Bible Explorer ਐਪ ਲਓ

ਪੜਚੋਲ › ਵਿਸ਼ੇ › ਦਫ਼ਨਾਉਣਾ ਅਤੇ ਕਬਰਾਂ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਦਫ਼ਨਾਉਣਾ ਅਤੇ ਕਬਰਾਂ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 42 ਹਿੱਸੇ, ਸਤਰ-ਦਰ-ਸਤਰ।

  • ਮੁਰਦਿਆਂ ਨੂੰ ਛੇਤੀ ਦੱਬਿਆ ਜਾਂਦਾ ਸੀ, ਅਕਸਰ ਉਸੇ ਦਿਨਬਿਵ 21:23, ਰਸੂਲਾਂ 5:6, ਰਸੂਲਾਂ 5:10
    ਆਇਤਾਂ
    ਬਿਵ 21:23ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।
    ਰਸੂਲਾਂ 5:6ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।
    ਰਸੂਲਾਂ 5:10ਉਹ ਉਸੇ ਵੇਲੇ ਉਸ ਦੇ ਪੈਰਾਂ ਕੋਲ ਡਿੱਗ ਪਈ ਅਤੇ ਪ੍ਰਾਣ ਛੱਡ ਦਿੱਤੇ। ਤਦ ਉਨ੍ਹਾਂ ਜਵਾਨਾਂ ਨੇ ਅੰਦਰ ਜਾ ਕੇ ਉਹ ਨੂੰ ਮਰੀ ਹੋਈ ਵੇਖਿਆ, ਅਤੇ ਬਾਹਰ ਲੈ ਜਾ ਕੇ ਉਹ ਦੇ ਪਤੀ ਦੇ ਕੋਲ ਦੱਬ ਦਿੱਤਾ।
  • ਮਰੇ ਹੋਏ ਰਾਜਿਆਂ ਦੇ ਆਦਰ ਵਿੱਚ ਸੁਗੰਧ ਧੁਖਾਈ ਜਾਂਦੀ ਸੀਯਿਰ 34:5
    ਆਇਤਾਂ
    ਯਿਰ 34:5ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪੁਰਖਿਆਂ ਲਈ ਜਿਹੜੇ ਤੈਥੋਂ ਪਹਿਲਾਂ ਰਾਜਾ ਹਨ ਉਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਏ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ।
  • ਰਾਜਾ ਦਾਊਦ ਅਬਨੇਰ ਦੀ ਅਰਥੀ ਪਿੱਛੇ ਤੁਰਦਾ ਹੈ ਅਤੇ ਉਸ ਦੀ ਕਬਰ ਉੱਤੇ ਰੋਂਦਾ ਹੈ2 ਸਮੂ 3:31–32
    ਆਇਤਾਂ
    2 ਸਮੂ 3:31–32ਦਾਊਦ ਨੇ ਯੋਆਬ ਅਤੇ ਸਾਰੇ ਲੋਕਾਂ ਨੂੰ ਜੋ ਉਹ ਦੇ ਨਾਲ ਸਨ ਆਖਿਆ ਆਪਣੇ ਕੱਪੜੇ ਪਾੜੋ ਅਤੇ ਤੱਪੜ ਪਹਿਨ ਲਓ ਅਤੇ ਅਬਨੇਰ ਦੇ ਅੱਗੇ ਤੁਰ ਕੇ ਰੋਵੋ ਅਤੇ ਦਾਊਦ ਰਾਜਾ ਆਪ ਅਰਥੀ ਪਿੱਛੇ-ਪਿੱਛੇ ਤੁਰਿਆ। ਸੋ ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾ ਦਿੱਤਾ ਅਤੇ ਰਾਜਾ ਉੱਚੀ ਅਵਾਜ਼ ਨਾਲ ਅਬਨੇਰ ਦੀ ਕਬਰ ਉੱਤੇ ਰੋਇਆ ਅਤੇ ਲੋਕ ਵੀ ਰੋਏ।
  • ਨਾਈਨ ਵਿੱਚ ਵੱਡੀ ਭੀੜ ਇੱਕ ਵਿਧਵਾ ਦੇ ਇਕਲੌਤੇ ਪੁੱਤਰ ਦੇ ਜਨਾਜ਼ੇ ਨਾਲ ਜਾਂਦੀ ਹੈਲੂਕਾ 7:12
    ਆਇਤਾਂ
    ਲੂਕਾ 7:12ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।

ਜਨਾਜ਼ੇ

  • ਫ਼ਿਰਊਨ ਦੇ ਬਜ਼ੁਰਗ, ਰਥ ਅਤੇ ਘੋੜਸਵਾਰ ਯਾਕੂਬ ਨੂੰ ਦੱਬਣ ਲਈ ਜਾਂਦੇ ਹਨਉਤ 50:7–9
    ਆਇਤਾਂ
    ਉਤ 50:7–9ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ, ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਸੇਵਕ, ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ਼ ਦੇ ਸਾਰੇ ਬਜ਼ੁਰਗ ਗਏ। ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ। ਉਸ ਦੇ ਨਾਲ ਰਥ ਵੀ ਅਤੇ ਸਵਾਰ ਵੀ ਗਏ ਇਸ ਤਰ੍ਹਾਂ ਵੱਡੀ ਭੀੜ ਹੋ ਗਈ।
  • ਇਸਹਾਕ ਅਤੇ ਇਸਮਾਏਲ ਅਬਰਾਹਾਮ ਨੂੰ ਦੱਬਦੇ ਹਨ; ਏਸਾਓ ਅਤੇ ਯਾਕੂਬ ਇਸਹਾਕ ਨੂੰ ਦੱਬਦੇ ਹਨਉਤ 25:9, ਉਤ 35:29
    ਆਇਤਾਂ
    ਉਤ 25:9ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸੋਹਰ ਦੇ ਪੁੱਤਰ ਅਫ਼ਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ।
    ਉਤ 35:29ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ।
  • ਸਾਰਾ ਇਸਰਾਏਲ ਸਮੂਏਲ ਲਈ ਸੋਗ ਕਰਦਾ ਹੈ ਅਤੇ ਉਸ ਨੂੰ ਰਾਮਾਹ ਵਿੱਚ ਉਸ ਦੇ ਘਰ ਦੱਬਦਾ ਹੈ1 ਸਮੂ 25:1, 1 ਸਮੂ 28:3
    ਆਇਤਾਂ
    1 ਸਮੂ 25:1ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਚਲਾ ਗਿਆ।
    1 ਸਮੂ 28:3ਸਮੂਏਲ ਮਰ ਗਿਆ ਸੀ ਅਤੇ ਸਾਰੇ ਇਸਰਾਏਲ ਨੇ ਉਹ ਦਾ ਅਫ਼ਸੋਸ ਕੀਤਾ ਅਤੇ ਉਸੇ ਦੇ ਸ਼ਹਿਰ ਵਿੱਚ ਜੋ ਰਾਮਾਹ ਸੀ ਉਹ ਨੂੰ ਦੱਬ ਦਿੱਤਾ ਅਤੇ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਭੂਤ ਮਿੱਤਰ ਸਨ ਅਤੇ ਦਿਓਯਾਰਾਂ ਨੂੰ ਦੇਸ ਵਿੱਚੋਂ ਕੱਢ ਦਿੱਤਾ ਸੀ।
  • ਯਾਬੇਸ਼ ਦੇ ਆਦਮੀ ਸ਼ਾਊਲ ਦੀ ਲੋਥ ਵਾਪਸ ਲਿਆਉਣ ਲਈ ਸਾਰੀ ਰਾਤ ਤੁਰਦੇ ਹਨ1 ਸਮੂ 31:11–13
    ਆਇਤਾਂ
    1 ਸਮੂ 31:11–13ਜਦ ਯਾਬੇਸ਼ ਗਿਲਆਦ ਦੇ ਵਾਸੀਆਂ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ, ਤਾਂ ਉਨ੍ਹਾਂ ਵਿੱਚੋਂ ਸਭ ਸੂਰਮੇ ਉੱਠੇ, ਸਾਰੀ ਰਾਤ ਤੁਰੇ ਗਏ ਅਤੇ ਬੈਤ ਸ਼ਾਨ ਦੀ ਕੰਧ ਉੱਤੋਂ ਉਹ ਦੇ ਪੁੱਤਰਾਂ ਦੀਆਂ ਲਾਸ਼ਾਂ ਸਮੇਤ ਉਹ ਦੀ ਲਾਸ਼ ਉਤਾਰ ਕੇ ਯਾਬੇਸ਼ ਵਿੱਚ ਮੁੜ ਆਏ ਅਤੇ ਉੱਥੇ ਉਨ੍ਹਾਂ ਨੂੰ ਸਾੜ ਦਿੱਤਾ। ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
  • ਦਾਊਦ ਸ਼ਾਊਲ ਅਤੇ ਯੋਨਾਥਾਨ ਦੀਆਂ ਹੱਡੀਆਂ ਕੀਸ਼ ਦੀ ਕਬਰ ਵਿੱਚ ਲੈ ਜਾਂਦਾ ਹੈ2 ਸਮੂ 21:12–14
    ਆਇਤਾਂ
    2 ਸਮੂ 21:12–14ਸੋ ਦਾਊਦ ਨੇ ਜਾ ਕੇ ਸ਼ਾਊਲ ਦੀਆਂ ਹੱਡੀਆਂ ਅਤੇ ਉਹ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਯਾਬੇਸ਼ ਗਿਲਆਦੀਆਂ ਤੋਂ ਵਾਪਿਸ ਲਿਆ ਕਿਉਂ ਜੋ ਓਹ ਉਨ੍ਹਾਂ ਨੂੰ ਬੈਤ ਸ਼ਾਨ ਦੇ ਚੌਂਕ ਵਿੱਚੋਂ ਜਿਸ ਵੇਲੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਵਿੱਚ ਮਾਰਿਆ ਅਤੇ ਉਨ੍ਹਾਂ ਨੂੰ ਟੰਗ ਦਿੱਤਾ ਸੀ ਚੁਰਾ ਲੈ ਗਏ ਸਨ। ਸੋ ਉਹ ਸ਼ਾਊਲ ਅਤੇ ਉਸ ਦੇ ਪੁੱਤਰ ਦੀਆਂ ਹੱਡੀਆਂ ਨੂੰ ਉੱਥੋਂ ਲੈ ਆਇਆ ਅਤੇ ਇਨ੍ਹਾਂ ਸਾਰਿਆਂ ਦੀਆਂ ਹੱਡੀਆਂ ਨੂੰ ਜੋ ਟੰਗੇ ਗਏ ਸਨ ਇਕੱਠਾ ਕੀਤਾ। ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇ ਦੇਸ਼ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੇ ਮਕਬਰੇ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਰਾਜਾ ਨੇ ਹੁਕਮ ਦਿੱਤਾ ਸੀ ਉਹ ਸਭ ਕੁਝ ਉਨ੍ਹਾਂ ਨੇ ਕੀਤਾ ਅਤੇ ਇਸ ਤੋਂ ਬਾਅਦ ਉਸ ਦੇਸ਼ ਦੇ ਲਈ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।
  • ਪਰਮੇਸ਼ੁਰ ਦਾ ਭੈ ਮੰਨਣ ਵਾਲੇ ਮਨੁੱਖ ਇਸਤੀਫ਼ਾਨ ਨੂੰ ਦੱਬਦੇ ਹਨ ਅਤੇ ਉਸ ਲਈ ਡਾਢਾ ਵਿਰਲਾਪ ਕਰਦੇ ਹਨਰਸੂਲਾਂ 8:2
    ਆਇਤਾਂ
    ਰਸੂਲਾਂ 8:2ਭਗਤ ਲੋਕਾਂ ਨੇ ਇਸਤੀਫ਼ਾਨ ਨੂੰ ਦੱਬਿਆ ਅਤੇ ਉਹ ਦੇ ਲਈ ਵੱਡਾ ਵਿਰਲਾਪ ਕੀਤਾ।

ਦਫ਼ਨਾਏ ਜਾਣ ਬਾਰੇ ਇੱਛਾਵਾਂ

  • ਯਾਕੂਬ ਮਿਸਰ ਵਿੱਚ ਨਹੀਂ, ਆਪਣੇ ਪਿਉ-ਦਾਦਿਆਂ ਨਾਲ ਦੱਬੇ ਜਾਣ ਦੀ ਮੰਗ ਕਰਦਾ ਹੈਉਤ 47:30, ਉਤ 49:29–32
    ਆਇਤਾਂ
    ਉਤ 47:30ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਮਿਲ ਜਾਂਵਾਂ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਯੂਸੁਫ਼ ਨੇ ਆਖਿਆ, ਮੈਂ ਤੇਰੇ ਆਖੇ ਦੇ ਅਨੁਸਾਰ ਹੀ ਕਰਾਂਗਾ।
    ਉਤ 49:29–32ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ। ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੇਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ। ਉੱਥੇ ਉਨ੍ਹਾਂ ਨੇ ਅਬਰਾਹਾਮ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ, ਉੱਥੇ ਉਨ੍ਹਾਂ ਨੇ ਇਸਹਾਕ ਅਤੇ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ। ਮੈਂ ਉਸ ਪੈਲੀ ਅਤੇ ਉਸ ਗੁਫ਼ਾ ਨੂੰ ਜਿਹੜੀ ਉਸ ਦੇ ਵਿੱਚ ਹੈ, ਹੇਤ ਦੇ ਪੁੱਤਰਾਂ ਤੋਂ ਮੁੱਲ ਲਿਆ।
  • ਯੂਸੁਫ਼ ਇਸਰਾਏਲ ਤੋਂ ਸਹੁੰ ਲੈਂਦਾ ਹੈ ਕਿ ਉਹ ਉਸ ਦੀਆਂ ਹੱਡੀਆਂ ਮਿਸਰ ਤੋਂ ਲੈ ਜਾਣਉਤ 50:25
    ਆਇਤਾਂ
    ਉਤ 50:25ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ।
  • ਬਰਜ਼ਿੱਲਈ ਆਪਣੇ ਪਿਤਾ ਅਤੇ ਮਾਤਾ ਦੀ ਕਬਰ ਦੇ ਨੇੜੇ ਮਰਨਾ ਚਾਹੁੰਦਾ ਹੈ2 ਸਮੂ 19:37
    ਆਇਤਾਂ
    2 ਸਮੂ 19:37ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ।
  • ਇੱਕ ਬੁੱਢਾ ਨਬੀ ਪਰਮੇਸ਼ੁਰ ਦੇ ਜਨ ਦੇ ਕੋਲ ਦੱਬੇ ਜਾਣ ਦੀ ਮੰਗ ਕਰਦਾ ਹੈ1 ਰਾਜਾ 13:30–31
    ਆਇਤਾਂ
    1 ਰਾਜਾ 13:30–31ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ “ਹਾਏ ਓਏ ਮੇਰਿਆ ਭਰਾਵਾ” ਆਖ ਕੇ ਵਿਰਲਾਪ ਕੀਤਾ। ਤਾਂ ਇਸ ਤਰ੍ਹਾਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ-ਨਾਲ ਰੱਖਣੀਆਂ।

ਕਬਰਾਂ ਅਤੇ ਦਫ਼ਨਾਉਣ ਦੀਆਂ ਥਾਵਾਂ

  • ਅਬਰਾਹਾਮ ਚਾਂਦੀ ਦੇ ਚਾਰ ਸੌ ਸ਼ਕਲ ਵਿੱਚ ਮਕਫ਼ੇਲਾਹ ਦੀ ਗੁਫ਼ਾ ਮੁੱਲ ਲੈਂਦਾ ਹੈਉਤ 23:16–20
    ਆਇਤਾਂ
    ਉਤ 23:16–20ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ। ਇਸ ਤਰ੍ਹਾਂ ਮਕਫ਼ੇਲਾਹ ਵਾਲਾ ਅਫ਼ਰੋਨ ਦਾ ਖੇਤ, ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫ਼ਾ ਅਤੇ ਸਾਰੇ ਰੁੱਖ ਜਿਹੜੇ ਖੇਤ ਵਿੱਚ ਅਤੇ ਜੋ ਉਸ ਦੇ ਬੰਨਿਆਂ ਦੇ ਉੱਤੇ ਸਨ, ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ, ਇਹ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ। ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ। ਇਸ ਤਰ੍ਹਾਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫ਼ਾ, ਹੇਤ ਦੇ ਪੁੱਤਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।
  • ਬੈਤਲਹਮ ਦੇ ਰਾਹ ਵਿੱਚ ਯਾਕੂਬ ਰਾਖ਼ੇਲ ਦੀ ਕਬਰ ਉੱਤੇ ਥੰਮ੍ਹ ਖੜ੍ਹਾ ਕਰਦਾ ਹੈਉਤ 35:19–20
    ਆਇਤਾਂ
    ਉਤ 35:19–20ਇਸ ਤਰ੍ਹਾਂ ਰਾਖ਼ੇਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ। ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ ਅਤੇ ਰਾਖ਼ੇਲ ਦੀ ਕਬਰ ਦਾ ਥੰਮ੍ਹ ਅੱਜ ਤੱਕ ਹੈ।
  • ਰੁੱਖਾਂ ਹੇਠ ਦੱਬੇ ਗਏ: ਦਬੋਰਾਹ ਬਲੂਤ ਹੇਠ, ਸ਼ਾਊਲ ਝਾਊ ਦੇ ਰੁੱਖ ਹੇਠਉਤ 35:8, 1 ਸਮੂ 31:13
    ਆਇਤਾਂ
    ਉਤ 35:8ਤਦ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਤੇ ਉਹ ਬੈਤਏਲ ਵਿੱਚ ਬਲੂਤ ਦੇ ਰੁੱਖ ਹੇਠਾਂ ਦਫ਼ਨਾਈ ਗਈ, ਤਾਂ ਉਸ ਦਾ ਨਾਮ ਅੱਲੋਨ-ਬਾਕੂਥ ਰੱਖਿਆ ਗਿਆ।
    1 ਸਮੂ 31:13ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
  • ਯਹੂਦਾਹ ਦੇ ਰਾਜੇ ਦਾਊਦ ਦੇ ਸ਼ਹਿਰ ਵਿੱਚ ਦੱਬੇ ਜਾਂਦੇ ਸਨ1 ਰਾਜਾ 2:10, 2 ਇਤ 32:33
    ਆਇਤਾਂ
    1 ਰਾਜਾ 2:10ਦਾਊਦ ਆਪਣੇ ਪੁਰਖਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ।
    2 ਇਤ 32:33ਅਤੇ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ਼ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।
  • ਯਹੋਯਾਦਾ ਜਾਜਕ ਰਾਜਿਆਂ ਦੇ ਨਾਲ ਦੱਬਿਆ ਜਾਂਦਾ ਹੈ2 ਇਤ 24:16
    ਆਇਤਾਂ
    2 ਇਤ 24:16ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਪਾਤਸ਼ਾਹਾਂ ਦੇ ਵਿੱਚਕਾਰ ਦੱਬਿਆ ਕਿਉਂ ਜੋ ਉਹ ਨੇ ਇਸਰਾਏਲ ਵਿੱਚ ਅਤੇ ਪਰਮੇਸ਼ੁਰ ਅਤੇ ਉਹ ਦੇ ਭਵਨ ਲਈ ਨੇਕੀ ਕੀਤੀ ਸੀ
  • ਯੋਆਸ਼ ਅਤੇ ਯਹੋਰਾਮ ਦੱਬੇ ਜਾਂਦੇ ਹਨ, ਪਰ ਰਾਜਿਆਂ ਦੀਆਂ ਕਬਰਾਂ ਵਿੱਚ ਨਹੀਂ2 ਇਤ 24:25, 2 ਇਤ 21:20
    ਆਇਤਾਂ
    2 ਇਤ 24:25ਅਤੇ ਜਦ ਉਹ ਉਸ ਦੇ ਕੋਲੋਂ ਮੁੜ ਗਏ ਕਿਉਂ ਜੋ ਉਨ੍ਹਾਂ ਨੇ ਉਸ ਨੂੰ ਵੱਡੀਆਂ ਬਿਮਾਰੀਆਂ ਵਿੱਚ ਰੋਗੀ ਛੱਡਿਆ ਤਾਂ ਉਸ ਦੇ ਨੌਕਰਾਂ ਨੇ ਯਹੋਯਾਦਾ ਜਾਜਕ ਦੇ ਪੁੱਤਰਾਂ ਦੇ ਖੂਨ ਦੇ ਕਾਰਨ ਉਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਉਸ ਦੇ ਬਿਸਤਰੇ ਉੱਤੇ ਕਤਲ ਕੀਤਾ ਤਾਂ ਉਹ ਮਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਤਾਂ ਦੱਬਿਆ ਪਰ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਦੱਬਿਆ
    2 ਇਤ 21:20ਉਹ ਬੱਤੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨ੍ਹਾਂ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ।
  • ਕੋੜ੍ਹੀ ਉੱਜ਼ੀਯਾਹ ਸ਼ਾਹੀ ਕਬਰਾਂ ਦੇ ਨੇੜੇ ਇੱਕ ਖੇਤ ਵਿੱਚ ਦੱਬਿਆ ਜਾਂਦਾ ਹੈ2 ਇਤ 26:23
    ਆਇਤਾਂ
    2 ਇਤ 26:23ਸੋ ਉੱਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।
  • ਮਨੱਸ਼ਹ ਅਤੇ ਆਮੋਨ ਉੱਜ਼ਾ ਦੇ ਬਾਗ਼ ਵਿੱਚ ਦੱਬੇ ਜਾਂਦੇ ਹਨ2 ਰਾਜਾ 21:18, 2 ਰਾਜਾ 21:26
    ਆਇਤਾਂ
    2 ਰਾਜਾ 21:18ਫੇਰ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਘਰ ਦੇ ਬਾਗ਼ ਅਰਥਾਤ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।
    2 ਰਾਜਾ 21:26ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯੋਸ਼ੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
  • ਯੋਆਬ ਉਜਾੜ ਵਿੱਚ ਆਪਣੇ ਹੀ ਘਰ ਦੱਬਿਆ ਜਾਂਦਾ ਹੈ1 ਰਾਜਾ 2:34
    ਆਇਤਾਂ
    1 ਰਾਜਾ 2:34ਯਹੋਯਾਦਾ ਦਾ ਪੁੱਤਰ ਬਨਾਯਾਹ ਉਤਾਹਾਂ ਚੜ੍ਹ ਗਿਆ, ਉਸ ਦੇ ਉੱਤੇ ਹਮਲਾ ਕਰਕੇ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉਸੇ ਦੇ ਘਰ ਵਿੱਚ ਦੱਬ ਦਿੱਤਾ।
  • ਯੋਸ਼ੀਯਾਹ ਪਹਾੜੀ ਉੱਤੇ ਕਬਰਾਂ ਅਤੇ ਇੱਕ ਉੱਤੇ ਯਾਦਗਾਰ ਵੇਖਦਾ ਹੈ2 ਰਾਜਾ 23:16–17
    ਆਇਤਾਂ
    2 ਰਾਜਾ 23:16–17ਅਤੇ ਜਦ ਯੋਸ਼ੀਯਾਹ ਮੁੜਿਆ ਅਤੇ ਉਹ ਕਬਰਾਂ ਜੋ ਪਰਬਤ ਵਿੱਚ ਸਨ ਡਿੱਠੀਆਂ ਤਾਂ ਉਹ ਨੇ ਲੋਕ ਭੇਜ ਕੇ ਕਬਰਾਂ ਵਿੱਚੋਂ ਹੱਡੀਆਂ ਕਢਵਾਈਆਂ ਅਤੇ ਜਗਵੇਦੀ ਉੱਤੇ ਉਨ੍ਹਾਂ ਨੂੰ ਸਾੜ ਕੇ ਉਸ ਨੂੰ ਭਰਿਸ਼ਟ ਕੀਤਾ। ਇਹ ਯਹੋਵਾਹ ਦੇ ਬਚਨ ਦੇ ਅਨੁਸਾਰ ਹੋਇਆ ਜਿਹ ਦਾ ਪਰਮੇਸ਼ੁਰ ਦੇ ਜਨ ਨੇ ਪਰਚਾਰ ਕੀਤਾ ਜਿਸ ਨੇ ਇਸ ਵਾਰਤਾ ਦਾ ਵੀ ਪਰਚਾਰ ਕੀਤਾ ਸੀ। ਤਦ ਉਹ ਨੇ ਆਖਿਆ ਕਿ ਉਹ ਯਾਦਗਾਰ ਜੋ ਮੈਂ ਉੱਧਰ ਵੇਖਦਾ ਹਾਂ ਕੀ ਹੈ? ਅੱਗੋਂ ਸ਼ਹਿਰ ਦੇ ਲੋਕਾਂ ਨੇ ਉਹ ਨੂੰ ਆਖਿਆ, ਇਹ ਉਸ ਪਰਮੇਸ਼ੁਰ ਦੇ ਜਨ ਦੀ ਕਬਰ ਹੈ ਜਿਸ ਨੇ ਯਹੂਦਾਹ ਤੋਂ ਆ ਕੇ ਉਨ੍ਹਾਂ ਕੰਮਾਂ ਦਾ ਪਰਚਾਰ ਕੀਤਾ ਜੋ ਤੂੰ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਕੀਤੇ ਹਨ।
  • ਯਿਸੂ ਨੂੰ ਸਲੀਬ ਵਾਲੀ ਥਾਂ ਦੇ ਨੇੜੇ ਇੱਕ ਬਾਗ਼ ਵਿੱਚ ਨਵੀਂ ਕਬਰ ਵਿੱਚ ਰੱਖਿਆ ਜਾਂਦਾ ਹੈਯੂਹ 19:41–42
    ਆਇਤਾਂ
    ਯੂਹ 19:41–42ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ। ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।
  • ਇਸਤਰੀਆਂ ਸੋਚਦੀਆਂ ਹਨ ਕਿ ਕਬਰ ਤੋਂ ਵੱਡਾ ਪੱਥਰ ਕੌਣ ਰੇੜ੍ਹੇਗਾਮਰਕੁ 16:3–4
    ਆਇਤਾਂ
    ਮਰਕੁ 16:3–4ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ? ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ।
  • ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ ਜਾਂਦਾ ਹੈਮੱਤੀ 27:7
    ਆਇਤਾਂ
    ਮੱਤੀ 27:7ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ।
  • ਊਰਿੱਯਾਹ ਦੀ ਲੋਥ ਆਮ ਲੋਕਾਂ ਦੀਆਂ ਕਬਰਾਂ ਵਿੱਚ ਸੁੱਟ ਦਿੱਤੀ ਜਾਂਦੀ ਹੈਯਿਰ 26:23
    ਆਇਤਾਂ
    ਯਿਰ 26:23ਉਹ ਊਰਿੱਯਾਹ ਨੂੰ ਮਿਸਰ ਤੋਂ ਬਾਹਰ ਲਿਆਏ ਅਤੇ ਉਹ ਯਹੋਯਾਕੀਮ ਰਾਜਾ ਦੇ ਕੋਲ ਲਿਆਂਦਾ ਗਿਆ। ਉਹ ਨੇ ਉਸ ਨੂੰ ਤਲਵਾਰ ਨਾਲ ਮਾਰ ਦਿੱਤਾ ਅਤੇ ਉਸ ਦੀ ਲੋਥ ਆਮ ਲੋਕਾਂ ਦੇ ਕਬਰਸਤਾਨ ਵਿੱਚ ਸੁੱਟਵਾ ਦਿੱਤੀ
  • ਅਬਸ਼ਾਲੋਮ ਨੂੰ ਇੱਕ ਟੋਏ ਵਿੱਚ ਸੁੱਟ ਕੇ ਉੱਤੇ ਪੱਥਰਾਂ ਦਾ ਵੱਡਾ ਢੇਰ ਲਾ ਦਿੱਤਾ ਜਾਂਦਾ ਹੈ2 ਸਮੂ 18:17
    ਆਇਤਾਂ
    2 ਸਮੂ 18:17ਅਤੇ ਉਨ੍ਹਾਂ ਨੇ ਅਬਸ਼ਾਲੋਮ ਨੂੰ ਲੈ ਕੇ ਜੰਗਲ ਦੇ ਵਿੱਚ ਇੱਕ ਵੱਡੇ ਸਾਰੇ ਟੋਏ ਦੇ ਵਿੱਚ ਸੁੱਟ ਦਿੱਤਾ ਅਤੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾਇਆ ਅਤੇ ਸਾਰਾ ਇਸਰਾਏਲ ਭੱਜ ਕੇ ਆਪੋ ਆਪਣੇ ਡੇਰੇ ਵੱਲ ਗਿਆ।
  • ਕੋਈ ਨਹੀਂ ਜਾਣਦਾ ਕਿ ਮੂਸਾ ਦੀ ਕਬਰ ਕਿੱਥੇ ਹੈਬਿਵ 34:6
    ਆਇਤਾਂ
    ਬਿਵ 34:6ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤ ਪਓਰ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ।
  • ਭੂਤ ਚਿੰਬੜਿਆ ਇੱਕ ਮਨੁੱਖ ਕਬਰਾਂ ਵਿੱਚ ਰਹਿੰਦਾ ਹੈਮਰਕੁ 5:3, ਲੂਕਾ 8:27, ਮੱਤੀ 8:28
    ਆਇਤਾਂ
    ਮਰਕੁ 5:3ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ।
    ਲੂਕਾ 8:27ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।
    ਮੱਤੀ 8:28ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ