ਰੋਜ਼ਾਨਾ ਜੀਵਨ
ਬਾਈਬਲ ਵਿੱਚ ਰਿਸ਼ਵਤ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 27 ਹਿੱਸੇ, ਸਤਰ-ਦਰ-ਸਤਰ।
- ਰਿਸ਼ਵਤ ਨਾ ਲੈਣਾ, ਕਿਉਂਕਿ ਰਿਸ਼ਵਤ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈਕੂਚ 23:8, ਬਿਵ 16:19
ਆਇਤਾਂ
ਕੂਚ 23:8ਤੂੰ ਰਿਸ਼ਵਤ ਨਾ ਖਾਹ ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।
ਬਿਵ 16:19ਤੁਸੀਂ ਨਿਆਂ ਨੂੰ ਨਾ ਵਿਗਾੜਿਓ। ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ। ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।
- ਸਰਾਪੀ ਹੈ ਉਹ ਜੋ ਬੇਦੋਸ਼ੇ ਨੂੰ ਮਾਰਨ ਲਈ ਰਿਸ਼ਵਤ ਲੈਂਦਾ ਹੈਬਿਵ 27:25
ਆਇਤਾਂ
ਬਿਵ 27:25‘ਸਰਾਪੀ ਹੋਵੇ ਉਹ, ਜਿਹੜਾ ਰਿਸ਼ਵਤ ਲੈ ਕੇ ਨਿਰਦੋਸ਼ ਵਿਅਕਤੀ ਦਾ ਖੂਨ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’
- ਸਮੂਏਲ: “ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ”?1 ਸਮੂ 12:3
ਆਇਤਾਂ
1 ਸਮੂ 12:3ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।
- ਰਾਜਾ ਯਹੋਸ਼ਾਫ਼ਾਤ ਆਪਣੇ ਨਿਆਂਈਆਂ ਨੂੰ: ਨਾ ਪੱਖਪਾਤ, ਨਾ ਰਿਸ਼ਵਤ2 ਇਤ 19:7
ਆਇਤਾਂ
2 ਇਤ 19:7ਹੁਣ ਯਹੋਵਾਹ ਦਾ ਭੈਅ ਤੁਹਾਡੇ ਮਨ ਵਿੱਚ ਰਹੇ ਸੋ ਸੰਭਲ ਕੇ ਕੰਮ ਕਰਨਾ ਕਿਉਂ ਜੋ ਸਾਡੇ ਪਰਮੇਸ਼ੁਰ ਯਹੋਵਾਹ ਵਿੱਚ ਬੇ ਨਿਆਈਂ ਨਹੀਂ ਅਤੇ ਨਾ ਕਿਸੇ ਦੀ ਪੱਖਵਾਦੀ ਅਤੇ ਨਾ ਹੀ ਵੱਢੀ ਚੱਲਦੀ ਹੈ
- ਪਰਮੇਸ਼ੁਰ ਦੇ ਕੋਲ ਕੌਣ ਵੱਸ ਸਕਦਾ ਹੈ? ਉਹ ਜੋ ਰਿਸ਼ਵਤ ਨਹੀਂ ਲੈਂਦਾਜ਼ਬੂ 15:5, ਯਸਾ 33:15
ਆਇਤਾਂ
ਜ਼ਬੂ 15:5ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ।
ਯਸਾ 33:15ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।
- ਕਹਾਉਤਾਂ ਦੀਆਂ ਕਹਾਵਤਾਂ: ਭੇਟ ਰਾਹ ਖੋਲ੍ਹਦੀ ਹੈ; ਗੁਪਤ ਭੇਟ ਕ੍ਰੋਧ ਨੂੰ ਠੰਡਾ ਕਰਦੀ ਹੈਕਹਾ 17:8, ਕਹਾ 18:16, ਕਹਾ 21:14
ਆਇਤਾਂ
ਕਹਾ 17:8ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।
ਕਹਾ 18:16ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
ਕਹਾ 21:14ਗੁਪਤ ਵਿੱਚ ਦਿੱਤੀ ਹੋਈ ਭੇਟ ਨਾਲ ਕ੍ਰੋਧ, ਅਤੇ ਬੁੱਕਲ ਵਿੱਚ ਦਿੱਤੀ ਹੋਈ ਵੱਢੀ ਨਾਲ ਡਾਢਾ ਗੁੱਸਾ ਠੰਡਾ ਪੈ ਜਾਂਦਾ ਹੈ।
- ਜੋ ਰਿਸ਼ਵਤ ਨਾਲ ਵੈਰ ਰੱਖਦਾ ਹੈ ਉਹ ਜੀਉਂਦਾ ਰਹੇਗਾਕਹਾ 15:27
ਆਇਤਾਂ
ਕਹਾ 15:27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
- ਰਿਸ਼ਵਤ ਦਿਲ ਨੂੰ ਵਿਗਾੜ ਦਿੰਦੀ ਹੈਉਪ 7:7
ਆਇਤਾਂ
ਉਪ 7:7ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ।
- ਨਬੀ ਰਿਸ਼ਵਤ ਦੇ ਪ੍ਰੇਮੀ ਹਾਕਮਾਂ ਅਤੇ ਨਿਆਂਈਆਂ ਉੱਤੇ ਦੋਸ਼ ਲਾਉਂਦੇ ਹਨਯਸਾ 1:23, ਯਸਾ 5:23, ਮੀਕਾ 3:11, ਮੀਕਾ 7:3, ਆਮੋ 5:12
ਆਇਤਾਂ
ਯਸਾ 1:23ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।
ਯਸਾ 5:23ਜਿਹੜੇ ਦੁਸ਼ਟ ਨੂੰ ਰਿਸ਼ਵਤ ਲੈ ਕੇ ਧਰਮੀ ਠਹਿਰਾਉਂਦੇ ਹਨ, ਅਤੇ ਧਰਮੀਆਂ ਦਾ ਧਰਮ ਉਨ੍ਹਾਂ ਤੋਂ ਖੋਹ ਲੈਂਦੇ ਹਨ!
ਮੀਕਾ 3:11ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!
ਮੀਕਾ 7:3ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈਂ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ।
ਆਮੋ 5:12ਕਿਉਂ ਜੋ ਮੈਂ ਤੁਹਾਡੇ ਬਹੁਤਿਆਂ ਅਪਰਾਧਾਂ ਨੂੰ ਅਤੇ ਤੁਹਾਡੇ ਵੱਡੇ ਪਾਪਾਂ ਨੂੰ ਜਾਣਦਾ ਹਾਂ, ਤੁਸੀਂ ਧਰਮੀ ਨੂੰ ਸਤਾਉਂਦੇ ਹੋ ਅਤੇ ਰਿਸ਼ਵਤ ਲੈਂਦੇ ਹੋ, ਅਤੇ ਫਾਟਕ ਵਿੱਚ ਕੰਗਾਲਾਂ ਦਾ ਹੱਕ ਮਾਰਦੇ ਹੋ!
ਉਦਾਹਰਣਾਂ
- ਸਮੂਏਲ ਦੇ ਪੁੱਤਰ ਰਿਸ਼ਵਤ ਲੈਂਦੇ ਹਨ ਅਤੇ ਨਿਆਂ ਵਿਗਾੜਦੇ ਹਨ1 ਸਮੂ 8:3
ਆਇਤਾਂ
1 ਸਮੂ 8:3ਪਰ ਉਸ ਦੇ ਪੁੱਤਰ ਉਸ ਦੇ ਰਾਹ ਉੱਤੇ ਨਾ ਚੱਲੇ ਸਗੋਂ ਝੂਠੀ ਕਮਾਈ ਦੇ ਮਗਰ ਲੱਗਦੇ ਅਤੇ ਰਿਸ਼ਵਤ ਲੈਂਦੇ ਅਤੇ ਨਿਆਂ ਵਿੱਚ ਪੱਖਪਾਤ ਕਰਦੇ ਸਨ।
- ਫ਼ਲਿਸਤੀਆਂ ਦੇ ਸਰਦਾਰ ਸਮਸੂਨ ਨੂੰ ਫੜਵਾਉਣ ਲਈ ਦਲੀਲਾਹ ਨੂੰ ਚਾਂਦੀ ਦੀ ਪੇਸ਼ਕਸ਼ ਕਰਦੇ ਹਨਨਿਆਂਈ 16:5
ਆਇਤਾਂ
ਨਿਆਂਈ 16:5ਫ਼ਲਿਸਤੀਆਂ ਦੇ ਸਰਦਾਰਾਂ ਨੇ ਉਸ ਇਸਤਰੀ ਦੇ ਕੋਲ ਜਾ ਕੇ ਕਿਹਾ, “ਤੂੰ ਉਸ ਨੂੰ ਫੁਸਲਾ ਕੇ ਪਤਾ ਕਰ ਕਿ ਉਸ ਦੀ ਵੱਡੀ ਸ਼ਕਤੀ ਦਾ ਕੀ ਭੇਤ ਹੈ ਅਤੇ ਅਸੀਂ ਉਸ ਨੂੰ ਕਿਸ ਤਰ੍ਹਾਂ ਵੱਸ ਵਿੱਚ ਕਰੀਏ ਕਿ ਉਸ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਾਰਿਆਂ ਵਿੱਚੋਂ ਹਰ ਇੱਕ ਵਿਅਕਤੀ ਤੈਨੂੰ ਗਿਆਰਾਂ-ਗਿਆਰਾਂ ਸੌ ਚਾਂਦੀ ਦੇ ਸਿੱਕੇ ਦੇਵੇਗਾ।”
- ਆਸਾ ਹੈਕਲ ਦੀ ਚਾਂਦੀ ਅਤੇ ਸੋਨਾ ਬਨ-ਹਦਦ ਨੂੰ ਭੇਜਦਾ ਹੈ1 ਰਾਜਾ 15:18–19
ਆਇਤਾਂ
1 ਰਾਜਾ 15:18–19ਤਾਂ ਆਸਾ ਨੇ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਦੀ ਬਾਕੀ ਚਾਂਦੀ ਅਤੇ ਸੋਨਾ ਅਤੇ ਸ਼ਾਹੀ ਮਹਿਲ ਦੇ ਖਜ਼ਾਨੇ ਤੋਂ ਲੈ ਕੇ ਆਪਣੇ ਟਹਿਲੂਆਂ ਦੇ ਹੱਥਾਂ ਵਿੱਚ ਦੇ ਦਿੱਤੇ ਅਤੇ ਆਸਾ ਪਾਤਸ਼ਾਹ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਬਨ-ਹਦਦ ਕੋਲ ਜੋ ਹਜ਼ਯੋਨ ਦਾ ਪੋਤਾ ਅਤੇ ਟਬਰਿੰਮੋਨ ਦਾ ਪੁੱਤਰ ਸੀ ਜੋ ਦੰਮਿਸ਼ਕ ਵਿੱਚ ਵੱਸਦਾ ਸੀ ਇਹ ਆਖ ਕੇ ਭੇਜ ਦਿੱਤਾ ਕਿ ਉਹ ਨੇਮ ਜੋ ਮੇਰੇ ਤੇਰੇ ਵਿੱਚ ਹੈ ਅਤੇ ਮੇਰੇ ਪਿਤਾ ਅਤੇ ਤੇਰੇ ਪਿਤਾ ਦੇ ਵਿੱਚ ਸੀ ਵੇਖ ਮੈਂ ਤੇਰੇ ਕੋਲ ਚਾਂਦੀ ਅਤੇ ਸੋਨੇ ਦਾ ਗੱਫ਼ਾ ਭੇਜਦਾ ਹਾਂ ਕਿ ਤੂੰ ਜਾ ਕੇ ਆਪਣਾ ਨੇਮ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲੋਂ ਤੋੜ ਲਵੇਂ ਤਾਂ ਜੋ ਉਹ ਮੇਰੇ ਕੋਲੋਂ ਮੁੜ ਜਾਵੇ।
- ਆਹਾਜ਼ ਹੈਕਲ ਦੀ ਚਾਂਦੀ ਅਤੇ ਸੋਨਾ ਅੱਸ਼ੂਰ ਦੇ ਰਾਜੇ ਨੂੰ ਭੇਜਦਾ ਹੈ2 ਰਾਜਾ 16:8
ਆਇਤਾਂ
2 ਰਾਜਾ 16:8ਆਹਾਜ਼ ਨੇ ਉਹ ਚਾਂਦੀ ਅਤੇ ਸੋਨਾ ਜੋ ਯਹੋਵਾਹ ਦੇ ਭਵਨ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲਿਆ, ਲੈ ਕੇ ਅੱਸ਼ੂਰ ਦੇ ਰਾਜਾ ਨੂੰ ਰਿਸ਼ਵਤ ਭੇਜੀ।
- ਹੈਕਲ ਦੀ ਮੁੜ ਉਸਾਰੀ ਨੂੰ ਰੋਕਣ ਲਈ ਸਲਾਹਕਾਰ ਭਾੜੇ ਉੱਤੇ ਰੱਖੇ ਜਾਂਦੇ ਹਨਅਜ਼ਰਾ 4:5
ਆਇਤਾਂ
ਅਜ਼ਰਾ 4:5ਅਤੇ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿਨਾਂ ਤੋਂ ਲੈ ਕੇ, ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਤੱਕ, ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਕਰਨ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।
- ਸ਼ਮਅਯਾਹ ਨੂੰ ਭਾੜੇ ਉੱਤੇ ਰੱਖਿਆ ਜਾਂਦਾ ਹੈ ਕਿ ਨਹਮਯਾਹ ਨੂੰ ਡਰਾ ਕੇ ਹੈਕਲ ਵਿੱਚ ਲੁਕਾਏਨਹ 6:10–13
ਆਇਤਾਂ
ਨਹ 6:10–13ਫਿਰ ਮੈਂ ਮਹੇਟਬਏਲ ਦੇ ਪੋਤਰੇ ਦਲਾਯਾਹ ਦੇ ਪੁੱਤਰ ਸ਼ਮਅਯਾਹ ਦੇ ਘਰ ਵਿੱਚ ਗਿਆ। ਉਹ ਤਾਂ ਘਰ ਵਿੱਚ ਬੰਦ ਸੀ, ਉਸ ਨੇ ਕਿਹਾ, “ਆ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਮੰਦਰ ਦੇ ਅੰਦਰ ਮਿਲੀਏ ਅਤੇ ਮੰਦਰ ਦੇ ਦਰਵਾਜਿਆਂ ਨੂੰ ਬੰਦ ਕਰ ਲਈਏ ਕਿਉਂਕਿ ਉਹ ਤੈਨੂੰ ਮਾਰਨ ਲਈ ਆਉਣਗੇ, ਹਾਂ ਉਹ ਰਾਤ ਨੂੰ ਤੈਨੂੰ ਮਾਰਨ ਲਈ ਆਉਣਗੇ।” ਪਰ ਮੈਂ ਕਿਹਾ, “ਕੀ ਮੇਰੇ ਵਰਗਾ ਮਨੁੱਖ ਭੱਜੇ? ਅਤੇ ਕੀ ਮੇਰੇ ਵਰਗਾ ਮਨੁੱਖ ਮੰਦਰ ਵਿੱਚ ਜਾ ਕੇ ਆਪਣੀ ਜਾਨ ਬਚਾਵੇ? ਮੈਂ ਅੰਦਰ ਨਹੀਂ ਜਾਂਵਾਂਗਾ।” ਫਿਰ ਮੈਂ ਜਾਣ ਲਿਆ ਕਿ ਪਰਮੇਸ਼ੁਰ ਨੇ ਉਸ ਨੂੰ ਨਹੀਂ ਭੇਜਿਆ ਸੀ ਪਰ ਉਸ ਨੇ ਮੇਰੇ ਵਿਰੁੱਧ ਭਵਿੱਖਬਾਣੀ ਇਸ ਲਈ ਕੀਤੀ ਕਿਉਂ ਜੋ ਤੋਬਿਆਹ ਅਤੇ ਸਨਬੱਲਟ ਨੇ ਉਸ ਨੂੰ ਭਾੜੇ ਤੇ ਰੱਖਿਆ ਸੀ। ਉਨ੍ਹਾਂ ਨੇ ਉਸ ਨੂੰ ਇਸ ਲਈ ਭਾੜੇ ਤੇ ਰੱਖਿਆ ਕਿ ਮੈਂ ਡਰ ਜਾਂਵਾਂ ਅਤੇ ਅਜਿਹਾ ਕੰਮ ਕਰਕੇ ਪਾਪੀ ਬਣਾਂ, ਜਿਸ ਨਾਲ ਉਹ ਮੇਰੀ ਬਦਨਾਮੀ ਕਰਨ ਅਤੇ ਇਹ ਮੇਰੀ ਨਿੰਦਿਆ ਦਾ ਕਾਰਨ ਹੋਵੇ।
- ਹਾਮਾਨ ਯਹੂਦੀਆਂ ਵਿਰੁੱਧ ਫ਼ਰਮਾਨ ਲਈ ਦਸ ਹਜ਼ਾਰ ਤੋੜੇ ਦੇਣ ਦੀ ਪੇਸ਼ਕਸ਼ ਕਰਦਾ ਹੈਅਸਤ 3:9
ਆਇਤਾਂ
ਅਸਤ 3:9ਜੇ ਰਾਜਾ ਨੂੰ ਸਵੀਕਾਰ ਹੋਵੇ ਤਾਂ ਉਨ੍ਹਾਂ ਨੂੰ ਨਾਸ ਕਰਨ ਲਈ ਹੁਕਮ ਲਿਖਿਆ ਜਾਵੇ, ਅਤੇ ਮੈਂ ਰਾਜਾ ਦੇ ਭੰਡਾਰੀਆਂ ਨੂੰ ਸ਼ਾਹੀ ਖਜ਼ਾਨੇ ਵਿੱਚ ਪਾਉਣ ਲਈ ਦਸ ਹਜ਼ਾਰ ਚਾਂਦੀ ਦੇ ਸਿੱਕੇ ਤੋਲ ਕੇ ਦਿਆਂਗਾ।”
- ਮੁੱਖ ਜਾਜਕ ਯਹੂਦਾ ਨੂੰ ਚਾਂਦੀ ਦੇ ਤੀਹ ਸਿੱਕੇ ਦਿੰਦੇ ਹਨਮੱਤੀ 26:15
ਆਇਤਾਂ
ਮੱਤੀ 26:15ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।
- ਸਿਪਾਹੀਆਂ ਨੂੰ ਪੈਸੇ ਦਿੱਤੇ ਜਾਂਦੇ ਹਨ ਕਿ ਉਹ ਕਹਿਣ ਚੇਲੇ ਲੋਥ ਚੁਰਾ ਕੇ ਲੈ ਗਏਮੱਤੀ 28:12–15
ਆਇਤਾਂ
ਮੱਤੀ 28:12–15ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ। ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
- ਹਾਕਮ ਫ਼ੇਲਿਕਸ ਆਸ ਰੱਖਦਾ ਹੈ ਕਿ ਪੌਲੁਸ ਉਸ ਨੂੰ ਰਿਸ਼ਵਤ ਦੇਵੇਗਾਰਸੂਲਾਂ 24:26
ਆਇਤਾਂ
ਰਸੂਲਾਂ 24:26ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ