ਪੜਚੋਲ › ਵਿਸ਼ੇ › ਘੇਰਿਆਂ ਵਿੱਚ ਕਾਲ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਘੇਰਿਆਂ ਵਿੱਚ ਕਾਲ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 7 ਹਿੱਸੇ, ਸਤਰ-ਦਰ-ਸਤਰ।
- ਬਿਵਸਥਾ ਦੇ ਸਰਾਪ ਘੇਰੇ ਵਿੱਚ ਮਾਪਿਆਂ ਦੇ ਆਪਣੇ ਬੱਚੇ ਖਾਣ ਦਾ ਵਰਣਨ ਕਰਦੇ ਹਨਲੇਵੀ 26:29, ਬਿਵ 28:53–57
ਆਇਤਾਂ
ਲੇਵੀ 26:29ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ।
ਬਿਵ 28:53–57ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਨੂੰ ਸਤਾਉਣਗੇ, ਤੁਸੀਂ ਆਪਣੇ ਸਰੀਰ ਦਾ ਫਲ ਅਰਥਾਤ ਆਪਣੇ ਪੁੱਤਰ ਅਤੇ ਧੀਆਂ ਦਾ ਮਾਸ ਖਾਓਗੇ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਵੇਗਾ। ਤੁਹਾਡੇ ਵਿੱਚ ਜਿਹੜਾ ਮਨੁੱਖ ਬਹੁਤ ਸੱਜਣ ਅਤੇ ਕੋਮਲ ਸੁਭਾਓ ਦਾ ਹੋਵੇਗਾ, ਉਸ ਦੀ ਅੱਖ ਵੀ ਆਪਣੇ ਭਰਾ, ਆਪਣੀ ਪਿਆਰੀ ਪਤਨੀ ਅਤੇ ਆਪਣੇ ਬਚੇ ਹੋਏ ਪੁੱਤਰਾਂ ਅਤੇ ਧੀਆਂ ਵੱਲ ਭੈੜੀ ਹੋਵੇਗੀ, ਅਤੇ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ। ਤੁਹਾਡੇ ਵਿੱਚੋਂ ਉਹ ਕੋਮਲ ਅਤੇ ਨਾਜ਼ੁਕ ਇਸਤਰੀ ਜਿਸ ਨੇ ਕਦੀ ਕੋਮਲਤਾ ਅਤੇ ਨਜ਼ਾਕਤ ਦੇ ਕਾਰਨ ਆਪਣੇ ਪੈਰ ਧਰਤੀ ਉੱਤੇ ਰੱਖਣ ਦਾ ਹੌਂਸਲਾ ਨਹੀਂ ਕੀਤਾ, ਉਸ ਦੀ ਅੱਖ ਆਪਣੇ ਪਿਆਰੇ ਪਤੀ ਅਤੇ ਆਪਣੇ ਪੁੱਤਰ ਅਤੇ ਧੀ ਵੱਲ, ਆਪਣੀ ਆਓਲ ਵੱਲ ਜਿਹੜੀ ਉਸ ਦੀਆਂ ਲੱਤਾਂ ਦੇ ਵਿੱਚੋਂ ਦੀ ਨਿੱਕਲੀ ਹੈ ਅਤੇ ਉਨ੍ਹਾਂ ਬੱਚਿਆਂ ਵੱਲ ਭੈੜੀ ਹੋਵੇਗੀ, ਜਿਨ੍ਹਾਂ ਨੂੰ ਉਸ ਨੇ ਜਨਮ ਦਿੱਤਾ, ਕਿਉਂ ਜੋ ਉਸ ਘੇਰੇ ਅਤੇ ਬਿਪਤਾ ਵਿੱਚ ਜਿਸ ਦੇ ਨਾਲ ਤੁਹਾਡੇ ਵੈਰੀ ਤੁਹਾਡੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਹ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਚੁੱਪ ਕੀਤੇ ਉਹਨਾਂ ਨੂੰ ਖਾ ਜਾਵੇਗੀ।
ਸਾਮਰਿਯਾ
- ਸਾਮਰਿਯਾ ਦੇ ਘੇਰੇ ਵਿੱਚ ਗਧੇ ਦਾ ਸਿਰ ਚਾਂਦੀ ਦੇ ਵੱਡੇ ਮੁੱਲ ਵਿੱਚ ਵਿਕਦਾ ਸੀ2 ਰਾਜਾ 6:24–25
ਆਇਤਾਂ
2 ਰਾਜਾ 6:24–25ਪਰ ਇਹ ਦੇ ਬਾਅਦ ਅਜਿਹਾ ਹੋਇਆ ਕਿ ਅਰਾਮ ਦੇ ਰਾਜੇ ਬਨ-ਹਦਦ ਨੇ ਆਪਣੀ ਫੌਜ ਨੂੰ ਇਕੱਠੀ ਕਰਕੇ ਚੜ੍ਹਾਈ ਕੀਤੀ ਅਤੇ ਸਾਮਰਿਯਾ ਨੂੰ ਘੇਰ ਲਿਆ। ਸਾਮਰਿਯਾ ਵਿੱਚ ਮਹਾਂ ਕਾਲ ਪੈ ਗਿਆ ਅਤੇ ਵੇਖੋ, ਉਹਨਾਂ ਨੇ ਉਹ ਨੂੰ ਘੇਰੀਂ ਰੱਖਿਆ, ਐਥੋਂ ਤੱਕ ਕਿ ਗਧੇ ਦਾ ਸਿਰ ਅੱਸੀ ਰੁਪਏ ਨੂੰ ਤੇ ਕਬੂਤਰ ਦੀ ਵਿੱਠ ਦਾ ਅੱਧਾ ਸੇਰ ਪੰਜ ਰੁਪਏ ਨੂੰ ਵਿਕਣ ਲੱਗ ਪਿਆ।
- ਦੋ ਮਾਵਾਂ ਨੇ ਆਪਣੇ ਪੁੱਤਰਾਂ ਨੂੰ ਖਾਣ ਦੀ ਸਲਾਹ ਕੀਤੀ; ਇੱਕ ਨੇ ਆਪਣਾ ਲੁਕਾ ਲਿਆ2 ਰਾਜਾ 6:28–29
ਆਇਤਾਂ
2 ਰਾਜਾ 6:28–29ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ। ਸੋ ਮੇਰੇ ਪੁੱਤਰ ਨੂੰ ਅਸੀਂ ਪਕਾਇਆ ਤੇ ਖਾ ਲਿਆ ਅਤੇ ਅਗਲੇ ਦਿਨ ਮੈਂ ਉਹ ਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਉਹ ਨੂੰ ਖਾਈਏ, ਪਰ ਉਹ ਨੇ ਆਪਣੇ ਪੁੱਤਰ ਨੂੰ ਲੁਕਾ ਲਿਆ।”
- ਇਹ ਸੁਣ ਕੇ ਰਾਜੇ ਨੇ ਆਪਣੇ ਕੱਪੜੇ ਪਾੜੇ; ਹੇਠਾਂ ਉਸ ਨੇ ਤੱਪੜ ਪਾਇਆ ਹੋਇਆ ਸੀ2 ਰਾਜਾ 6:30
ਆਇਤਾਂ
2 ਰਾਜਾ 6:30ਜਦ ਰਾਜੇ ਨੇ ਉਸ ਔਰਤ ਦੀਆਂ ਗੱਲਾਂ ਸੁਣੀਆਂ ਤੇ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਨੇ ਵੇਖਿਆ ਕਿ ਉਹ ਦੇ ਸਰੀਰ ਉੱਤੇ ਟਾਟ ਹੈ।
ਯਰੂਸ਼ਲਮ
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ