ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਊਠ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 26 ਹਿੱਸੇ, ਸਤਰ-ਦਰ-ਸਤਰ।
- ਊਠ ਨਹੀਂ ਖਾਧਾ ਜਾਣਾ ਸੀਲੇਵੀ 11:4
ਆਇਤਾਂ
ਲੇਵੀ 11:4ਪਰ ਉਨ੍ਹਾਂ ਪਸ਼ੂਆਂ ਵਿੱਚੋਂ ਜਿਹੜੇ ਜੁਗਾਲੀ ਕਰਦੇ ਹਨ, ਜਾਂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਇਨ੍ਹਾਂ ਪਸ਼ੂਆਂ ਨੂੰ ਤੁਸੀਂ ਨਾ ਖਾਣਾ, ਜਿਵੇਂ ਊਠ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
- ਅਬਰਾਮ, ਯਾਕੂਬ ਅਤੇ ਅੱਯੂਬ ਊਠਾਂ ਨੂੰ ਆਪਣੇ ਧਨ ਵਿੱਚ ਗਿਣਦੇ ਸਨਉਤ 12:16, ਉਤ 30:43, ਅੱਯੂਬ 1:3
ਆਇਤਾਂ
ਉਤ 12:16ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ।
ਉਤ 30:43ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ।
ਅੱਯੂਬ 1:3ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।
- ਅੱਯੂਬ ਦੇ 3,000 ਊਠ ਸਨ, ਬਾਅਦ ਵਿੱਚ 6,000ਅੱਯੂਬ 1:3, ਅੱਯੂਬ 42:12
ਆਇਤਾਂ
ਅੱਯੂਬ 1:3ਉਹ ਦੇ ਕੋਲ ਸੱਤ ਹਜ਼ਾਰ ਭੇਡਾਂ, ਤਿੰਨ ਹਜ਼ਾਰ ਊਠ, ਪੰਜ ਸੌ ਜੋੜੀ ਬਲ਼ਦ ਅਤੇ ਪੰਜ ਸੌ ਗਧੀਆਂ ਅਤੇ ਬਹੁਤ ਸਾਰੇ ਨੌਕਰ-ਚਾਕਰ ਸਨ ਅਤੇ ਉਹ ਪੂਰਬ ਦੇਸ ਦੇ ਲੋਕਾਂ ਵਿੱਚ ਸਭ ਤੋਂ ਜ਼ਿਆਦਾ ਧਨਵਾਨ ਮਨੁੱਖ ਸੀ।
ਅੱਯੂਬ 42:12ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ।
- ਓਬੀਲ ਇਸਮਾਏਲੀ ਦਾਊਦ ਦੇ ਊਠਾਂ ਉੱਤੇ ਸੀ1 ਇਤ 27:30
ਆਇਤਾਂ
1 ਇਤ 27:30ਅਤੇ ਓਬੀਲ ਇਸਮਾਏਲੀ ਊਠਾਂ ਉੱਤੇ ਸੀ ਅਤੇ ਗਧੀਆਂ ਉੱਤੇ ਯਹਦੇਯਾਹ ਮੇਰੋਨੋਥੀ ਸੀ
ਕਹਾਣੀਆਂ ਵਿੱਚ
- ਅਬਰਾਹਾਮ ਦਾ ਸੇਵਕ ਇਸਹਾਕ ਲਈ ਪਤਨੀ ਲੱਭਣ ਦਸ ਊਠ ਲੈ ਗਿਆਉਤ 24:10
ਆਇਤਾਂ
ਉਤ 24:10ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।
- ਉਸ ਨੇ ਸ਼ਾਮ ਨੂੰ ਖੂਹ ਕੋਲ ਊਠਾਂ ਨੂੰ ਬਿਠਾਇਆਉਤ 24:11
ਆਇਤਾਂ
ਉਤ 24:11ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।
- ਰਿਬਕਾਹ ਨੇ ਉਸ ਦੇ ਸਾਰੇ ਊਠਾਂ ਲਈ ਪਾਣੀ ਭਰਿਆਉਤ 24:14, ਉਤ 24:19–20
ਆਇਤਾਂ
ਉਤ 24:14ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।
ਉਤ 24:19–20ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ। ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।
- ਰਿਬਕਾਹ ਊਠ ਉੱਤੇ ਬੈਠ ਕੇ ਇਸਹਾਕ ਨੂੰ ਮਿਲਣ ਗਈਉਤ 24:61, ਉਤ 24:64
- ਰਾਖ਼ੇਲ ਨੇ ਲਾਬਾਨ ਦੇ ਬੁੱਤ ਊਠ ਦੀ ਕਾਠੀ ਵਿੱਚ ਲੁਕਾਏ ਅਤੇ ਉਨ੍ਹਾਂ ਉੱਤੇ ਬੈਠ ਗਈਉਤ 31:34
ਆਇਤਾਂ
ਉਤ 31:34ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ।
- ਏਸਾਓ ਲਈ ਯਾਕੂਬ ਦੇ ਤੋਹਫ਼ੇ ਵਿੱਚ ਬੱਚਿਆਂ ਸਮੇਤ 30 ਦੁੱਧ ਦੇਣ ਵਾਲੀਆਂ ਊਠਣੀਆਂ ਸਨਉਤ 32:15
ਆਇਤਾਂ
ਉਤ 32:15ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ।
- ਇਸਮਾਏਲੀਆਂ ਦੇ ਊਠ ਸੁਗੰਧੀਆਂ ਮਿਸਰ ਨੂੰ ਲੈ ਜਾਂਦੇ ਸਨਉਤ 37:25
ਆਇਤਾਂ
ਉਤ 37:25ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।
- ਮਿਦਯਾਨੀਆਂ ਦੇ ਊਠ ਰੇਤ ਵਾਂਗੂੰ ਅਣਗਿਣਤ ਸਨਨਿਆਂਈ 7:12
ਆਇਤਾਂ
ਨਿਆਂਈ 7:12ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਟਿੱਡੀਆਂ ਵਾਂਗੂੰ ਬਹੁਤ ਸਾਰੇ ਸਨ ਅਤੇ ਘਾਟੀ ਵਿੱਚ ਫੈਲੇ ਪਏ ਸਨ ਅਤੇ ਉਨ੍ਹਾਂ ਦੇ ਊਠ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅਣਗਿਣਤ ਸਨ।
- ਗਿਦਾਊਨ ਨੇ ਰਾਜਿਆਂ ਦੇ ਊਠਾਂ ਦੇ ਗਲੇ ਦੇ ਚੰਦ-ਹਾਰ ਲਾਹ ਲਏਨਿਆਂਈ 8:21
ਆਇਤਾਂ
ਨਿਆਂਈ 8:21ਤਦ ਜ਼ਬਾਹ ਅਤੇ ਸਲਮੁੰਨਾ ਨੇ ਕਿਹਾ, “ਤੂੰ ਆਪ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਹੋ ਜਿਹਾ ਮਨੁੱਖ ਉਸੇ ਤਰ੍ਹਾਂ ਹੀ ਉਸ ਦਾ ਜ਼ੋਰ ਹੋਵੇਗਾ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਜੰਜ਼ੀਰਾਂ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸ ਨੇ ਲਾਹ ਲਈਆਂ।
- ਚਾਰ ਸੌ ਅਮਾਲੇਕੀ ਊਠਾਂ ਉੱਤੇ ਦਾਊਦ ਕੋਲੋਂ ਬਚ ਨਿੱਕਲੇ1 ਸਮੂ 30:17
ਆਇਤਾਂ
1 ਸਮੂ 30:17ਦਾਊਦ ਨੇ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਜੇ ਦਿਨ ਸ਼ਾਮ ਤੱਕ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਸਿਰਫ਼ ਚਾਰ ਸੌ ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ।
- ਸ਼ਬਾ ਦੀ ਰਾਣੀ ਸੁਗੰਧੀਆਂ ਅਤੇ ਸੋਨੇ ਨਾਲ ਲੱਦੇ ਊਠਾਂ ਸਮੇਤ ਆਈ1 ਰਾਜਾ 10:2
ਆਇਤਾਂ
1 ਰਾਜਾ 10:2ਉਹ ਵੱਡੇ ਭਾਰੇ ਕਾਫ਼ਲੇ ਅਤੇ ਮਸਾਲੇ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਲੱਦੇ ਹੋਏ ਊਠ ਲੈਕੇ ਯਰੂਸ਼ਲਮ ਵਿੱਚ ਆਈ। ਜਦ ਉਹ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ।
- ਹਜ਼ਾਏਲ ਅਲੀਸ਼ਾ ਲਈ ਤੋਹਫ਼ਿਆਂ ਦੇ ਚਾਲ੍ਹੀ ਊਠ ਲੱਦ ਕੇ ਲਿਆਇਆ2 ਰਾਜਾ 8:9
ਆਇਤਾਂ
2 ਰਾਜਾ 8:9ਤਦ ਹਜ਼ਾਏਲ ਉਹ ਨੂੰ ਮਿਲਣ ਲਈ ਗਿਆ ਅਤੇ ਦੰਮਿਸ਼ਕ ਦੀ ਹਰ ਉੱਤਮ ਵਸਤੂ ਦਾ ਚੜ੍ਹਾਵਾ ਚਾਲੀਆਂ ਊਠਾਂ ਉੱਤੇ ਲੱਦ ਕੇ ਆਪਣੇ ਨਾਲ ਲੈ ਆਇਆ ਅਤੇ ਉਹ ਦੇ ਸਾਹਮਣੇ ਆਖਿਆ, ਤੇਰੇ ਪੁੱਤਰ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖ ਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?
- ਕਸਦੀ ਲੁਟੇਰੇ ਅੱਯੂਬ ਦੇ ਊਠ ਲੈ ਗਏਅੱਯੂਬ 1:17
ਆਇਤਾਂ
ਅੱਯੂਬ 1:17ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ, “ਕਸਦੀ ਤਿੰਨ ਟੋਲੀਆਂ ਬਣਾ ਕੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ।”
- ਯੂਹੰਨਾ ਊਠ ਦੇ ਵਾਲਾਂ ਦਾ ਬਸਤਰ ਪਹਿਨਦਾ ਸੀਮੱਤੀ 3:4, ਮਰਕੁ 1:6
ਯਿਸੂ ਦੀਆਂ ਗੱਲਾਂ
- ਊਠ ਦਾ ਸੂਈ ਦੇ ਨੱਕੇ ਵਿੱਚੋਂ ਲੰਘਣਾ ਸੌਖਾ ਹੈਮੱਤੀ 19:24
ਆਇਤਾਂ
ਮੱਤੀ 19:24ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।
- ਤੁਸੀਂ ਮੱਛਰ ਨੂੰ ਪੁਣਦੇ ਹੋ ਪਰ ਊਠ ਨੂੰ ਨਿਗਲ ਜਾਂਦੇ ਹੋਮੱਤੀ 23:24
ਆਇਤਾਂ
ਮੱਤੀ 23:24ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ!
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ