ਪੜਚੋਲ › ਵਿਸ਼ੇ › ਇੱਟਾਂ ਅਤੇ ਇੱਟਾਂ ਬਣਾਉਣਾ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਇੱਟਾਂ ਅਤੇ ਇੱਟਾਂ ਬਣਾਉਣਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 15 ਹਿੱਸੇ, ਸਤਰ-ਦਰ-ਸਤਰ।
- ਬਾਬਲ ਵਿੱਚ: “ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ”ਉਤ 11:3
ਆਇਤਾਂ
ਉਤ 11:3ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ।
- ਉਨ੍ਹਾਂ ਨੇ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਵਰਤਿਆਉਤ 11:3
ਆਇਤਾਂ
ਉਤ 11:3ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ।
- ਹਿਜ਼ਕੀਏਲ ਨੇ ਇੱਕ ਇੱਟ ਉੱਤੇ ਯਰੂਸ਼ਲਮ ਸ਼ਹਿਰ ਦਾ ਨਕਸ਼ਾ ਬਣਾਇਆਹਿਜ਼ 4:1
ਆਇਤਾਂ
ਹਿਜ਼ 4:1ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਇੱਟ ਲੈ ਅਤੇ ਆਪਣੇ ਅੱਗੇ ਰੱਖ ਕੇ ਉਸ ਉੱਤੇ ਇੱਕ ਸ਼ਹਿਰ, ਹਾਂ, ਯਰੂਸ਼ਲਮ ਦੀ ਤਸਵੀਰ ਬਣਾ।
- ਦਾਊਦ ਨੇ ਅੰਮੋਨੀਆਂ ਨੂੰ ਇੱਟਾਂ ਦੇ ਭੱਠਿਆਂ ਉੱਤੇ ਕੰਮ ਲਾਇਆ2 ਸਮੂ 12:31
ਆਇਤਾਂ
2 ਸਮੂ 12:31ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ।
- ਯਿਰਮਿਯਾਹ ਨੇ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਇੱਟਾਂ ਦੇ ਫ਼ਰਸ਼ ਵਿੱਚ ਪੱਥਰ ਦੱਬੇਯਿਰ 43:9
ਆਇਤਾਂ
ਯਿਰ 43:9ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਹਨਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਇਹ ਯਹੂਦਾਹ ਦੇ ਮਨੁੱਖਾਂ ਦੇ ਵੇਖਦਿਆਂ ਹੋਵੇ
- ਯਸਾਯਾਹ ਵਿੱਚ ਇੱਕ ਸ਼ੇਖੀ: “ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ”ਯਸਾ 9:10
ਆਇਤਾਂ
ਯਸਾ 9:10ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।
- ਯਸਾਯਾਹ ਇੱਟਾਂ ਦੀਆਂ ਜਗਵੇਦੀਆਂ ਉੱਤੇ ਧੁਖਾਈ ਧੂਪ ਦਾ ਜ਼ਿਕਰ ਕਰਦਾ ਹੈਯਸਾ 65:3
ਆਇਤਾਂ
ਯਸਾ 65:3ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ।
- ਨਹੂਮ ਨੀਨਵਾਹ ਨੂੰ: “ਗਾਰਾ ਲਤਾੜ ਅਤੇ ਭੱਠੇ ਨੂੰ ਤਕੜਾ ਕਰ”!ਨਹੂ 3:14
ਆਇਤਾਂ
ਨਹੂ 3:14ਘੇਰੇ ਲਈ ਪਾਣੀ ਭਰ ਲੈ, ਆਪਣੇ ਗੜ੍ਹਾਂ ਨੂੰ ਤਕੜਾ ਕਰ, ਮਿੱਟੀ ਵਿੱਚ ਜਾ, ਗਾਰਾ ਲਤਾੜ ਅਤੇ ਭੱਠੇ ਨੂੰ ਤਕੜਾ ਕਰ!
ਮਿਸਰ ਵਿੱਚ
- ਇਸਰਾਏਲੀਆਂ ਦਾ ਜੀਵਨ ਇੱਟਾਂ ਅਤੇ ਗਾਰੇ ਦੇ ਕੰਮ ਨਾਲ ਕੌੜਾ ਕੀਤਾ ਗਿਆਕੂਚ 1:14
ਆਇਤਾਂ
ਕੂਚ 1:14ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।
- ਉਨ੍ਹਾਂ ਨੇ ਭੰਡਾਰਾਂ ਵਾਲੇ ਸ਼ਹਿਰ ਫਿਤੋਮ ਅਤੇ ਰਾਮਸੇਸ ਬਣਾਏਕੂਚ 1:11
ਆਇਤਾਂ
ਕੂਚ 1:11ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ।
- ਫ਼ਿਰਊਨ: ਹੋਰ ਤੂੜੀ ਨਹੀਂ, ਪਰ ਇੱਟਾਂ ਦੀ ਗਿਣਤੀ ਉਹੀਕੂਚ 5:7–8
ਆਇਤਾਂ
ਕੂਚ 5:7–8ਕਿ ਤੁਸੀਂ ਲੋਕਾਂ ਨੂੰ ਅੱਗੇ ਵਾਂਗੂੰ ਇੱਟਾਂ ਬਣਾਉਣ ਲਈ ਤੂੜੀ ਨਾ ਦਿਓ। ਉਹ ਆਪਣੇ ਲਈ ਆਪ ਜਾ ਕੇ ਤੂੜੀ ਇਕੱਠੀ ਕਰਨ ਤੁਸੀਂ ਓਨ੍ਹੀਆਂ ਹੀ ਇੱਟਾਂ ਜਿੰਨੀਆਂ ਉਹ ਅੱਗੇ ਬਣਾਉਂਦੇ ਸਨ ਉਨ੍ਹਾਂ ਤੋਂ ਬਣਵਾਓ। ਤੁਸੀਂ ਉਨ੍ਹਾਂ ਵਿੱਚੋਂ ਕੁਝ ਨਾ ਘਟਾਓ ਕਿਉਂ ਜੋ ਉਹ ਵਿਹਲੇ ਰਹਿੰਦੇ ਹਨ ਇਸੇ ਲਈ ਉਹ ਇਹ ਦੁਹਾਈ ਦਿੰਦੇ ਹਨ ਕਿ ਅਸੀਂ ਜਾ ਕੇ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਈਏ।
- ਲੋਕ ਤੂੜੀ ਦੀ ਥਾਂ ਕਰਚੀਆਂ ਇਕੱਠੀਆਂ ਕਰਨ ਲਈ ਸਾਰੇ ਮਿਸਰ ਵਿੱਚ ਖਿੰਡ ਗਏਕੂਚ 5:12
ਆਇਤਾਂ
ਕੂਚ 5:12ਤਦ ਉਹ ਲੋਕ ਸਾਰੇ ਮਿਸਰ ਦੇਸ ਵਿੱਚ ਤੂੜੀ ਦੀ ਥਾਂ ਭੁੱਠਾ ਚੁਗਣ ਲਈ ਤਿੱਤਰ-ਬਿੱਤਰ ਹੋ ਗਏ।
- ਗਿਣਤੀ ਪੂਰੀ ਨਾ ਹੋਣ ਕਰਕੇ ਇਸਰਾਏਲੀ ਸਰਦਾਰਾਂ ਨੂੰ ਮਾਰ ਪਈਕੂਚ 5:14
ਆਇਤਾਂ
ਕੂਚ 5:14ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।
- “ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ”!ਕੂਚ 5:16
ਆਇਤਾਂ
ਕੂਚ 5:16ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ।
- “ਤੁਸੀਂ ਆਪਣੇ ਰੋਜ਼ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ”ਕੂਚ 5:18–19
ਆਇਤਾਂ
ਕੂਚ 5:18–19ਹੁਣ ਜਾਓ ਅਤੇ ਕੰਮ ਕਰੋ ਪਰ ਤੂੜੀ ਤੁਹਾਨੂੰ ਨਹੀਂ ਦਿੱਤੀ ਜਾਵੇਗੀ ਅਤੇ ਇੱਟਾਂ ਦਾ ਹਿਸਾਬ ਪੂਰਾ ਕਰਨਾ ਪਵੇਗਾ। ਤਦ ਇਸਰਾਏਲੀਆਂ ਦੇ ਸਰਦਾਰਾਂ ਨੇ ਵੇਖ ਲਿਆ ਕਿ ਅਸੀਂ ਬੁਰੇ ਹਾਲ ਵਿੱਚ ਹਾਂ, ਜਦ ਆਖਿਆ ਜਾਂਦਾ ਹੈ, ਤੁਸੀਂ ਆਪਣੇ ਰੋਜ਼ ਦੇ ਇੱਟਾਂ ਦੇ ਕੰਮ ਵਿੱਚੋਂ ਕੁਝ ਨਾ ਘਟਾਓ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ