ਪੜਚੋਲ › ਵਿਸ਼ੇ › ਹਿਰਨ ਅਤੇ ਚਿਕਾਰੇ
ਕੁਦਰਤ
ਬਾਈਬਲ ਵਿੱਚ ਹਿਰਨ ਅਤੇ ਚਿਕਾਰੇ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 19 ਹਿੱਸੇ, ਸਤਰ-ਦਰ-ਸਤਰ।
- ਹਿਰਨ ਅਤੇ ਚਿਕਾਰੇ ਸ਼ੁੱਧ ਅਤੇ ਅਸ਼ੁੱਧ ਦੋਵੇਂ ਖਾ ਸਕਦੇ ਹਨਬਿਵ 12:15, ਬਿਵ 14:5
ਆਇਤਾਂ
ਬਿਵ 12:15ਪਰ ਤੁਸੀਂ ਆਪਣੇ ਫਾਟਕਾਂ ਦੇ ਅੰਦਰ ਆਪਣੇ ਮਨ ਦੀ ਪੂਰੀ ਇੱਛਾ ਅਤੇ ਉਸ ਬਰਕਤ ਦੇ ਅਨੁਸਾਰ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ, ਪਸ਼ੂ ਨੂੰ ਵੱਢ ਕੇ ਖਾਇਓ। ਸ਼ੁੱਧ ਅਤੇ ਅਸ਼ੁੱਧ ਦੋਵੇਂ ਮਨੁੱਖ ਉਸ ਨੂੰ ਖਾ ਸਕਦੇ ਹਨ, ਜਿਵੇਂ ਚਿਕਾਰੇ ਅਤੇ ਹਿਰਨ ਨੂੰ ਖਾਂਦੇ ਹਨ।
ਬਿਵ 14:5ਹਿਰਨ, ਚਿਕਾਰਾ, ਲਾਲ ਹਿਰਨ, ਜੰਗਲੀ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ।
- ਸੁਲੇਮਾਨ ਦੀ ਮੇਜ਼ ਲਈ ਹਿਰਨ, ਚਿਕਾਰੇ ਅਤੇ ਲਾਲ ਹਿਰਨ ਦਿੱਤੇ ਜਾਂਦੇ ਸਨ1 ਰਾਜਾ 4:22–23
ਆਇਤਾਂ
1 ਰਾਜਾ 4:22–23ਸੁਲੇਮਾਨ ਦੀ ਇੱਕ ਦਿਨ ਦੀ ਇਹ ਰਸਤ ਸੀ ਅਰਥਾਤ ਛੇ ਹਜ਼ਾਰ ਛੇ ਸੌ ਕਿੱਲੋ ਮੈਦਾ, ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ, ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ, ਇੱਕ ਸੌ ਭੇਡਾਂ ਅਤੇ ਉਨ੍ਹਾਂ ਤੋਂ ਵੱਧ ਚਿਕਾਰੇ, ਹਿਰਨ, ਪਾਹੜੇ ਅਤੇ ਮੋਟੇ-ਮੋਟੇ ਕੁੱਕੜ।
- ਅੱਯੂਬ: ਹਰਨੀ ਬੱਚਾ ਜਣਨ ਲਈ ਝੁਕਦੀ ਹੈ; ਬੱਚੇ ਖੁੱਲ੍ਹੇ ਮੈਦਾਨ ਵਿੱਚ ਵੱਡੇ ਹੁੰਦੇ ਹਨਅੱਯੂਬ 39:1–4
ਆਇਤਾਂ
ਅੱਯੂਬ 39:1–4“ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈਂ? ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ? ਉਹ ਝੁੱਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ। ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ।
- ਔੜ ਵਿੱਚ ਘਾਹ ਨਾ ਹੋਣ ਕਰਕੇ ਹਰਨੀ ਆਪਣੇ ਨਵਜੰਮੇ ਬੱਚੇ ਨੂੰ ਛੱਡ ਦਿੰਦੀ ਹੈਯਿਰ 14:5
ਆਇਤਾਂ
ਯਿਰ 14:5ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ।
- “ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ”ਜ਼ਬੂ 42:1
ਆਇਤਾਂ
ਜ਼ਬੂ 42:1ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਮਸ਼ਕੀਲ। ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ।
- ਜਿਨ੍ਹਾਂ ਹਿਰਨਾਂ ਨੂੰ ਚਾਰਾ ਨਹੀਂ ਮਿਲਦਾ ਉਨ੍ਹਾਂ ਵਿੱਚ ਸ਼ਿਕਾਰੀ ਤੋਂ ਭੱਜਣ ਦਾ ਬਲ ਨਹੀਂ ਰਹਿੰਦਾਵਿਰ 1:6
ਆਇਤਾਂ
ਵਿਰ 1:6ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ, ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ, ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ।
- ਚਿਕਾਰਾ ਸ਼ਿਕਾਰੀ ਦੇ ਹੱਥੋਂ ਆਪਣੇ ਆਪ ਨੂੰ ਛੁਡਾ ਲੈਂਦਾ ਹੈਕਹਾ 6:5
ਆਇਤਾਂ
ਕਹਾ 6:5ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।
ਕਹਾਵਤਾਂ
- ਅਸਾਹੇਲ ਜੰਗਲੀ ਚਿਕਾਰੇ ਵਾਂਗੂੰ ਤੇਜ਼ ਦੌੜਦਾ ਸੀ2 ਸਮੂ 2:18
ਆਇਤਾਂ
2 ਸਮੂ 2:18ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ।
- ਗਾਦੀ ਸੂਰਮੇ ਪਹਾੜਾਂ ਉੱਤੇ ਚਿਕਾਰਿਆਂ ਵਾਂਗੂੰ ਤੇਜ਼ ਸਨ1 ਇਤ 12:8
ਆਇਤਾਂ
1 ਇਤ 12:8ਗਾਦੀਆਂ ਵਿੱਚੋਂ ਕਿੰਨੇ ਕੁ ਮਹਾਂ ਬਲੀ ਸੂਰਮੇ, ਚੰਗੇ ਯੋਧੇ ਜਿਹੜੇ ਢਾਲ਼ ਤੇ ਬਰਛੇ ਦੀ ਵਿੱਦਿਆ ਜਾਣਨ ਵਾਲੇ ਸਨ ਜਿਨ੍ਹਾਂ ਦੇ ਮੂੰਹ ਸ਼ੇਰ ਦੇ ਮੂੰਹ ਵਰਗੇ ਸਨ ਅਤੇ ਪਰਬਤਾਂ ਉੱਤੇ ਹਿਰਨਾਂ ਵਾਂਗੂੰ ਤੇਜ ਦੌੜਦੇ ਸਨ, ਇਹ ਗਾਦੀਆਂ ਤੋਂ ਅਲੱਗ ਹੋ ਕੇ ਉਜਾੜ ਦੇ ਗੜ੍ਹ ਵਿੱਚ ਦਾਊਦ ਦੀ ਵੱਲ ਹੋ ਗਏ
- ਉੱਚੀਆਂ ਥਾਵਾਂ ਉੱਤੇ: “ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ”2 ਸਮੂ 22:34, ਜ਼ਬੂ 18:33, ਹਬੱ 3:19
ਆਇਤਾਂ
2 ਸਮੂ 22:34ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
ਜ਼ਬੂ 18:33ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ।
ਹਬੱ 3:19ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)
- “ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ”ਕਹਾ 5:19
ਆਇਤਾਂ
ਕਹਾ 5:19ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
- ਪ੍ਰੀਤਮ, ਪਹਾੜਾਂ ਉੱਤੇ ਚਿਕਾਰੇ ਜਾਂ ਜੁਆਨ ਹਿਰਨ ਵਰਗਾਸਰੇਸ਼ਟ 2:9, ਸਰੇਸ਼ਟ 2:17, ਸਰੇਸ਼ਟ 8:14
ਆਇਤਾਂ
ਸਰੇਸ਼ਟ 2:9ਮੇਰਾ ਪ੍ਰੇਮੀ ਚਿਕਾਰੇ ਜਾਂ ਜੁਆਨ ਹਿਰਨ ਵਾਂਗੂੰ ਹੈ! ਵੇਖੋ, ਉਹ ਸਾਡੀ ਕੰਧ ਦੇ ਪਿੱਛੇ ਖੜ੍ਹਾ ਹੈ, ਉਹ ਤਾਕੀਆਂ ਵਿੱਚੋਂ ਦੀ ਝਾਕਦਾ ਅਤੇ ਝਰੋਖਿਆਂ ਵਿੱਚੋਂ ਤੱਕਦਾ ਹੈ!
ਸਰੇਸ਼ਟ 2:17ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।
ਸਰੇਸ਼ਟ 8:14ਹੇ ਮੇਰੇ ਬਾਲਮ, ਛੇਤੀ ਕਰ, ਮਸਾਲਿਆਂ ਦੇ ਪਹਾੜਾਂ ਉੱਤੇ ਚਿਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ!
- “ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ”ਸਰੇਸ਼ਟ 2:7
ਆਇਤਾਂ
ਸਰੇਸ਼ਟ 2:7ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
- “ਨਫ਼ਤਾਲੀ ਛੱਡੀ ਹੋਈ ਹਰਨੀ ਹੈ”ਉਤ 49:21
ਆਇਤਾਂ
ਉਤ 49:21ਨਫ਼ਤਾਲੀ ਛੱਡੀ ਹੋਈ ਹਰਨੀ ਹੈ, ਉਹ ਸੁੰਦਰ ਗੱਲਾਂ ਬੋਲਦਾ ਹੈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ