Bible Explorer ਐਪ ਲਓ

ਪੜਚੋਲ › ਵਿਸ਼ੇ › ਭਰਾ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਭਰਾ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 42 ਹਿੱਸੇ, ਸਤਰ-ਦਰ-ਸਤਰ।

  • ਅਬਰਾਮ ਆਪਣੇ ਭਤੀਜੇ ਲੂਤ ਨੂੰ ਆਖਦਾ ਹੈ: “ਅਸੀਂ ਭਰਾ ਹਾਂ”ਉਤ 12:5, ਉਤ 13:8
    ਆਇਤਾਂ
    ਉਤ 12:5ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ।
    ਉਤ 13:8ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?
  • ਕਾਇਨ ਹਾਬਲ ਨੂੰ ਮਾਰ ਦਿੰਦਾ ਹੈ: “ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?”ਉਤ 4:8–9
    ਆਇਤਾਂ
    ਉਤ 4:8–9ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ। ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?
  • ਏਸਾਓ ਦਾਲ ਲਈ ਆਪਣੇ ਪਹਿਲੌਠੇ ਦਾ ਹੱਕ ਯਾਕੂਬ ਨੂੰ ਵੇਚ ਦਿੰਦਾ ਹੈਉਤ 25:29–34
    ਆਇਤਾਂ
    ਉਤ 25:29–34ਇੱਕ ਦਿਨ ਯਾਕੂਬ ਦਾਲ ਪਕਾ ਰਿਹਾ ਸੀ ਅਤੇ ਏਸਾਓ ਮੈਦਾਨ ਵਿੱਚੋਂ ਥੱਕਿਆ ਹੋਇਆ ਆਇਆ। ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ। ਯਾਕੂਬ ਨੇ ਆਖਿਆ, ਤੂੰ ਅੱਜ ਆਪਣਾ ਪਹਿਲੌਠਾ ਹੋਣ ਦੇ ਹੱਕ ਨੂੰ ਮੈਨੂੰ ਵੇਚ ਦੇ। ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ? ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ। ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।
  • ਏਸਾਓ ਪਿਤਾ ਦੀ ਮੌਤ ਤੋਂ ਬਾਅਦ ਯਾਕੂਬ ਨੂੰ ਮਾਰਨ ਦੀ ਸੋਚਦਾ ਹੈਉਤ 27:41
    ਆਇਤਾਂ
    ਉਤ 27:41ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ।
  • ਯਾਕੂਬ ਏਸਾਓ ਅਤੇ ਉਸ ਦੇ ਚਾਰ ਸੌ ਆਦਮੀਆਂ ਤੋਂ ਡਰਦਾ ਹੈਉਤ 32:6–7
    ਆਇਤਾਂ
    ਉਤ 32:6–7ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ। ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
  • ਏਸਾਓ ਯਾਕੂਬ ਨੂੰ ਗਲੇ ਲਾਉਣ ਲਈ ਦੌੜਦਾ ਹੈ, ਅਤੇ ਦੋਵੇਂ ਰੋਂਦੇ ਹਨਉਤ 33:4
    ਆਇਤਾਂ
    ਉਤ 33:4ਤਦ ਏਸਾਓ ਉਸ ਦੇ ਮਿਲਣ ਨੂੰ ਨੱਠਾ ਅਤੇ ਉਸ ਨੂੰ ਜੱਫ਼ੀ ਪਾਈ ਅਤੇ ਉਸ ਦੇ ਗਲ਼ ਵਿੱਚ ਬਾਹਾਂ ਪਾ ਕੇ ਉਸ ਨੂੰ ਚੁੰਮਿਆ ਅਤੇ ਦੋਵੇਂ ਰੋਣ ਲੱਗੇ।
  • ਸ਼ਿਮਓਨ ਅਤੇ ਲੇਵੀ ਆਪਣੀ ਭੈਣ ਦੀਨਾਹ ਦਾ ਬਦਲਾ ਲੈਂਦੇ ਹਨਉਤ 34:25, ਉਤ 34:31
    ਆਇਤਾਂ
    ਉਤ 34:25ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ।
    ਉਤ 34:31ਪਰ ਉਨ੍ਹਾਂ ਨੇ ਆਖਿਆ, ਭਲਾ, ਉਹ ਸਾਡੀ ਭੈਣ ਨਾਲ ਕੰਜਰੀ ਵਰਗਾ ਵਰਤਾਓ ਕਰਨ?
  • ਰਊਬੇਨ ਯੂਸੁਫ਼ ਨੂੰ ਟੋਏ ਵਿੱਚੋਂ ਬਚਾਉਣ ਦਾ ਜਤਨ ਕਰਦਾ ਹੈਉਤ 37:21–22, ਉਤ 37:29
    ਆਇਤਾਂ
    ਉਤ 37:21–22ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ। ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ।
    ਉਤ 37:29ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ
  • ਯਹੂਦਾਹ: “ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ” … “ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ”ਉਤ 37:26–27
    ਆਇਤਾਂ
    ਉਤ 37:26–27ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ? ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ।
  • “ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ” … “ਇੱਕ ਨਹੀਂ ਰਿਹਾ”ਉਤ 42:13
    ਆਇਤਾਂ
    ਉਤ 42:13ਉਨ੍ਹਾਂ ਨੇ ਆਖਿਆ, ਅਸੀਂ ਤੁਹਾਡੇ ਦਾਸ ਬਾਰਾਂ ਭਰਾ ਹਾਂ ਅਤੇ ਕਨਾਨ ਦੇਸ਼ ਦੇ ਇੱਕ ਹੀ ਮਨੁੱਖ ਦੇ ਪੁੱਤਰ ਹਾਂ ਅਤੇ ਵੇਖੋ, ਸਭ ਤੋਂ ਛੋਟਾ ਅੱਜ ਦੇ ਦਿਨ ਸਾਡੇ ਪਿਤਾ ਦੇ ਕੋਲ ਹੈ ਅਤੇ ਇੱਕ ਨਹੀਂ ਰਿਹਾ।
  • ਬਿਨਯਾਮੀਨ ਨੂੰ ਵੇਖ ਕੇ ਯੂਸੁਫ਼ ਰੋਣ ਲਈ ਇੱਕ ਨਿੱਜੀ ਕੋਠੜੀ ਵਿੱਚ ਜਾਂਦਾ ਹੈਉਤ 43:30
    ਆਇਤਾਂ
    ਉਤ 43:30ਤਦ ਯੂਸੁਫ਼ ਨੇ ਛੇਤੀ ਕੀਤੀ ਕਿਉਂ ਜੋ ਉਸ ਦਾ ਮਨ ਆਪਣੇ ਭਰਾ ਲਈ ਭਰ ਆਇਆ, ਉਹ ਕਿਤੇ ਰੋਣਾ ਚਾਹੁੰਦਾ ਸੀ ਸੋ ਉਹ ਆਪਣੀ ਕੋਠੜੀ ਵਿੱਚ ਗਿਆ ਅਤੇ ਉੱਥੇ ਰੋਇਆ।
  • ਯਹੂਦਾਹ ਬਿਨਯਾਮੀਨ ਦੀ ਥਾਂ ਗ਼ੁਲਾਮ ਬਣ ਕੇ ਰਹਿਣ ਲਈ ਤਿਆਰ ਹੈਉਤ 44:33–34
    ਆਇਤਾਂ
    ਉਤ 44:33–34ਹੁਣ ਤੁਹਾਡਾ ਦਾਸ ਇਸ ਮੁੰਡੇ ਦੇ ਸਥਾਨ ਤੇ ਮੇਰੇ ਸੁਆਮੀ ਦਾ ਗ਼ੁਲਾਮ ਬਣ ਕੇ ਰਹੇਗਾ ਪਰ ਇਸ ਮੁੰਡੇ ਨੂੰ ਆਪਣੇ ਭਰਾਵਾਂ ਦੇ ਨਾਲ ਵਾਪਿਸ ਜਾਣ ਦਿੱਤਾ ਜਾਵੇ। ਕਿਉਂਕਿ ਮੈਂ ਆਪਣੇ ਪਿਤਾ ਦੇ ਕੋਲ ਕਿਵੇਂ ਜਾਂਵਾਂ, ਜੇਕਰ ਇਹ ਮੁੰਡਾ ਮੇਰੇ ਨਾਲ ਨਾ ਹੋਵੇ? ਅਜਿਹਾ ਨਾ ਹੋਵੇ ਕਿ ਉਹ ਬੁਰਿਆਈ ਜਿਹੜੀ ਮੇਰੇ ਪਿਤਾ ਉੱਤੇ ਆਵੇਗੀ, ਮੈਨੂੰ ਵੇਖਣੀ ਪਵੇ।
  • “ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ”ਉਤ 45:3–4
    ਆਇਤਾਂ
    ਉਤ 45:3–4ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ। ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ।
  • ਯੂਸੁਫ਼ ਬਿਨਯਾਮੀਨ ਨੂੰ ਗਲੇ ਲਾਉਂਦਾ ਹੈ ਅਤੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਦਾ ਹੈਉਤ 45:14–15
    ਆਇਤਾਂ
    ਉਤ 45:14–15ਤਦ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਇਆ। ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ।
  • ਯੂਸੁਫ਼: “ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ”ਉਤ 45:24
    ਆਇਤਾਂ
    ਉਤ 45:24ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ।
  • ਯਾਕੂਬ ਦੀ ਮੌਤ ਤੋਂ ਬਾਅਦ ਯੂਸੁਫ਼ ਆਪਣੇ ਡਰੇ ਹੋਏ ਭਰਾਵਾਂ ਨੂੰ ਹੌਂਸਲਾ ਦਿੰਦਾ ਹੈਉਤ 50:15–21
    ਆਇਤਾਂ
    ਉਤ 50:15–21ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ। ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ, ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ। ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ। ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ? ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ। ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ।
  • ਹਾਰੂਨ ਨੇ ਆਪਣੇ ਭਰਾ ਮੂਸਾ ਦੀ ਥਾਂ ਲੋਕਾਂ ਨਾਲ ਗੱਲ ਕਰਨੀ ਹੈਕੂਚ 4:14–16
    ਆਇਤਾਂ
    ਕੂਚ 4:14–16ਫਿਰ ਯਹੋਵਾਹ ਦਾ ਕ੍ਰੋਧ ਮੂਸਾ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਹਾਰੂਨ ਲੇਵੀ ਤੇਰਾ ਭਰਾ ਨਹੀਂ ਹੈ? ਮੈਂ ਜਾਣਦਾ ਹਾਂ ਕਿ ਉਹ ਚੰਗਾ ਬੋਲਣ ਵਾਲਾ ਹੈ ਅਤੇ ਵੇਖ ਉਹ ਤੇਰੇ ਮਿਲਣ ਨੂੰ ਆਉਂਦਾ ਹੈ ਅਤੇ ਤੈਨੂੰ ਵੇਖ ਕੇ ਆਪਣੇ ਮਨ ਵਿੱਚ ਅਨੰਦ ਹੋਵੇਗਾ। ਤੂੰ ਉਸ ਦੇ ਨਾਲ ਬੋਲੇਂਗਾ ਅਤੇ ਉਸ ਦੇ ਮੂੰਹ ਵਿੱਚ ਗੱਲਾਂ ਪਾਵੇਂਗਾ ਅਤੇ ਮੈਂ ਤੇਰੇ ਮੂੰਹ ਨਾਲ ਅਤੇ ਉਹ ਦੇ ਮੂੰਹ ਨਾਲ ਹੋਵਾਂਗਾ ਅਤੇ ਜੋ ਤੁਸੀਂ ਕਰਨਾ ਹੈ, ਮੈਂ ਤੁਹਾਨੂੰ ਸਿਖਾਵਾਂਗਾ। ਉਹ ਤੇਰੀ ਵੱਲੋਂ ਪਰਜਾ ਨਾਲ ਬੋਲੇਗਾ ਅਤੇ ਅਜਿਹਾ ਹੋਵੇਗਾ ਕਿ ਉਹ ਤੇਰੇ ਲਈ ਮੂੰਹ ਜਿਹਾ ਹੋਵੇਗਾ, ਤੂੰ ਉਸ ਲਈ ਪਰਮੇਸ਼ੁਰ ਜਿਹਾ ਹੋਵੇਂਗਾ।
  • ਅਬੀਮਲਕ ਆਪਣੇ ਭਰਾਵਾਂ ਦਾ ਕਤਲ ਕਰਦਾ ਹੈ; ਸਭ ਤੋਂ ਛੋਟਾ, ਯੋਥਾਮ, ਲੁਕ ਜਾਂਦਾ ਹੈਨਿਆਂਈ 9:5
    ਆਇਤਾਂ
    ਨਿਆਂਈ 9:5ਤਦ ਉਸ ਨੇ ਆਫ਼ਰਾਹ ਵਿੱਚ ਆਪਣੇ ਪਿਤਾ ਦੇ ਘਰ ਜਾ ਕੇ ਆਪਣੇ ਸੱਤਰ ਭਰਾਵਾਂ ਨੂੰ ਜੋ ਯਰੁੱਬਆਲ ਦੇ ਪੁੱਤਰ ਸਨ, ਇੱਕ ਹੀ ਪੱਥਰ ਉੱਤੇ ਮਾਰ ਸੁੱਟਿਆ, ਪਰ ਯਰੁੱਬਆਲ ਦਾ ਛੋਟਾ ਪੁੱਤਰ ਯੋਥਾਮ ਲੁੱਕ ਗਿਆ, ਇਸ ਲਈ ਬਚ ਗਿਆ।
  • ਯਿਫ਼ਤਾਹ ਦੇ ਭਰਾ ਉਸ ਨੂੰ ਆਪਣੇ ਪਿਤਾ ਦੇ ਘਰੋਂ ਕੱਢ ਦਿੰਦੇ ਹਨਨਿਆਂਈ 11:2–3
    ਆਇਤਾਂ
    ਨਿਆਂਈ 11:2–3ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, “ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।” ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ।
  • ਯੱਸੀ ਦੇ ਪੁੱਤਰ: ਦਾਊਦ ਸੱਤਵਾਂ ਹੈ1 ਇਤ 2:13–15
    ਆਇਤਾਂ
    1 ਇਤ 2:13–15ਯੱਸੀ ਦਾ ਪਹਿਲੌਠਾ ਪੁੱਤਰ ਅਲੀਆਬ ਸੀ, ਅਬੀਨਾਦਾਬ ਦੂਜਾ, ਸ਼ਿਮਆਹ ਤੀਜਾ, ਨਥਨੇਲ ਚੌਥਾ, ਰੱਦਈ ਪੰਜਵਾਂ, ਓਸਮ ਛੇਵਾਂ ਅਤੇ ਦਾਊਦ ਸੱਤਵਾਂ ਸੀ।
  • ਸਭ ਤੋਂ ਵੱਡਾ, ਅਲੀਆਬ, ਆਪਣੇ ਭਰਾ ਦਾਊਦ ਨੂੰ ਝਿੜਕਦਾ ਹੈ1 ਸਮੂ 17:28
    ਆਇਤਾਂ
    1 ਸਮੂ 17:28ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ
  • ਯੋਆਬ, ਅਬੀਸ਼ਈ ਅਤੇ ਅਸਾਹੇਲ, ਸਰੂਯਾਹ ਦੇ ਤਿੰਨ ਪੁੱਤਰ2 ਸਮੂ 2:18
    ਆਇਤਾਂ
    2 ਸਮੂ 2:18ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ।
  • ਅਬਸ਼ਾਲੋਮ ਆਪਣੀ ਭੈਣ ਤਾਮਾਰ ਦੀ ਬੇਪਤੀ ਕਰਨ ਕਰਕੇ ਅਮਨੋਨ ਨੂੰ ਮਰਵਾ ਦਿੰਦਾ ਹੈ2 ਸਮੂ 13:22, 2 ਸਮੂ 13:28–29
    ਆਇਤਾਂ
    2 ਸਮੂ 13:22ਅਬਸ਼ਾਲੋਮ ਨੇ ਆਪਣੇ ਭਰਾ ਅਮਨੋਨ ਨੂੰ ਕੁਝ ਚੰਗਾ-ਮੰਦਾ ਨਾ ਆਖਿਆ, ਕਿਉਂ ਜੋ ਅਬਸ਼ਾਲੋਮ ਅਮਨੋਨ ਨਾਲ ਵੈਰ ਰੱਖਦਾ ਸੀ ਕਿਉਂਕਿ ਜੋ ਉਸ ਨੇ ਉਹ ਦੀ ਭੈਣ ਤਾਮਾਰ ਨਾਲ ਜ਼ਬਰਦਸਤੀ ਕੀਤੀ ਸੀ
    2 ਸਮੂ 13:28–29ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ! ਇਸ ਲਈ ਅਬਸ਼ਾਲੋਮ ਦੇ ਜੁਆਨਾਂ ਨੇ ਜਿਵੇਂ ਅਬਸ਼ਾਲੋਮ ਨੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਅਮਨੋਨ ਨਾਲ ਕੀਤਾ। ਤਦ ਸਾਰੇ ਰਾਜ ਪੁੱਤਰ ਉੱਠੇ ਅਤੇ ਸਾਰੇ ਮਨੁੱਖ ਆਪੋ ਆਪਣੇ ਖੱਚਰਾਂ ਉੱਤੇ ਚੜ੍ਹ ਕੇ ਭੱਜ ਗਏ।
  • ਸੁਲੇਮਾਨ ਆਪਣੇ ਵੱਡੇ ਭਰਾ ਅਦੋਨੀਯਾਹ ਨੂੰ ਮਰਵਾ ਦਿੰਦਾ ਹੈ1 ਰਾਜਾ 2:22–25
    ਆਇਤਾਂ
    1 ਰਾਜਾ 2:22–25ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਜੀ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਵੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ, ਸਗੋਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਤੇ ਸਰੂਯਾਹ ਦੇ ਪੁੱਤਰ ਯੋਆਬ ਲਈ ਵੀ। ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੀ ਸਹੁੰ ਖਾ ਕੇ ਆਖਿਆ, ਜੇ ਕਦੇ ਅਦੋਨੀਯਾਹ ਨੇ ਇਹ ਗੱਲ ਆਪਣੇ ਪ੍ਰਾਣਾਂ ਦੇ ਵਿਰੋਧ ਵਿੱਚ ਨਹੀਂ ਬੋਲੀ, ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ ਸਗੋਂ ਇਸ ਤੋਂ ਵੀ ਵੱਧ। ਹੁਣ ਜੀਉਂਦੇ ਯਹੋਵਾਹ ਦੀ ਸਹੁੰ ਜਿਸ ਮੈਨੂੰ ਕਾਇਮ ਕੀਤਾ ਹੈ, ਮੈਨੂੰ ਮੇਰੇ ਪਿਤਾ ਦਾਊਦ ਦੀ ਰਾਜ ਗੱਦੀ ਉੱਤੇ ਬਿਠਾਇਆ ਹੈ ਅਤੇ ਮੇਰੇ ਲਈ ਆਪਣੇ ਬਚਨ ਅਨੁਸਾਰ ਇੱਕ ਘਰ ਬਣਾਇਆ ਹੈ, ਅਦੋਨੀਯਾਹ ਅੱਜ ਦੇ ਦਿਨ ਹੀ ਵੱਢਿਆ ਜਾਵੇਗਾ। ਸੁਲੇਮਾਨ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਅਤੇ ਉਹ ਨੇ ਜਾ ਕੇ ਉਸ ਉੱਤੇ ਅਜਿਹਾ ਹਮਲਾ ਕੀਤਾ ਕਿ ਉਹ ਮਰ ਗਿਆ।
  • ਯਹੋਰਾਮ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਵੱਢ ਦਿੰਦਾ ਹੈ2 ਇਤ 21:4
    ਆਇਤਾਂ
    2 ਇਤ 21:4ਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ
  • ਗਲੀਲ ਦੀ ਝੀਲ ਦੇ ਕੰਢੇ ਮਛੇਰੇ ਭਰਾਵਾਂ ਦੀਆਂ ਦੋ ਜੋੜੀਆਂਮੱਤੀ 4:18, ਮੱਤੀ 4:21
    ਆਇਤਾਂ
    ਮੱਤੀ 4:18ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
    ਮੱਤੀ 4:21ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
  • ਅੰਦ੍ਰਿਯਾਸ ਪਹਿਲਾਂ ਆਪਣੇ ਭਰਾ ਸ਼ਮਊਨ ਨੂੰ ਲੱਭ ਕੇ ਯਿਸੂ ਕੋਲ ਲਿਆਉਂਦਾ ਹੈਯੂਹ 1:40–42
    ਆਇਤਾਂ
    ਯੂਹ 1:40–42ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ। ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ” ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਅਖਵਾਵੇਗਾ “ਕੇਫ਼ਾਸ” ਦਾ ਭਾਵ ਹੈ “ਪਤਰਸ”।
  • ਮਾਰਥਾ ਅਤੇ ਮਰਿਯਮ: “ਮੇਰਾ ਭਰਾ ਨਾ ਮਰਦਾ”ਯੂਹ 11:21, ਯੂਹ 11:32
    ਆਇਤਾਂ
    ਯੂਹ 11:21ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।
    ਯੂਹ 11:32ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।”
  • ਯਿਸੂ ਦੇ ਭਰਾ ਯਾਕੂਬ, ਯੋਸੇਸ, ਯਹੂਦਾ ਅਤੇ ਸ਼ਮਊਨਮਰਕੁ 6:3
    ਆਇਤਾਂ
    ਮਰਕੁ 6:3ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।
  • ਉਸ ਦੇ ਭਰਾ ਵਿਸ਼ਵਾਸ ਨਹੀਂ ਕਰਦੇ ਸਨ, ਪਰ ਬਾਅਦ ਵਿੱਚ ਚੇਲਿਆਂ ਨਾਲ ਪ੍ਰਾਰਥਨਾ ਕਰਦੇ ਸਨਯੂਹ 7:5, ਰਸੂਲਾਂ 1:14
    ਆਇਤਾਂ
    ਯੂਹ 7:5ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।
    ਰਸੂਲਾਂ 1:14ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।

ਬਿਵਸਥਾ ਵਿੱਚ ਅਤੇ ਕਹਾਵਤਾਂ ਵਿੱਚ

  • ਆਪਣੇ ਭਰਾ ਨਾਲ ਮਨ ਵਿੱਚ ਵੈਰ ਨਾ ਰੱਖਲੇਵੀ 19:17
    ਆਇਤਾਂ
    ਲੇਵੀ 19:17ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।
  • ਆਪਣੇ ਭਰਾ ਦਾ ਭਟਕਿਆ ਬਲ਼ਦ ਜਾਂ ਭੇਡ ਮੋੜ ਦੇਬਿਵ 22:1–2
    ਆਇਤਾਂ
    ਬਿਵ 22:1–2ਤੂੰ ਆਪਣੇ ਭਰਾ ਦੇ ਗਾਂ-ਬਲ਼ਦ ਜਾਂ ਭੇਡ ਬੱਕਰੀ ਨੂੰ ਗੁਆਚਿਆ ਹੋਇਆ ਵੇਖ ਕੇ ਉਸ ਨੂੰ ਅਣਦੇਖਿਆ ਨਾ ਕਰੀਂ, ਤੂੰ ਜ਼ਰੂਰ ਹੀ ਉਨ੍ਹਾਂ ਨੂੰ ਆਪਣੇ ਭਰਾ ਕੋਲ ਮੋੜ ਲੈ ਆਵੀਂ। ਪਰ ਜੇਕਰ ਤੇਰਾ ਭਰਾ ਤੇਰੇ ਨੇੜੇ ਨਾ ਰਹਿੰਦਾ ਹੋਏ ਜਾਂ ਤੂੰ ਉਸ ਨੂੰ ਜਾਣਦਾ ਨਾ ਹੋਵੇਂ, ਤਾਂ ਤੂੰ ਉਸ ਪਸ਼ੂ ਨੂੰ ਆਪਣੇ ਘਰ ਲੈ ਜਾਵੀਂ, ਅਤੇ ਜਦ ਤੱਕ ਤੇਰਾ ਭਰਾ ਉਸ ਨੂੰ ਨਾ ਲੱਭੇ, ਉਹ ਤੇਰੇ ਕੋਲ ਰਹੇ, ਫੇਰ ਤੂੰ ਉਸ ਨੂੰ ਮੋੜ ਦੇਵੀਂ।
  • ਕਿੰਨਾ ਚੰਗਾ ਹੈ ਜਦ ਭਰਾ ਮਿਲ ਕੇ ਰਹਿੰਦੇ ਹਨਜ਼ਬੂ 133:1
    ਆਇਤਾਂ
    ਜ਼ਬੂ 133:1ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
  • ਨਰਾਜ਼ ਭਰਾ ਨੂੰ ਮਨਾਉਣਾ ਕਿਲ੍ਹੇਬੰਦ ਸ਼ਹਿਰ ਜਿੱਤਣ ਨਾਲੋਂ ਔਖਾ ਹੈਕਹਾ 18:19
    ਆਇਤਾਂ
    ਕਹਾ 18:19ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।
  • ਪਹਿਲਾਂ ਆਪਣੇ ਭਰਾ ਨਾਲ ਮੇਲ ਕਰ, ਫਿਰ ਆਪਣੀ ਭੇਟ ਚੜ੍ਹਾਮੱਤੀ 5:23–24
    ਆਇਤਾਂ
    ਮੱਤੀ 5:23–24ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ, ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ