ਰੋਜ਼ਾਨਾ ਜੀਵਨ
ਬਾਈਬਲ ਵਿੱਚ ਬੱਚੇ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 57 ਹਿੱਸੇ, ਸਤਰ-ਦਰ-ਸਤਰ।
ਜਨਮ ਵੇਲੇ
- ਨਵਜੰਮੇ ਬੱਚਿਆਂ ਨੂੰ ਨਵ੍ਹਾਇਆ, ਲੂਣ ਮਲਿਆ ਅਤੇ ਪੋਤੜਿਆਂ ਵਿੱਚ ਲਪੇਟਿਆ ਜਾਂਦਾ ਸੀਹਿਜ਼ 16:4
ਆਇਤਾਂ
ਹਿਜ਼ 16:4ਤੇਰਾ ਜਨਮ ਇਸ ਤਰ੍ਹਾਂ ਹੋਇਆ ਕਿ ਜਿਸ ਦਿਨ ਤੂੰ ਜਨਮ ਲਿਆ ਨਾ ਤੇਰਾ ਨਾੜੂ ਕੱਟਿਆ ਗਿਆ, ਨਾ ਤੈਨੂੰ ਪਾਣੀ ਨਾਲ ਨਵ੍ਹਾ ਕੇ ਸਾਫ਼ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ।
- ਯਿਸੂ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ ਜਾਂਦਾ ਹੈਲੂਕਾ 2:7, ਲੂਕਾ 2:12
- ਦਾਈ ਜੌੜਿਆਂ ਵਿੱਚੋਂ ਇੱਕ ਦੇ ਗੁੱਟ ਉੱਤੇ ਲਾਲ ਧਾਗਾ ਬੰਨ੍ਹਦੀ ਹੈਉਤ 38:27–30
ਆਇਤਾਂ
ਉਤ 38:27–30ਅਜਿਹਾ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੋੜੇ ਸਨ। ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ। ਫਿਰ ਹੋਇਆ ਕਿ ਜਦ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦੇ ਭਰਾ ਨੇ ਜਨਮ ਲਿਆ ਅਤੇ ਦਾਈ ਨੇ ਆਖਿਆ, ਤੂੰ ਬਾਹਰ ਆਉਣ ਵਿੱਚ ਕਿਉਂ ਜ਼ੋਰ ਲਗਾਇਆ ਹੈਂ, ਇਹ ਜ਼ੋਰ ਤੇਰੇ ਉੱਤੇ ਆਵੇ ਇਸ ਲਈ ਉਸ ਨਾ ਨਾਮ ਪਰਸ ਰੱਖਿਆ ਗਿਆ। ਉਸ ਤੋਂ ਬਾਅਦ ਉਸ ਦਾ ਭਰਾ ਜਿਸ ਦੇ ਹੱਥ ਲਾਲ ਧਾਗਾ ਬੰਨ੍ਹਿਆ ਗਿਆ ਸੀ, ਜਨਮ ਲਿਆ ਅਤੇ ਉਸ ਦਾ ਨਾਮ ਜ਼ਰਹ ਰੱਖਿਆ ਗਿਆ।
- ਏਸਾਓ ਲਾਲ ਅਤੇ ਜੱਤਲ ਜੰਮਦਾ ਹੈ, ਯਾਕੂਬ ਉਸ ਦੀ ਅੱਡੀ ਫੜੀ ਹੋਈਉਤ 25:24–26
ਆਇਤਾਂ
ਉਤ 25:24–26ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੁੜਵਾਂ ਬੱਚੇ ਸਨ। ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ। ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।
- ਮੁੰਡਿਆਂ ਦੀ ਸੁੰਨਤ ਅੱਠਵੇਂ ਦਿਨ ਕੀਤੀ ਜਾਂਦੀ ਸੀਉਤ 17:12, ਲੇਵੀ 12:3, ਲੂਕਾ 2:21
ਆਇਤਾਂ
ਉਤ 17:12ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ।
ਲੇਵੀ 12:3ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇ।
ਲੂਕਾ 2:21ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
- ਬੱਚੇ ਲਈ ਪ੍ਰਾਰਥਨਾ ਕਰਨ ਵਾਲੇ ਮਾਪੇ: ਇਸਹਾਕ, ਹੰਨਾਹ, ਜ਼ਕਰਯਾਹਉਤ 25:21, 1 ਸਮੂ 1:11, 1 ਸਮੂ 1:20, ਲੂਕਾ 1:13
ਆਇਤਾਂ
ਉਤ 25:21ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
1 ਸਮੂ 1:11ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।
1 ਸਮੂ 1:20ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
ਲੂਕਾ 1:13ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
ਨਾਮ ਰੱਖਣਾ
- ਲੇਆਹ ਅਤੇ ਰਾਖ਼ੇਲ ਹਰ ਪੁੱਤਰ ਦਾ ਨਾਮ ਕਿਸੇ ਕਾਰਨ ਨਾਲ ਰੱਖਦੀਆਂ ਹਨਉਤ 29:32–35, ਉਤ 30:6–13, ਉਤ 30:22–24
ਆਇਤਾਂ
ਉਤ 29:32–35ਤਦ ਲੇਆਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਰਊਬੇਨ ਰੱਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਹੈ, ਹੁਣ ਮੇਰਾ ਪਤੀ ਮੇਰੇ ਨਾਲ ਪ੍ਰੇਮ ਕਰੇਗਾ। ਉਹ ਫੇਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਤੁੱਛ ਜਾਣੀ ਗਈ, ਇਸ ਕਾਰਨ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਅਤੇ ਉਸ ਦਾ ਨਾਮ ਸ਼ਿਮਓਨ ਰੱਖਿਆ। ਉਹ ਫੇਰ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੇਰਾ ਪਤੀ ਮੇਰੇ ਨਾਲ ਮਿਲੇਗਾ ਕਿਉਂ ਜੋ ਮੈਂ ਉਸ ਦੇ ਲਈ ਤਿੰਨ ਪੁੱਤਰ ਜਣੇ ਹਨ, ਇਸ ਕਾਰਨ ਉਸ ਨੇ ਉਹ ਦਾ ਨਾਮ ਲੇਵੀ ਰੱਖਿਆ। ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਇਸ ਕਾਰਨ ਉਸ ਨੇ ਉਹ ਦਾ ਨਾਮ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ।
ਉਤ 30:6–13ਤਦ ਰਾਖ਼ੇਲ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਨਿਆਂ ਕੀਤਾ ਅਤੇ ਮੇਰੀ ਅਵਾਜ਼ ਸੁਣ ਕੇ ਮੈਨੂੰ ਇੱਕ ਪੁੱਤਰ ਵੀ ਦਿੱਤਾ। ਇਸ ਕਾਰਨ ਉਸ ਦਾ ਨਾਮ ਦਾਨ ਰੱਖਿਆ। ਰਾਖ਼ੇਲ ਦੀ ਦਾਸੀ ਬਿਲਹਾਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਤੋਂ ਦੂਜਾ ਪੁੱਤਰ ਜਣੀ। ਰਾਖ਼ੇਲ ਨੇ ਆਖਿਆ, ਮੇਰੀ ਆਪਣੀ ਭੈਣ ਨਾਲ ਮੇਰਾ ਵੱਡਾ ਘੋਲ ਹੋਇਆ ਪਰ ਮੈਂ ਜਿੱਤ ਗਈ, ਇਸ ਲਈ ਉਸ ਦਾ ਨਾਮ ਨਫ਼ਤਾਲੀ ਰੱਖਿਆ। ਜਦ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਨੇ ਆਪਣੀ ਦਾਸੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦਿੱਤਾ। ਲੇਆਹ ਦੀ ਦਾਸੀ ਜਿਲਫਾਹ ਨੇ ਵੀ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ ਤਦ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ, ਤਾਂ ਉਸ ਨੇ ਉਹ ਦਾ ਨਾਮ ਗਾਦ ਨੇ ਰੱਖਿਆ। ਫੇਰ ਲੇਆਹ ਦੀ ਦਾਸੀ ਜਿਲਫਾਹ ਨੇ ਯਾਕੂਬ ਤੋਂ ਦੂਜਾ ਪੁੱਤਰ ਜਣਿਆ, ਤਦ ਲੇਆਹ ਆਖਿਆ, ਮੈਂ ਧੰਨ ਹਾਂ, ਇਸ ਕਾਰਨ ਇਸਤਰੀਆਂ ਮੈਨੂੰ ਧੰਨ ਆਖਣਗੀਆਂ। ਇਸ ਲਈ ਉਸ ਦਾ ਨਾਮ ਆਸ਼ੇਰ ਰੱਖਿਆ।
ਉਤ 30:22–24ਤਦ ਪਰਮੇਸ਼ੁਰ ਨੇ ਰਾਖ਼ੇਲ ਨੂੰ ਯਾਦ ਕੀਤਾ ਅਤੇ ਉਹ ਦੀ ਸੁਣੀ ਅਤੇ ਉਹ ਦੀ ਕੁੱਖ ਨੂੰ ਖੋਲ੍ਹਿਆ। ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ੁਰ ਨੇ ਮੇਰੀ ਨਿੰਦਿਆ ਨੂੰ ਦੂਰ ਕੀਤਾ ਹੈ। ਤਦ ਉਸ ਨੇ ਇਹ ਆਖ ਕੇ ਉਹ ਦਾ ਨਾਮ ਯੂਸੁਫ਼ ਰੱਖਿਆ ਕਿ ਯਹੋਵਾਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ।
- ਮਰਦੀ ਹੋਈ ਰਾਖ਼ੇਲ ਪੁੱਤਰ ਦਾ ਨਾਮ ਬਨ-ਓਨੀ ਰੱਖਦੀ ਹੈ; ਯਾਕੂਬ ਉਸ ਨੂੰ ਬਿਨਯਾਮੀਨ ਆਖਦਾ ਹੈਉਤ 35:18
ਆਇਤਾਂ
ਉਤ 35:18ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ।
- ਹੰਨਾਹ ਸਮੂਏਲ ਦਾ ਨਾਮ ਰੱਖਦੀ ਹੈ: “ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ”1 ਸਮੂ 1:20
ਆਇਤਾਂ
1 ਸਮੂ 1:20ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।
- ਈਕਾਬੋਦ: “ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ”1 ਸਮੂ 4:21
ਆਇਤਾਂ
1 ਸਮੂ 4:21ਉਹ ਨੇ ਉਸ ਮੁੰਡੇ ਦਾ ਨਾਮ ਈਕਾਬੋਦ ਰੱਖਿਆ ਅਤੇ ਕਿਹਾ, ਇਸਰਾਏਲ ਤੋਂ ਪਰਤਾਪ ਜਾਂਦਾ ਰਿਹਾ, ਪਰਮੇਸ਼ੁਰ ਦਾ ਸੰਦੂਕ ਖੁੱਸ ਜੋ ਗਿਆ ਅਤੇ ਉਹ ਦੇ ਸਹੁਰੇ ਅਤੇ ਪਤੀ ਦੇ ਕਾਰਨ ਵੀ।
- ਫ਼ਿਰਊਨ ਦੀ ਧੀ ਮੂਸਾ ਦਾ ਨਾਮ ਰੱਖਦੀ ਹੈ: “ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ”ਕੂਚ 2:10
ਆਇਤਾਂ
ਕੂਚ 2:10ਜਦ ਬੱਚਾ ਵੱਡਾ ਹੋ ਗਿਆ ਤਦ ਉਹ ਉਸ ਨੂੰ ਫ਼ਿਰਊਨ ਦੀ ਧੀ ਕੋਲ ਲੈ ਆਈ। ਉਹ ਉਸ ਦਾ ਪੁੱਤਰ ਅਖਵਾਇਆ ਅਤੇ ਉਸ ਨੇ ਇਹ ਕਹਿ ਕੇ ਉਸ ਦਾ ਨਾਮ ਮੂਸਾ ਰੱਖਿਆ ਕਿ ਮੈਂ ਇਸ ਨੂੰ ਪਾਣੀ ਵਿੱਚੋਂ ਕੱਢਿਆ ਹੈ।
- ਰਿਸ਼ਤੇਦਾਰ ਚਾਹੁੰਦੇ ਹਨ ਕਿ ਬੱਚੇ ਦਾ ਨਾਮ ਪਿਤਾ ਦੇ ਨਾਮ ਉੱਤੇ ਹੋਵੇ; ਇਲੀਸਬਤ ਆਖਦੀ ਹੈ ਯੂਹੰਨਾਲੂਕਾ 1:59–63
ਆਇਤਾਂ
ਲੂਕਾ 1:59–63ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ। ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ। ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ। ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ। ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ।
- ਗੁਆਂਢਣਾਂ ਨਾਓਮੀ ਦੇ ਪੋਤਰੇ ਦਾ ਨਾਮ ਓਬੇਦ ਰੱਖਦੀਆਂ ਹਨਰੂਥ 4:17
ਆਇਤਾਂ
ਰੂਥ 4:17ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ “ਨਾਓਮੀ ਦੇ ਲਈ ਪੁੱਤਰ ਜੰਮਿਆ ਹੈ” ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ।
ਦੁੱਧ ਚੁੰਘਾਉਣਾ ਅਤੇ ਦੁੱਧ ਛੁਡਾਉਣਾ
- ਜਿਸ ਦਿਨ ਇਸਹਾਕ ਦਾ ਦੁੱਧ ਛੁਡਾਇਆ ਜਾਂਦਾ ਹੈ, ਅਬਰਾਹਾਮ ਵੱਡੀ ਦਾਵਤ ਕਰਦਾ ਹੈਉਤ 21:8
ਆਇਤਾਂ
ਉਤ 21:8ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ।
- ਹੰਨਾਹ ਸਮੂਏਲ ਨੂੰ ਦੁੱਧ ਛੁਡਾਉਣ ਤੱਕ ਆਪਣੇ ਕੋਲ ਰੱਖਦੀ ਹੈ, ਫਿਰ ਸ਼ੀਲੋਹ ਲੈ ਜਾਂਦੀ ਹੈ1 ਸਮੂ 1:22–28
ਆਇਤਾਂ
1 ਸਮੂ 1:22–28ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ। ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ। ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ। ਸਿਰਫ਼ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ। ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ। ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ। ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।
- ਮੂਸਾ ਦੀ ਆਪਣੀ ਮਾਂ ਨੂੰ ਉਸ ਨੂੰ ਦੁੱਧ ਪਿਲਾਉਣ ਦੀ ਮਜ਼ਦੂਰੀ ਮਿਲਦੀ ਹੈਕੂਚ 2:7–9
ਆਇਤਾਂ
ਕੂਚ 2:7–9ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?” ਤਦ ਫ਼ਿਰਊਨ ਦੀ ਧੀ ਨੇ ਆਖਿਆ, “ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ। ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।
- ਨਾਓਮੀ ਬਾਲਕ ਓਬੇਦ ਨੂੰ ਆਪਣੀ ਗੋਦ ਵਿੱਚ ਲੈਂਦੀ ਹੈਰੂਥ 4:16
ਆਇਤਾਂ
ਰੂਥ 4:16ਤਦ ਨਾਓਮੀ ਨੇ ਉਸ ਬੱਚੇ ਨੂੰ ਚੁੱਕ ਕੇ ਆਪਣੀ ਗੋਦ ਵਿੱਚ ਲੈ ਲਿਆ ਅਤੇ ਉਹ ਦੀ ਦਾਈ ਬਣੀ।
- ਇੱਕ ਦਾਈ ਪੰਜ ਸਾਲਾਂ ਦੇ ਮਫ਼ੀਬੋਸ਼ਥ ਨੂੰ ਲੈ ਕੇ ਭੱਜਦੀ ਹੈ; ਉਹ ਡਿੱਗ ਕੇ ਲੰਗੜਾ ਹੋ ਜਾਂਦਾ ਹੈ2 ਸਮੂ 4:4
ਆਇਤਾਂ
2 ਸਮੂ 4:4ਸ਼ਾਊਲ ਦੇ ਪੁੱਤਰ ਯੋਨਾਥਾਨ ਦਾ ਇੱਕ ਪੁੱਤਰ ਦੋਹਾਂ ਪੈਰਾਂ ਤੋਂ ਲੰਗੜਾ ਸੀ। ਜਿਸ ਵੇਲੇ ਸ਼ਾਊਲ ਅਤੇ ਯੋਨਾਥਨ ਦੀ ਖ਼ਬਰ ਯਿਜ਼ਰਏਲ ਤੋਂ ਆਈ ਤਦ ਉਹ ਪੰਜ ਸਾਲ ਦਾ ਸੀ, ਉਸੇ ਵੇਲੇ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ, ਜਦ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜਿਹਾ ਹੋਇਆ ਕਿ ਉਹ ਡਿੱਗ ਪਿਆ ਅਤੇ ਲੰਗੜਾ ਹੋ ਗਿਆ। ਉਹ ਦਾ ਨਾਮ ਮਫ਼ੀਬੋਸ਼ਥ ਸੀ।
- ਬਾਲਕ ਯੋਆਸ਼ ਨੂੰ ਉਸ ਦੀ ਦਾਈ ਸਮੇਤ ਅਥਲਯਾਹ ਤੋਂ ਲੁਕਾਇਆ ਜਾਂਦਾ ਹੈ2 ਰਾਜਾ 11:2
ਆਇਤਾਂ
2 ਰਾਜਾ 11:2ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ। ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ।
ਵੱਡੇ ਹੋਣਾ
- ਹੰਨਾਹ ਹਰ ਸਾਲ ਬਾਲਕ ਸਮੂਏਲ ਲਈ ਇੱਕ ਛੋਟਾ ਚੋਗਾ ਬਣਾਉਂਦੀ ਸੀ1 ਸਮੂ 2:18–19
ਆਇਤਾਂ
1 ਸਮੂ 2:18–19ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ। ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।
- ਮਾਪੇ ਘਰ ਵਿੱਚ ਅਤੇ ਰਾਹ ਵਿੱਚ ਆਪਣੇ ਬੱਚਿਆਂ ਨੂੰ ਸਿਖਾਉਂਦੇ ਸਨਬਿਵ 6:7, ਬਿਵ 11:19
- ਜਦ ਤੇਰਾ ਪੁੱਤਰ ਪੁੱਛੇ, “ਇਹ ਕੀ ਹੈ?” — ਤਾਂ ਉਸ ਨੂੰ ਇਹ ਕਹਾਣੀ ਦੱਸਕੂਚ 13:14
ਆਇਤਾਂ
ਕੂਚ 13:14ਇਸ ਤਰ੍ਹਾਂ ਹੋਵੇਗਾ ਕਿ ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਡੇ ਤੋਂ ਪੁੱਛਣ ਕਿ ਇਹ ਕੀ ਹੈ? ਤਾਂ ਤੁਸੀਂ ਉਨ੍ਹਾਂ ਨੂੰ ਆਖੋ ਕਿ ਯਹੋਵਾਹ ਨੇ ਸਾਨੂੰ ਮਿਸਰ ਤੋਂ ਗ਼ੁਲਾਮੀ ਦੇ ਘਰ ਤੋਂ ਹੱਥ ਦੇ ਬਲ ਨਾਲ ਕੱਢਿਆ ਸੀ।
- ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈਕਹਾ 22:6
ਆਇਤਾਂ
ਕਹਾ 22:6ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
- ਤਾੜਨਾ ਦੀ ਛਿਟੀ ਬਾਰੇ ਕਹਾਉਤਾਂ ਦੀਆਂ ਕਹਾਵਤਾਂਕਹਾ 13:24, ਕਹਾ 29:15
- ਜਦ ਬਿਵਸਥਾ ਉੱਚੀ ਪੜ੍ਹੀ ਜਾਂਦੀ ਸੀ ਤਾਂ ਬੱਚੇ ਵੀ ਸੁਣਦੇ ਸਨਯਹੋਸ਼ੁ 8:35, ਨਹ 8:2–3
ਆਇਤਾਂ
ਯਹੋਸ਼ੁ 8:35ਜੋ ਕੁਝ ਮੂਸਾ ਨੇ ਹੁਕਮ ਦਿੱਤਾ ਸੀ ਉਹ ਦੀ ਇੱਕ ਗੱਲ ਵੀ ਅਜਿਹੀ ਨਹੀਂ ਸੀ ਜਿਹ ਨੂੰ ਯਹੋਸ਼ੁਆ ਨੇ ਇਸਰਾਏਲੀਆਂ ਦੀ ਸਾਰੀ ਸਭਾ ਨਾਲੇ ਤੀਵੀਆਂ ਅਤੇ ਨਿਆਣਿਆਂ ਅਤੇ ਉਹਨਾਂ ਦੇ ਪਰਦੇਸੀਆਂ ਦੇ ਸਾਹਮਣੇ ਜਿਹੜੇ ਉਹਨਾਂ ਵਿੱਚ ਵੱਸਦੇ ਸਨ ਨਾ ਸੁਣਾਇਆ ਹੋਵੇ।
ਨਹ 8:2–3ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ, ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪਹੁ ਫੁੱਟਣ ਤੋਂ ਲੈ ਕੇ ਦੁਪਹਿਰ ਤੱਕ ਪੁਰਖਾਂ, ਇਸਤਰੀਆਂ ਅਤੇ ਜੋ ਸਮਝ ਸਕਦੇ ਸਨ, ਉਨ੍ਹਾਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੁਸਤਕ ਵੱਲ ਲੱਗੇ ਰਹੇ।
- ਬੱਚੇ ਗਲੀਆਂ ਵਿੱਚ ਉੱਛਲਦੇ-ਕੁੱਦਦੇ ਅਤੇ ਖੇਡਦੇ ਹਨਅੱਯੂਬ 21:11, ਜ਼ਕ 8:5
ਆਇਤਾਂ
ਅੱਯੂਬ 21:11ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ।
ਜ਼ਕ 8:5ਅਤੇ ਸ਼ਹਿਰ ਦੇ ਚੌਂਕ, ਚੌਂਕਾਂ ਵਿੱਚ ਖੇਡਣ ਵਾਲੇ ਮੁੰਡੇ ਕੁੜੀਆਂ ਦੇ ਨਾਲ ਭਰੇ ਹੋਏ ਹੋਣਗੇ।
- ਬਾਰਾਂ ਸਾਲਾਂ ਦਾ ਯਿਸੂ ਹੈਕਲ ਵਿੱਚ ਉਪਦੇਸ਼ਕਾਂ ਤੋਂ ਸਵਾਲ ਪੁੱਛਦਾ ਹੈਲੂਕਾ 2:41–47
ਆਇਤਾਂ
ਲੂਕਾ 2:41–47ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ। ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ। ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ। ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ। ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ। ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ। ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ।
- ਯਿਸੂ ਬੁੱਧ ਅਤੇ ਕੱਦ ਵਿੱਚ ਵੱਧਦਾ ਗਿਆਲੂਕਾ 2:40, ਲੂਕਾ 2:52
- ਪੌਲੁਸ ਨੇ ਗਮਲੀਏਲ ਦੇ ਚਰਨਾਂ ਵਿੱਚ ਸਿੱਖਿਆ ਪਾਈਰਸੂਲਾਂ 22:3
ਆਇਤਾਂ
ਰਸੂਲਾਂ 22:3ਮੈਂ ਇੱਕ ਯਹੂਦੀ ਮਨੁੱਖ ਹਾਂ, ਜਿਹੜਾ ਕਿਲਕਿਯਾ ਤੇ ਤਰਸੁਸ ਵਿੱਚ ਜੰਮਿਆ, ਪਰ ਇਸੇ ਸ਼ਹਿਰ ਵਿੱਚ ਗਮਲੀਏਲ ਦੇ ਚਰਨਾਂ ਵਿੱਚ ਪਲਿਆ ਅਤੇ ਪਿਉ-ਦਾਦਿਆਂ ਦੀ ਬਿਵਸਥਾ ਪੂਰੇ ਧਿਆਨ ਨਾਲ ਸਿੱਖੀ ਅਤੇ ਜਿਵੇਂ ਤੁਸੀਂ ਸਭ ਅੱਜ ਦੇ ਦਿਨ ਪਰਮੇਸ਼ੁਰ ਦੇ ਲਈ ਅਣਖੀ ਹੋ, ਮੈਂ ਵੀ ਅਜਿਹਾ ਹੀ ਅਣਖੀ ਸੀ।
- ਤਿਮੋਥਿਉਸ ਨੇ ਆਪਣੀ ਨਾਨੀ ਲੋਇਸ ਅਤੇ ਮਾਂ ਯੂਨੀਕਾ ਤੋਂ ਸਿੱਖਿਆ2 ਤਿਮ 1:5, 2 ਤਿਮ 3:15
ਆਇਤਾਂ
2 ਤਿਮ 1:5ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।
2 ਤਿਮ 3:15ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।
- ਬੱਚੇ ਹੈਕਲ ਦੇ ਵਿਹੜਿਆਂ ਵਿੱਚ “ਹੋਸੰਨਾ” ਪੁਕਾਰਦੇ ਹਨਮੱਤੀ 21:15
ਆਇਤਾਂ
ਮੱਤੀ 21:15ਜਦ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ਼ ਕੰਮਾਂ ਨੂੰ ਵੇਖਿਆ ਜਿਹੜੇ ਉਸ ਨੇ ਕੀਤੇ ਸਨ ਅਤੇ ਬੱਚਿਆਂ ਨੂੰ ਹੈਕਲ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ ਦਾਊਦ ਦੇ ਪੁੱਤਰ ਨੂੰ “ਹੋਸੰਨਾ” ਆਖਦੇ ਵੇਖਿਆ, ਤਾਂ ਉਹ ਖਿਝ ਗਏ।
- ਯਿਸੂ ਛੋਟੇ ਬੱਚਿਆਂ ਨੂੰ ਅਸੀਸ ਦਿੰਦਾ ਹੈਮੱਤੀ 19:13–15, ਮਰਕੁ 10:13–16
ਆਇਤਾਂ
ਮੱਤੀ 19:13–15ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ। ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।
ਮਰਕੁ 10:13–16ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ। ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।
ਉਦਾਹਰਣਾਂ
- ਯਾਕੂਬ ਯੂਸੁਫ਼ ਨੂੰ ਸਭ ਤੋਂ ਵੱਧ ਪਿਆਰ ਕਰਦਾ ਹੈ ਅਤੇ ਉਸ ਨੂੰ ਰੰਗ-ਬਿਰੰਗਾ ਚੋਲਾ ਦਿੰਦਾ ਹੈਉਤ 37:3–4
ਆਇਤਾਂ
ਉਤ 37:3–4ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ। ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ।
- ਬਿਵਸਥਾ ਅਣਪਿਆਰੀ ਪਤਨੀ ਦੇ ਪਹਿਲੌਠੇ ਦੇ ਦੁੱਗਣੇ ਹਿੱਸੇ ਦੀ ਰਾਖੀ ਕਰਦੀ ਹੈਬਿਵ 21:15–17
ਆਇਤਾਂ
ਬਿਵ 21:15–17ਜੇਕਰ ਕਿਸੇ ਪੁਰਖ ਦੀਆਂ ਦੋ ਪਤਨੀਆਂ ਹੋਣ, ਇੱਕ ਉਸ ਨੂੰ ਪਿਆਰੀ ਹੋਵੇ ਪਰ ਦੂਜੀ ਨੂੰ ਘਿਣਾਉਣੀ ਜਾਣੇ ਅਤੇ ਪਿਆਰੀ ਅਤੇ ਘਿਣਾਉਣੀ ਦੋਵੇਂ ਹੀ ਪੁੱਤਰਾਂ ਨੂੰ ਜਨਮ ਦੇਣ ਅਤੇ ਜੇਕਰ ਪਹਿਲੌਠਾ ਪੁੱਤਰ ਘਿਣਾਉਣੀ ਦਾ ਹੋਵੇ, ਅਤੇ ਫੇਰ ਜਦੋਂ ਉਹ ਆਪਣੇ ਪੁੱਤਰਾਂ ਨੂੰ ਆਪਣੀ ਜਾਇਦਾਦ ਵੰਡੇ ਤਾਂ ਉਹ ਪਿਆਰੀ ਦੇ ਪੁੱਤਰ ਨੂੰ, ਘਿਣਾਉਣੀ ਦੇ ਪੁੱਤਰ ਦੇ ਬਦਲੇ ਜੋ ਸੱਚ-ਮੁੱਚ ਉਸਦਾ ਪਹਿਲੌਠਾ ਹੈ, ਪਹਿਲੌਠੇ ਦਾ ਹੱਕ ਨਹੀਂ ਦੇ ਸਕਦਾ। ਪਰ ਉਹ ਪਹਿਲੌਠੇ ਨੂੰ ਜਿਹੜਾ ਘਿਣਾਉਣੀ ਦਾ ਪੁੱਤਰ ਹੈ, ਸਵੀਕਾਰੇ ਅਤੇ ਉਸ ਨੂੰ ਆਪਣੀ ਸਾਰੀ ਜਾਇਦਾਦ ਦਾ ਦੁਗਣਾ ਹਿੱਸਾ ਦੇਵੇ, ਕਿਉਂ ਜੋ ਉਹ ਉਸ ਦੀ ਸ਼ਕਤੀ ਦਾ ਮੁੱਢ ਹੈ, ਪਹਿਲੌਠੇ ਹੋਣ ਦਾ ਹੱਕ ਉਸ ਦਾ ਹੀ ਹੈ।
- ਇੱਕ ਛੋਟੀ ਇਸਰਾਏਲੀ ਕੁੜੀ ਨਅਮਾਨ ਦੀ ਪਤਨੀ ਨੂੰ ਨਬੀ ਬਾਰੇ ਦੱਸਦੀ ਹੈ2 ਰਾਜਾ 5:2–3
ਆਇਤਾਂ
2 ਰਾਜਾ 5:2–3ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਛੋਟੀ ਕੁੜੀ ਨੂੰ ਗ਼ੁਲਾਮ ਬਣਾ ਕੇ ਨਾਲ ਲੈ ਆਏ ਸਨ, ਜੋ ਨਅਮਾਨ ਦੀ ਇਸਤਰੀ ਦੀ ਦਾਸੀ ਬਣ ਗਈ ਸੀ। ਉਸ ਨੇ ਆਪਣੀ ਮਾਲਕਣ ਨੂੰ ਆਖਿਆ, “ਜੇਕਰ ਮੇਰਾ ਸੁਆਮੀ ਉਸ ਨਬੀ ਦੇ ਕੋਲ ਹੁੰਦਾ ਜੋ ਸਾਮਰਿਯਾ ਵਿੱਚ ਹੈ, ਤਾਂ ਉਹ ਉਸ ਨੂੰ ਉਸ ਦੇ ਕੋੜ੍ਹ ਤੋਂ ਚੰਗਾ ਕਰ ਦਿੰਦਾ।”
- ਯੋਆਸ਼ ਸੱਤ ਸਾਲਾਂ ਦਾ ਅਤੇ ਯੋਸ਼ੀਯਾਹ ਅੱਠ ਸਾਲਾਂ ਦਾ ਰਾਜਾ ਬਣਦਾ ਹੈ2 ਰਾਜਾ 11:21, 2 ਰਾਜਾ 22:1
ਆਇਤਾਂ
2 ਰਾਜਾ 11:21ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ।
2 ਰਾਜਾ 22:1ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ।
- ਮਾਪਿਆਂ ਦੇ ਕਰਜ਼ਿਆਂ ਲਈ ਬੱਚਿਆਂ ਨੂੰ ਗ਼ੁਲਾਮ ਬਣਾ ਲਿਆ ਜਾਂਦਾ ਸੀ2 ਰਾਜਾ 4:1, ਨਹ 5:5
ਆਇਤਾਂ
2 ਰਾਜਾ 4:1ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ।
ਨਹ 5:5ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ਼ ਦੂਜਿਆਂ ਦੇ ਹੱਥ ਵਿੱਚ ਹਨ।”
- ਫ਼ਿਰਊਨ ਇਬਰਾਨੀ ਮੁੰਡਿਆਂ ਨੂੰ ਨੀਲ ਦਰਿਆ ਵਿੱਚ ਸੁੱਟਣ ਦਾ ਹੁਕਮ ਦਿੰਦਾ ਹੈਕੂਚ 1:22
ਆਇਤਾਂ
ਕੂਚ 1:22ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ।
- ਹੇਰੋਦੇਸ ਬੈਤਲਹਮ ਦੇ ਦੋ ਸਾਲਾਂ ਅਤੇ ਉਸ ਤੋਂ ਛੋਟੇ ਮੁੰਡਿਆਂ ਨੂੰ ਮਰਵਾ ਦਿੰਦਾ ਹੈਮੱਤੀ 2:16
ਆਇਤਾਂ
ਮੱਤੀ 2:16ਜਦ ਹੇਰੋਦੇਸ ਨੇ ਵੇਖਿਆ ਕਿ ਵਿਦਵਾਨ ਖੋਜੀਆਂ ਨੇ ਮੇਰੇ ਨਾਲ ਚਲਾਕੀ ਕੀਤੀ, ਤਦ ਉਸ ਨੂੰ ਬਹੁਤ ਗੁੱਸਾ ਆਇਆ ਅਤੇ ਸਿਪਾਹੀਆਂ ਨੂੰ ਭੇਜ ਕੇ ਬੈਤਲਹਮ ਅਤੇ ਉਹ ਦੇ ਆਲੇ-ਦੁਆਲੇ ਦੇ ਸਭਨਾਂ ਬਾਲਕਾਂ ਨੂੰ ਮਰਵਾ ਦਿੱਤਾ, ਜਿਹੜੇ ਦੋ ਸਾਲਾਂ ਦੇ ਅਤੇ ਜੋ ਇਸ ਤੋਂ ਛੋਟੇ ਸਨ, ਉਸ ਸਮੇਂ ਦੇ ਅਨੁਸਾਰ ਜਿਹੜਾ ਵਿਦਵਾਨ ਖੋਜੀਆਂ ਤੋਂ ਠੀਕ ਪਤਾ ਪ੍ਰਾਪਤ ਕੀਤਾ ਸੀ।
- ਪੋਤਰੇ-ਦੋਹਤਰੇ ਬਜ਼ੁਰਗਾਂ ਦਾ ਮੁਕਟ ਹਨਕਹਾ 17:6
ਆਇਤਾਂ
ਕਹਾ 17:6ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ