Bible Explorer ਐਪ ਲਓ

ਪੜਚੋਲ › ਵਿਸ਼ੇ › ਨਾਚ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਨਾਚ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 21 ਹਿੱਸੇ, ਸਤਰ-ਦਰ-ਸਤਰ।

  • ਸਮੁੰਦਰ ਪਾਰ ਕਰਨ ਤੋਂ ਬਾਅਦ ਮਿਰਯਮ ਅਤੇ ਇਸਤਰੀਆਂ ਡੱਫ਼ਾਂ ਨਾਲ ਨੱਚਦੀਆਂ ਹਨਕੂਚ 15:20
    ਆਇਤਾਂ
    ਕੂਚ 15:20ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ।
  • ਮੂਸਾ ਵੱਛਾ ਅਤੇ ਨਾਚ ਵੇਖਦਾ ਹੈਕੂਚ 32:19
    ਆਇਤਾਂ
    ਕੂਚ 32:19ਤਾਂ ਇਸ ਤਰ੍ਹਾਂ ਹੋਇਆ ਜਦੋਂ ਉਹ ਡੇਰੇ ਦੇ ਨੇੜੇ ਆਇਆ ਤਾਂ ਉਸ ਨੇ ਵੱਛੇ ਅਤੇ ਨੱਚਣ ਨੂੰ ਵੇਖਿਆ ਤਾਂ ਮੂਸਾ ਦਾ ਕ੍ਰੋਧ ਬਹੁਤ ਭੜਕ ਉੱਠਿਆ ਅਤੇ ਉਸ ਨੇ ਫੱਟੀਆਂ ਆਪਣੇ ਹੱਥਾਂ ਤੋਂ ਸੁੱਟ ਦਿੱਤੀਆਂ ਪਰਬਤ ਦੇ ਹੇਠ ਉਹਨਾਂ ਨੂੰ ਭੰਨ ਸੁੱਟਿਆ
  • ਯਿਫ਼ਤਾਹ ਦੀ ਧੀ ਨੱਚਦੀ ਹੋਈ ਉਸ ਨੂੰ ਮਿਲਣ ਆਉਂਦੀ ਹੈਨਿਆਂਈ 11:34
    ਆਇਤਾਂ
    ਨਿਆਂਈ 11:34ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।
  • ਸ਼ੀਲੋਹ ਦੀਆਂ ਧੀਆਂ ਸਾਲਾਨਾ ਤਿਉਹਾਰ ਉੱਤੇ ਨੱਚਦੀਆਂ ਹਨਨਿਆਂਈ 21:19–21
    ਆਇਤਾਂ
    ਨਿਆਂਈ 21:19–21ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।” ਤਦ ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਇਹ ਆਗਿਆ ਦਿੱਤੀ, “ਤੁਸੀਂ ਜਾ ਕੇ ਅੰਗੂਰਾਂ ਦੇ ਬਾਗ਼ਾਂ ਦੇ ਵਿੱਚ ਘਾਤ ਲਾ ਕੇ ਬੈਠ ਜਾਓ, ਅਤੇ ਧਿਆਨ ਨਾਲ ਵੇਖੋ, ਜੇਕਰ ਸ਼ੀਲੋਹ ਦੀਆਂ ਧੀਆਂ ਨੱਚਣ ਨੂੰ ਬਾਹਰ ਨਿੱਕਲਣ ਤਾਂ ਤੁਸੀਂ ਅੰਗੂਰਾਂ ਦੇ ਬਾਗ਼ਾਂ ਵਿੱਚੋਂ ਨਿੱਕਲ ਕੇ ਸ਼ੀਲੋਹ ਦੀਆਂ ਧੀਆਂ ਵਿੱਚੋਂ ਇੱਕ-ਇੱਕ ਕੁੜੀ ਆਪਣੇ ਲਈ ਫੜ ਕੇ ਬਿਨਯਾਮੀਨ ਦੇ ਦੇਸ਼ ਨੂੰ ਚਲੇ ਜਾਓ,
  • ਇਸਤਰੀਆਂ ਨੱਚਦੀਆਂ ਅਤੇ ਗਾਉਂਦੀਆਂ ਹਨ: “ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ”1 ਸਮੂ 18:6–7, 1 ਸਮੂ 21:11
    ਆਇਤਾਂ
    1 ਸਮੂ 18:6–7ਉਹ ਇਸਤਰੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫ਼ਾਂ ਅਤੇ ਚਿਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਰਾਜਾ ਦੇ ਮਿਲਣ ਨੂੰ ਨਿੱਕਲੀਆਂ। ਅਤੇ ਉਨ੍ਹਾਂ ਇਸਤਰੀਆਂ ਨੇ ਵਜਾਉਂਦੇ ਹੋਏ ਵਾਰੋ-ਵਾਰੀ ਗਾ ਕੇ ਆਖਿਆ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ!
    1 ਸਮੂ 21:11ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਲੱਖਾਂ ਨੂੰ?
  • ਦਾਊਦ ਸੰਦੂਕ ਦੇ ਅੱਗੇ ਪੂਰੇ ਜ਼ੋਰ ਨਾਲ ਨੱਚਦਾ ਹੈ2 ਸਮੂ 6:14–16
    ਆਇਤਾਂ
    2 ਸਮੂ 6:14–16ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨੱਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ। ਇਸ ਤਰ੍ਹਾਂ ਦਾਊਦ ਅਤੇ ਇਸਰਾਏਲ ਦਾ ਸਾਰਾ ਘਰਾਣਾ ਯਹੋਵਾਹ ਦੇ ਸੰਦੂਕ ਨੂੰ ਜੈਕਾਰਾ ਬੁਲਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਚੁੱਕ ਕੇ ਲੈ ਆਏ। ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
  • ਮੀਕਲ ਰਾਜਾ ਦਾਊਦ ਨੂੰ ਨੱਚਦਾ ਵੇਖ ਕੇ ਉਸ ਨੂੰ ਤੁੱਛ ਜਾਣਦੀ ਹੈ1 ਇਤ 15:29
    ਆਇਤਾਂ
    1 ਇਤ 15:29ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
  • ਬੱਚੇ ਡੱਫ਼ ਅਤੇ ਬਰਬਤ ਉੱਤੇ ਉੱਛਲਦੇ-ਕੁੱਦਦੇ ਹਨਅੱਯੂਬ 21:11–12
    ਆਇਤਾਂ
    ਅੱਯੂਬ 21:11–12ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ। ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।
  • “ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ”ਜ਼ਬੂ 30:11
    ਆਇਤਾਂ
    ਜ਼ਬੂ 30:11ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ।
  • ਡੱਫ਼ ਅਤੇ ਨਾਚ ਨਾਲ ਉਸ ਦੀ ਉਸਤਤ ਕਰੋਜ਼ਬੂ 149:3, ਜ਼ਬੂ 150:4
    ਆਇਤਾਂ
    ਜ਼ਬੂ 149:3ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!
    ਜ਼ਬੂ 150:4ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
  • ਸੋਗ ਕਰਨ ਦਾ ਵੇਲਾ ਅਤੇ ਨੱਚਣ ਦਾ ਵੇਲਾਉਪ 3:4
    ਆਇਤਾਂ
    ਉਪ 3:4ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
  • “ਮਹਨਇਮ ਦੇ ਨਾਚ”ਸਰੇਸ਼ਟ 6:13
    ਆਇਤਾਂ
    ਸਰੇਸ਼ਟ 6:13ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?
  • ਕੁਆਰੀਆਂ ਨਾਚ ਨਾਲ ਅਨੰਦ ਕਰਦੀਆਂ ਹਨ, ਜੁਆਨ ਅਤੇ ਬੁੱਢੇ ਵੀਯਿਰ 31:4, ਯਿਰ 31:13
    ਆਇਤਾਂ
    ਯਿਰ 31:4ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ
    ਯਿਰ 31:13ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।
  • “ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ”ਵਿਰ 5:15
    ਆਇਤਾਂ
    ਵਿਰ 5:15ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ।
  • ਬਜ਼ਾਰ ਵਿੱਚ ਬੱਚੇ: “ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ”ਮੱਤੀ 11:17
    ਆਇਤਾਂ
    ਮੱਤੀ 11:17ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ। ਅਸੀਂ ਸਿਆਪਾ ਕੀਤਾ, ਪਰ ਤੁਸੀਂ ਵਿਰਲਾਪ ਨਾ ਕੀਤਾ।
  • ਮੁੜ ਆਏ ਪੁੱਤਰ ਲਈ ਗਾਉਣਾ-ਵਜਾਉਣਾ ਅਤੇ ਨਾਚਲੂਕਾ 15:25
    ਆਇਤਾਂ
    ਲੂਕਾ 15:25ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।
  • ਹੇਰੋਦੇਸ ਦੇ ਜਨਮ ਦਿਨ ਦੀ ਦਾਵਤ ਵਿੱਚ ਹੇਰੋਦਿਯਾਸ ਦੀ ਧੀ ਨੱਚਦੀ ਹੈਮੱਤੀ 14:6–7, ਮਰਕੁ 6:22
    ਆਇਤਾਂ
    ਮੱਤੀ 14:6–7ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ।
    ਮਰਕੁ 6:22ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ