Bible Explorer ਐਪ ਲਓ

ਪੜਚੋਲ › ਵਿਸ਼ੇ › ਸਵੇਰ ਦੀ ਤ੍ਰੇਲ

ਕੁਦਰਤ

ਬਾਈਬਲ ਵਿੱਚ ਸਵੇਰ ਦੀ ਤ੍ਰੇਲ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 22 ਹਿੱਸੇ, ਸਤਰ-ਦਰ-ਸਤਰ।

  • ਰਾਤ ਨੂੰ ਡੇਰੇ ਉੱਤੇ ਤ੍ਰੇਲ ਪੈਂਦੀ ਸੀ, ਅਤੇ ਉਸ ਨਾਲ ਮੰਨ ਵੀਗਿਣ 11:9
    ਆਇਤਾਂ
    ਗਿਣ 11:9ਜਦ ਰਾਤ ਨੂੰ ਡੇਰੇ ਉੱਤੇ ਤ੍ਰੇਲ ਪੈਂਦੀ ਸੀ ਤਦ ਮੰਨਾ ਵੀ ਉਸ ਨਾਲ ਉਤਰਦਾ ਸੀ।
  • ਜਦ ਸਵੇਰ ਦੀ ਤ੍ਰੇਲ ਉੱਡ ਗਈ ਤਾਂ ਧਰਤੀ ਉੱਤੇ ਬਰੀਕ ਪੇਪੜੀਆਂ ਪਈਆਂ ਸਨਕੂਚ 16:13–14
    ਆਇਤਾਂ
    ਕੂਚ 16:13–14ਸ਼ਾਮਾਂ ਨੂੰ ਇਸ ਤਰ੍ਹਾਂ ਹੋਇਆ ਕਿ ਬਟੇਰੇ ਚੜ੍ਹ ਆਏ ਅਤੇ ਡੇਰੇ ਨੂੰ ਢੱਕ ਲਿਆ ਅਤੇ ਸਵੇਰ ਨੂੰ ਡੇਰੇ ਦੇ ਆਲੇ-ਦੁਆਲੇ ਤ੍ਰੇਲ ਪਈ। ਜਦ ਤ੍ਰੇਲ ਉੱਡ ਗਈ ਤਾਂ ਵੇਖੋ ਉਜਾੜ ਦੀ ਪਰਤ ਉੱਤੇ ਨਿੱਕਾ-ਨਿੱਕਾ ਕੱਕਰ ਕੋਰੇ ਵਰਗਾ ਮਹੀਨ ਧਰਤੀ ਉੱਤੇ ਪਿਆ ਹੋਇਆ ਸੀ।
  • ਤ੍ਰੇਲ ਰਾਤ ਭਰ ਟਾਹਣੀਆਂ ਉੱਤੇ ਰਹਿੰਦੀ ਹੈਅੱਯੂਬ 29:19
    ਆਇਤਾਂ
    ਅੱਯੂਬ 29:19ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ।
  • ਬੱਦਲਾਂ ਤੋਂ ਤ੍ਰੇਲ ਟਪਕਦੀ ਸੀਕਹਾ 3:20
    ਆਇਤਾਂ
    ਕਹਾ 3:20ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।
  • “ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ?”ਅੱਯੂਬ 38:28
    ਆਇਤਾਂ
    ਅੱਯੂਬ 38:28ਕੀ ਮੀਂਹ ਦਾ ਕੋਈ ਪਿਤਾ ਹੈ, ਜਾਂ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ?
  • ਰਾਤ ਨੂੰ ਪ੍ਰੀਤਮ: “ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ”ਸਰੇਸ਼ਟ 5:2
    ਆਇਤਾਂ
    ਸਰੇਸ਼ਟ 5:2ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।”
  • ਨਬੂਕਦਨੱਸਰ ਅਕਾਸ਼ ਦੀ ਤ੍ਰੇਲ ਨਾਲ ਭਿੱਜਦਾ ਰਿਹਾਦਾਨੀ 4:33
    ਆਇਤਾਂ
    ਦਾਨੀ 4:33ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ!
  • ਹਰਮੋਨ ਦੀ ਤ੍ਰੇਲ ਜੋ ਸੀਯੋਨ ਦੇ ਪਹਾੜਾਂ ਉੱਤੇ ਪੈਂਦੀ ਹੈਜ਼ਬੂ 133:3
    ਆਇਤਾਂ
    ਜ਼ਬੂ 133:3ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।

ਕਹਾਣੀਆਂ ਵਿੱਚ

  • ਗਿਦਾਊਨ ਨੇ ਉੱਨ ਦੀ ਲੋਈ ਨੂੰ ਨਚੋੜ ਕੇ ਕਟੋਰਾ ਭਰ ਪਾਣੀ ਕੱਢਿਆਨਿਆਂਈ 6:37–38
    ਆਇਤਾਂ
    ਨਿਆਂਈ 6:37–38ਤਾਂ ਵੇਖ, ਮੈਂ ਇੱਕ ਉੱਨ ਦਾ ਫੰਬਾ ਖੇਤ ਦੇ ਵਿੱਚ ਰੱਖਾਂਗਾ, ਅਤੇ ਜੇਕਰ ਤ੍ਰੇਲ ਸਿਰਫ਼ ਉੱਨ ਦੇ ਫੰਬੇ ਉੱਤੇ ਹੀ ਪਵੇ ਪਰ ਆਲੇ-ਦੁਆਲੇ ਦੀ ਸਾਰੀ ਧਰਤੀ ਸੁੱਕੀ ਰਹੇ ਤਾਂ ਮੈਂ ਸੱਚ-ਮੁੱਚ ਜਾਣਾਂਗਾ ਕਿ ਜਿਸ ਤਰ੍ਹਾਂ ਤੂੰ ਕਿਹਾ ਹੈ, ਉਸੇ ਤਰ੍ਹਾਂ ਹੀ ਤੂੰ ਇਸਰਾਏਲ ਨੂੰ ਮੇਰੇ ਹੱਥਾਂ ਤੋਂ ਛੁਟਕਾਰਾ ਦੇਵੇਂਗਾ।” ਤਾਂ ਅਜਿਹਾ ਹੀ ਹੋਇਆ ਅਤੇ ਜਦ ਉਹ ਸਵੇਰ ਨੂੰ ਉੱਠਿਆ ਅਤੇ ਉਸ ਉੱਨ ਦੇ ਫੰਬੇ ਵਿੱਚੋਂ ਤ੍ਰੇਲ ਨੂੰ ਘੁੱਟ ਕੇ ਨਿਚੋੜਿਆ ਤਾਂ ਪਾਣੀ ਦਾ ਇੱਕ ਕਟੋਰਾ ਭਰ ਗਿਆ।
  • ਅਗਲੀ ਰਾਤ ਉੱਨ ਸੁੱਕੀ ਰਹੀ ਅਤੇ ਧਰਤੀ ਉੱਤੇ ਤ੍ਰੇਲ ਪਈਨਿਆਂਈ 6:39–40
    ਆਇਤਾਂ
    ਨਿਆਂਈ 6:39–40ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇਕਰ ਮੈਂ ਇੱਕ ਵਾਰੀ ਹੋਰ ਆਖਾਂ ਤਾਂ ਤੇਰਾ ਕ੍ਰੋਧ ਮੇਰੇ ਉੱਤੇ ਨਾ ਭੜਕੇ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇੱਕ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰੀ ਪ੍ਰੀਖਿਆ ਲਵਾਂ, ਇਸ ਵਾਰੀ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਹੇ ਅਤੇ ਆਲੇ-ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ।” ਉਸ ਰਾਤ ਪਰਮੇਸ਼ੁਰ ਨੇ ਅਜਿਹਾ ਹੀ ਕੀਤਾ, ਕਿਉਂ ਜੋ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਿਹਾ ਅਤੇ ਬਾਕੀ ਸਾਰੀ ਧਰਤੀ ਉੱਤੇ ਤ੍ਰੇਲ ਪਈ ਸੀ।
  • ਏਲੀਯਾਹ ਅਹਾਬ ਨੂੰ: ਇਨ੍ਹਾਂ ਸਾਲਾਂ ਵਿੱਚ ਨਾ ਤ੍ਰੇਲ ਪਵੇਗੀ ਨਾ ਮੀਂਹ1 ਰਾਜਾ 17:1
    ਆਇਤਾਂ
    1 ਰਾਜਾ 17:1ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।
  • ਦਾਊਦ ਦਾ ਵਿਰਲਾਪ: “ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ”2 ਸਮੂ 1:21
    ਆਇਤਾਂ
    2 ਸਮੂ 1:21ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!
  • ਹੱਜਈ: ਅਕਾਸ਼ ਨੇ ਆਪਣੀ ਤ੍ਰੇਲ ਅਤੇ ਧਰਤੀ ਨੇ ਆਪਣੀ ਉਪਜ ਰੋਕ ਲਈਹੱਜ 1:10
    ਆਇਤਾਂ
    ਹੱਜ 1:10ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ

ਬਰਕਤਾਂ

  • ਇਸਹਾਕ ਦੀ ਬਰਕਤ: ਅਕਾਸ਼ ਦੀ ਤ੍ਰੇਲ ਅਤੇ ਧਰਤੀ ਦੀ ਚਿਕਨਾਈਉਤ 27:28
    ਆਇਤਾਂ
    ਉਤ 27:28ਪਰਮੇਸ਼ੁਰ ਤੈਨੂੰ ਅਕਾਸ਼ ਦੀ ਤ੍ਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ, ਅਤੇ ਅਨਾਜ ਅਤੇ ਦਾਖ਼ਰਸ ਦੀ ਭਰਪੂਰੀ ਤੋਂ ਬਰਕਤ ਦੇਵੇ।
  • ਏਸਾਓ ਅਕਾਸ਼ ਦੀ ਤ੍ਰੇਲ ਤੋਂ ਦੂਰ ਵੱਸੇਗਾਉਤ 27:39
    ਆਇਤਾਂ
    ਉਤ 27:39ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ।
  • ਮੂਸਾ: ਯੂਸੁਫ਼ ਦਾ ਦੇਸ਼ ਅਕਾਸ਼ ਦੀ ਅਨਮੋਲ ਤ੍ਰੇਲ ਨਾਲ ਬਰਕਤ ਵਾਲਾ ਹੋਵੇਬਿਵ 33:13
    ਆਇਤਾਂ
    ਬਿਵ 33:13ਯੂਸੁਫ਼ ਲਈ ਉਸ ਨੇ ਆਖਿਆ, ਯਹੋਵਾਹ ਵੱਲੋਂ ਉਸ ਦੀ ਧਰਤੀ ਮੁਬਾਰਕ ਹੋਵੇ, ਅਕਾਸ਼ ਦੇ ਪਦਾਰਥਾਂ ਅਤੇ ਤ੍ਰੇਲ ਤੋਂ, ਅਤੇ ਹੇਠਾਂ ਪਈ ਹੋਈ ਡੁੰਘਿਆਈ ਤੋਂ,
  • ਅੰਨ ਅਤੇ ਨਵੀਂ ਮਧ ਦਾ ਦੇਸ਼, ਜਿੱਥੇ ਅਕਾਸ਼ ਤੋਂ ਤ੍ਰੇਲ ਟਪਕਦੀ ਹੈਬਿਵ 33:28
    ਆਇਤਾਂ
    ਬਿਵ 33:28ਇਸਰਾਏਲ ਸੁੱਖ ਨਾਲ ਵੱਸੇਗਾ, ਉਸ ਧਰਤੀ ਵਿੱਚ ਜਿੱਥੇ ਅੰਨ ਅਤੇ ਨਵੀਂ ਮਧ ਹੈ, ਉੱਥੇ ਯਾਕੂਬ ਦਾ ਸੋਤਾ ਇਕੱਲਾ ਹੈ, ਹਾਂ, ਉਸ ਦੇ ਉੱਪਰ ਅਕਾਸ਼ ਤੋਂ ਤ੍ਰੇਲ ਪੈਂਦੀ ਹੈ।

ਕਹਾਵਤਾਂ

  • “ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ”ਹੋਸ਼ੇ 6:4, ਹੋਸ਼ੇ 13:3
    ਆਇਤਾਂ
    ਹੋਸ਼ੇ 6:4ਹੇ ਇਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ।
    ਹੋਸ਼ੇ 13:3ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ।
  • ਰਾਜੇ ਦੀ ਕਿਰਪਾ: “ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ”ਕਹਾ 19:12
    ਆਇਤਾਂ
    ਕਹਾ 19:12ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।
  • “ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ”2 ਸਮੂ 17:12
    ਆਇਤਾਂ
    2 ਸਮੂ 17:12ਉਸ ਵੇਲੇ ਉਹ ਜਿੱਥੇ ਕਿਤੇ ਵੀ ਹੋਵੇ, ਅਸੀਂ ਉਸ ਨੂੰ ਟੱਕਰਾਂਗੇ ਅਤੇ ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ। ਤਦ ਉਹ ਅਤੇ ਉਨ੍ਹਾਂ ਸਾਰੇ ਲੋਕਾਂ ਵਿੱਚੋਂ ਜੋ ਉਸ ਦੇ ਨਾਲ ਹਨ, ਇੱਕ ਵੀ ਜੀਉਂਦਾ ਨਾ ਰਹੇਗਾ।
  • “ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ”ਯਸਾ 18:4
    ਆਇਤਾਂ
    ਯਸਾ 18:4ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਧੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ