Bible Explorer ਐਪ ਲਓ

ਪੜਚੋਲ › ਵਿਸ਼ੇ › ਲਬਾਨੋਨ ਦੇ ਦਿਆਰ

ਕੁਦਰਤ

ਬਾਈਬਲ ਵਿੱਚ ਲਬਾਨੋਨ ਦੇ ਦਿਆਰ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 32 ਹਿੱਸੇ, ਸਤਰ-ਦਰ-ਸਤਰ।

  • ਸੁਲੇਮਾਨ ਨੇ ਰੁੱਖਾਂ ਬਾਰੇ ਗੱਲਾਂ ਕੀਤੀਆਂ, ਲਬਾਨੋਨ ਦੇ ਦਿਆਰ ਤੋਂ ਲੈ ਕੇ ਕੰਧ ਵਿੱਚ ਉੱਗਣ ਵਾਲੇ ਜ਼ੂਫ਼ੇ ਤੱਕ1 ਰਾਜਾ 4:33
    ਆਇਤਾਂ
    1 ਰਾਜਾ 4:33ਉਹ ਰੁੱਖਾਂ ਉੱਤੇ ਵੀ ਬੋਲਿਆ ਦਿਆਰ ਤੋਂ ਲੈ ਕੇ ਜੋ ਲਬਾਨੋਨ ਵਿੱਚ ਹੈ ਉਸ ਜੂਫ਼ੇ ਤੱਕ ਜੋ ਕੰਧਾਂ ਉੱਤੇ ਉੱਗਦਾ ਹੈ ਅਤੇ ਉਹ ਪਸ਼ੂਆਂ ਉੱਤੇ ਅਤੇ ਪੰਛੀਆਂ ਅਤੇ ਘਿੱਸਰਨ ਵਾਲਿਆਂ ਅਤੇ ਮੱਛੀਆਂ ਉੱਤੇ ਬੋਲਿਆ।
  • ਇੱਕ ਭਜਨ: ਲਬਾਨੋਨ ਦੇ ਦਿਆਰ ਰੱਜੇ ਰਹਿੰਦੇ ਹਨਜ਼ਬੂ 104:16
    ਆਇਤਾਂ
    ਜ਼ਬੂ 104:16ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,
  • ਸੁਲੇਮਾਨ ਦੇ ਦਿਨਾਂ ਵਿੱਚ ਦਿਆਰ ਨੀਵੇਂ ਦੇਸ਼ ਦੇ ਗੁੱਲਰਾਂ ਵਾਂਗੂੰ ਬਹੁਤ ਸਨ1 ਰਾਜਾ 10:27, 2 ਇਤ 1:15
    ਆਇਤਾਂ
    1 ਰਾਜਾ 10:27ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈ।
    2 ਇਤ 1:15ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।
  • ਲੋਕ ਵੱਢੇ ਹੋਏ ਗੁੱਲਰਾਂ ਦੀ ਥਾਂ ਦਿਆਰ ਲਾਉਣਗੇਯਸਾ 9:10
    ਆਇਤਾਂ
    ਯਸਾ 9:10ਇੱਟਾਂ ਡਿੱਗ ਪਈਆਂ, ਪਰ ਅਸੀਂ ਘੜ੍ਹਵੇਂ ਪੱਥਰਾਂ ਨਾਲ ਘਰ ਉਸਾਰਾਂਗੇ, ਗੁੱਲਰ ਤਾਂ ਵੱਢੇ ਹੋਏ ਹਨ, ਪਰ ਅਸੀਂ ਉਨ੍ਹਾਂ ਦੇ ਥਾਂ ਦਿਆਰ ਪਾਵਾਂਗੇ।
  • ਲਬਾਨੋਨ ਦੇ ਇੱਕ ਦਿਆਰ ਤੋਂ ਸੂਰ ਲਈ ਜਹਾਜ਼ ਦਾ ਮਸਤੂਲ ਬਣਿਆਹਿਜ਼ 27:5
    ਆਇਤਾਂ
    ਹਿਜ਼ 27:5ਉਹਨਾਂ ਨੇ ਸਨੀਰ ਦੀ ਚੀਲ ਦੇ ਰੁੱਖਾਂ ਤੋਂ ਤੇਰੇ ਫੱਟੇ ਬਣਾਏ, ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ।
  • ਸ਼ੁੱਧੀ ਦੀਆਂ ਰੀਤਾਂ ਵਿੱਚ ਦਿਆਰ ਦੀ ਲੱਕੜੀ, ਜ਼ੂਫ਼ਾ ਅਤੇ ਕਿਰਮਚੀ ਧਾਗਾ ਵਰਤਿਆ ਜਾਂਦਾ ਸੀਲੇਵੀ 14:4, ਗਿਣ 19:6
    ਆਇਤਾਂ
    ਲੇਵੀ 14:4ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ,
    ਗਿਣ 19:6ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ।

ਦਿਆਰ ਨਾਲ ਉਸਾਰੀ

  • ਸੂਰ ਦੇ ਹੀਰਾਮ ਨੇ ਦਾਊਦ ਦੇ ਮਹਿਲ ਲਈ ਦਿਆਰ ਦੇ ਸ਼ਤੀਰ, ਤਰਖਾਣ ਅਤੇ ਰਾਜ ਮਿਸਤਰੀ ਭੇਜੇ2 ਸਮੂ 5:11
    ਆਇਤਾਂ
    2 ਸਮੂ 5:11ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਦਿਆਰ ਦੀ ਲੱਕੜ ਅਤੇ ਤਰਖਾਣ ਅਤੇ ਰਾਜ ਮਿਸਤਰੀ ਵੀ ਭੇਜੇ ਅਤੇ ਉਨ੍ਹਾਂ ਨੇ ਦਾਊਦ ਦੇ ਲਈ ਮਹਿਲ ਬਣਾਇਆ।
  • ਦਾਊਦ: “ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ”1 ਇਤ 17:1
    ਆਇਤਾਂ
    1 ਇਤ 17:1ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”
  • ਸੁਲੇਮਾਨ ਨੇ ਹੀਰਾਮ ਤੋਂ ਦਿਆਰ ਮੰਗੇ; ਸੈਦਾ ਦੇ ਲੋਕਾਂ ਵਰਗਾ ਲੱਕੜ ਵੱਢਣ ਵਾਲਾ ਕੋਈ ਨਹੀਂ ਸੀ1 ਰਾਜਾ 5:6
    ਆਇਤਾਂ
    1 ਰਾਜਾ 5:6ਹੁਣ ਤੂੰ ਹੁਕਮ ਦੇ ਕਿ ਉਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਹੋਣਗੇ ਅਤੇ ਜੋ ਮਜ਼ਦੂਰੀ ਤੂੰ ਠਹਿਰਾਵੇਂ ਮੈਂ ਤੇਰੇ ਸੇਵਕਾਂ ਲਈ ਤੈਨੂੰ ਦੇ ਦਿਆਂਗਾ, ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸੀਦੋਨੀਆਂ ਵਾਂਗੂੰ ਲੱਕੜੀ ਵੱਢਣ ਦਾ ਢੰਗ ਨਹੀਂ ਆਉਂਦਾ।
  • ਸ਼ਤੀਰ ਸਮੁੰਦਰ ਤੱਕ ਲਿਆਂਦੇ ਗਏ ਅਤੇ ਬੇੜਿਆਂ ਵਾਂਗੂੰ ਤਰਾਏ ਗਏ1 ਰਾਜਾ 5:8–9, 2 ਇਤ 2:16
    ਆਇਤਾਂ
    1 ਰਾਜਾ 5:8–9ਹੀਰਾਮ ਨੇ ਸੁਲੇਮਾਨ ਨੂੰ ਸੁਨੇਹਾ ਭੇਜਿਆ ਕਿ ਜੋ ਤੂੰ ਸੁਨੇਹਾ ਭੇਜਿਆ ਉਹ ਮੈਂ ਸੁਣਿਆ। ਮੈਂ ਤੇਰੀ ਸਾਰੀ ਇੱਛਾ ਦੇ ਅਨੁਸਾਰ ਦਿਆਰ ਦੀ ਲੱਕੜੀ ਅਤੇ ਚੀਲ ਦੀ ਲੱਕੜ ਲਈ ਕਰਾਂਗਾ। ਮੇਰੇ ਕਾਮੇ ਉਨ੍ਹਾਂ ਨੂੰ ਲਬਾਨੋਨ ਤੋਂ ਸਮੁੰਦਰ ਤੱਕ ਲਾਹੁਣਗੇ ਅਤੇ ਮੈਂ ਉਨ੍ਹਾਂ ਦਾ ਬੇੜਾ ਬੰਨਵਾ ਕੇ ਸਮੁੰਦਰ ਦੇ ਰਾਹੀਂ ਉਸ ਥਾਂ ਜਿਹੜਾ ਤੂੰ ਠਹਿਰਾਵੇਂ ਪਹੁੰਚਾ ਦੇਵਾਂਗਾ ਅਤੇ ਉੱਥੇ ਉਨ੍ਹਾਂ ਨੂੰ ਖੋਲ੍ਹ ਕੇ ਸੁੱਟਵਾ ਦਿਆਂਗਾ, ਤਾਂ ਜੋ ਤੈਨੂੰ ਮਿਲ ਜਾਣ ਅਤੇ ਤੂੰ ਮੇਰੇ ਘਰਾਣੇ ਨੂੰ ਰੋਟੀ ਦੇ ਕੇ ਮੇਰੀ ਇੱਛਿਆ ਨੂੰ ਪੂਰਾ ਕਰੀਂ।
    2 ਇਤ 2:16ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫ਼ਾ ਵਿੱਚ ਤੇਰੇ ਕੋਲ ਲਿਆਵਾਂਗੇ ਅਤੇ ਤੂੰ ਉਹ ਨੂੰ ਯਰੂਸ਼ਲਮ ਤੱਕ ਲੈ ਜਾਵੀਂ।
  • ਹੀਰਾਮ ਦੇ ਲੱਕੜਹਾਰਿਆਂ ਨੂੰ ਕਣਕ, ਜੌਂ, ਮਧ ਅਤੇ ਜ਼ੈਤੂਨ ਦੇ ਤੇਲ ਵਿੱਚ ਮਜ਼ਦੂਰੀ ਮਿਲੀ2 ਇਤ 2:10
    ਆਇਤਾਂ
    2 ਇਤ 2:10ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀਂ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ।
  • 30,000 ਇਸਰਾਏਲੀ 10,000 ਦੀਆਂ ਮਹੀਨੇਵਾਰ ਵਾਰੀਆਂ ਵਿੱਚ ਲਬਾਨੋਨ ਵਿੱਚ ਕੰਮ ਕਰਦੇ ਸਨ1 ਰਾਜਾ 5:13–14
    ਆਇਤਾਂ
    1 ਰਾਜਾ 5:13–14ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਤੋਂ ਬੇਗਾਰ ਲਈ ਅਤੇ ਬੇਗਾਰੀ ਤੀਹ ਹਜ਼ਾਰ ਮਨੁੱਖ ਸਨ। ਉਹ ਉਨ੍ਹਾਂ ਵਿੱਚੋਂ ਮਹੀਨੇ ਭਰ ਲਈ ਦਸ ਹਜ਼ਾਰ ਵਾਰੀ ਨਾਲ ਲਬਾਨੋਨ ਨੂੰ ਭੇਜਦਾ ਸੀ। ਇਸ ਤਰ੍ਹਾਂ ਉਹ ਇੱਕ ਮਹੀਨਾ ਲਬਾਨੋਨ ਵਿੱਚ ਰਹਿੰਦੇ ਸਨ ਅਤੇ ਦੋ ਮਹੀਨੇ ਆਪਣੇ ਘਰੀਂ ਅਤੇ ਅਦੋਨੀਰਾਮ ਉਨ੍ਹਾਂ ਬੇਗ਼ਾਰੀਆਂ ਉੱਤੇ ਸੀ।
  • ਦਿਆਰ ਅਤੇ ਸਰੂ ਦੇ ਬਦਲੇ ਸੁਲੇਮਾਨ ਨੇ ਹੀਰਾਮ ਨੂੰ ਗਲੀਲ ਦੇ ਵੀਹ ਨਗਰ ਦਿੱਤੇ1 ਰਾਜਾ 9:11
    ਆਇਤਾਂ
    1 ਰਾਜਾ 9:11ਤਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ ਵਿੱਚ ਵੀਹ ਨਗਰ ਦਿੱਤੇ ਕਿਉਂ ਜੋ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ ਅਤੇ ਚੀਲ ਦੇ ਰੁੱਖ ਤੇ ਸੋਨਾ ਜਿਨ੍ਹਾਂ ਉਹ ਚਾਹੁੰਦਾ ਸੀ ਦਿੱਤਾ।
  • ਹੈਕਲ ਦੀ ਛੱਤ ਦਿਆਰ ਦੇ ਸ਼ਤੀਰਾਂ ਅਤੇ ਫੱਟਿਆਂ ਨਾਲ ਪਾਈ ਗਈ1 ਰਾਜਾ 6:9–10
    ਆਇਤਾਂ
    1 ਰਾਜਾ 6:9–10ਉਸ ਨੇ ਭਵਨ ਨੂੰ ਬਣਾਇਆ ਅਤੇ ਉਹ ਨੂੰ ਸੰਪੂਰਨ ਕੀਤਾ ਅਤੇ ਉਸ ਨੇ ਭਵਨ ਨੂੰ ਦਿਆਰ ਦੇ ਫੱਟਾਂ ਅਤੇ ਸ਼ਤੀਰਾਂ ਨਾਲ ਢੱਕਿਆ। ਉਸ ਨੇ ਸਾਰੇ ਭਵਨ ਦੇ ਨਾਲ-ਨਾਲ ਕੋਠੜੀਆਂ ਬਣਾਈਆਂ ਜਿਹੜੀਆਂ ਪੰਜ ਹੱਥ ਉੱਚੀਆਂ ਸਨ ਅਤੇ ਉਹ ਦਿਆਰ ਦੀ ਲੱਕੜੀ ਨਾਲ ਭਵਨ ਨੂੰ ਲੱਗਵੀਆਂ ਸਨ।
  • ਅੰਦਰ ਦਿਆਰ ਉੱਤੇ ਤੂੰਬੇ ਅਤੇ ਫੁੱਲ ਉੱਕਰੇ ਹੋਏ ਸਨ; ਇੱਕ ਵੀ ਪੱਥਰ ਨਹੀਂ ਦਿਸਦਾ ਸੀ1 ਰਾਜਾ 6:15, 1 ਰਾਜਾ 6:18
    ਆਇਤਾਂ
    1 ਰਾਜਾ 6:15ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ।
    1 ਰਾਜਾ 6:18ਭਵਨ ਦੇ ਅੰਦਰਲੀ ਵੱਲ ਦਿਆਰ ਦਾ ਸੀ ਉਸ ਵਿੱਚ ਕਲੀਆਂ ਅਤੇ ਫੁੱਲ ਉੱਕਰੇ ਹੋਏ ਸਨ ਅਤੇ ਇਹ ਸਾਰਾ ਦਿਆਰ ਦਾ ਸੀ, ਕੋਈ ਪੱਥਰ ਨਹੀਂ ਦਿਸਦਾ ਸੀ।
  • ਅੰਦਰਲਾ ਵਿਹੜਾ: ਘੜ੍ਹੇ ਹੋਏ ਪੱਥਰਾਂ ਦੀਆਂ ਤਿੰਨ ਕਤਾਰਾਂ ਅਤੇ ਦਿਆਰ ਦੇ ਸ਼ਤੀਰਾਂ ਦੀ ਇੱਕ ਕਤਾਰ1 ਰਾਜਾ 6:36
    ਆਇਤਾਂ
    1 ਰਾਜਾ 6:36ਅੰਦਰਲੇ ਵਿਹੜੇ ਦੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਬਣਾਏ ਅਤੇ ਇੱਕ ਰੱਦਾ ਦਿਆਰ ਦੀ ਲੱਕੜ ਦਾ।
  • ਲਬਾਨੋਨ ਬਣ ਦਾ ਮਹਿਲ ਦਿਆਰ ਦੇ ਥੰਮ੍ਹਾਂ ਦੀਆਂ ਚਾਰ ਕਤਾਰਾਂ ਉੱਤੇ ਖੜ੍ਹਾ ਸੀ1 ਰਾਜਾ 7:2–3
    ਆਇਤਾਂ
    1 ਰਾਜਾ 7:2–3ਉਸ ਨੇ “ਲਬਾਨੋਨ ਬਣ ਦੀ ਲੱਕੜ ਨਾਲ ਮਹਿਲ” ਬਣਾਇਆ ਜਿਹ ਦੀ ਲੰਬਾਈ ਸੌ ਹੱਥ, ਚੁੜਾਈ ਪੰਜਾਹ ਹੱਥ ਅਤੇ ਉਚਾਈ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮਾਂ ਦੀਆਂ ਚਾਰ ਕਤਾਰਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ। ਉਹ ਬਾਲਿਆਂ ਦੇ ਉੱਪਰਲੀ ਵੱਲੋਂ ਦਿਆਰ ਨਾਲ ਢੱਕਿਆ ਗਿਆ ਜਿਹੜੇ ਪੰਤਾਲੀਆਂ ਥੰਮਾਂ ਉੱਤੇ ਸਨ ਅਤੇ ਇੱਕ-ਇੱਕ ਕਤਾਰ ਵਿੱਚ ਪੰਦਰਾਂ-ਪੰਦਰਾਂ ਸਨ।
  • ਮੁੜ ਆਏ ਗ਼ੁਲਾਮੀ ਵਾਲਿਆਂ ਨੇ ਲਬਾਨੋਨ ਤੋਂ ਦਿਆਰ ਦੇ ਸ਼ਤੀਰ ਸਮੁੰਦਰ ਰਾਹੀਂ ਯਾਪਾ ਤੱਕ ਮੰਗਵਾਏਅਜ਼ਰਾ 3:7
    ਆਇਤਾਂ
    ਅਜ਼ਰਾ 3:7ਅਤੇ ਉਨ੍ਹਾਂ ਨੇ ਰਾਜ ਮਿਸਤਰੀਆਂ ਅਤੇ ਤਰਖਾਣਾਂ ਨੂੰ ਰੁਪਿਆ ਦਿੱਤਾ ਅਤੇ ਸੀਦੋਨੀਆਂ ਤੇ ਸੂਰੀਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਅਤੇ ਤੇਲ ਦਿੱਤਾ, ਤਾਂ ਜੋ ਉਹ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿੱਤੇ ਹੋਏ ਪੱਤਰ ਅਨੁਸਾਰ ਲਬਾਨੋਨ ਤੋਂ ਦਿਆਰ ਦੀ ਲੱਕੜੀ, ਸਮੁੰਦਰ ਦੇ ਰਾਹ ਤੋਂ ਯਾਫ਼ਾ ਨੂੰ ਲਿਆਉਣ।
  • ਇੱਕ ਰਾਜਾ ਆਪਣੇ ਮਹਿਲ ਨੂੰ ਦਿਆਰ ਨਾਲ ਮੜ੍ਹਦਾ ਅਤੇ ਸ਼ੰਗਰਫ਼ ਨਾਲ ਰੰਗਦਾ ਹੈਯਿਰ 22:14
    ਆਇਤਾਂ
    ਯਿਰ 22:14ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ।
  • “ਸਾਡੇ ਘਰ ਦੇ ਸ਼ਤੀਰ ਦਿਆਰ ਦੇ” ਹਨਸਰੇਸ਼ਟ 1:17
    ਆਇਤਾਂ
    ਸਰੇਸ਼ਟ 1:17ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।

ਕਹਾਵਤਾਂ ਅਤੇ ਕਥਾਵਾਂ

  • ਯਹੋਆਸ਼ ਦੀ ਕਥਾ: ਇੱਕ ਕੰਡਿਆਲਾ ਦਿਆਰ ਤੋਂ ਉਸ ਦੀ ਧੀ ਮੰਗਦਾ ਹੈ2 ਰਾਜਾ 14:9
    ਆਇਤਾਂ
    2 ਰਾਜਾ 14:9ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ।
  • ਯੋਥਾਮ ਦੀ ਕਥਾ: ਕੰਡਿਆਲੀ ਝਾੜੀ ਤੋਂ ਨਿੱਕਲੀ ਅੱਗ ਦਿਆਰਾਂ ਨੂੰ ਭਸਮ ਕਰ ਦਿੰਦੀ ਹੈਨਿਆਂਈ 9:15
    ਆਇਤਾਂ
    ਨਿਆਂਈ 9:15ਤਦ ਕੰਡਿਆਲੀ ਝਾੜੀ ਨੇ ਰੁੱਖਾਂ ਨੂੰ ਕਿਹਾ, ‘ਜੇ ਤੁਸੀਂ ਸੱਚ-ਮੁੱਚ ਮੈਨੂੰ ਮਸਹ ਕਰ ਕੇ ਆਪਣਾ ਰਾਜਾ ਬਣਾਉਂਦੇ ਹੋ, ਤਾਂ ਆ ਕੇ ਮੇਰੀ ਛਾਂ ਦੇ ਹੇਠ ਆਸਰਾ ਲਉ, ਪਰ ਜੇ ਨਹੀਂ ਤਾਂ ਕੰਡਿਆਲੀ ਝਾੜੀ ਵਿੱਚੋਂ ਇੱਕ ਅੱਗ ਨਿੱਕਲੇ ਅਤੇ ਲਬਾਨੋਨ ਦੇ ਦਿਆਰਾਂ ਨੂੰ ਭਸਮ ਕਰ ਦੇਵੇ!’
  • ਅਮੋਰੀ, ਜਿਸ ਦਾ ਕੱਦ ਦਿਆਰਾਂ ਵਰਗਾ ਅਤੇ ਬਲ ਬਲੂਤਾਂ ਵਰਗਾ ਸੀਆਮੋ 2:9
    ਆਇਤਾਂ
    ਆਮੋ 2:9“ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।
  • ਇੱਕ ਭਜਨ: “ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ”ਜ਼ਬੂ 92:12
    ਆਇਤਾਂ
    ਜ਼ਬੂ 92:12ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ।
  • “ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ”ਜ਼ਬੂ 29:5
    ਆਇਤਾਂ
    ਜ਼ਬੂ 29:5ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ!
  • “ਦਿਆਰ ਵਾਂਗੂੰ ਉੱਤਮ ਹੈ”ਸਰੇਸ਼ਟ 5:15
    ਆਇਤਾਂ
    ਸਰੇਸ਼ਟ 5:15ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।
  • ਦਿਆਰ ਅਨੰਦ ਕਰਦੇ ਹਨ: “ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ”ਯਸਾ 14:8
    ਆਇਤਾਂ
    ਯਸਾ 14:8ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦੋਂ ਦਾ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।
  • ਹੇ ਸਰੂ, “ਸੋਗ ਕਰ ਕਿਉਂ ਜੋ ਦਿਆਰ ਡਿੱਗ ਪਿਆ”ਜ਼ਕ 11:2
    ਆਇਤਾਂ
    ਜ਼ਕ 11:2ਹੇ ਸੂਰ, ਸੋਗ ਕਰ ਕਿਉਂ ਜੋ ਦਿਆਰ ਡਿੱਗ ਪਿਆ, ਸ਼ਾਨ ਵਾਲੇ ਨਾਸ ਹੋ ਗਏ! ਬਾਸ਼ਾਨ ਦੇ ਬਲੂਤੋ, ਸੋਗ ਕਰੋ, ਕਿਉਂ ਜੋ ਸ਼ਾਨਦਾਰ ਵਾਲਾ ਜੰਗਲ ਢਹਿ ਪਿਆ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ