ਕੁਦਰਤ
ਬਾਈਬਲ ਵਿੱਚ ਗੁਫ਼ਾਵਾਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 30 ਹਿੱਸੇ, ਸਤਰ-ਦਰ-ਸਤਰ।
ਪਨਾਹ ਅਤੇ ਲੁਕਣਾ
- ਲੂਤ ਅਤੇ ਉਸ ਦੀਆਂ ਦੋਵੇਂ ਧੀਆਂ ਪਹਾੜਾਂ ਵਿੱਚ ਇੱਕ ਗੁਫ਼ਾ ਵਿੱਚ ਰਹਿੰਦੇ ਸਨਉਤ 19:30
ਆਇਤਾਂ
ਉਤ 19:30ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ।
- ਏਲੀਯਾਹ ਨੇ ਹੋਰੇਬ ਵਿੱਚ ਇੱਕ ਗੁਫ਼ਾ ਵਿੱਚ ਰਾਤ ਕੱਟੀ1 ਰਾਜਾ 19:8–9
ਆਇਤਾਂ
1 ਰਾਜਾ 19:8–9ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ। ਉੱਥੇ ਉਹ ਇੱਕ ਗੁਫਾ ਵਿੱਚ ਜਾ ਰਿਹਾ ਤਾਂ ਵੇਖੋ, ਯਹੋਵਾਹ ਦਾ ਬਚਨ ਉਸ ਨੂੰ ਆਇਆ ਅਤੇ ਉਸ ਨੂੰ ਆਖਿਆ, ਹੇ ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
- ਉਸ ਨੇ ਆਪਣਾ ਮੂੰਹ ਆਪਣੀ ਚਾਦਰ ਵਿੱਚ ਲਪੇਟਿਆ ਅਤੇ ਗੁਫ਼ਾ ਦੇ ਮੂੰਹ ਉੱਤੇ ਖੜ੍ਹਾ ਹੋਇਆ1 ਰਾਜਾ 19:13
ਆਇਤਾਂ
1 ਰਾਜਾ 19:13ਇਸ ਤਰ੍ਹਾਂ ਹੋਇਆ ਕਿ ਜਦ ਏਲੀਯਾਹ ਨੇ ਸੁਣਿਆ ਤਾਂ ਉਸ ਨੇ ਆਪਣਾ ਮੂੰਹ ਆਪਣੀ ਗੋਦੜੀ ਵਿੱਚ ਢੱਕ ਲਿਆ ਅਤੇ ਬਾਹਰ ਨਿੱਕਲ ਕੇ ਗੁਫਾ ਦੇ ਮੂੰਹ ਉੱਤੇ ਖੜ੍ਹਾ ਹੋ ਗਿਆ, ਤਾਂ ਵੇਖੋ, ਉਸ ਨੂੰ ਇੱਕ ਅਵਾਜ਼ ਆਈ ਅਤੇ ਆਖਿਆ, ਏਲੀਯਾਹ ਤੂੰ ਇੱਥੇ ਕੀ ਕਰਦਾ ਹੈਂ?
- ਪੰਜ ਰਾਜੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕ ਗਏਯਹੋਸ਼ੁ 10:16–17
ਆਇਤਾਂ
ਯਹੋਸ਼ੁ 10:16–17ਪਰ ਇਹ ਪੰਜ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ। ਤਾਂ ਯਹੋਸ਼ੁਆ ਨੂੰ ਦੱਸਿਆ ਗਿਆ ਕਿ ਉਹ ਪੰਜ ਰਾਜੇ ਲੱਭ ਗਏ ਹਨ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ।
- ਯਹੋਸ਼ੁਆ ਨੇ ਉਸ ਦੇ ਮੂੰਹ ਉੱਤੇ ਵੱਡੇ ਪੱਥਰ ਰਿੜ੍ਹਵਾ ਦਿੱਤੇਯਹੋਸ਼ੁ 10:18
ਆਇਤਾਂ
ਯਹੋਸ਼ੁ 10:18ਤਾਂ ਯਹੋਸ਼ੁਆ ਨੇ ਆਖਿਆ ਕਿ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿਓ ਅਤੇ ਉਹਨਾਂ ਦੀ ਰਾਖੀ ਲਈ ਮਨੁੱਖ ਉਹ ਦੇ ਕੋਲ ਖੜ੍ਹਾ ਕਰ ਦਿਓ।
- ਬਾਅਦ ਵਿੱਚ ਪੱਥਰ ਗੁਫ਼ਾ ਦੇ ਮੂੰਹ ਉੱਤੇ “ਅੱਜ ਦੇ ਦਿਨ ਤੱਕ” ਰਹੇਯਹੋਸ਼ੁ 10:27
ਆਇਤਾਂ
ਯਹੋਸ਼ੁ 10:27ਤਾਂ ਇਸ ਤਰ੍ਹਾਂ ਹੋਇਆ ਕਿ ਜਦ ਸੂਰਜ ਡੁੱਬਣ ਲੱਗਾ ਤਦ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਰੁੱਖਾਂ ਉੱਤੋਂ ਲਾਹ ਲਿਆ ਅਤੇ ਉਸ ਗੁਫ਼ਾ ਵਿੱਚ ਜਿੱਥੇ ਉਹ ਲੁਕੇ ਸਨ ਸੁੱਟ ਦਿੱਤਾ ਅਤੇ ਉਸ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿੱਤੇ ਜਿਹੜੇ ਅੱਜ ਦੇ ਦਿਨ ਤੱਕ ਵੀ ਹਨ।
- ਇਸਰਾਏਲੀ ਗੁਫ਼ਾਵਾਂ, ਝਾੜੀਆਂ, ਚਟਾਨਾਂ, ਤਹਿਖ਼ਾਨਿਆਂ ਅਤੇ ਹੌਜ਼ਾਂ ਵਿੱਚ ਲੁਕ ਗਏ1 ਸਮੂ 13:6
ਆਇਤਾਂ
1 ਸਮੂ 13:6ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ।
- ਫ਼ਲਿਸਤੀ: “ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ”1 ਸਮੂ 14:11
ਆਇਤਾਂ
1 ਸਮੂ 14:11ਤਦ ਉਹਨਾਂ ਦੋਹਾਂ ਨੇ ਫ਼ਲਿਸਤੀਆਂ ਦੀ ਚੌਂਕੀ ਅੱਗੇ ਆਪਣੇ ਆਪ ਨੂੰ ਪਰਗਟ ਕੀਤਾ ਅਤੇ ਫ਼ਲਿਸਤੀ ਬੋਲੇ, ਵੇਖੋ, ਇਬਰਾਨੀ ਉਨ੍ਹਾਂ ਖੁੱਡਾਂ ਵਿੱਚੋਂ ਨਿੱਕਲੇ ਆਉਂਦੇ ਹਨ ਜਿੱਥੇ ਉਹ ਲੁਕੇ ਸਨ।
- ਓਬਦਯਾਹ ਨੇ ਸੌ ਨਬੀਆਂ ਨੂੰ, ਪੰਜਾਹ-ਪੰਜਾਹ ਕਰਕੇ ਗੁਫ਼ਾਵਾਂ ਵਿੱਚ, ਰੋਟੀ ਅਤੇ ਪਾਣੀ ਸਮੇਤ ਲੁਕਾਇਆ1 ਰਾਜਾ 18:4, 1 ਰਾਜਾ 18:13
ਆਇਤਾਂ
1 ਰਾਜਾ 18:4ਇਸ ਤਰ੍ਹਾਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ।
1 ਰਾਜਾ 18:13ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਕਿ ਮੈਂ ਕਿਵੇਂ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ-ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?
- ਸਮਸੂਨ ਏਟਾਮ ਦੀ ਚਟਾਨ ਦੀ ਗੁਫ਼ਾ ਵਿੱਚ ਰਿਹਾਨਿਆਂਈ 15:8, ਨਿਆਂਈ 15:11
ਆਇਤਾਂ
ਨਿਆਂਈ 15:8ਫੇਰ ਉਸ ਨੇ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਵੱਡੀ ਮਾਰ ਨਾਲ ਮਾਰਿਆ, ਤਦ ਉੱਥੋਂ ਜਾ ਕੇ ਏਟਾਮ ਨਾਮਕ ਚੱਟਾਨ ਦੀ ਇੱਕ ਗੁਫ਼ਾ ਵਿੱਚ ਰਹਿਣ ਲੱਗਾ।
ਨਿਆਂਈ 15:11ਤਦ ਤਿੰਨ ਹਜ਼ਾਰ ਯਹੂਦਾਹ ਦੇ ਪੁਰਖਾਂ ਨੇ ਏਟਾਮ ਚੱਟਾਨ ਦੀ ਗੁਫ਼ਾ ਉੱਤੇ ਜਾ ਕੇ ਸਮਸੂਨ ਨੂੰ ਕਿਹਾ, “ਕੀ ਤੂੰ ਨਹੀਂ ਜਾਣਦਾ ਕਿ ਫ਼ਲਿਸਤੀ ਸਾਡੇ ਉੱਤੇ ਰਾਜ ਕਰਦੇ ਹਨ? ਫਿਰ ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ?” ਉਸ ਨੇ ਉਨ੍ਹਾਂ ਨੂੰ ਕਿਹਾ, “ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਨਾਲ ਕੀਤਾ, ਉਸੇ ਤਰ੍ਹਾਂ ਹੀ ਮੈਂ ਵੀ ਉਨ੍ਹਾਂ ਨਾਲ ਕੀਤਾ।”
- ਦਾਊਦ ਨੇ ਅਦੁੱਲਾਮ ਦੀ ਗੁਫ਼ਾ ਵਿੱਚ ਪਨਾਹ ਲਈ; ਲਗਭਗ 400 ਆਦਮੀ ਉਸ ਨਾਲ ਆ ਰਲੇ1 ਸਮੂ 22:1–2
ਆਇਤਾਂ
1 ਸਮੂ 22:1–2ਦਾਊਦ ਉੱਥੋਂ ਨਿੱਕਲ ਕੇ ਅਦੁੱਲਾਮ ਦੀ ਗੁਫਾ ਵਿੱਚ ਭੱਜ ਗਿਆ ਅਤੇ ਉਹ ਦੇ ਭਰਾ, ਉਹ ਦੇ ਪਿਤਾ ਦਾ ਸਾਰਾ ਟੱਬਰ ਇਹ ਸੁਣ ਕੇ ਉਹ ਦੇ ਕੋਲ ਉੱਥੇ ਆ ਗਏ। ਸਭ ਦੁੱਖੀ ਅਤੇ ਕਰਜ਼ਾਈ ਅਤੇ ਸਭ ਜੋ ਮੁਸ਼ਕਿਲ ਵਿੱਚ ਸਨ, ਉਹ ਦੇ ਕੋਲ ਆ ਗਏ ਅਤੇ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਅਤੇ ਚਾਰ ਸੌ ਮਨੁੱਖ ਉਹ ਦੇ ਨਾਲ ਹੋ ਗਏ।
- ਵਾਢੀ ਵੇਲੇ ਤਿੰਨ ਮੁਖੀ ਆਦਮੀ ਅਦੁੱਲਾਮ ਦੀ ਗੁਫ਼ਾ ਵਿੱਚ ਦਾਊਦ ਕੋਲ ਆਏ2 ਸਮੂ 23:13, 1 ਇਤ 11:15
ਆਇਤਾਂ
2 ਸਮੂ 23:13ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿੱਕਲ ਗਏ ਅਤੇ ਅਦੁੱਲਾਮ ਦੀ ਗੁਫ਼ਾ ਵਿੱਚ ਵਾਢੀਆਂ ਦੇ ਵੇਲੇ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਲਾਈ ਹੋਈ ਸੀ।
1 ਇਤ 11:15ਅਤੇ ਉਨ੍ਹਾਂ ਤੀਹ ਸਰਦਾਰਾਂ ਵਿੱਚੋਂ ਇਹ ਤਿੰਨ ਨਿੱਕਲ ਕੇ ਪਰਬਤ ਤੇ ਅਦੁੱਲਾਮ ਦੀ ਗੁਫ਼ਾ ਵਿੱਚ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਪਾਈ ਹੋਈ ਸੀ
- ਸ਼ਾਊਲ ਉਸ ਗੁਫ਼ਾ ਵਿੱਚ ਗਿਆ ਜਿੱਥੇ ਦਾਊਦ ਲੁਕਿਆ ਸੀ; ਦਾਊਦ ਨੇ ਉਸ ਦੇ ਚੋਗੇ ਦਾ ਪੱਲਾ ਕੱਟ ਲਿਆ1 ਸਮੂ 24:3–4
ਆਇਤਾਂ
1 ਸਮੂ 24:3–4ਜਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਗੁਫ਼ਾ ਸੀ ਸੋ ਸ਼ਾਊਲ ਜੰਗਲ ਪਾਣੀ ਫਿਰਨ ਲਈ ਉਸ ਗੁਫ਼ਾ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਮੇਤ ਉਸੇ ਗੁਫ਼ਾ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ। ਦਾਊਦ ਦੇ ਮਨੁੱਖਾਂ ਨੇ ਉਹ ਨੂੰ ਆਖਿਆ, ਵੇਖੋ, ਉਹ ਦਿਨ ਆਇਆ ਹੈ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਕਿ ਵੇਖ, ਮੈਂ ਤੇਰੇ ਵੈਰੀ ਨੂੰ ਭਈ ਜੋ ਤੈਨੂੰ ਭਾਵੇ ਸੋ ਉਹ ਦੇ ਨਾਲ ਕਰਨ ਤੇਰੇ ਹੱਥ ਵਿੱਚ ਕਰ ਦਿਆਂਗਾ। ਤਦ ਦਾਊਦ ਨੇ ਚੁੱਪ-ਚਾਪ ਉੱਠ ਕੇ ਸ਼ਾਊਲ ਦੀ ਚੱਦਰ ਦਾ ਪੱਲਾ ਕੱਟ ਲਿਆ।
- ਦਾਊਦ ਗੁਫ਼ਾ ਤੋਂ ਬਾਹਰ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੋਂ ਅਵਾਜ਼ ਦਿੱਤੀ1 ਸਮੂ 24:8
ਆਇਤਾਂ
1 ਸਮੂ 24:8ਇਹ ਦੇ ਪਿੱਛੋਂ ਦਾਊਦ ਵੀ ਉੱਠ ਕੇ ਉਸ ਗੁਫ਼ਾ ਵਿੱਚੋਂ ਨਿੱਕਲਿਆ ਅਤੇ ਸ਼ਾਊਲ ਦੇ ਪਿੱਛੇ ਹਾਕਾਂ ਮਾਰ ਕੇ ਆਖਿਆ, ਹੇ ਮੇਰੇ ਮਹਾਰਾਜ ਰਾਜਾ! ਜਦ ਸ਼ਾਊਲ ਨੇ ਪਿਛੇ ਮੁੜ ਕੇ ਜਦ ਡਿੱਠਾ ਤਾਂ ਦਾਊਦ ਨੇ ਮੂੰਹ ਪਰਨੇ ਧਰਤੀ ਉੱਤੇ ਡਿੱਗ ਕੇ ਮੱਥਾ ਟੇਕਿਆ।
- ਜ਼ਬੂਰਾਂ ਦੇ ਦੋ ਸਿਰਲੇਖ: ਦਾਊਦ “ਗੁਫ਼ਾ ਵਿੱਚ”ਜ਼ਬੂ 57:1, ਜ਼ਬੂ 142:1
ਆਇਤਾਂ
ਜ਼ਬੂ 57:1ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁੱਕ ਗਿਆ ਸੀ। ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਇਹ ਆਫ਼ਤਾਂ ਨਾ ਲੰਘ ਜਾਣ।
ਜ਼ਬੂ 142:1ਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾ ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,
- ਛੇਕੇ ਹੋਏ ਲੋਕ ਚਟਾਨਾਂ ਵਿੱਚ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਰਹਿੰਦੇ ਸਨਅੱਯੂਬ 30:6
ਆਇਤਾਂ
ਅੱਯੂਬ 30:6ਭਿਆਨਕ ਘਾਟੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਖੁੱਡਾਂ ਵਿੱਚ ਉਹ ਰਹਿੰਦੇ ਹਨ।
- ਕਈ ਗੁਫ਼ਾਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁਕੇਇਬਰਾ 11:38
ਆਇਤਾਂ
ਇਬਰਾ 11:38ਸੰਸਾਰ ਉਹਨਾਂ ਦੇ ਯੋਗ ਨਹੀਂ ਸੀ - ਉਹ ਉਜਾੜਾਂ, ਪਹਾੜਾਂ, ਗੁਫ਼ਾਂਵਾਂ ਅਤੇ ਧਰਤੀ ਦੀਆਂ ਖੁੱਡਾਂ ਵਿੱਚ ਲੁੱਕਦੇ ਫਿਰੇ।
ਦਫ਼ਨਾਉਣ ਦੀਆਂ ਗੁਫ਼ਾਵਾਂ
- ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਮਕਫ਼ੇਲਾਹ ਦੀ ਗੁਫ਼ਾ ਮੁੱਲ ਲਈਉਤ 23:9, ਉਤ 23:17–20
ਆਇਤਾਂ
ਉਤ 23:9ਤਾਂ ਜੋ ਉਹ ਮੈਨੂੰ ਮਕਫ਼ੇਲਾਹ ਦੀ ਗੁਫ਼ਾ ਦੇਵੇ, ਜਿਹੜੀ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂ ਜੋ ਉਹ ਕਬਰਿਸਤਾਨ ਮੇਰੀ ਨਿੱਜ ਭੂਮੀ ਹੋਵੇ।
ਉਤ 23:17–20ਇਸ ਤਰ੍ਹਾਂ ਮਕਫ਼ੇਲਾਹ ਵਾਲਾ ਅਫ਼ਰੋਨ ਦਾ ਖੇਤ, ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫ਼ਾ ਅਤੇ ਸਾਰੇ ਰੁੱਖ ਜਿਹੜੇ ਖੇਤ ਵਿੱਚ ਅਤੇ ਜੋ ਉਸ ਦੇ ਬੰਨਿਆਂ ਦੇ ਉੱਤੇ ਸਨ, ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ, ਇਹ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ। ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ। ਇਸ ਤਰ੍ਹਾਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫ਼ਾ, ਹੇਤ ਦੇ ਪੁੱਤਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।
- ਇਸਹਾਕ ਅਤੇ ਇਸਮਾਏਲ ਨੇ ਅਬਰਾਹਾਮ ਨੂੰ ਉੱਥੇ ਦੱਬਿਆਉਤ 25:9–10
ਆਇਤਾਂ
ਉਤ 25:9–10ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸੋਹਰ ਦੇ ਪੁੱਤਰ ਅਫ਼ਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ। ਅਰਥਾਤ ਉਸ ਜ਼ਮੀਨ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤਰਾਂ ਤੋਂ ਮੁੱਲ ਲਈ ਸੀ, ਉੱਥੇ ਹੀ ਅਬਰਾਹਾਮ ਅਤੇ ਉਸ ਦੀ ਪਤਨੀ ਸਾਰਾਹ ਦੱਬੇ ਗਏ।
- ਯਾਕੂਬ: ਅਬਰਾਹਾਮ, ਸਾਰਾਹ, ਇਸਹਾਕ, ਰਿਬਕਾਹ ਅਤੇ ਲੇਆਹ ਉਸ ਗੁਫ਼ਾ ਵਿੱਚ ਦੱਬੇ ਹੋਏ ਹਨਉਤ 49:29–32
ਆਇਤਾਂ
ਉਤ 49:29–32ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ। ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੇਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ। ਉੱਥੇ ਉਨ੍ਹਾਂ ਨੇ ਅਬਰਾਹਾਮ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ, ਉੱਥੇ ਉਨ੍ਹਾਂ ਨੇ ਇਸਹਾਕ ਅਤੇ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ। ਮੈਂ ਉਸ ਪੈਲੀ ਅਤੇ ਉਸ ਗੁਫ਼ਾ ਨੂੰ ਜਿਹੜੀ ਉਸ ਦੇ ਵਿੱਚ ਹੈ, ਹੇਤ ਦੇ ਪੁੱਤਰਾਂ ਤੋਂ ਮੁੱਲ ਲਿਆ।
- ਯਾਕੂਬ ਦੇ ਪੁੱਤਰ ਉਸ ਨੂੰ ਮਿਸਰ ਤੋਂ ਮਕਫ਼ੇਲਾਹ ਲੈ ਗਏਉਤ 50:13
ਆਇਤਾਂ
ਉਤ 50:13ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੇਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ।
- ਲਾਜ਼ਰ ਦੀ ਕਬਰ ਇੱਕ ਗੁਫ਼ਾ ਸੀ ਜਿਸ ਦੇ ਮੂੰਹ ਉੱਤੇ ਪੱਥਰ ਰੱਖਿਆ ਹੋਇਆ ਸੀਯੂਹ 11:38
ਆਇਤਾਂ
ਯੂਹ 11:38ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।
- ਯਿਸੂ ਦੀ ਕਬਰ ਚਟਾਨ ਵਿੱਚ ਖੋਦੀ ਹੋਈ ਸੀ, ਉਸ ਦੇ ਮੂੰਹ ਉੱਤੇ ਪੱਥਰ ਰੇੜ੍ਹਿਆ ਗਿਆਮੱਤੀ 27:60, ਮਰਕੁ 15:46
ਆਇਤਾਂ
ਮੱਤੀ 27:60ਅਤੇ ਆਪਣੀ ਨਵੀਂ ਕਬਰ ਦੇ ਅੰਦਰ ਰੱਖਿਆ, ਜਿਹੜੀ ਉਸ ਨੇ ਪੱਥਰ ਵਿੱਚ ਖੁਦਵਾਈ ਸੀ ਅਤੇ ਭਾਰਾ ਪੱਥਰ ਕਬਰ ਦੇ ਮੂੰਹ ਉੱਤੇ ਰੇੜ੍ਹ ਕੇ ਚੱਲਿਆ ਗਿਆ।
ਮਰਕੁ 15:46ਤਾਂ ਉਹ ਨੇ ਮਹੀਨ ਕੱਪੜਾ ਮੁੱਲ ਲਿਆ ਅਤੇ ਲੋਥ ਨੂੰ ਉਤਾਰ ਕੇ ਉਸ ਕੱਪੜੇ ਵਿੱਚ ਵਲੇਟਿਆ ਅਤੇ ਉਹ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਪੱਥਰ ਵਿੱਚ ਖੋਦੀ ਗਈ ਸੀ ਅਤੇ ਉਸ ਕਬਰ ਦੇ ਮੂੰਹ ਉੱਤੇ ਇੱਕ ਪੱਥਰ ਰੇੜ੍ਹ ਦਿੱਤਾ।
ਕਹਾਵਤਾਂ
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ