜਾ ਨੂੰ ਗਰਭ ਵਿੱਚ ਲਿਆ? ਕੀ ਮੈਂ ਹੀ ਉਨ੍ਹਾਂ ਨੂੰ ਜੰਮਿਆ ਜੋ ਤੂੰ ਮੈਨੂੰ ਆਖਦਾ ਹੈ ਕਿ ਉਨ੍ਹਾਂ ਨੂੰ ਆਪਣੀ ਛਾਤੀ ਉੱਤੇ ਚੁੱਕ ਕੇ ਲਈ ਫਿਰ, ਜਿਵੇਂ ਪਿਤਾ ਦੁੱਧ ਪੀਂਦੇ ਬੱਚੇ ਨੂੰ ਚੁੱਕੀ ਫਿਰਦਾ ਹੈ ਤੇ ਇਨ੍ਹਾਂ ਨੂੰ ਉਸ ਦੇਸ ਨੂੰ ਲੈ ਜਾਂਵਾਂ, ਜਿਸ ਦੇ ਦੇਣ ਦੀ ਸਹੁੰ ਤੂੰ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਹੈ?
- ਪੌਲੁਸ: ਕੋਮਲ, ਜਿਵੇਂ ਦੁੱਧ ਪਿਲਾਉਣ ਵਾਲੀ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ1 ਥੱਸ 2:7
ਆਇਤਾਂ
1 ਥੱਸ 2:7ਪਰ ਅਸੀਂ ਤੁਹਾਡੇ ਵਿੱਚ ਅਜਿਹਾ ਨਰਮ ਸੁਭਾਅ ਰੱਖਿਆ ਜਿਵੇਂ ਇੱਕ ਮਾਂ ਆਪਣੇ ਬੱਚਿਆਂ ਨੂੰ ਪਾਲਦੀ ਹੈ।
ਲੰਮੇ ਸਮੇਂ ਤੱਕ ਬੇਔਲਾਦ
- ਸਾਰਈ ਬਾਂਝ ਸੀ; ਉਸ ਦੇ ਕੋਈ ਬੱਚਾ ਨਹੀਂ ਸੀਉਤ 11:30
ਆਇਤਾਂ
ਉਤ 11:30ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ।
- ਸਾਰਈ ਪਰਿਵਾਰ ਵਧਾਉਣ ਲਈ ਆਪਣੀ ਦਾਸੀ ਹਾਜ਼ਰਾ ਅਬਰਾਮ ਨੂੰ ਦਿੰਦੀ ਹੈਉਤ 16:1–2
ਆਇਤਾਂ
ਉਤ 16:1–2ਅਬਰਾਮ ਦੀ ਪਤਨੀ ਸਾਰਈ ਦੇ ਕੋਈ ਸੰਤਾਨ ਨਹੀਂ ਸੀ। ਉਹ ਦੇ ਕੋਲ ਇੱਕ ਮਿਸਰੀ ਦਾਸੀ ਸੀ, ਜਿਸ ਦਾ ਨਾਮ ਹਾਜ਼ਰਾ ਸੀ। ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ।
- ਸਾਰਾਹ ਹੱਸਦੀ ਹੈ: ਉਸ ਦੀ ਬੱਚੇ ਜਣਨ ਦੀ ਉਮਰ ਲੰਘ ਚੁੱਕੀ ਹੈਉਤ 18:11–14
ਆਇਤਾਂ
ਉਤ 18:11–14ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ। ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ? ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ? ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
- ਸਾਰਾਹ ਇਸਹਾਕ ਨੂੰ ਜਨਮ ਦਿੰਦੀ ਹੈ; ਅਬਰਾਹਾਮ ਸੌ ਸਾਲਾਂ ਦਾ ਹੈਉਤ 17:17, ਉਤ 21:2, ਉਤ 21:5
ਆਇਤਾਂ
ਉਤ 17:17ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ?
ਉਤ 21:2ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
ਉਤ 21:5ਅਬਰਾਹਾਮ ਸੌ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ।
- ਇਸਹਾਕ ਬਾਂਝ ਰਿਬਕਾਹ ਲਈ ਪ੍ਰਾਰਥਨਾ ਕਰਦਾ ਹੈ, ਅਤੇ ਉਹ ਗਰਭਵਤੀ ਹੁੰਦੀ ਹੈਉਤ 25:21
ਆਇਤਾਂ
ਉਤ 25:21ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
- ਰਾਖ਼ੇਲ: “ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ”ਉਤ 30:1–2
ਆਇਤਾਂ
ਉਤ 30:1–2ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ। ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?
- ਰਾਖ਼ੇਲ ਅਤੇ ਲੇਆਹ ਦੂਦਾਂ ਫ਼ਲਾਂ ਲਈ ਸੌਦਾ ਕਰਦੀਆਂ ਹਨਉਤ 30:14–16
ਆਇਤਾਂ
ਉਤ 30:14–16ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖ਼ੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ। ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ। ਜਦ ਯਾਕੂਬ ਸ਼ਾਮ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂ ਜੋ ਮੈਂ ਤੈਨੂੰ ਆਪਣੇ ਪੁੱਤਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਇਸ ਲਈ ਉਹ ਉਸ ਰਾਤ ਉਸ ਦੇ ਨਾਲ ਲੇਟਿਆ।
- ਰਾਖ਼ੇਲ ਯੂਸੁਫ਼ ਨੂੰ ਜਨਮ ਦਿੰਦੀ ਹੈ: “ਪਰਮੇਸ਼ੁਰ ਨੇ ਮੇਰੀ ਨਿੰਦਿਆ ਨੂੰ ਦੂਰ ਕੀਤਾ ਹੈ”ਉਤ 30:22–24
ਆਇਤਾਂ
ਉਤ 30:22–24ਤਦ ਪਰਮੇਸ਼ੁਰ ਨੇ ਰਾਖ਼ੇਲ ਨੂੰ ਯਾਦ ਕੀਤਾ ਅਤੇ ਉਹ ਦੀ ਸੁਣੀ ਅਤੇ ਉਹ ਦੀ ਕੁੱਖ ਨੂੰ ਖੋਲ੍ਹਿਆ। ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ੁਰ ਨੇ ਮੇਰੀ ਨਿੰਦਿਆ ਨੂੰ ਦੂਰ ਕੀਤਾ ਹੈ। ਤਦ ਉਸ ਨੇ ਇਹ ਆਖ ਕੇ ਉਹ ਦਾ ਨਾਮ ਯੂਸੁਫ਼ ਰੱਖਿਆ ਕਿ ਯਹੋਵਾਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ।
- ਮਾਨੋਆਹ ਦੀ ਬਾਂਝ ਪਤਨੀ ਸਮਸੂਨ ਨੂੰ ਜਨਮ ਦਿੰਦੀ ਹੈਨਿਆਂਈ 13:2–3, ਨਿਆਂਈ 13:24
ਆਇਤਾਂ
ਨਿਆਂਈ 13:2–3ਦਾਨ ਦੇ ਟੱਬਰ ਵਿੱਚ ਮਾਨੋਆਹ ਨਾਮਕ ਇੱਕ ਮਨੁੱਖ ਸੀ, ਜੋ ਸਾਰਾਹ ਦਾ ਰਹਿਣ ਵਾਲਾ ਸੀ। ਉਸ ਦੀ ਪਤਨੀ ਬਾਂਝ ਸੀ ਅਤੇ ਉਸ ਦਾ ਕੋਈ ਬੱਚਾ ਨਹੀਂ ਸੀ। ਯਹੋਵਾਹ ਦੇ ਦੂਤ ਨੇ ਉਸ ਇਸਤਰੀ ਨੂੰ ਦਰਸ਼ਣ ਦੇ ਕੇ ਕਿਹਾ, “ਵੇਖ, ਬਾਂਝ ਹੋਣ ਦੇ ਕਾਰਨ ਤੇਰਾ ਕੋਈ ਬੱਚਾ ਨਹੀਂ ਹੈ ਪਰ ਹੁਣ ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ।
ਨਿਆਂਈ 13:24ਫਿਰ ਉਸ ਇਸਤਰੀ ਨੇ ਇੱਕ ਪੁੱਤਰ ਨੂੰ ਜਣਿਆ ਅਤੇ ਉਸ ਦਾ ਨਾਮ ਸਮਸੂਨ ਰੱਖਿਆ, ਅਤੇ ਉਹ ਮੁੰਡਾ ਵੱਧਦਾ ਗਿਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
- ਅਲਕਾਨਾਹ ਬੇਔਲਾਦ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਹੈ1 ਸਮੂ 1:2, 1 ਸਮੂ 1:5
- ਪਨਿੰਨਾਹ ਸਾਲ-ਦਰ-ਸਾਲ ਹੰਨਾਹ ਨੂੰ ਤਾਅਨੇ ਮਾਰਦੀ ਹੈ1 ਸਮੂ 1:6–7
ਆਇਤਾਂ
1 ਸਮੂ 1:6–7ਉਹ ਦੀ ਸੌਂਕਣ ਹੰਨਾਹ ਨੂੰ ਖਿਝਾਉਣ ਲਈ ਬਹੁਤ ਛੇੜਦੀ ਸੀ, ਕਿਉਂ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ। ਹਰੇਕ ਸਾਲ ਜਦ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਦ ਇਸੇ ਤਰ੍ਹਾਂ ਉਹ ਨੂੰ ਖਿਝਾਉਂਦੀ ਸੀ ਇਸ ਲਈ ਉਹ ਰੋਂਦੀ ਰਹਿੰਦੀ ਅਤੇ ਕੁਝ ਨਾ ਖਾਂਦੀ ਸੀ।
- ਹੰਨਾਹ ਰੋਂਦੀ ਹੈ ਅਤੇ ਸੁੱਖਣਾ ਸੁੱਖਦੀ ਹੈ; ਉਹ ਸਮੂਏਲ ਨੂੰ ਜਨਮ ਦਿੰਦੀ ਹੈ1 ਸਮੂ 1:10–11, 1 ਸਮੂ 1:19–20
ਆਇਤਾਂ
1 ਸਮੂ 1:10–11ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।
1 ਸਮੂ 1:19–20ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ, ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
- ਬਾਅਦ ਵਿੱਚ ਹੰਨਾਹ ਦੇ ਹੋਰ ਬੱਚੇ ਹੁੰਦੇ ਹਨ1 ਸਮੂ 2:21
ਆਇਤਾਂ
1 ਸਮੂ 2:21ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।
- ਸ਼ੂਨੇਮੀ ਇਸਤਰੀ, ਜਿਸ ਦਾ ਪਤੀ ਬੁੱਢਾ ਹੈ, ਅਗਲੇ ਸਾਲ ਪੁੱਤਰ ਜਣਦੀ ਹੈ2 ਰਾਜਾ 4:14–17
ਆਇਤਾਂ
2 ਰਾਜਾ 4:14–17ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, “ਸੱਚ-ਮੁੱਚ ਉਹ ਦੇ ਕੋਈ ਪੁੱਤਰ ਨਹੀਂ ਹੈ ਅਤੇ ਉਹ ਦਾ ਪਤੀ ਬਿਰਧ ਹੈ।” ਉਸ ਨੇ ਕਿਹਾ, “ਉਹ ਨੂੰ ਸੱਦ।” ਸੋ ਉਸ ਨੇ ਉਹ ਨੂੰ ਸੱਦਿਆ ਤੇ ਉਹ ਦਰਵਾਜ਼ੇ ਵਿੱਚ ਆ ਖੜ੍ਹੀ ਹੋਈ। ਤਦ ਉਹ ਬੋਲਿਆ, “ਇਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।” ਪਰ ਉਹ ਔਰਤ ਗਰਭਵਤੀ ਹੋਈ ਅਤੇ ਜਿਵੇਂ ਅਲੀਸ਼ਾ ਨੇ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਹ ਦੇ ਪੁੱਤਰ ਜੰਮਿਆ।
- ਮੀਕਲ ਦੇ ਮਰਨ ਦੇ ਦਿਨ ਤੱਕ ਕੋਈ ਬੱਚਾ ਨਾ ਹੋਇਆ2 ਸਮੂ 6:23
ਆਇਤਾਂ
2 ਸਮੂ 6:23ਇਸ ਕਾਰਨ ਮੀਕਲ ਸ਼ਾਊਲ ਦੀ ਧੀ ਨੂੰ ਮਰਨ ਤੱਕ ਕੋਈ ਬੱਚਾ ਨਾ ਜੰਮਿਆ।
- ਬਾਂਝ ਅਤੇ ਬਿਰਧ ਇਲੀਸਬਤ ਗਰਭਵਤੀ ਹੁੰਦੀ ਹੈ ਅਤੇ ਪੰਜ ਮਹੀਨੇ ਲੁਕ ਕੇ ਰਹਿੰਦੀ ਹੈਲੂਕਾ 1:7, ਲੂਕਾ 1:24–25, ਲੂਕਾ 1:36
ਆਇਤਾਂ
ਲੂਕਾ 1:7ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।
ਲੂਕਾ 1:24–25ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ, “ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”
ਲੂਕਾ 1:36ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।
- ਉਹ ਬਾਂਝ ਨੂੰ ਘਰ ਵਸਾਉਂਦਾ ਹੈ, ਪੁੱਤਰਾਂ ਦੀ ਅਨੰਦ ਭਰੀ ਮਾਂ ਬਣਾ ਕੇਜ਼ਬੂ 113:9
ਆਇਤਾਂ
ਜ਼ਬੂ 113:9ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ