Bible Explorer ਐਪ ਲਓ

ਪੜਚੋਲ › ਵਿਸ਼ੇ › ਮਰਦਮਸ਼ੁਮਾਰੀਆਂ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਮਰਦਮਸ਼ੁਮਾਰੀਆਂ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 21 ਹਿੱਸੇ, ਸਤਰ-ਦਰ-ਸਤਰ।

ਉਜਾੜ ਵਿੱਚ

  • ਵੀਹ ਸਾਲ ਅਤੇ ਉਸ ਤੋਂ ਵੱਧ ਉਮਰ ਦਾ ਹਰ ਮਨੁੱਖ ਜੋ ਯੁੱਧ ਵਿੱਚ ਜਾ ਸਕਦਾ ਸੀ, ਗਿਣਿਆ ਗਿਆਗਿਣ 1:2–3
    ਆਇਤਾਂ
    ਗਿਣ 1:2–3ਕਿ ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ, ਇੱਕ-ਇੱਕ ਪੁਰਖ ਦੀ ਗਿਣਤੀ ਨਾਮ ਲੈ-ਲੈ ਕੇ ਕਰ। ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।
  • ਗਿਣੇ ਗਏ ਹਰ ਮਨੁੱਖ ਨੇ ਅੱਧਾ ਸ਼ਕਲ ਦਿੱਤਾ, ਧਨੀ ਅਤੇ ਗਰੀਬ ਬਰਾਬਰਕੂਚ 30:13–15, ਕੂਚ 38:26
    ਆਇਤਾਂ
    ਕੂਚ 30:13–15ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ। ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ। ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ।
    ਕੂਚ 38:26ਅਰਥਾਤ ਜੀਆਂ ਪ੍ਰਤੀ ਅੱਧਾ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਉਨ੍ਹਾਂ ਸਾਰਿਆਂ ਤੋਂ ਜਿਹੜੇ ਗਿਣਿਆ ਹੋਇਆਂ ਵਿੱਚ ਰਲਦੇ ਸਨ ਲਿਆ ਜਿਹੜੇ ਵੀਹ ਸਾਲਾਂ ਦੇ ਅਤੇ ਉੱਤੇ ਦੇ ਸਨ ਉਹ ਛੇ ਲੱਖ ਤਿੰਨ ਹਜ਼ਾਰ ਪੰਜ ਸੌ ਪੰਜਾਹ ਸਨ।
  • ਪਹਿਲੀ ਗਿਣਤੀ: 603,550ਗਿਣ 1:46
    ਆਇਤਾਂ
    ਗਿਣ 1:46ਸਾਰੇ ਜਿਹੜੇ ਗਿਣੇ ਗਏ ਛੇ ਲੱਖ ਤਿੰਨ ਹਜ਼ਾਰ ਪੰਜ ਸੋ ਪੰਜਾਹ ਸਨ।
  • ਲੇਵੀਆਂ ਨੂੰ ਬਾਕੀ ਗੋਤਾਂ ਨਾਲ ਨਹੀਂ ਗਿਣਿਆ ਗਿਆਗਿਣ 1:47–49
    ਆਇਤਾਂ
    ਗਿਣ 1:47–49ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ। ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ।
  • ਇੱਕ ਮਹੀਨੇ ਅਤੇ ਉਸ ਤੋਂ ਵੱਧ ਉਮਰ ਦੇ ਲੇਵੀ ਪੁਰਸ਼: 22,000ਗਿਣ 3:39
    ਆਇਤਾਂ
    ਗਿਣ 3:39ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।
  • ਯਰਦਨ ਦੇ ਨੇੜੇ ਦੂਜੀ ਗਿਣਤੀ: 601,730ਗਿਣ 26:2, ਗਿਣ 26:51
    ਆਇਤਾਂ
    ਗਿਣ 26:2ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ।
    ਗਿਣ 26:51ਇਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ।
  • ਪਹਿਲਾਂ ਗਿਣੇ ਗਏ ਲੋਕਾਂ ਵਿੱਚੋਂ ਕਾਲੇਬ ਅਤੇ ਯਹੋਸ਼ੁਆ ਤੋਂ ਬਿਨਾਂ ਕੋਈ ਨਾ ਬਚਿਆਗਿਣ 26:64–65
    ਆਇਤਾਂ
    ਗਿਣ 26:64–65ਪਰ ਇਨ੍ਹਾਂ ਵਿੱਚ, ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ। ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ।

ਦਾਊਦ ਦੀ ਮਰਦਮਸ਼ੁਮਾਰੀ

  • ਗਿਣਤੀ ਨੂੰ ਨੌਂ ਮਹੀਨੇ ਅਤੇ ਵੀਹ ਦਿਨ ਲੱਗੇ2 ਸਮੂ 24:8
    ਆਇਤਾਂ
    2 ਸਮੂ 24:8ਇਸ ਤਰ੍ਹਾਂ, ਓਹ ਸਾਰੇ ਦੇਸ਼ ਵਿੱਚੋਂ ਘੁੰਮ ਕੇ ਨੌ ਮਹੀਨੇ ਅਤੇ ਵੀਹ ਦਿਨਾਂ ਬਾਅਦ ਯਰੂਸ਼ਲਮ ਨੂੰ ਮੁੜ ਆਏ।
  • ਸਮੂਏਲ: ਇਸਰਾਏਲ ਵਿੱਚ 800,000 ਅਤੇ ਯਹੂਦਾਹ ਵਿੱਚ 500,0002 ਸਮੂ 24:9
    ਆਇਤਾਂ
    2 ਸਮੂ 24:9ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਰਾਜਾ ਨੂੰ ਦਿੱਤਾ ਅਤੇ ਇਸਰਾਏਲ ਦੇ ਅੱਠ ਲੱਖ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।
  • ਇਤਹਾਸ: ਇਸਰਾਏਲ ਵਿੱਚ 1,100,000 ਅਤੇ ਯਹੂਦਾਹ ਵਿੱਚ 470,0001 ਇਤ 21:5
    ਆਇਤਾਂ
    1 ਇਤ 21:5ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਦੇ ਤਲਵਾਰ ਧਾਰੀਆਂ ਦੀ ਗਿਣਤੀ ਗਿਆਰ੍ਹਾਂ ਲੱਖ ਸੀ ਅਤੇ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਲਵਾਰ ਧਾਰੀ ਸਨ।
  • ਯੋਆਬ ਨੇ ਲੇਵੀ ਅਤੇ ਬਿਨਯਾਮੀਨ ਨੂੰ ਨਹੀਂ ਗਿਣਿਆ1 ਇਤ 21:6
    ਆਇਤਾਂ
    1 ਇਤ 21:6ਪਰ ਉਸ ਨੇ ਇਨ੍ਹਾਂ ਦੇ ਵਿੱਚ ਲੇਵੀ ਅਤੇ ਬਿਨਯਾਮੀਨ ਦੇ ਲੋਕਾਂ ਦੀ ਗਿਣਤੀ ਨਾ ਕੀਤੀ, ਕਿਉਂ ਜੋ ਯੋਆਬ ਨੂੰ ਪਾਤਸ਼ਾਹ ਦੀ ਆਗਿਆ ਅੱਤ ਘਿਣਾਉਣੀ ਲੱਗੀ।
  • ਗਿਣਤੀ ਤੋਂ ਬਾਅਦ ਦਾਊਦ ਦਾ ਮਨ ਉਸ ਨੂੰ ਕੋਸਣ ਲੱਗਾ2 ਸਮੂ 24:10
    ਆਇਤਾਂ
    2 ਸਮੂ 24:10ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।
  • ਇਹ ਗਿਣਤੀ ਰਾਜਾ ਦਾਊਦ ਦੇ ਇਤਿਹਾਸ ਵਿੱਚ ਨਹੀਂ ਲਿਖੀ ਗਈ1 ਇਤ 27:24
    ਆਇਤਾਂ
    1 ਇਤ 27:24ਸਰੂਯਾਹ ਦੇ ਪੁੱਤਰ ਯੋਆਬ ਨੇ ਗਿਣਤੀ ਕਰਨ ਦਾ ਅਰੰਭ ਕੀਤਾ ਪਰ ਸਮਾਪਤ ਨਾ ਕੀਤਾ, ਇਸੇ ਕਾਰਨ ਕਿ ਇਸਰਾਏਲ ਉੱਤੇ ਕ੍ਰੋਧ ਹੋਇਆ ਅਤੇ ਉਹ ਗਿਣਤੀ ਦਾਊਦ ਪਾਤਸ਼ਾਹ ਦੇ ਇਤਿਹਾਸ ਦੇ ਵਰਨਣ ਵਿੱਚ ਨਹੀਂ ਲਿਖੀ ਗਈ।

ਹੋਰ ਗਿਣਤੀਆਂ

  • ਤੀਹ ਸਾਲ ਅਤੇ ਉਸ ਤੋਂ ਵੱਧ ਦੇ ਲੇਵੀ: 38,0001 ਇਤ 23:3
    ਆਇਤਾਂ
    1 ਇਤ 23:3ਅਤੇ ਲੇਵੀ ਜਿਹੜੇ ਤੀਹ ਸਾਲਾਂ ਦੇ ਅਤੇ ਉਸ ਤੋਂ ਵੱਧ ਉਮਰ ਵਾਲੇ ਸਨ, ਉਹ ਗਿਣੇ ਗਏ। ਉਨ੍ਹਾਂ ਦੀ ਗਿਣਤੀ ਅਠੱਤੀ ਹਜ਼ਾਰ ਸੀ।
  • ਸੁਲੇਮਾਨ ਨੇ ਦੇਸ਼ ਵਿੱਚ 153,600 ਪਰਦੇਸੀ ਗਿਣੇ2 ਇਤ 2:17
    ਆਇਤਾਂ
    2 ਇਤ 2:17ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਤੇ ਉਹ ਇੱਕ ਲੱਖ ਤਿਰਵੰਜਾ ਹਜ਼ਾਰ ਛੇ ਸੌ ਨਿੱਕਲੇ
  • ਮੁੜ ਆਏ ਗ਼ੁਲਾਮੀ ਵਾਲਿਆਂ ਦੀ ਗਿਣਤੀ 42,360 ਸੀਅਜ਼ਰਾ 2:64
    ਆਇਤਾਂ
    ਅਜ਼ਰਾ 2:64ਸਾਰੀ ਦੀ ਸਾਰੀ ਸਭਾ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।
  • ਔਗੁਸਤੁਸ ਨੇ ਮਰਦਮਸ਼ੁਮਾਰੀ ਦਾ ਹੁਕਮ ਦਿੱਤਾ; ਕੁਰੇਨਿਯੁਸ ਸੀਰੀਆ ਦਾ ਹਾਕਮ ਸੀਲੂਕਾ 2:1–2
    ਆਇਤਾਂ
    ਲੂਕਾ 2:1–2ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ। ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ।
  • ਯੂਸੁਫ਼ ਅਤੇ ਮਰਿਯਮ ਨਾਮ ਲਿਖਾਉਣ ਲਈ ਬੈਤਲਹਮ ਨੂੰ ਗਏਲੂਕਾ 2:3–5
    ਆਇਤਾਂ
    ਲੂਕਾ 2:3–5ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ। ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ। ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।
  • ਮਰਦਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲੀ ਯਹੂਦਾ ਉੱਠ ਖੜ੍ਹਾ ਹੋਇਆਰਸੂਲਾਂ 5:37
    ਆਇਤਾਂ
    ਰਸੂਲਾਂ 5:37ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ