Bible Explorer ਐਪ ਲਓ

ਪੜਚੋਲ › ਵਿਸ਼ੇ › ਧੋਖੇ ਅਤੇ ਭੇਸ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਧੋਖੇ ਅਤੇ ਭੇਸ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 45 ਹਿੱਸੇ, ਸਤਰ-ਦਰ-ਸਤਰ।

ਉਤਪਤ ਵਿੱਚ

  • ਸੱਪ ਇਸਤਰੀ ਨੂੰ ਆਖਦਾ ਹੈ: “ਤੁਸੀਂ ਕਦੀ ਨਹੀਂ ਮਰੋਗੇ”ਉਤ 3:4
    ਆਇਤਾਂ
    ਉਤ 3:4ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
  • ਅਬਰਾਮ ਸਾਰਈ ਨੂੰ ਆਖਦਾ ਹੈ ਕਿ ਉਹ ਆਖੇ ਕਿ ਮੈਂ ਉਸ ਦੀ ਭੈਣ ਹਾਂਉਤ 12:13
    ਆਇਤਾਂ
    ਉਤ 12:13ਇਸ ਲਈ ਤੂੰ ਆਖੀਂ ਕਿ ਮੈਂ ਉਸ ਦੀ ਭੈਣ ਹਾਂ, ਤਾਂ ਜੋ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਜਾਵੇ।
  • ਗਰਾਰ ਵਿੱਚ ਅਬਰਾਹਾਮ ਫਿਰ ਸਾਰਾਹ ਬਾਰੇ ਆਖਦਾ ਹੈ: “ਇਹ ਮੇਰੀ ਭੈਣ ਹੈ”ਉਤ 20:2
    ਆਇਤਾਂ
    ਉਤ 20:2ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ।
  • ਇਸਹਾਕ ਆਖਦਾ ਹੈ ਕਿ ਰਿਬਕਾਹ ਉਸ ਦੀ ਭੈਣ ਹੈ, ਡਰਦਾ ਹੈ ਕਿ ਲੋਕ ਉਸ ਨੂੰ ਮਾਰ ਦੇਣਗੇਉਤ 26:7
    ਆਇਤਾਂ
    ਉਤ 26:7ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
  • ਰਿਬਕਾਹ ਯਾਕੂਬ ਨੂੰ ਏਸਾਓ ਦੇ ਕੱਪੜੇ ਅਤੇ ਬੱਕਰੀ ਦੇ ਮੇਮਣਿਆਂ ਦੀਆਂ ਖੱਲਾਂ ਪਹਿਨਾਉਂਦੀ ਹੈਉਤ 27:15–16
    ਆਇਤਾਂ
    ਉਤ 27:15–16ਤਦ ਰਿਬਕਾਹ ਨੇ ਆਪਣੇ ਵੱਡੇ ਪੁੱਤਰ ਏਸਾਓ ਦੇ ਬਸਤਰ ਜਿਹੜੇ ਘਰ ਵਿੱਚ ਉਸ ਦੇ ਕੋਲ ਸਨ, ਆਪਣੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾਏ ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਤੇ ਉਸ ਦੀ ਰੋਮ ਹੀਣ ਗਰਦਨ ਉੱਤੇ ਲਪੇਟੀਆਂ।
  • ਯਾਕੂਬ ਆਪਣੇ ਪਿਤਾ ਨੂੰ, ਜੋ ਵੇਖ ਨਹੀਂ ਸਕਦਾ, ਆਖਦਾ ਹੈ: “ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ”ਉਤ 27:1, ਉਤ 27:19
    ਆਇਤਾਂ
    ਉਤ 27:1ਜਦ ਇਸਹਾਕ ਵੱਡੀ ਉਮਰ ਦਾ ਹੋ ਗਿਆ, ਉਸ ਦੀਆਂ ਅੱਖਾਂ ਧੁੰਦਲਾ ਗਈਆਂ ਕਿ ਉਹ ਵੇਖ ਨਹੀਂ ਸਕਦਾ ਸੀ। ਤਦ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਸੱਦ ਕੇ ਆਖਿਆ, ਮੇਰੇ ਪੁੱਤਰ, ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
    ਉਤ 27:19ਤੂੰ ਕੌਣ ਹੈਂ ਮੇਰੇ ਪੁੱਤਰ? ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, ਮੈਂ ਏਸਾਓ ਤੇਰਾ ਪਹਿਲੌਠਾ ਪੁੱਤਰ ਹਾਂ। ਮੈਂ ਜਿਵੇਂ ਤੁਸੀਂ ਮੈਨੂੰ ਆਖਿਆ ਸੀ ਉਸੇ ਤਰ੍ਹਾਂ ਕੀਤਾ। ਉੱਠੋ ਅਤੇ ਸ਼ਿਕਾਰ ਨੂੰ ਖਾਓ ਤਾਂ ਜੋ ਤੁਸੀਂ ਮੈਨੂੰ ਦਿਲ ਤੋਂ ਬਰਕਤ ਦੇਵੋ।
  • ਲਾਬਾਨ ਰਾਖ਼ੇਲ ਦੀ ਥਾਂ ਲੇਆਹ ਦਿੰਦਾ ਹੈ; ਯਾਕੂਬ: “ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ?”ਉਤ 29:23, ਉਤ 29:25
    ਆਇਤਾਂ
    ਉਤ 29:23ਅਤੇ ਸ਼ਾਮ ਦੇ ਵੇਲੇ ਉਹ ਆਪਣੀ ਧੀ ਲੇਆਹ ਨੂੰ ਲੈ ਕੇ ਯਾਕੂਬ ਦੇ ਕੋਲ ਆਇਆ ਅਤੇ ਉਹ ਉਸ ਦੇ ਕੋਲ ਗਿਆ।
    ਉਤ 29:25ਜਦ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ, ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਕੀ ਰਾਖ਼ੇਲ ਲਈ ਮੈਂ ਤੇਰੀ ਸੇਵਾ ਨਹੀਂ ਕੀਤੀ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ?
  • ਯਾਕੂਬ ਲਾਬਾਨ ਨੂੰ ਦੱਸੇ ਬਿਨਾਂ ਚੁੱਪ-ਚਾਪ ਨਿੱਕਲ ਜਾਂਦਾ ਹੈਉਤ 31:20
    ਆਇਤਾਂ
    ਉਤ 31:20ਸੋ ਯਾਕੂਬ, ਲਾਬਾਨ ਅਰਾਮੀ ਤੋਂ ਚੋਰੀ ਚਲਾ ਗਿਆ ਅਰਥਾਤ ਉਸ ਨੂੰ ਨਾ ਦੱਸਿਆ ਕਿ ਮੈਂ ਭੱਜਿਆ ਜਾ ਰਿਹਾ ਹਾਂ।
  • ਰਾਖ਼ੇਲ ਲਾਬਾਨ ਦੇ ਘਰ ਦੇ ਬੁੱਤ ਕਾਠੀ ਵਿੱਚ ਲੁਕਾ ਕੇ ਉਨ੍ਹਾਂ ਉੱਤੇ ਬੈਠ ਜਾਂਦੀ ਹੈਉਤ 31:34–35
    ਆਇਤਾਂ
    ਉਤ 31:34–35ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ। ਉਸ ਨੇ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸੁਆਮੀ, ਤੁਹਾਡੀਆਂ ਅੱਖਾਂ ਵਿੱਚ ਇਹ ਗੱਲ ਨਰਾਜ਼ਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸਕੀ, ਕਿਉਂ ਜੋ ਮੈਂ ਮਾਹਵਾਰੀ ਦੇ ਹਾਲ ਵਿੱਚ ਹਾਂ। ਇਸ ਲਈ ਉਸ ਨੇ ਲੱਭਿਆ ਪਰ ਉਸ ਨੂੰ ਬੁੱਤ ਨਾ ਲੱਭੇ।
  • ਯਾਕੂਬ ਦੇ ਪੁੱਤਰ ਸ਼ਕਮ ਦੇ ਆਦਮੀਆਂ ਨੂੰ ਸੁੰਨਤ ਕਰਾਉਣ ਲਈ ਆਖਦੇ ਹਨ, ਫਿਰ ਸ਼ਹਿਰ ਉੱਤੇ ਹਮਲਾ ਕਰਦੇ ਹਨਉਤ 34:13, ਉਤ 34:15, ਉਤ 34:25
    ਆਇਤਾਂ
    ਉਤ 34:13ਤਦ ਇਹ ਸੋਚ ਕੇ ਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭਰਿਸ਼ਟ ਕੀਤਾ ਹੈ, ਯਾਕੂਬ ਦੇ ਪੁੱਤਰਾਂ ਨੇ ਸ਼ਕਮ ਅਤੇ ਉਹ ਦੇ ਪਿਤਾ ਹਮੋਰ ਨੂੰ ਧੋਖੇ ਨਾਲ ਉੱਤਰ ਦਿੱਤਾ।
    ਉਤ 34:15ਅਸੀਂ ਸਿਰਫ਼ ਤਾਂ ਹੀ ਤੁਹਾਡੀ ਗੱਲ ਮੰਨਾਂਗੇ, ਜੇ ਤੁਸੀਂ ਸਾਡੇ ਵਾਂਗੂੰ ਹੋ ਜਾਓ ਅਤੇ ਤੁਹਾਡੇ ਵਿੱਚ ਹਰ ਇੱਕ ਪੁਰਖ ਦੀ ਸੁੰਨਤ ਕਰਾਈ ਜਾਏ।
    ਉਤ 34:25ਤੀਜੇ ਦਿਨ ਅਜਿਹਾ ਹੋਇਆ ਕਿ ਜਦ ਓਹ ਦਰਦ ਵਿੱਚ ਸਨ ਤਾਂ ਯਾਕੂਬ ਦੇ ਦੋ ਪੁੱਤਰ ਸ਼ਿਮਓਨ ਅਤੇ ਲੇਵੀ, ਜੋ ਦੀਨਾਹ ਦੇ ਭਰਾ ਸਨ ਆਪਣੀਆਂ ਤਲਵਾਰਾਂ ਲੈ ਕੇ ਉਸ ਨਗਰ ਉੱਤੇ ਨਿਡਰ ਹੋ ਕੇ ਹਮਲਾ ਕੀਤਾ ਅਤੇ ਸਾਰੇ ਮਨੁੱਖਾਂ ਨੂੰ ਮਾਰ ਸੁੱਟਿਆ।
  • ਭਰਾ ਯੂਸੁਫ਼ ਦਾ ਚੋਲਾ ਬੱਕਰੇ ਦੇ ਲਹੂ ਵਿੱਚ ਡੋਬ ਕੇ ਯਾਕੂਬ ਨੂੰ ਵਿਖਾਉਂਦੇ ਹਨਉਤ 37:31–33
    ਆਇਤਾਂ
    ਉਤ 37:31–33ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ। ਫੇਰ ਉਸ ਰੰਗ-ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ। ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ। ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ। ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ।
  • ਤਾਮਾਰ ਘੁੰਡ ਕੱਢ ਲੈਂਦੀ ਹੈ, ਅਤੇ ਯਹੂਦਾਹ ਉਸ ਨੂੰ ਵੇਸਵਾ ਸਮਝਦਾ ਹੈਉਤ 38:14–15
    ਆਇਤਾਂ
    ਉਤ 38:14–15ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਹ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ। ਤਦ ਯਹੂਦਾਹ ਨੇ ਉਸ ਨੂੰ ਵੇਖਿਆ ਅਤੇ ਸਮਝਿਆ ਕਿ ਇਹ ਵੇਸ਼ਵਾ ਹੈ ਕਿਉਂ ਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ।
  • ਯੂਸੁਫ਼ ਆਪਣਾ ਚਾਂਦੀ ਦਾ ਕਟੋਰਾ ਬਿਨਯਾਮੀਨ ਦੀ ਬੋਰੀ ਵਿੱਚ ਲੁਕਵਾ ਦਿੰਦਾ ਹੈਉਤ 44:1–2
    ਆਇਤਾਂ
    ਉਤ 44:1–2ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ ਅਤੇ ਮੇਰਾ ਚਾਂਦੀ ਦਾ ਪਿਆਲਾ ਸਭ ਤੋਂ ਛੋਟੇ ਦੇ ਬੋਰੇ ਦੇ ਮੂੰਹ ਉੱਤੇ ਉਸ ਦੇ ਅੰਨ ਖਰੀਦਣ ਦੀ ਚਾਂਦੀ ਸਮੇਤ ਰੱਖਦੇ। ਸੋ ਉਸ ਨੇ ਯੂਸੁਫ਼ ਦੇ ਆਖੇ ਅਨੁਸਾਰ ਹੀ ਕੀਤਾ।

ਨਿਆਂਈ ਅਤੇ ਰਾਜੇ

  • ਗਿਬਓਨੀ ਘਸੀਆਂ ਬੋਰੀਆਂ ਅਤੇ ਉੱਲੀ ਲੱਗੀ ਰੋਟੀ ਲਿਆ ਕੇ ਦੂਰ ਦੇਸ਼ ਤੋਂ ਆਉਣ ਦਾ ਦਾਅਵਾ ਕਰਦੇ ਹਨਯਹੋਸ਼ੁ 9:4–6
    ਆਇਤਾਂ
    ਯਹੋਸ਼ੁ 9:4–6ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ। ਅਤੇ ਫਟੇ ਪੁਰਾਣੇ ਜੁੱਤੇ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਕੱਪੜੇ ਆਪਣੇ ਉੱਤੇ ਲੈ ਲਏ ਅਤੇ ਉਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ। ਉਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਉਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਕਿ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ।
  • ਨੇਮ ਤੋਂ ਤਿੰਨ ਦਿਨ ਬਾਅਦ ਇਸਰਾਏਲ ਨੂੰ ਪਤਾ ਲੱਗਾ ਕਿ ਉਹ ਗੁਆਂਢੀ ਸਨਯਹੋਸ਼ੁ 9:16
    ਆਇਤਾਂ
    ਯਹੋਸ਼ੁ 9:16ਤਾਂ ਇਸ ਤਰ੍ਹਾਂ ਹੋਇਆ ਕਿ ਉਹਨਾਂ ਦੇ ਨੇਮ ਬੰਨ੍ਹਣ ਦੇ ਤਿੰਨ ਦਿਨ ਮਗਰੋਂ ਉਹਨਾਂ ਨੇ ਸੁਣਿਆ ਕਿ ਉਹ ਉਹਨਾਂ ਦੇ ਗੁਆਂਢੀ ਹਨ ਅਤੇ ਉਹਨਾਂ ਦੇ ਵਿੱਚ ਹੀ ਵੱਸਦੇ ਹਨ।
  • ਯਾਏਲ ਸੀਸਰਾ ਨੂੰ ਅੰਦਰ ਸੱਦਦੀ ਹੈ, ਦੁੱਧ ਦਿੰਦੀ ਹੈ, ਫਿਰ ਸੁੱਤੇ ਪਏ ਨੂੰ ਮਾਰ ਦਿੰਦੀ ਹੈਨਿਆਂਈ 4:18–21
    ਆਇਤਾਂ
    ਨਿਆਂਈ 4:18–21ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ। ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ। ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।” ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।
  • ਮੀਕਲ ਦਾਊਦ ਦੇ ਮੰਜੇ ਉੱਤੇ ਬੱਕਰੀ ਦੇ ਵਾਲਾਂ ਵਾਲਾ ਬੁੱਤ ਲਿਟਾਉਂਦੀ ਹੈ: “ਉਹ ਤਾਂ ਬਿਮਾਰ ਹੈ”1 ਸਮੂ 19:13–16
    ਆਇਤਾਂ
    1 ਸਮੂ 19:13–16ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਦਿੱਤਾ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੇ ਸਿਰ ਵਾਲੇ ਪਾਸੇ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ। ਜਦ ਸ਼ਾਊਲ ਨੇ ਦਾਊਦ ਦੇ ਫੜਨ ਨੂੰ ਦੂਤ ਘੱਲੇ ਤਾਂ ਉਹ ਬੋਲੀ, ਉਹ ਤਾਂ ਬਿਮਾਰ ਹੈ। ਸ਼ਾਊਲ ਨੇ ਦਾਊਦ ਦੇ ਵੇਖਣ ਲਈ ਦੂਤਾਂ ਨੂੰ ਫੇਰ ਭੇਜਿਆ ਅਤੇ ਆਖਿਆ, ਉਹ ਨੂੰ ਮੰਜੇ ਸਮੇਤ ਮੇਰੇ ਕੋਲ ਚੁੱਕ ਲਿਆਓ ਜੋ ਮੈਂ ਉਹ ਨੂੰ ਮਾਰ ਸੁੱਟਾਂ। ਜਦ ਦੂਤ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰ ਵਾਲੇ ਪਾਸੇ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਰੱਖਿਆ ਹੋਇਆ ਹੈ।
  • ਦਾਊਦ ਨੋਬ ਦੇ ਜਾਜਕ ਨੂੰ ਆਖਦਾ ਹੈ ਕਿ ਉਹ ਰਾਜੇ ਦੇ ਗੁਪਤ ਕੰਮ ਉੱਤੇ ਹੈ1 ਸਮੂ 21:1–2
    ਆਇਤਾਂ
    1 ਸਮੂ 21:1–2ਦਾਊਦ ਨੋਬ ਵਿੱਚ ਅਹੀਮਲਕ ਜਾਜਕ ਦੇ ਕੋਲ ਆਇਆ ਅਤੇ ਅਹੀਮਲਕ ਦਾਊਦ ਦੇ ਮਿਲਣ ਤੋਂ ਡਰਿਆ ਅਤੇ ਉਸ ਨੇ ਪੁੱਛਿਆ, ਤੂੰ ਇਕੱਲਾ ਕਿਉਂ ਹੈਂ ਅਤੇ ਤੇਰੇ ਨਾਲ ਕੋਈ ਮਨੁੱਖ ਕਿਉਂ ਨਹੀਂ ਹੈ? ਸੋ ਦਾਊਦ ਨੇ ਅਹੀਮਲਕ ਜਾਜਕ ਨੂੰ ਆਖਿਆ, ਕਿ ਰਾਜਾ ਨੇ ਮੈਨੂੰ ਇੱਕ ਕੰਮ ਕਰਨ ਦੀ ਆਗਿਆ ਦਿੱਤੀ ਹੈ ਅਤੇ ਮੈਨੂੰ ਆਖਿਆ ਹੈ, ਇਹ ਕੰਮ ਜਿਸ ਕਰਕੇ ਮੈਂ ਤੈਨੂੰ ਭੇਜਿਆ ਹੈ ਕਿਸੇ ਮਨੁੱਖ ਉੱਤੇ ਪਰਗਟ ਨਾ ਹੋਵੇ ਅਤੇ ਆਪਣੇ ਜੁਆਨਾਂ ਨੂੰ ਮੈਂ ਫ਼ਲਾਨੇ-ਫ਼ਲਾਨੇ ਥਾਂ ਬਿਠਾ ਦਿੱਤਾ ਹੈ।
  • ਦਾਊਦ ਗਸ਼ੂਰੀਆਂ ਉੱਤੇ ਹੱਲਾ ਕਰਦਾ ਹੈ ਪਰ ਆਕੀਸ਼ ਨੂੰ ਦੱਸਦਾ ਹੈ ਕਿ ਉਸ ਨੇ ਯਹੂਦਾਹ ਦੇ ਦੱਖਣ ਉੱਤੇ ਹੱਲਾ ਕੀਤਾ1 ਸਮੂ 27:8, 1 ਸਮੂ 27:10
    ਆਇਤਾਂ
    1 ਸਮੂ 27:8ਦਾਊਦ ਅਤੇ ਉਹ ਦੇ ਮਨੁੱਖਾਂ ਨੇ ਚੜ੍ਹ ਕੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹੱਲਾ ਕੀਤਾ ਅਤੇ ਉਹ ਸ਼ੂਰ ਦੇ ਰਾਹੋਂ ਲੈ ਕੇ ਮਿਸਰ ਦੇ ਬੰਨੇ ਤੱਕ ਉਸ ਦੇਸ ਵਿੱਚ ਪਹਿਲੇ ਸਮੇਂ ਤੋਂ ਵੱਸਦੇ ਸਨ
    1 ਸਮੂ 27:10ਤਾਂ ਆਕੀਸ਼ ਨੇ ਪੁੱਛਿਆ, ਅੱਜ ਤੁਹਾਡਾ ਰਾਹ ਕਿੱਧਰ ਸੀ? ਦਾਊਦ ਨੇ ਆਖਿਆ, ਯਹੂਦਾਹ ਦੇ ਦੱਖਣ ਵੱਲ ਅਤੇ ਯਰਹਮਿਏਲੀਆਂ ਦੇ ਦੱਖਣ ਵੱਲ ਅਤੇ ਕੇਨੀਆਂ ਦੇ ਦੱਖਣ ਵੱਲ
  • ਅਮਨੋਨ ਬਿਮਾਰ ਹੋਣ ਦਾ ਢੌਂਗ ਕਰਦਾ ਹੈ ਤਾਂ ਜੋ ਤਾਮਾਰ ਉਸ ਕੋਲ ਆਵੇ2 ਸਮੂ 13:6
    ਆਇਤਾਂ
    2 ਸਮੂ 13:6ਤਦ ਅਮਨੋਨ ਲੰਮਾ ਪਿਆ ਰਿਹਾ ਅਤੇ ਆਪਣੇ ਆਪ ਨੂੰ ਬਿਮਾਰ ਬਣਾਇਆ ਅਤੇ ਜਦ ਰਾਜਾ ਉਸ ਨੂੰ ਵੇਖਣ ਲਈ ਆਇਆ ਤਾਂ ਅਮਨੋਨ ਨੇ ਰਾਜਾ ਨੂੰ ਆਖਿਆ, ਮੇਰੀ ਭੈਣ ਤਾਮਾਰ ਨੂੰ ਆਉਣ ਦਿਓ ਜੋ ਉਹ ਮੇਰੇ ਸਾਹਮਣੇ ਇੱਕ ਦੋ ਪੂਰੀਆਂ ਤਲੇ ਜੋ ਮੈਂ ਉਸ ਦੇ ਹੱਥੋਂ ਭੋਜਨ ਕਰਾਂ।
  • ਯੋਆਬ ਤਕੋਆਹ ਦੀ ਇੱਕ ਬੁੱਧਵਾਨ ਇਸਤਰੀ ਨੂੰ ਸੋਗੀ ਬਣ ਕੇ ਜਾਣ ਲਈ ਭੇਜਦਾ ਹੈ2 ਸਮੂ 14:2–3
    ਆਇਤਾਂ
    2 ਸਮੂ 14:2–3ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ। ਰਾਜੇ ਕੋਲ ਜਾ ਕੇ ਉਸ ਨਾਲ ਇਹ ਗੱਲ ਕਰ। ਤਦ ਯੋਆਬ ਨੇ ਜੋ ਕੁਝ ਉਸ ਨੇ ਆਖਣਾ ਸੀ ਉਸ ਨੂੰ ਸਿਖਾ ਦਿੱਤਾ।
  • ਅਬਸ਼ਾਲੋਮ ਸੁੱਖਣਾ ਲਈ ਹਬਰੋਨ ਜਾਣ ਦੀ ਆਗਿਆ ਮੰਗਦਾ ਹੈ, ਅਤੇ ਉੱਥੇ ਬਗ਼ਾਵਤ ਸ਼ੁਰੂ ਕਰਦਾ ਹੈ2 ਸਮੂ 15:7, 2 ਸਮੂ 15:10
    ਆਇਤਾਂ
    2 ਸਮੂ 15:7ਚਾਰ ਸਾਲ ਬਾਅਦ ਅਜਿਹਾ ਹੋਇਆ ਜੋ ਅਬਸ਼ਾਲੋਮ ਨੇ ਰਾਜਾ ਨੂੰ ਆਖਿਆ, ਮੈਨੂੰ ਇਜ਼ਾਜਤ ਦਿਓ ਕਿ ਮੈਂ ਜਾਂਵਾਂ ਤਾਂ ਕਿ ਜੋ ਸੁੱਖਣਾ ਮੈਂ ਯਹੋਵਾਹ ਦੇ ਅੱਗੇ ਸੁੱਖੀ ਹੈ, ਉਸ ਨੂੰ ਹਬਰੋਨ ਵਿੱਚ ਪੂਰੀ ਕਰਾਂ।
    2 ਸਮੂ 15:10ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚ ਭੇਤੀ ਇਸ ਤਰ੍ਹਾਂ ਅਖਵਾ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਤੁਸੀਂ ਆਖਣਾ, ਅਬਸ਼ਾਲੋਮ ਹਬਰੋਨ ਵਿੱਚ ਰਾਜਾ ਹੈ!
  • ਦਾਊਦ ਦਾ ਮਿੱਤਰ ਹੂਸ਼ਈ ਅਬਸ਼ਾਲੋਮ ਨੂੰ ਨਮਸਕਾਰ ਕਰਦਾ ਹੈ: “ਰਾਜਾ ਜੀਉਂਦਾ ਰਹੇ”!2 ਸਮੂ 16:16
    ਆਇਤਾਂ
    2 ਸਮੂ 16:16ਤਦ ਅਜਿਹਾ ਹੋਇਆ ਕਿ ਜਦ ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਤਾਂ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਰਾਜਾ ਜੀਉਂਦਾ ਰਹੇ, ਰਾਜਾ ਜੀਉਂਦਾ ਰਹੇ!
  • ਅਬਸ਼ਾਲੋਮ ਅਹੀਥੋਫ਼ਲ ਦੀ ਸਲਾਹ ਨਾਲੋਂ ਹੂਸ਼ਈ ਦੀ ਸਲਾਹ ਨੂੰ ਚੰਗਾ ਸਮਝਦਾ ਹੈ2 ਸਮੂ 17:14
    ਆਇਤਾਂ
    2 ਸਮੂ 17:14ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।
  • ਇੱਕ ਬੁੱਢਾ ਨਬੀ ਝੂਠ ਬੋਲ ਕੇ ਪਰਮੇਸ਼ੁਰ ਦੇ ਜਨ ਨੂੰ ਆਪਣੇ ਘਰ ਮੋੜ ਲਿਆਉਂਦਾ ਹੈ1 ਰਾਜਾ 13:18
    ਆਇਤਾਂ
    1 ਰਾਜਾ 13:18ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ।
  • ਯਾਰਾਬੁਆਮ ਦੀ ਪਤਨੀ ਭੇਸ ਬਦਲ ਕੇ ਜਾਂਦੀ ਹੈ; ਅਹੀਯਾਹ, ਜੋ ਵੇਖ ਨਹੀਂ ਸਕਦਾ, ਉਸ ਨੂੰ ਨਾਮ ਲੈ ਕੇ ਬੁਲਾਉਂਦਾ ਹੈ1 ਰਾਜਾ 14:2, 1 ਰਾਜਾ 14:4, 1 ਰਾਜਾ 14:6
    ਆਇਤਾਂ
    1 ਰਾਜਾ 14:2ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲ ਲੈ ਕਿ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਪਤਨੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾ। ਵੇਖ, ਉੱਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ।
    1 ਰਾਜਾ 14:4ਸੋ ਯਾਰਾਬੁਆਮ ਦੀ ਪਤਨੀ ਨੇ ਤਿਵੇਂ ਹੀ ਕੀਤਾ। ਉਹ ਉੱਠ ਕੇ ਸ਼ੀਲੋਹ ਨੂੰ ਗਈ ਅਤੇ ਅਹੀਯਾਹ ਦੇ ਘਰ ਪਹੁੰਚੀ ਪਰ ਅਹੀਯਾਹ ਵੇਖ ਨਹੀਂ ਸਕਦਾ ਸੀ ਕਿਉਂ ਜੋ ਉਸ ਦੀਆਂ ਅੱਖਾਂ ਬੁਢਾਪੇ ਦੇ ਕਾਰਨ ਰੁਕ ਗਈਆਂ ਸਨ।
    1 ਰਾਜਾ 14:6ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਜਾਂ ਉਹ ਬੂਹੇ ਦੇ ਅੰਦਰ ਵੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਔਰਤ ਕਿਉਂ ਬਣਾਉਂਦੀ ਹੈਂ? ਮੈਂ ਤੇਰੇ ਕੋਲ ਸਖ਼ਤ ਗੱਲਾਂ ਲਈ ਭੇਜਿਆ ਗਿਆ ਹਾਂ।
  • ਗੇਹਾਜੀ ਨਅਮਾਨ ਤੋਂ ਚਾਂਦੀ ਲੈਣ ਲਈ ਅਲੀਸ਼ਾ ਵੱਲੋਂ ਝੂਠਾ ਸੁਨੇਹਾ ਘੜਦਾ ਹੈ2 ਰਾਜਾ 5:22, 2 ਰਾਜਾ 5:25
    ਆਇਤਾਂ
    2 ਰਾਜਾ 5:22ਉਸ ਨੇ ਆਖਿਆ, “ਸਭ ਸੁੱਖ ਹੈ। ਮੇਰੇ ਸੁਆਮੀ ਨੇ ਇਹ ਆਖਣ ਲਈ ਮੈਨੂੰ ਭੇਜਿਆ ਹੈ ਕਿ ਵੇਖ ਨਬੀਆਂ ਦੇ ਪੁੱਤਰਾਂ ਵਿੱਚੋਂ ਦੋ ਜੁਆਨ ਇਫ਼ਰਾਈਮ ਦੇ ਪਹਾੜੀ ਦੇਸ ਤੋਂ ਹੁਣੇ ਮੇਰੇ ਕੋਲ ਆਏ ਹਨ। ਉਨ੍ਹਾਂ ਲਈ ਇੱਕ ਤੋੜਾ ਚਾਂਦੀ ਤੇ ਦੋ ਜੋੜੇ ਬਸਤਰ ਦੇ।”
    2 ਰਾਜਾ 5:25ਜਦੋਂ ਉਹ ਅੰਦਰ ਆ ਕੇ ਆਪਣੇ ਸੁਆਮੀ ਦੇ ਅੱਗੇ ਖੜ੍ਹਾ ਹੋਇਆ ਤਾਂ ਅਲੀਸ਼ਾ ਨੇ ਉਹ ਨੂੰ ਪੁੱਛਿਆ, “ਗੇਹਾਜੀ ਤੂੰ ਕਿੱਥੋਂ ਆ ਰਿਹਾ ਹੈਂ?” ਉਹ ਬੋਲਿਆ, “ਤੇਰਾ ਚੇਲਾ ਇੱਧਰ-ਉੱਧਰ ਕਿਤੇ ਨਹੀਂ ਗਿਆ।”
  • ਯੇਹੂ ਬਆਲ ਦੇ ਸੇਵਕਾਂ ਨੂੰ ਇਕੱਠਾ ਕਰਨ ਲਈ ਬਆਲ ਲਈ ਵੱਡੀ ਬਲੀ ਦੀ ਘੋਸ਼ਣਾ ਕਰਦਾ ਹੈ2 ਰਾਜਾ 10:19
    ਆਇਤਾਂ
    2 ਰਾਜਾ 10:19ਇਸ ਲਈ ਹੁਣ ਤੁਸੀਂ ਬਆਲ ਦੇ ਸਾਰੇ ਨਬੀਆਂ, ਸਾਰਿਆਂ ਉਪਾਸਕਾਂ ਅਤੇ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਬੁਲਾ ਲਿਆਓ। ਕੋਈ ਵੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦੇ ਉਪਾਸਕਾਂ ਦਾ ਨਾਸ ਕਰਨ ਲਈ ਇਹ ਧੋਖਾ ਕੀਤਾ ਸੀ।
  • ਸਨਬੱਲਟ ਨਹਮਯਾਹ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਓਨੋ ਦੇ ਮੈਦਾਨ ਵਿੱਚ ਸੱਦਦਾ ਹੈਨਹ 6:2
    ਆਇਤਾਂ
    ਨਹ 6:2ਤਦ ਸਨਬੱਲਟ ਅਤੇ ਗਸ਼ਮ ਨੇ ਮੈਨੂੰ ਸੰਦੇਸ਼ ਭੇਜਿਆ, “ਆ, ਅਸੀਂ ਓਨੋ ਦੀ ਮੈਦਾਨ ਦੇ ਕਿਸੇ ਪਿੰਡ ਵਿੱਚ ਇੱਕ ਦੂਜੇ ਨੂੰ ਮਿਲੀਏ।” ਪਰ ਉਹ ਮੇਰੀ ਹਾਨੀ ਕਰਨਾ ਚਾਹੁੰਦੇ ਸਨ।
  • ਭਾੜੇ ਦਾ ਇੱਕ ਆਦਮੀ ਨਹਮਯਾਹ ਨੂੰ ਹੈਕਲ ਵਿੱਚ ਲੁਕਣ ਲਈ ਆਖਦਾ ਹੈਨਹ 6:10, ਨਹ 6:12
    ਆਇਤਾਂ
    ਨਹ 6:10ਫਿਰ ਮੈਂ ਮਹੇਟਬਏਲ ਦੇ ਪੋਤਰੇ ਦਲਾਯਾਹ ਦੇ ਪੁੱਤਰ ਸ਼ਮਅਯਾਹ ਦੇ ਘਰ ਵਿੱਚ ਗਿਆ। ਉਹ ਤਾਂ ਘਰ ਵਿੱਚ ਬੰਦ ਸੀ, ਉਸ ਨੇ ਕਿਹਾ, “ਆ, ਅਸੀਂ ਪਰਮੇਸ਼ੁਰ ਦੇ ਭਵਨ ਵਿੱਚ ਮੰਦਰ ਦੇ ਅੰਦਰ ਮਿਲੀਏ ਅਤੇ ਮੰਦਰ ਦੇ ਦਰਵਾਜਿਆਂ ਨੂੰ ਬੰਦ ਕਰ ਲਈਏ ਕਿਉਂਕਿ ਉਹ ਤੈਨੂੰ ਮਾਰਨ ਲਈ ਆਉਣਗੇ, ਹਾਂ ਉਹ ਰਾਤ ਨੂੰ ਤੈਨੂੰ ਮਾਰਨ ਲਈ ਆਉਣਗੇ।”
    ਨਹ 6:12ਫਿਰ ਮੈਂ ਜਾਣ ਲਿਆ ਕਿ ਪਰਮੇਸ਼ੁਰ ਨੇ ਉਸ ਨੂੰ ਨਹੀਂ ਭੇਜਿਆ ਸੀ ਪਰ ਉਸ ਨੇ ਮੇਰੇ ਵਿਰੁੱਧ ਭਵਿੱਖਬਾਣੀ ਇਸ ਲਈ ਕੀਤੀ ਕਿਉਂ ਜੋ ਤੋਬਿਆਹ ਅਤੇ ਸਨਬੱਲਟ ਨੇ ਉਸ ਨੂੰ ਭਾੜੇ ਤੇ ਰੱਖਿਆ ਸੀ।

ਨਵੇਂ ਨੇਮ ਵਿੱਚ

  • ਹੇਰੋਦੇਸ ਵਿਦਵਾਨ ਖੋਜੀਆਂ ਨੂੰ ਆਖਦਾ ਹੈ ਕਿ ਉਹ ਵੀ ਆ ਕੇ ਬਾਲਕ ਨੂੰ ਮੱਥਾ ਟੇਕਣਾ ਚਾਹੁੰਦਾ ਹੈਮੱਤੀ 2:8
    ਆਇਤਾਂ
    ਮੱਤੀ 2:8ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ।
  • ਮੁੱਖ ਜਾਜਕ ਯਿਸੂ ਨੂੰ ਛਲ ਨਾਲ ਫੜਨ ਦਾ ਢੰਗ ਲੱਭਦੇ ਹਨਮਰਕੁ 14:1
    ਆਇਤਾਂ
    ਮਰਕੁ 14:1ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?
  • ਸਿਪਾਹੀਆਂ ਨੂੰ ਪੈਸੇ ਦਿੱਤੇ ਜਾਂਦੇ ਹਨ ਕਿ ਉਹ ਕਹਿਣ ਚੇਲੇ ਲੋਥ ਚੁਰਾ ਕੇ ਲੈ ਗਏਮੱਤੀ 28:12–13
    ਆਇਤਾਂ
    ਮੱਤੀ 28:12–13ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ
  • ਹਨਾਨਿਯਾ ਅਤੇ ਸਫ਼ੀਰਾ ਆਪਣੀ ਜ਼ਮੀਨ ਦੇ ਮੁੱਲ ਵਿੱਚੋਂ ਕੁਝ ਰੱਖ ਲੈਂਦੇ ਹਨਰਸੂਲਾਂ 5:1–2, ਰਸੂਲਾਂ 5:8
    ਆਇਤਾਂ
    ਰਸੂਲਾਂ 5:1–2ਹਨਾਨਿਯਾ ਨਾਮ ਦੇ ਇੱਕ ਮਨੁੱਖ ਨੇ ਆਪਣੀ ਪਤਨੀ ਸਫ਼ੀਰਾ ਨਾਲ ਮਿਲ ਕੇ ਜ਼ਮੀਨ ਨੂੰ ਵੇਚਿਆ। ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
    ਰਸੂਲਾਂ 5:8ਤਦ ਪਤਰਸ ਨੇ ਉਹ ਨੂੰ ਆਖਿਆ, ਕੀ ਤੁਸੀਂ ਉਹ ਖੇਤ ਐਨੇ ਵਿੱਚ ਹੀ ਵੇਚਿਆ ਹੈ? ਉਹ ਬੋਲੀ, ਹਾਂ ਐਨੇ ਨੂੰ ਹੀ ਵੇਚਿਆ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ