Bible Explorer ਐਪ ਲਓ

ਪੜਚੋਲ › ਵਿਸ਼ੇ › ਕਰਜ਼ਾ ਅਤੇ ਉਧਾਰ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਕਰਜ਼ਾ ਅਤੇ ਉਧਾਰ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 28 ਹਿੱਸੇ, ਸਤਰ-ਦਰ-ਸਤਰ।

  • ਕਿਸੇ ਦੇ ਕਰਜ਼ਾਈ ਨਾ ਹੋਵੋ, ਸਿਵਾਏ ਇੱਕ ਦੂਜੇ ਨਾਲ ਪ੍ਰੇਮ ਕਰਨ ਦੇਰੋਮ 13:8
    ਆਇਤਾਂ
    ਰੋਮ 13:8ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
  • ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈਕਹਾ 22:7
    ਆਇਤਾਂ
    ਕਹਾ 22:7ਧਨਵਾਨ ਕੰਗਾਲਾਂ ਉੱਤੇ ਹੁਕਮ ਚਲਾਉਂਦਾ ਹੈ, ਅਤੇ ਉਧਾਰ ਲੈਣ ਵਾਲਾ ਉਧਾਰ ਦੇਣ ਵਾਲੇ ਦਾ ਦਾਸ ਹੁੰਦਾ ਹੈ।
  • ਕਰਜ਼ਿਆਂ ਲਈ ਜ਼ਮਾਨਤ ਨਾ ਦੇ, ਨਹੀਂ ਤਾਂ ਤੇਰਾ ਬਿਸਤਰਾ ਵੀ ਲੈ ਲਿਆ ਜਾਵੇਗਾਕਹਾ 22:26–27, ਕਹਾ 11:15
    ਆਇਤਾਂ
    ਕਹਾ 22:26–27ਜਿਹੜੇ ਹੱਥ ਤੇ ਹੱਥ ਮਾਰਦੇ ਅਤੇ ਕਰਜ਼ਾਈ ਦੇ ਜ਼ਮਾਨਤੀ ਬਣਦੇ ਹਨ, ਤੂੰ ਉਹਨਾਂ ਦੇ ਵਿੱਚ ਨਾ ਹੋ। ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ।
    ਕਹਾ 11:15ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
  • ਗੁਆਂਢੀ ਦੀ ਜ਼ਮਾਨਤ ਦਿੱਤੀ ਹੈ? ਜਾ ਕੇ ਤੁਰੰਤ ਆਪਣੇ ਆਪ ਨੂੰ ਛੁਡਾਕਹਾ 6:1–5
    ਆਇਤਾਂ
    ਕਹਾ 6:1–5ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ, ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ। ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ, ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ। ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ। ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।

ਬਿਵਸਥਾ ਵਿੱਚ

  • ਗਰੀਬ ਭਰਾ ਤੋਂ ਵਿਆਜ ਨਹੀਂ; ਪਰਦੇਸੀ ਤੋਂ ਲੈਣ ਦੀ ਆਗਿਆ ਸੀਕੂਚ 22:25, ਬਿਵ 23:19–20
    ਆਇਤਾਂ
    ਕੂਚ 22:25ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।
    ਬਿਵ 23:19–20ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ। ਤੂੰ ਪਰਦੇਸੀ ਨੂੰ ਬਿਆਜ ਉੱਤੇ ਕਰਜ਼ਾ ਦੇ ਸਕਦਾ ਹੈਂ, ਪਰ ਆਪਣੇ ਭਰਾ ਨਾਲ ਅਜਿਹਾ ਨਾ ਕਰੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੂੰ ਜਾਂਦਾ ਹੈਂ, ਤੇਰੇ ਹੱਥ ਦੇ ਸਾਰੇ ਕੰਮਾਂ ਉੱਤੇ ਤੈਨੂੰ ਬਰਕਤ ਦੇਵੇ।
  • ਗਹਿਣੇ ਲਿਆ ਕੱਪੜਾ ਸੂਰਜ ਡੁੱਬਣ ਤੱਕ ਮੋੜ ਦਿੱਤਾ ਜਾਂਦਾ ਹੈਕੂਚ 22:26–27, ਬਿਵ 24:12–13
    ਆਇਤਾਂ
    ਕੂਚ 22:26–27ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।
    ਬਿਵ 24:12–13ਜੇਕਰ ਉਹ ਮਨੁੱਖ ਕੰਗਾਲ ਹੋਵੇ, ਤਾਂ ਤੂੰ ਉਸ ਦੀ ਗਿਰਵੀ ਚੀਜ਼ ਆਪਣੇ ਕੋਲ ਰੱਖੇ ਹੋਏ ਸੌਂ ਨਾ ਜਾਵੀਂ, ਸੂਰਜ ਡੁੱਬਣ ਤੱਕ ਤੂੰ ਜ਼ਰੂਰ ਉਹ ਗਿਰਵੀ ਰੱਖੀ ਚੀਜ਼ ਉਸ ਨੂੰ ਮੋੜ ਦੇਵੀਂ, ਤਾਂ ਜੋ ਉਹ ਆਪਣੇ ਕੱਪੜੇ ਵਿੱਚ ਸੌਂਵੇ ਅਤੇ ਤੈਨੂੰ ਅਸੀਸ ਦੇਵੇ ਅਤੇ ਇਹ ਯਹੋਵਾਹ ਤੇਰੇ ਪਰਮੇਸ਼ੁਰ ਦੇ ਸਨਮੁਖ ਤੇਰੇ ਲਈ ਧਰਮ ਗਿਣਿਆ ਜਾਵੇਗਾ।
  • ਉਧਾਰ ਦੇਣ ਵਾਲਾ ਬਾਹਰ ਉਡੀਕਦਾ ਹੈ ਕਿ ਗਹਿਣਾ ਬਾਹਰ ਲਿਆਂਦਾ ਜਾਵੇਬਿਵ 24:10–11
    ਆਇਤਾਂ
    ਬਿਵ 24:10–11ਜਦ ਤੂੰ ਆਪਣੇ ਗੁਆਂਢੀ ਨੂੰ ਕੋਈ ਚੀਜ਼ ਉਧਾਰ ਦੇਵੇਂ, ਤਾਂ ਤੂੰ ਉਸ ਦੇ ਘਰ ਵਿੱਚ ਗਿਰਵੀ ਰੱਖਣ ਦੀ ਚੀਜ਼ ਲੈਣ ਲਈ ਨਾ ਵੜੀਂ, ਤੂੰ ਬਾਹਰ ਹੀ ਖੜ੍ਹਾ ਰਹੀਂ, ਅਤੇ ਜਿਸ ਮਨੁੱਖ ਨੂੰ ਤੂੰ ਉਧਾਰ ਦਿੱਤਾ ਹੈ, ਉਹ ਹੀ ਆਪਣੀ ਗਿਰਵੀ ਚੀਜ਼ ਤੇਰੇ ਕੋਲ ਬਾਹਰ ਲੈ ਆਵੇ।
  • ਚੱਕੀ ਦੇ ਪੁੜ ਗਹਿਣੇ ਨਹੀਂ ਲਏ ਜਾ ਸਕਦੇਬਿਵ 24:6
    ਆਇਤਾਂ
    ਬਿਵ 24:6ਕੋਈ ਮਨੁੱਖ ਕਿਸੇ ਦੀ ਚੱਕੀ ਜਾਂ ਉਸ ਦੇ ਪੁੜ ਗਿਰਵੀ ਨਾ ਰੱਖੇ, ਕਿਉਂ ਜੋ ਜਾਣੋ ਉਹ ਉਸ ਦੀ ਜਾਨ ਨੂੰ ਗਿਰਵੀ ਰੱਖਦਾ ਹੈ।
  • ਹਰ ਸੱਤਵੇਂ ਸਾਲ ਕਰਜ਼ੇ ਮਾਫ਼ ਕੀਤੇ ਜਾਂਦੇ ਹਨਬਿਵ 15:1–3
    ਆਇਤਾਂ
    ਬਿਵ 15:1–3“ਹਰੇਕ ਸੱਤਾਂ ਸਾਲਾਂ ਦੇ ਅੰਤ ਵਿੱਚ ਤੁਸੀਂ ਛੁਟਕਾਰਾ ਦਿਆ ਕਰੋ। ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ। ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ। ਪਰਦੇਸੀ ਤੋਂ ਤੁਸੀਂ ਵਸੂਲੀ ਕਰ ਸਕਦੇ ਹੋ ਪਰ ਤੁਹਾਡਾ ਜੋ ਕੁਝ ਤੁਹਾਡੇ ਭਰਾ ਕੋਲ ਹੋਵੇ, ਉਹ ਤੁਸੀਂ ਆਪਣੇ ਆਪ ਛੱਡ ਦਿਓ।
  • ਆਪਣੇ ਆਪ ਨੂੰ ਵੇਚਣ ਵਾਲਾ ਭਰਾ ਮਜ਼ਦੂਰ ਵਾਂਗੂੰ ਕੰਮ ਕਰਦਾ ਹੈਲੇਵੀ 25:39–41
    ਆਇਤਾਂ
    ਲੇਵੀ 25:39–41ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ। ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ, ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ।
  • ਉਧਾਰ ਲਿਆ ਪਸ਼ੂ ਮਰ ਜਾਵੇ ਤਾਂ ਉਸ ਦਾ ਪੂਰਾ ਮੁੱਲ ਭਰਨਾ ਪੈਂਦਾ ਹੈਕੂਚ 22:14
    ਆਇਤਾਂ
    ਕੂਚ 22:14ਜਦ ਕੋਈ ਮਨੁੱਖ ਆਪਣੇ ਗੁਆਂਢੀ ਤੋਂ ਕੁਝ ਉਧਾਰ ਲਵੇ ਅਤੇ ਉਹ ਸੱਟ ਖਾ ਜਾਵੇ ਜਾਂ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜ਼ਰੂਰ ਵੱਟਾ ਭਰੇ।

ਉਦਾਹਰਣਾਂ

  • ਯਹੂਦਾਹ ਆਪਣੀ ਮੋਹਰ, ਡੋਰੀ ਅਤੇ ਲਾਠੀ ਗਹਿਣੇ ਵਜੋਂ ਛੱਡ ਜਾਂਦਾ ਹੈਉਤ 38:17–18
    ਆਇਤਾਂ
    ਉਤ 38:17–18ਉਸ ਆਖਿਆ, ਮੈਂ ਇੱਜੜ ਵਿੱਚੋਂ ਬੱਕਰੀ ਦਾ ਇੱਕ ਲੇਲਾ ਤੇਰੇ ਕੋਲ ਭੇਜਾਂਗਾ ਪਰ ਉਸ ਆਖਿਆ ਕੀ ਤੂੰ ਕੋਈ ਚੀਜ਼ ਗਹਿਣੇ ਰੱਖ ਦੇਵੇਂਗਾ, ਜਦ ਤੱਕ ਉਹ ਨਾ ਘੱਲੇਂ? ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁਝ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।
  • ਸਾਰੇ ਕਰਜ਼ਾਈ ਦਾਊਦ ਦੇ ਕੋਲ ਇਕੱਠੇ ਹੋ ਜਾਂਦੇ ਹਨ1 ਸਮੂ 22:2
    ਆਇਤਾਂ
    1 ਸਮੂ 22:2ਸਭ ਦੁੱਖੀ ਅਤੇ ਕਰਜ਼ਾਈ ਅਤੇ ਸਭ ਜੋ ਮੁਸ਼ਕਿਲ ਵਿੱਚ ਸਨ, ਉਹ ਦੇ ਕੋਲ ਆ ਗਏ ਅਤੇ ਉਹ ਉਨ੍ਹਾਂ ਦਾ ਪ੍ਰਧਾਨ ਬਣਿਆ ਅਤੇ ਚਾਰ ਸੌ ਮਨੁੱਖ ਉਹ ਦੇ ਨਾਲ ਹੋ ਗਏ।
  • ਇੱਕ ਲੈਣਦਾਰ ਵਿਧਵਾ ਦੇ ਦੋਵੇਂ ਪੁੱਤਰ ਗ਼ੁਲਾਮ ਬਣਾਉਣ ਲਈ ਆਉਂਦਾ ਹੈ2 ਰਾਜਾ 4:1–7
    ਆਇਤਾਂ
    2 ਰਾਜਾ 4:1–7ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ। ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।” ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ। ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।” ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ। ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ। ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, “ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤਰ ਗੁਜ਼ਾਰਾ ਕਰਿਓ।”
  • “ਉਹ ਤਾਂ ਮੈਂ ਮੰਗ ਕੇ ਲਿਆਂਦੀ ਸੀ” — ਕੁਹਾੜੀ ਦਾ ਫਲ ਯਰਦਨ ਵਿੱਚ ਡਿੱਗ ਪੈਂਦਾ ਹੈ2 ਰਾਜਾ 6:4–6
    ਆਇਤਾਂ
    2 ਰਾਜਾ 6:4–6ਅਲੀਸ਼ਾ ਨੇ ਆਖਿਆ, ਮੈਂ ਚੱਲਾਂਗਾ, ਸੋ ਉਹ ਉਨ੍ਹਾਂ ਦੇ ਨਾਲ ਗਿਆ ਅਤੇ ਜਦ ਉਹ ਯਰਦਨ ਕੋਲ ਆਏ, ਉਹ ਲੱਕੜਾਂ ਵੱਢਣ ਲੱਗੇ। ਤਦ ਅਜਿਹਾ ਹੋਇਆ ਕਿ ਟਾਹਣਾ ਵੱਢਦਿਆਂ ਇੱਕ ਦੀ ਕੁਹਾੜੀ ਦਾ ਫਲ ਪਾਣੀ ਵਿੱਚ ਡਿੱਗ ਪਿਆ। ਇਸ ਲਈ ਉਹ ਨੇ ਦੁਹਾਈ ਦਿੱਤੀ ਕਿ ਹਾਏ ਮੇਰੇ ਸੁਆਮੀ ਜੀ, ਉਹ ਤਾਂ ਮੈਂ ਮੰਗ ਕੇ ਲਿਆਂਦੀ ਸੀ। ਤਦ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਕਿੱਥੇ ਡਿੱਗਿਆ?” ਉਹ ਨੇ ਉਸ ਨੂੰ ਉਹ ਥਾਂ ਵਿਖਾਇਆ ਅਤੇ ਉਸ ਨੇ ਲੱਕੜੀ ਦਾ ਇੱਕ ਡੰਡਾ ਵੱਢ ਕੇ ਉਸੇ ਥਾਂ ਪਾ ਦਿੱਤਾ, ਤਦ ਲੋਹਾ ਤੈਰਨ ਲੱਗ ਪਿਆ।
  • ਕਾਲ: ਲੋਕ ਖੇਤ ਅਤੇ ਘਰ ਗਹਿਣੇ ਰੱਖਦੇ ਹਨ; ਨਹਮਯਾਹ ਵਿਆਜਖੋਰੀ ਬੰਦ ਕਰਵਾਉਂਦਾ ਹੈਨਹ 5:3–5, ਨਹ 5:10–12
    ਆਇਤਾਂ
    ਨਹ 5:3–5ਅਤੇ ਕੁਝ ਹੋਰ ਸਨ ਜਿਹੜੇ ਕਹਿੰਦੇ ਸਨ, “ਅਸੀਂ ਆਪਣੇ ਖੇਤ, ਆਪਣੇ ਅੰਗੂਰੀ ਬਾਗ਼ ਅਤੇ ਆਪਣੇ ਘਰ ਗਿਰਵੀ ਰੱਖ ਦਿੱਤੇ ਹਨ ਤਾਂ ਜੋ ਅਸੀਂ ਕਾਲ ਦੇ ਸਮੇਂ ਅੰਨ ਲੈ ਸਕੀਏ।” ਪਰ ਕੁਝ ਹੋਰ ਕਹਿੰਦੇ ਸਨ, “ਅਸੀਂ ਆਪਣੇ ਖੇਤਾਂ ਅਤੇ ਆਪਣੇ ਅੰਗੂਰੀ ਬਾਗ਼ਾਂ ਨੂੰ ਗਿਰਵੀ ਰੱਖ ਕੇ ਰਾਜਾ ਦਾ ਲਗਾਨ ਚੁਕਾਉਣ ਲਈ ਚਾਂਦੀ ਉਧਾਰ ਲਈ ਹੈ। ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ਼ ਦੂਜਿਆਂ ਦੇ ਹੱਥ ਵਿੱਚ ਹਨ।”
    ਨਹ 5:10–12ਮੈਂ ਅਤੇ ਮੇਰੇ ਭਰਾ ਅਤੇ ਮੇਰੇ ਜੁਆਨ ਵੀ ਉਨ੍ਹਾਂ ਨੂੰ ਰੁਪਿਆ ਅਤੇ ਅੰਨ ਉਧਾਰ ਦਿੰਦੇ ਹਾਂ। ਪਰ ਬਿਆਜ ਲੈਣਾ ਬੰਦ ਕੀਤਾ ਜਾਵੇ! ਕਿਰਪਾ ਕਰ ਕੇ ਅੱਜ ਹੀ ਉਨ੍ਹਾਂ ਦੇ ਖੇਤ, ਅੰਗੂਰੀ ਬਾਗ਼, ਜ਼ੈਤੂਨ ਦੇ ਬਾਗ਼ ਅਤੇ ਨਾਲ ਹੀ ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮੋੜ ਦਿਉ, ਅਤੇ ਜੋ ਰੁਪਿਆ, ਅੰਨ, ਨਵੀਂ ਮਧ ਅਤੇ ਤੇਲ ਜੋ ਤੁਸੀਂ ਜ਼ਬਰਦਸਤੀ ਉਨ੍ਹਾਂ ਤੋਂ ਲਿਆ ਹੈ, ਉਸ ਦਾ ਸੌਵਾਂ ਹਿੱਸਾ ਉਨ੍ਹਾਂ ਨੂੰ ਮੋੜ ਦਿਉ।” ਤਦ ਉਨ੍ਹਾਂ ਨੇ ਕਿਹਾ, “ਅਸੀਂ ਮੋੜ ਦਿਆਂਗੇ ਅਤੇ ਉਨ੍ਹਾਂ ਤੋਂ ਕੁਝ ਵੀ ਨਹੀਂ ਲਵਾਂਗੇ, ਜਿਵੇਂ ਤੁਸੀਂ ਕਿਹਾ ਹੈ, ਅਸੀਂ ਉਸੇ ਤਰ੍ਹਾਂ ਹੀ ਕਰਾਂਗੇ।” ਤਦ ਮੈਂ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਸਹੁੰ ਖੁਆਈ ਕਿ ਉਹ ਇਸੇ ਵਾਇਦੇ ਦੇ ਅਨੁਸਾਰ ਕਰਨ।
  • ਗਰੀਬ ਪਰਿਵਾਰ ਦਾ ਦੁੱਧ ਚੁੰਘਦਾ ਬੱਚਾ ਕਰਜ਼ੇ ਲਈ ਖੋਹ ਲਿਆ ਜਾਂਦਾ ਹੈਅੱਯੂਬ 24:9
    ਆਇਤਾਂ
    ਅੱਯੂਬ 24:9ਉਹ ਯਤੀਮ ਨੂੰ ਮਾਂ ਦੀ ਛਾਤੀ ਤੋਂ ਖੋਹ ਲੈਂਦੇ ਹਨ, ਅਤੇ ਮਸਕੀਨ ਦਾ ਕੱਪੜਾ ਗਹਿਣੇ ਰੱਖ ਲੈਂਦੇ ਹਨ,
  • ਗਹਿਣੇ ਲਏ ਕੱਪੜੇਅੱਯੂਬ 22:6, ਆਮੋ 2:8
    ਆਇਤਾਂ
    ਅੱਯੂਬ 22:6ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ।
    ਆਮੋ 2:8ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।
  • ਦ੍ਰਿਸ਼ਟਾਂਤ: ਦਸ ਹਜ਼ਾਰ ਤੋੜਿਆਂ ਦਾ ਕਰਜ਼ਾਈ ਦਾਸਮੱਤੀ 18:23–34
    ਆਇਤਾਂ
    ਮੱਤੀ 18:23–34ਇਸ ਲਈ ਸਵਰਗ ਰਾਜ ਇੱਕ ਰਾਜੇ ਵਰਗਾ ਹੈ ਜਿਸ ਨੇ ਆਪਣੇ ਨੌਕਰਾਂ ਤੋਂ ਲੇਖਾ ਲੈਣਾ ਚਾਹਿਆ। ਅਤੇ ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਦਾ ਕਰਜ਼ਾ ਦੇਣਾ ਸੀ। ਪਰ ਉਹ ਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਉਹ ਦੇ ਮਾਲਕ ਨੇ ਹੁਕਮ ਦਿੱਤਾ ਜੋ ਉਹ ਅਤੇ ਉਹ ਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਜੋ ਉਹ ਦਾ ਹੈ ਵੇਚਿਆ ਜਾਵੇ ਅਤੇ ਕਰਜ਼ ਭਰ ਲਿਆ ਜਾਵੇ। ਤਦ ਉਸ ਨੌਕਰ ਨੇ ਪੈਰਾਂ ਤੇ ਡਿੱਗ ਕੇ ਕਿਹਾ, ਸੁਆਮੀ ਜੀ, ਮੇਰੇ ਉੱਤੇ ਧੀਰਜ ਰੱਖੋ, ਮੈਂ ਤੁਹਾਡਾ ਸਾਰਾ ਕਰਜ਼ ਮੋੜ ਦਿਆਂਗਾ। ਤਦ ਉਸ ਨੌਕਰ ਦੇ ਮਾਲਕ ਨੇ, ਤਰਸ ਖਾ ਕੇ ਉਹ ਨੂੰ ਛੱਡ ਦਿੱਤਾ ਅਤੇ ਸਾਰਾ ਕਰਜ਼ ਉਹ ਨੂੰ ਮਾਫ਼ ਕਰ ਦਿੱਤਾ। ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ! ਤਦ ਉਹ ਦੇ ਨਾਲ ਦਾ ਨੌਕਰ ਉਹ ਦੇ ਪੈਰੀਂ ਪਿਆ ਅਤੇ ਮਿੰਨਤ ਕਰ ਕੇ ਕਿਹਾ, ਮੇਰੇ ਉੱਤੇ ਧੀਰਜ ਕਰ ਤਾਂ ਮੈਂ ਤੇਰਾ ਕਰਜ਼ ਮੋੜ ਦਿਆਂਗਾ। ਪਰ ਉਹ ਨੇ ਉਸ ਦੀ ਨਾ ਸੁਣੀ ਸਗੋਂ ਜਾ ਕੇ ਉਸ ਨੂੰ ਉਸ ਸਮੇਂ ਤੱਕ ਕੈਦ ਵਿੱਚ ਪਾ ਦਿੱਤਾ ਜਦੋਂ ਤੱਕ ਉਹ ਕਰਜ਼ ਨਾ ਮੋੜ ਦੇਵੇ। ਪਰ ਜਦੋਂ ਉਹ ਦੇ ਨਾਲ ਦੇ ਨੌਕਰਾਂ ਨੇ ਇਹ ਸਭ ਦੇਖਿਆ ਤਾਂ ਉਹ ਬਹੁਤ ਉਦਾਸ ਹੋਏ ਅਤੇ ਜਾ ਕੇ ਆਪਣੇ ਮਾਲਕ ਨੂੰ ਸਾਰਾ ਹਾਲ ਦੱਸ ਦਿੱਤਾ। ਤਦ ਉਹ ਦੇ ਮਾਲਕ ਨੇ ਉਹ ਨੂੰ ਆਪਣੇ ਕੋਲ ਸੱਦ ਕੇ ਕਿਹਾ, ਓਏ ਦੁਸ਼ਟ ਨੌਕਰ! ਮੈਂ ਤੈਨੂੰ ਉਹ ਸਾਰਾ ਕਰਜ਼ ਮਾਫ਼ ਕਰ ਦਿੱਤਾ ਕਿਉਂਕਿ ਤੂੰ ਮੇਰੀ ਮਿੰਨਤ ਕੀਤੀ ਸੀ। ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ? ਉਸ ਦੇ ਮਾਲਕ ਨੇ ਕ੍ਰੋਧੀ ਹੋ ਕੇ ਉਹ ਨੂੰ ਦੁੱਖ ਦੇਣ ਵਾਲਿਆਂ ਦੇ ਹਵਾਲੇ ਕੀਤਾ, ਜਿੰਨਾਂ ਚਿਰ ਉਹ ਸਾਰਾ ਕਰਜ਼ ਭਰ ਨਾ ਦੇਵੇ?
  • ਦ੍ਰਿਸ਼ਟਾਂਤ: ਪੰਜ ਸੌ ਅਤੇ ਪੰਜਾਹ ਦੀਨਾਰ ਦੇ ਦੋ ਕਰਜ਼ਾਈਲੂਕਾ 7:41–42
    ਆਇਤਾਂ
    ਲੂਕਾ 7:41–42ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।” ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ?
  • ਕਚਹਿਰੀ ਦੇ ਰਾਹ ਵਿੱਚ ਹੀ ਆਪਣੇ ਵਿਰੋਧੀ ਨਾਲ ਨਿਪਟਾਰਾ ਕਰ ਲੈਮੱਤੀ 5:25–26
    ਆਇਤਾਂ
    ਮੱਤੀ 5:25–26ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
  • ਬਦਲੇ ਵਿੱਚ ਕੁਝ ਪਾਉਣ ਦੀ ਆਸ ਨਾ ਰੱਖ ਕੇ ਉਧਾਰ ਦਿਓਲੂਕਾ 6:34–35
    ਆਇਤਾਂ
    ਲੂਕਾ 6:34–35ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿੰਦੇ ਹੋ ਜਿਨ੍ਹਾਂ ਕੋਲੋਂ ਲੈਣ ਦੀ ਆਸ ਹੋਵੇ ਤਾਂ ਤੁਹਾਡੀ ਕੀ ਭਲਿਆਈ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਕਿ ਮੁੜ ਕੇ ਉਨ੍ਹਾਂ ਤੋਂ ਉਹਨਾਂ ਹੀ ਵਾਪਸ ਲੈ ਲੈਣ। ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।
  • ਪੌਲੁਸ ਫਿਲੇਮੋਨ ਨੂੰ: “ਉਹ ਨੂੰ ਮੇਰੇ ਨਾਮ ਲਿਖ ਲਵੀਂ”, “ਮੈਂ ਹੀ ਭਰ ਦਿਆਂਗਾ”ਫਿਲੇ 1:18–19
    ਆਇਤਾਂ
    ਫਿਲੇ 1:18–19ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ। ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ