Bible Explorer ਐਪ ਲਓ

ਪੜਚੋਲ › ਵਿਸ਼ੇ › ਜਨਮ ਦਿਨ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਜਨਮ ਦਿਨ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 8 ਹਿੱਸੇ, ਸਤਰ-ਦਰ-ਸਤਰ।

  • ਫ਼ਿਰਊਨ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਧਿਕਾਰੀਆਂ ਲਈ ਦਾਵਤ ਕੀਤੀਉਤ 40:20
    ਆਇਤਾਂ
    ਉਤ 40:20ਫਿਰ ਤੀਜੇ ਦਿਨ, ਫ਼ਿਰਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਦਾਵਤ ਕੀਤੀ ਅਤੇ ਆਪਣੇ ਕਰਮਚਾਰੀਆਂ ਵਿੱਚੋਂ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਦਾ ਸਿਰ ਉੱਚਾ ਕੀਤਾ।
  • ਉਸ ਦਿਨ ਉਸ ਨੇ ਸਾਕੀ ਨੂੰ ਬਹਾਲ ਕੀਤਾ ਅਤੇ ਨਾਨਬਾਈ ਨੂੰ ਫਾਂਸੀ ਦਿੱਤੀਉਤ 40:21–22
    ਆਇਤਾਂ
    ਉਤ 40:21–22ਪਰ ਉਸ ਨੇ ਸਾਕੀਆਂ ਦੇ ਮੁਖੀਏ ਨੂੰ ਤਾਂ ਉਹ ਦੇ ਅਹੁਦੇ ਉੱਤੇ ਫਿਰ ਨਿਯੁਕਤ ਕੀਤਾ ਤਾਂ ਜੋ ਉਹ ਫ਼ਿਰਊਨ ਦੀ ਹਥੇਲੀ ਉੱਤੇ ਪਿਆਲਾ ਰੱਖੇ ਪਰ ਉਸ ਨੇ ਰਸੋਈਆਂ ਦੇ ਮੁਖੀਏ ਨੂੰ ਫਾਂਸੀ ਦੇ ਦਿੱਤੀ ਜਿਵੇਂ ਯੂਸੁਫ਼ ਨੇ ਉਨ੍ਹਾਂ ਦੇ ਸੁਫ਼ਨਿਆਂ ਦਾ ਅਰਥ ਦੱਸਿਆ ਸੀ।
  • ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਗਲੀਲ ਦੇ ਮੁਖੀਆਂ ਲਈ ਦਾਵਤ ਕੀਤੀਮਰਕੁ 6:21
    ਆਇਤਾਂ
    ਮਰਕੁ 6:21ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
  • ਹੇਰੋਦਿਯਾਸ ਦੀ ਧੀ ਨੇ ਨੱਚ ਕੇ ਯੂਹੰਨਾ ਦਾ ਸਿਰ ਮੰਗਿਆਮੱਤੀ 14:6–8
    ਆਇਤਾਂ
    ਮੱਤੀ 14:6–8ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ। ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”।
  • ਅੱਯੂਬ ਨੇ ਆਪਣੇ ਜਨਮ ਦੇ ਦਿਨ ਨੂੰ ਸਰਾਪ ਦਿੱਤਾਅੱਯੂਬ 3:1–3
    ਆਇਤਾਂ
    ਅੱਯੂਬ 3:1–3ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ। ਅਤੇ ਅੱਯੂਬ ਆਖਣ ਲੱਗਾ, “ਨਾਸ ਹੋਵੇ ਉਹ ਦਿਨ ਜਿਸ ਦੇ ਵਿੱਚ ਮੈਂ ਜੰਮਿਆ ਸੀ, ਅਤੇ ਉਹ ਰਾਤ ਜਦੋਂ ਕਿਹਾ ਗਿਆ ਕਿ ਬੱਚਾ ਗਰਭ ਵਿੱਚ ਪਿਆ!
  • ਯਿਰਮਿਯਾਹ: ਸਰਾਪੀ ਹੋਵੇ ਉਹ ਦਿਨ ਜਿਸ ਦਿਨ ਮੈਂ ਜੰਮਿਆਯਿਰ 20:14, ਯਿਰ 20:18
    ਆਇਤਾਂ
    ਯਿਰ 20:14ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇਗਾ!
    ਯਿਰ 20:18ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।
  • ਚੰਗਾ ਨਾਮ ਅਤਰ ਨਾਲੋਂ ਚੰਗਾ ਹੈ, ਅਤੇ ਮੌਤ ਦਾ ਦਿਨ ਜਨਮ ਦੇ ਦਿਨ ਨਾਲੋਂਉਪ 7:1
    ਆਇਤਾਂ
    ਉਪ 7:1ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ