Bible Explorer ਐਪ ਲਓ

ਪੜਚੋਲ › ਵਿਸ਼ੇ › ਸੁਫ਼ਨੇ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਸੁਫ਼ਨੇ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 36 ਹਿੱਸੇ, ਸਤਰ-ਦਰ-ਸਤਰ।

  • ਭੁੱਖਾ ਮਨੁੱਖ ਸੁਫ਼ਨੇ ਵਿੱਚ ਖਾਂਦਾ ਹੈ, ਫਿਰ ਜਾਗਦਾ ਹੈ ਤਾਂ ਭੁੱਖਾ ਹੀ ਹੁੰਦਾ ਹੈਯਸਾ 29:8
    ਆਇਤਾਂ
    ਯਸਾ 29:8ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।
  • ਬਹੁਤੀਆਂ ਚਿੰਤਾਵਾਂ ਨਾਲ ਸੁਫ਼ਨਾ ਆਉਂਦਾ ਹੈਉਪ 5:3
    ਆਇਤਾਂ
    ਉਪ 5:3ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।
  • ਹੋਰ ਦੇਵਤਿਆਂ ਵੱਲ ਪ੍ਰੇਰਨ ਵਾਲੇ ਸੁਫ਼ਨੇ ਵੇਖਣ ਵਾਲੇ ਬਾਰੇ ਬਿਵਸਥਾਬਿਵ 13:1–5
    ਆਇਤਾਂ
    ਬਿਵ 13:1–5ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ, ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ, ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ। ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।
  • ਯਿਰਮਿਯਾਹ ਉਨ੍ਹਾਂ ਨਬੀਆਂ ਬਾਰੇ ਜੋ ਆਖਦੇ ਰਹਿੰਦੇ ਹਨ, “ਮੈਂ ਸੁਫ਼ਨਾ ਵੇਖਿਆ ਹੈ”!ਯਿਰ 23:25–28
    ਆਇਤਾਂ
    ਯਿਰ 23:25–28ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ! ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ? ਜਿਹੜੇ ਸੋਚਦੇ ਹਨ ਭਈ ਉਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫ਼ਨਿਆਂ ਨਾਲ ਭੁਲਾ ਦੇਣ, ਜਿਹਨਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਉਹਨਾਂ ਦੇ ਪੁਰਖੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਸਨ ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ

ਬਾਈਬਲ ਵਿੱਚ ਦੱਸੇ ਸੁਫ਼ਨੇ

  • ਅਬੀਮਲਕ ਨੂੰ ਸੁਫ਼ਨੇ ਵਿੱਚ ਸਾਰਾਹ ਬਾਰੇ ਚੇਤਾਵਨੀ ਮਿਲਦੀ ਹੈਉਤ 20:3
    ਆਇਤਾਂ
    ਉਤ 20:3ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।
  • ਯਾਕੂਬ ਸੁਫ਼ਨੇ ਵਿੱਚ ਅਕਾਸ਼ ਤੱਕ ਪਹੁੰਚਦੀ ਪੌੜੀ ਵੇਖਦਾ ਹੈਉਤ 28:12
    ਆਇਤਾਂ
    ਉਤ 28:12ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।
  • ਯਾਕੂਬ ਸੁਫ਼ਨੇ ਵਿੱਚ ਧਾਰੀਦਾਰ, ਡੱਬਖੜੱਬੇ ਅਤੇ ਚਿਤਕਬਰੇ ਇੱਜੜ ਵੇਖਦਾ ਹੈਉਤ 31:10–13
    ਆਇਤਾਂ
    ਉਤ 31:10–13ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ। ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ! ਮੈਂ ਆਖਿਆ, ਮੈਂ ਹਾਜ਼ਰ ਹਾਂ। ਤਦ ਉਸ ਨੇ ਆਖਿਆ ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਹਨ ਕਿਉਂ ਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ, ਉਹ ਸਭ ਮੈਂ ਵੇਖਿਆ ਹੈ। ਮੈਂ ਬੈਤਏਲ ਦਾ ਪਰਮੇਸ਼ੁਰ ਹਾਂ ਜਿੱਥੇ ਤੂੰ ਥੰਮ੍ਹ ਉੱਤੇ ਤੇਲ ਡੋਲ੍ਹਿਆ ਸੀ ਅਤੇ ਮੇਰੇ ਅੱਗੇ ਸੁੱਖਣਾ ਸੁੱਖੀ। ਹੁਣ ਉੱਠ, ਅਤੇ ਇਸ ਦੇਸ਼ ਤੋਂ ਨਿੱਕਲ ਕੇ ਆਪਣੀ ਜਨਮ ਭੂਮੀ ਨੂੰ ਮੁੜ ਜਾ।
  • ਲਾਬਾਨ ਨੂੰ ਸੁਫ਼ਨੇ ਵਿੱਚ ਯਾਕੂਬ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਚੇਤਾਵਨੀ ਮਿਲਦੀ ਹੈਉਤ 31:24
    ਆਇਤਾਂ
    ਉਤ 31:24ਪਰ ਪਰਮੇਸ਼ੁਰ ਨੇ ਲਾਬਾਨ ਅਰਾਮੀ ਦੇ ਕੋਲ ਰਾਤ ਦੇ ਸੁਫ਼ਨੇ ਵਿੱਚ ਜਾ ਕੇ ਆਖਿਆ, ਖ਼ਬਰਦਾਰ ਹੋ ਅਤੇ ਯਾਕੂਬ ਦੇ ਨਾਲ ਭਲਾ ਬੁਰਾ ਨਾ ਬੋਲ।
  • ਯੂਸੁਫ਼ ਸੁਫ਼ਨੇ ਵਿੱਚ ਪੂਲਿਆਂ ਨੂੰ ਆਪਣੇ ਪੂਲੇ ਅੱਗੇ ਝੁਕਦੇ ਵੇਖਦਾ ਹੈਉਤ 37:5–8
    ਆਇਤਾਂ
    ਉਤ 37:5–8ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ। ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ। ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ। ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਦ ਉਹ ਉਸ ਦੇ ਨਾਲ ਉਹ ਦੇ ਸੁਫ਼ਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ।
  • ਯੂਸੁਫ਼ ਸੁਫ਼ਨੇ ਵਿੱਚ ਸੂਰਜ, ਚੰਦਰਮਾ ਅਤੇ ਗਿਆਰਾਂ ਤਾਰਿਆਂ ਨੂੰ ਝੁਕਦੇ ਵੇਖਦਾ ਹੈਉਤ 37:9–10
    ਆਇਤਾਂ
    ਉਤ 37:9–10ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ। ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?
  • ਸਾਕੀ ਸੁਫ਼ਨੇ ਵਿੱਚ ਤਿੰਨ ਟਾਹਣੀਆਂ ਵਾਲੀ ਅੰਗੂਰ ਦੀ ਵੇਲ ਵੇਖਦਾ ਹੈਉਤ 40:9–13
    ਆਇਤਾਂ
    ਉਤ 40:9–13ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਆਪਣਾ ਸੁਫ਼ਨਾ ਦੱਸਿਆ ਅਤੇ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ਼ ਦੀ ਇੱਕ ਵੇਲ ਮੇਰੇ ਸਨਮੁਖ ਸੀ, ਅਤੇ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਤੇ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਤੇ ਫੁੱਲ ਲੱਗੇ ਅਤੇ ਉਸ ਦੇ ਗੁੱਛਿਆਂ ਵਿੱਚ ਦਾਖ਼ ਪੱਕ ਗਈ। ਫ਼ਿਰਊਨ ਦਾ ਪਿਆਲਾ ਮੇਰੇ ਹੱਥ ਵਿੱਚ ਸੀ, ਅਤੇ ਮੈਂ ਦਾਖ਼ਾਂ ਨੂੰ ਲੈ ਕੇ ਫ਼ਿਰਊਨ ਦੇ ਪਿਆਲੇ ਵਿੱਚ ਨਿਚੋੜਿਆ ਅਤੇ ਉਹ ਪਿਆਲਾ ਮੈਂ ਫ਼ਿਰਊਨ ਦੀ ਹਥੇਲੀ ਉੱਤੇ ਰੱਖਿਆ। ਤਦ ਯੂਸੁਫ਼ ਨੇ ਉਸ ਨੂੰ ਆਖਿਆ, ਇਸ ਦਾ ਅਰਥ ਇਹ ਹੈ ਕਿ ਉਹ ਤਿੰਨ ਟਹਿਣੀਆਂ ਤਿੰਨ ਦਿਨ ਹਨ। ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਤੇ ਤੈਨੂੰ ਤੇਰੇ ਅਹੁਦੇ ਉੱਤੇ ਫੇਰ ਖੜ੍ਹਾ ਕਰੇਗਾ ਅਤੇ ਤੂੰ ਪਹਿਲਾਂ ਦੀ ਤਰ੍ਹਾਂ ਜਦ ਤੂੰ ਉਹ ਦਾ ਸਾਕੀ ਸੀ, ਫਿਰ ਤੋਂ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ।
  • ਨਾਨਬਾਈ ਸੁਫ਼ਨੇ ਵਿੱਚ ਆਪਣੇ ਸਿਰ ਉੱਤੇ ਰੋਟੀ ਦੀਆਂ ਤਿੰਨ ਟੋਕਰੀਆਂ ਵੇਖਦਾ ਹੈਉਤ 40:16–19
    ਆਇਤਾਂ
    ਉਤ 40:16–19ਜਦ ਰਸੋਈਆਂ ਦੇ ਮੁਖੀਏ ਨੇ ਵੇਖਿਆ ਕਿ ਉਸ ਦੇ ਸੁਫ਼ਨੇ ਦਾ ਅਰਥ ਚੰਗਾ ਹੈ ਤਾਂ ਉਸ ਨੇ ਯੂਸੁਫ਼ ਨੂੰ ਆਖਿਆ, ਮੈਂ ਵੀ ਇੱਕ ਸੁਫ਼ਨਾ ਵੇਖਿਆ, ਅਤੇ ਵੇਖੋ ਮੇਰੇ ਸਿਰ ਉੱਤੇ ਚਿੱਟੀਆਂ ਰੋਟੀਆਂ ਦੀਆਂ ਤਿੰਨ ਟੋਕਰੀਆਂ ਸਨ। ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਭਿੰਨ-ਭਿੰਨ ਪ੍ਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਤੇ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ। ਤਦ ਯੂਸੁਫ਼ ਨੇ ਉੱਤਰ ਦੇ ਕੇ ਆਖਿਆ, ਇਸ ਦਾ ਅਰਥ ਇਹ ਹੈ ਕਿ ਇਹ ਤਿੰਨ ਟੋਕਰੀਆਂ ਤਿੰਨ ਦਿਨ ਹਨ। ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।
  • ਫ਼ਿਰਊਨ ਸੁਫ਼ਨੇ ਵਿੱਚ ਸੱਤ ਮੋਟੀਆਂ ਅਤੇ ਸੱਤ ਮਾੜੀਆਂ ਗਾਂਵਾਂ ਵੇਖਦਾ ਹੈਉਤ 41:1–4
    ਆਇਤਾਂ
    ਉਤ 41:1–4ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ, ਅਤੇ ਵੇਖੋ ਨਦੀ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਸੋਹਣੀਆਂ ਅਤੇ ਮੋਟੀਆਂ ਸਨ, ਨਿੱਕਲੀਆਂ ਅਤੇ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ। ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ। ਤਦ ਕਰੂਪ ਅਤੇ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਤੇ ਮੋਟੀਆਂ ਗਾਂਈਆਂ ਨੂੰ ਨਿਗਲ ਲਿਆ, ਤਦ ਫ਼ਿਰਊਨ ਜਾਗ ਉੱਠਿਆ।
  • ਫਿਰ ਸੱਤ ਮੋਟੇ ਅਤੇ ਸੱਤ ਪਤਲੇ ਸਿੱਟੇਉਤ 41:5–7
    ਆਇਤਾਂ
    ਉਤ 41:5–7ਉਹ ਫੇਰ ਸੌਂ ਗਿਆ ਅਤੇ ਦੂਜੀ ਵਾਰ ਸੁਫ਼ਨਾ ਵੇਖਿਆ ਅਤੇ ਵੇਖੋ, ਮੋਟੇ ਅਤੇ ਚੰਗੇ ਸੱਤ ਸਿੱਟੇ ਇੱਕ ਨੜ ਵਿੱਚੋਂ ਨਿੱਕਲੇ ਅਤੇ ਵੇਖੋ, ਉਸ ਦੇ ਬਾਅਦ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸੱਤ ਸਿੱਟੇ ਫੁੱਟ ਪਏ। ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ।
  • ਇੱਕ ਮਿਦਯਾਨੀ ਸੁਫ਼ਨੇ ਵਿੱਚ ਜੌਂ ਦੀ ਰੋਟੀ ਨੂੰ ਤੰਬੂ ਉਲਟਾਉਂਦੇ ਵੇਖਦਾ ਹੈਨਿਆਂਈ 7:13–14
    ਆਇਤਾਂ
    ਨਿਆਂਈ 7:13–14ਜਦ ਗਿਦਾਊਨ ਉੱਥੇ ਪਹੁੰਚਿਆ ਤਾਂ ਵੇਖੋ, ਉੱਥੇ ਇੱਕ ਮਨੁੱਖ ਸੀ ਜੋ ਆਪਣੇ ਸਾਥੀ ਨੂੰ ਇੱਕ ਸੁਫ਼ਨਾ ਸੁਣਾਉਂਦਾ ਸੀ, ਉਸਨੇ ਕਿਹਾ, “ਵੇਖੋ, ਮੈਂ ਇੱਕ ਸੁਫ਼ਨਾ ਵੇਖਿਆ ਹੈ ਕਿ ਜੌਂ ਦੀ ਇੱਕ ਰੋਟੀ ਮਿਦਯਾਨੀ ਛਾਉਣੀ ਵਿੱਚ ਰੁੜ੍ਹ ਕੇ ਆਈ ਅਤੇ ਇੱਕ ਤੰਬੂ ਨਾਲ ਆ ਲੱਗੀ ਅਤੇ ਉਸ ਨੇ ਤੰਬੂ ਨੂੰ ਅਜਿਹਾ ਮਾਰਿਆ ਕਿ ਉਹ ਡਿੱਗ ਪਿਆ ਅਤੇ ਉਸ ਨੂੰ ਅਜਿਹਾ ਮੂਧਾ ਕਰ ਸੁੱਟਿਆ ਕਿ ਉਹ ਤੰਬੂ ਵਿੱਛ ਗਿਆ।” ਤਾਂ ਉਸ ਦੇ ਸਾਥੀ ਨੇ ਉੱਤਰ ਦੇ ਕੇ ਕਿਹਾ, “ਯੋਆਸ਼ ਦੇ ਪੁੱਤਰ ਗਿਦਾਊਨ, ਇੱਕ ਇਸਰਾਏਲੀ ਮਨੁੱਖ ਦੀ ਤਲਵਾਰ ਤੋਂ ਬਿਨ੍ਹਾਂ ਇਸ ਦਾ ਕੋਈ ਹੋਰ ਅਰਥ ਨਹੀਂ, ਪਰਮੇਸ਼ੁਰ ਨੇ ਮਿਦਯਾਨ ਅਤੇ ਸਾਰੀ ਫੌਜ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।”
  • ਗਿਬਓਨ ਵਿੱਚ ਸੁਲੇਮਾਨ ਸੁਫ਼ਨੇ ਵਿੱਚ ਬੁੱਧ ਮੰਗਦਾ ਹੈ1 ਰਾਜਾ 3:5–15
    ਆਇਤਾਂ
    1 ਰਾਜਾ 3:5–15ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ? ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖ਼ਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਦਯਾ ਦੀ ਪਾਲਣਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ। ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ। ਤੇਰਾ ਦਾਸ ਤੇਰੀ ਪਰਜਾ ਦੇ ਵਿਚਕਾਰ ਹੈ ਜਿਸ ਨੂੰ ਤੂੰ ਚੁਣਿਆ ਹੈ। ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ। ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ? ਇਹ ਗੱਲ ਪ੍ਰਭੂ ਦੀ ਨਿਗਾਹ ਵਿੱਚ ਚੰਗੀ ਲੱਗੀ, ਕਿ ਸੁਲੇਮਾਨ ਨੇ ਇਹ ਚੀਜ਼ ਮੰਗੀ ਹੈ। ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ, ਪਰ ਆਪਣੇ ਲਈ ਨਿਆਂ ਦੇ ਸੁਣਨ ਲਈ ਬੁੱਧ ਮੰਗੀ ਹੈ। ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ। ਮੈਂ ਤੈਨੂੰ ਜੋ ਤੂੰ ਨਹੀਂ ਮੰਗਿਆ ਉਹ ਵੀ ਦਿੱਤਾ, ਧਨ ਅਤੇ ਇੱਜ਼ਤ ਵੀ ਅਜਿਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ। ਜੇਕਰ ਤੂੰ ਮੇਰੇ ਮਾਰਗ ਉੱਤੇ ਚੱਲੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਮੇਰੇ ਹੁਕਮਾਂ ਦੀ ਪਾਲਨਾ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੇਰੀ ਉਮਰ ਵਧਾਵਾਂਗਾ। ਤਦ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਕਿ ਇਹ ਤਾਂ ਸੁਫ਼ਨਾ ਹੈ। ਫੇਰ ਉਹ ਯਰੂਸ਼ਲਮ ਨੂੰ ਆਇਆ ਅਤੇ ਪ੍ਰਭੂ ਦੇ ਨੇਮ ਦੇ ਸੰਦੂਕ ਅੱਗੇ ਖੜ੍ਹਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਸੇਵਕਾਂ ਲਈ ਦਾਵਤ ਕੀਤੀ।
  • ਨਬੂਕਦਨੱਸਰ ਆਪਣੇ ਬੁੱਧਵਾਨਾਂ ਤੋਂ ਮੰਗ ਕਰਦਾ ਹੈ ਕਿ ਉਹ ਉਸ ਨੂੰ ਸੁਫ਼ਨਾ ਹੀ ਦੱਸਣਦਾਨੀ 2:1–9
    ਆਇਤਾਂ
    ਦਾਨੀ 2:1–9ਨਬੂਕਦਨੱਸਰ ਨੇ ਆਪਣੇ ਰਾਜ ਦੇ ਦੂਜੇ ਸਾਲ ਵਿੱਚ ਅਜਿਹੇ ਸੁਫ਼ਨੇ ਵੇਖੇ, ਜਿਸ ਕਾਰਨ ਉਸ ਦੀ ਜਾਨ ਘਬਰਾ ਗਈ ਅਤੇ ਉਹ ਦੀ ਨੀਂਦ ਜਾਂਦੀ ਰਹੀ। ਤਦ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰਾਂ, ਜੋਤਸ਼ੀਆਂ, ਮੰਤਰੀਆਂ ਤੇ ਕਸਦੀਆਂ ਨੂੰ ਸੱਦੋ ਜੋ ਉਹ ਰਾਜੇ ਦਾ ਸੁਫ਼ਨਾ ਉਹ ਨੂੰ ਦੱਸਣ, ਇਸ ਲਈ ਉਹ ਆਏ ਅਤੇ ਰਾਜੇ ਦੇ ਦਰਬਾਰ ਪੇਸ਼ ਹੋਏ। ਤਦ ਰਾਜੇ ਨੇ ਉਹਨਾਂ ਨੂੰ ਆਖਿਆ ਕਿ ਮੈਂ ਇੱਕ ਸੁਫ਼ਨਾ ਵੇਖਿਆ ਹੈ ਪਰ ਮੇਰਾ ਆਤਮਾ ਉਸ ਸੁਫ਼ਨੇ ਨੂੰ ਸਮਝਣ ਦੇ ਲਈ ਘਬਰਾਇਆ ਹੋਇਆ ਹੈ। ਅੱਗੋਂ ਕਸਦੀਆਂ ਨੇ ਰਾਜੇ ਦੇ ਅੱਗੇ ਅਰਾਮੀ ਭਾਸ਼ਾ ਵਿੱਚ ਬੇਨਤੀ ਕੀਤੀ, ਕਿ ਹੇ ਰਾਜਾ, ਤੁਸੀਂ ਲੰਮੀ ਉਮਰ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਸ ਦਾ ਅਰਥ ਦੱਸਾਂਗੇ। ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਮਨ ਵਿੱਚੋਂ ਜਾਂਦੀ ਰਹੀ ਹੈ। ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੇ ਢੇਰ ਬਣਨਗੇ! ਪਰ ਜੇ ਸੁਫ਼ਨਾ ਅਤੇ ਉਹਦਾ ਅਰਥ ਦੱਸੋ ਤਾਂ ਮੇਰੇ ਕੋਲੋਂ ਦਾਤਾਂ, ਇਨਾਮ ਤੇ ਬਹੁਤ ਆਦਰ ਪਾਓਗੇ, ਸੋ ਸੁਫ਼ਨਾ ਅਤੇ ਉਹ ਦਾ ਅਰਥ ਮੈਂਨੂੰ ਦੱਸੋ। ਉਹਨਾਂ ਨੇ ਫੇਰ ਦੂਜੀ ਵਾਰੀ ਬੇਨਤੀ ਕਰ ਕੇ ਆਖਿਆ, ਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ। ਰਾਜੇ ਨੇ ਉੱਤਰ ਦਿੱਤਾ, ਮੈਂ ਯਕੀਨਨ ਜਾਣਦਾ ਹਾਂ ਕਿ ਤੁਸੀਂ ਟਾਲਣਾ ਚਾਹੁੰਦੇ ਹੋ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਉਹ ਗੱਲ ਮੇਰੇ ਮਨੋਂ ਜਾਂਦੀ ਰਹੀ ਹੈ। ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ!
  • ਸੋਨੇ, ਚਾਂਦੀ, ਪਿੱਤਲ, ਲੋਹੇ ਅਤੇ ਮਿੱਟੀ ਦੀ ਵੱਡੀ ਮੂਰਤ ਦਾ ਉਸ ਦਾ ਸੁਫ਼ਨਾਦਾਨੀ 2:31–35
    ਆਇਤਾਂ
    ਦਾਨੀ 2:31–35ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ। ਉਸ ਮੂਰਤੀ ਦਾ ਸਿਰ ਖ਼ਾਲਸ ਸੋਨੇ ਦਾ ਸੀ, ਉਹ ਦੀ ਛਾਤੀ ਤੇ ਉਹ ਦੀਆਂ ਬਾਂਹਾਂ ਚਾਂਦੀ ਦੀਆਂ, ਉਹ ਦਾ ਢਿੱਡ ਤੇ ਉਹ ਦੇ ਪੱਟ ਪਿੱਤਲ ਦੇ, ਉਹ ਦੀਆਂ ਲੱਤਾਂ ਲੋਹੇ ਦੀਆਂ, ਉਹ ਦੇ ਪੈਰ ਕੁਝ ਲੋਹੇ ਦੇ ਕੁਝ ਮਿੱਟੀ ਦੇ ਸਨ। ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ। ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।
  • ਵੱਢੇ ਗਏ ਵੱਡੇ ਰੁੱਖ ਦਾ ਉਸ ਦਾ ਸੁਫ਼ਨਾਦਾਨੀ 4:10–17
    ਆਇਤਾਂ
    ਦਾਨੀ 4:10–17ਜੋ ਦਰਸ਼ਣ ਮੈਂ ਆਪਣੇ ਪਲੰਘ ਉੱਤੇ ਦੇਖਿਆ ਇਸ ਤਰ੍ਹਾਂ ਹੈ, ਜਦ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਵਿਚਕਾਰ ਇੱਕ ਰੁੱਖ ਸੀ ਜਿਸ ਦੀ ਉਚਿਆਈ ਬਹੁਤ ਵੱਡੀ ਸੀ। ਉਹ ਰੁੱਖ ਵਧਿਆ ਤੇ ਤਕੜਾ ਹੋ ਗਿਆ ਅਤੇ ਉਹ ਦੀ ਚੋਟੀ ਅਕਾਸ਼ ਤੱਕ ਪਹੁੰਚ ਗਈ, ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦੇਣ ਲੱਗਾ। ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਾਨਵਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਪ੍ਰਾਣੀ ਉਸ ਤੋਂ ਪਾਲੇ ਜਾਂਦੇ ਸਨ। ਮੈਂ ਆਪਣੇ ਪਲੰਘ ਉੱਤੇ ਦਰਸ਼ਣ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖ਼ਾ, ਹਾਂ, ਇੱਕ ਪਵਿੱਤਰ ਜਨ ਅਕਾਸ਼ੋਂ ਉੱਤਰਿਆ ਉਹ ਨੇ ਉੱਚੀ ਹਾਕ ਮਾਰ ਕੇ ਇਉਂ ਆਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ ਅਤੇ ਉਹ ਦੀਆਂ ਟਹਿਣੀਆਂ ਛਾਂਗ ਸੁੱਟੋ ਅਤੇ ਉਹ ਦੇ ਪੱਤੇ ਝਾੜ ਲਓ ਅਤੇ ਉਹ ਦਾ ਫਲ ਖਿਲਾਰ ਦਿਓ! ਜਾਨਵਰ ਉਹ ਦੇ ਹੇਠੋਂ ਤੇ ਪੰਛੀ ਉਹ ਦੀਆਂ ਟਹਿਣੀਆਂ ਦੇ ਉੱਤੋਂ ਚੱਲੇ ਜਾਣ। ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ। ਉਹ ਦਾ ਮਨ ਬਦਲੇ ਅਤੇ ਮਨੁੱਖ ਜਿਹਾ ਨਾ ਰਹੇ ਸਗੋਂ ਉਹ ਪਸ਼ੂ ਜਿਹਾ ਹੋ ਜਾਵੇ ਅਤੇ ਉਸ ਉੱਤੇ ਸੱਤ ਸਾਲ ਬੀਤ ਜਾਣ। ਇਹ ਹੁਕਮ ਰਾਖਿਆਂ ਦੇ ਫ਼ੈਸਲੇ ਤੋਂ ਹੈ ਅਤੇ ਪਵਿੱਤਰ ਜਨਾਂ ਦੇ ਬਚਨ ਤੋਂ ਹੈ ਤਾਂ ਜੋ ਸਾਰੇ ਜੀਵ ਜਾਣ ਲੈਣ ਕਿ ਅੱਤ ਮਹਾਨ ਪਰਮੇਸ਼ੁਰ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਕਿਸੇ ਨੂੰ ਚਾਹੁੰਦਾ, ਉਸ ਨੂੰ ਦਿੰਦਾ ਹੈ ਸਗੋਂ ਸਭਨਾਂ ਤੋਂ ਨੀਵੇਂ ਆਦਮੀ ਨੂੰ ਉਸ ਉੱਤੇ ਖੜਾ ਕਰਦਾ ਹੈ।
  • ਦਾਨੀਏਲ ਚਾਰ ਦਰਿੰਦਿਆਂ ਦਾ ਸੁਫ਼ਨਾ ਲਿਖ ਲੈਂਦਾ ਹੈਦਾਨੀ 7:1–3
    ਆਇਤਾਂ
    ਦਾਨੀ 7:1–3ਬਾਬਲ ਦੇ ਰਾਜਾ ਬੇਲਸ਼ੱਸਰ ਦੇ ਰਾਜ ਦੇ ਪਹਿਲੇ ਸਾਲ ਵਿੱਚ ਦਾਨੀਏਲ ਨੇ ਆਪਣੇ ਪਲੰਘ ਉੱਤੇ ਇੱਕ ਦਰਸ਼ਣ ਦੇਖਿਆ, ਤਦ ਉਹ ਨੇ ਦਰਸ਼ਣ ਨੂੰ ਲਿਖਿਆ ਅਤੇ ਉਹਨਾਂ ਗੱਲਾਂ ਦਾ ਬਿਆਨ ਕੀਤਾ। ਦਾਨੀਏਲ ਨੇ ਆਖਿਆ ਕਿ ਰਾਤ ਨੂੰ ਮੈਂ ਇੱਕ ਦਰਸ਼ਣ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਅਕਾਸ਼ ਦੀਆਂ ਚਾਰੇ ਪੌਣਾਂ ਵੱਡੇ ਸਮੁੰਦਰ ਉੱਤੇ ਜ਼ੋਰ ਨਾਲ ਵਗੀਆਂ ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ ਦੂਜੇ ਨਾਲੋਂ ਵੱਖੋ-ਵੱਖ ਸਨ।
  • ਯੂਸੁਫ਼ ਨੂੰ ਸੁਫ਼ਨੇ ਵਿੱਚ ਮਰਿਯਮ ਨੂੰ ਆਪਣੀ ਪਤਨੀ ਬਣਾ ਲੈਣ ਲਈ ਆਖਿਆ ਜਾਂਦਾ ਹੈਮੱਤੀ 1:20–21
    ਆਇਤਾਂ
    ਮੱਤੀ 1:20–21ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
  • ਵਿਦਵਾਨ ਖੋਜੀਆਂ ਨੂੰ ਸੁਫ਼ਨੇ ਵਿੱਚ ਹੇਰੋਦੇਸ ਕੋਲ ਨਾ ਮੁੜਨ ਦੀ ਚੇਤਾਵਨੀ ਮਿਲਦੀ ਹੈਮੱਤੀ 2:12
    ਆਇਤਾਂ
    ਮੱਤੀ 2:12ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।
  • ਯੂਸੁਫ਼ ਨੂੰ ਸੁਫ਼ਨੇ ਵਿੱਚ ਮਿਸਰ ਨੂੰ ਭੱਜ ਜਾਣ, ਫਿਰ ਮੁੜ ਆਉਣ ਲਈ ਆਖਿਆ ਜਾਂਦਾ ਹੈਮੱਤੀ 2:13, ਮੱਤੀ 2:19–22
    ਆਇਤਾਂ
    ਮੱਤੀ 2:13ਜਦ ਉਹ ਚਲੇ ਗਏ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਨ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਲੈ ਕੇ ਮਿਸਰ ਦੇਸ ਨੂੰ ਭੱਜ ਜਾ, ਅਤੇ ਜਦੋਂ ਤੱਕ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੀਂ ਕਿਉਂ ਜੋ ਹੇਰੋਦੇਸ, ਇਸ ਬਾਲਕ ਨੂੰ ਮਾਰਨ ਲਈ ਲੱਭੇਗਾ।
    ਮੱਤੀ 2:19–22ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ। ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ। ਪਰ ਜਦ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ, ਪਰ ਸੁਫ਼ਨੇ ਵਿੱਚ ਚਿਤਾਵਨੀ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ।
  • ਪਿਲਾਤੁਸ ਦੀ ਪਤਨੀ ਯਿਸੂ ਦੇ ਕਾਰਨ ਸੁਫ਼ਨੇ ਵਿੱਚ ਦੁੱਖ ਪਾਉਂਦੀ ਹੈਮੱਤੀ 27:19
    ਆਇਤਾਂ
    ਮੱਤੀ 27:19ਜਦ ਉਹ ਅਦਾਲਤ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਹ ਦੀ ਪਤਨੀ ਨੇ ਉਹ ਨੂੰ ਸੁਨੇਹਾ ਭੇਜਿਆ ਜੋ ਤੂੰ ਉਸ ਧਰਮੀ ਨਾਲ ਕੁਝ ਵਾਸਤਾ ਨਾ ਰੱਖ ਕਿਉਂ ਜੋ ਮੈਂ ਅੱਜ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਦੇਖਿਆ।

ਰਾਤ ਦੇ ਦਰਸ਼ਣ

  • ਪਰਮੇਸ਼ੁਰ ਰਾਤ ਨੂੰ ਯਾਕੂਬ ਨਾਲ ਮਿਸਰ ਜਾਣ ਬਾਰੇ ਗੱਲ ਕਰਦਾ ਹੈਉਤ 46:2–4
    ਆਇਤਾਂ
    ਉਤ 46:2–4ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ। ਉਸ ਆਖਿਆ, ਮੈਂ ਪਰਮੇਸ਼ੁਰ, ਤੇਰੇ ਪਿਤਾ ਦਾ ਪਰਮੇਸ਼ੁਰ ਹਾਂ। ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।
  • ਅਲੀਫਾਜ਼ ਰਾਤ ਦੇ ਦਰਸ਼ਣਾਂ ਵਿੱਚ ਘੁਸਰ-ਮੁਸਰ ਸੁਣਦਾ ਹੈਅੱਯੂਬ 4:12–16
    ਆਇਤਾਂ
    ਅੱਯੂਬ 4:12–16“ਇੱਕ ਗੱਲ ਚੋਰੀ-ਛੁੱਪੇ ਮੇਰੇ ਕੋਲ ਪਹੁੰਚਾਈ ਗਈ, ਅਤੇ ਉਹ ਦੀ ਭਣਕ ਮੇਰੇ ਕੰਨਾਂ ਵਿੱਚ ਆਈ, ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ, ਡਰ ਅਤੇ ਕਾਂਬਾ ਮੇਰੇ ਉੱਤੇ ਆ ਪਏ, ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ! ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, ਮੇਰੇ ਸਰੀਰ ਦੀ ਲੂਈਂ ਖੜ੍ਹੀ ਹੋ ਗਈ! ਉਹ ਖੜ੍ਹੀ ਹੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸਕਿਆ, ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, ਪਹਿਲਾਂ ਖ਼ਾਮੋਸ਼ੀ ਰਹੀ, ਫੇਰ ਮੈਂ ਇੱਕ ਅਵਾਜ਼ ਸੁਣੀ।
  • ਪੌਲੁਸ ਇੱਕ ਮਕਦੂਨੀ ਮਨੁੱਖ ਨੂੰ ਵੇਖਦਾ ਹੈ ਜੋ ਬੇਨਤੀ ਕਰਦਾ ਹੈ ਕਿ ਮਕਦੂਨਿਯਾ ਵਿੱਚ ਆ ਕੇ ਉਨ੍ਹਾਂ ਦੀ ਸਹਾਇਤਾ ਕਰਰਸੂਲਾਂ 16:9
    ਆਇਤਾਂ
    ਰਸੂਲਾਂ 16:9ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ।
  • ਤੂਫ਼ਾਨ ਵਿੱਚ ਇੱਕ ਦੂਤ ਪੌਲੁਸ ਨੂੰ ਦੱਸਦਾ ਹੈ ਕਿ ਜਹਾਜ਼ ਉੱਤੇ ਸਾਰੇ ਬਚ ਜਾਣਗੇਰਸੂਲਾਂ 27:23–24
    ਆਇਤਾਂ
    ਰਸੂਲਾਂ 27:23–24ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ! ਅਤੇ ਬੋਲਿਆ ਕਿ ਹੇ ਪੌਲੁਸ, ਨਾ ਡਰ! ਜ਼ਰੂਰ ਹੈ ਜੋ ਤੂੰ ਕੈਸਰ ਦੇ ਅੱਗੇ ਹਾਜ਼ਰ ਹੋਵੇਂ ਅਤੇ ਵੇਖ ਪਰਮੇਸ਼ੁਰ ਨੇ ਸਭਨਾਂ ਨੂੰ ਜੋ ਤੇਰੇ ਨਾਲ ਜਹਾਜ਼ ਵਿੱਚ ਹਨ, ਤੈਨੂੰ ਬਖਸ਼ ਦਿੱਤਾ ਹੈ!

ਅਰਥ ਦੱਸਣ ਵਾਲੇ

  • ਯੂਸੁਫ਼ ਸਾਕੀ ਅਤੇ ਨਾਨਬਾਈ ਦੇ ਸੁਫ਼ਨਿਆਂ ਦਾ ਅਰਥ ਦੱਸਦਾ ਹੈਉਤ 40:8, ਉਤ 40:12–13, ਉਤ 40:18–19
    ਆਇਤਾਂ
    ਉਤ 40:8ਤਦ ਉਨ੍ਹਾਂ ਨੇ ਉਸ ਨੂੰ ਆਖਿਆ, ਅਸੀਂ ਇੱਕ ਸੁਫ਼ਨਾ ਵੇਖਿਆ ਹੈ, ਜਿਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ ਹੈ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਕੀ ਸੁਫ਼ਨਿਆਂ ਦਾ ਅਰਥ ਦੱਸਣਾ ਪਰਮੇਸ਼ੁਰ ਦਾ ਕੰਮ ਨਹੀਂ ਹੈ? ਤੁਸੀਂ ਆਪਣੇ-ਆਪਣੇ ਸੁਫ਼ਨੇ ਮੈਨੂੰ ਦੱਸੋ?
    ਉਤ 40:12–13ਤਦ ਯੂਸੁਫ਼ ਨੇ ਉਸ ਨੂੰ ਆਖਿਆ, ਇਸ ਦਾ ਅਰਥ ਇਹ ਹੈ ਕਿ ਉਹ ਤਿੰਨ ਟਹਿਣੀਆਂ ਤਿੰਨ ਦਿਨ ਹਨ। ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਤੇ ਤੈਨੂੰ ਤੇਰੇ ਅਹੁਦੇ ਉੱਤੇ ਫੇਰ ਖੜ੍ਹਾ ਕਰੇਗਾ ਅਤੇ ਤੂੰ ਪਹਿਲਾਂ ਦੀ ਤਰ੍ਹਾਂ ਜਦ ਤੂੰ ਉਹ ਦਾ ਸਾਕੀ ਸੀ, ਫਿਰ ਤੋਂ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ।
    ਉਤ 40:18–19ਤਦ ਯੂਸੁਫ਼ ਨੇ ਉੱਤਰ ਦੇ ਕੇ ਆਖਿਆ, ਇਸ ਦਾ ਅਰਥ ਇਹ ਹੈ ਕਿ ਇਹ ਤਿੰਨ ਟੋਕਰੀਆਂ ਤਿੰਨ ਦਿਨ ਹਨ। ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।
  • ਯੂਸੁਫ਼ ਫ਼ਿਰਊਨ ਦੇ ਸੁਫ਼ਨਿਆਂ ਦਾ ਅਰਥ ਦੱਸਦਾ ਹੈ: ਸੱਤ ਸਾਲ ਬਹੁਤਾਤ ਦੇ, ਸੱਤ ਕਾਲ ਦੇਉਤ 41:25–32
    ਆਇਤਾਂ
    ਉਤ 41:25–32ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, ਫ਼ਿਰਊਨ ਦਾ ਸੁਫ਼ਨਾ ਇੱਕੋ ਹੀ ਹੈ। ਪਰਮੇਸ਼ੁਰ ਜੋ ਕੁਝ ਕਰਨ ਵਾਲਾ ਹੈ, ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ। ਇਹ ਸੱਤ ਚੰਗੀਆਂ ਗਾਂਈਆਂ ਸੱਤ ਸਾਲ ਹਨ ਅਤੇ ਇਹ ਸੱਤ ਸਿੱਟੇ ਵੀ ਸੱਤ ਸਾਲ ਹਨ। ਇਹ ਸੁਫ਼ਨਾ ਇੱਕੋ ਹੀ ਹੈ। ਅਤੇ ਉਹ ਲਿੱਸੀਆਂ ਅਤੇ ਕਰੂਪ ਸੱਤ ਗਾਂਈਆਂ ਜਿਹੜੀਆਂ ਉਨ੍ਹਾਂ ਦੇ ਬਾਅਦ ਨਿੱਕਲੀਆਂ, ਅਤੇ ਉਹ ਸੱਤ ਸਿੱਟੇ ਜਿਹੜੇ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸਨ, ਉਹ ਕਾਲ ਦੇ ਸੱਤ ਸਾਲ ਹੋਣਗੇ। ਇਹ ਇਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ ਹੈ ਕਿ ਪਰਮੇਸ਼ੁਰ ਜੋ ਕੁਝ ਕਰਨ ਨੂੰ ਹੈ, ਉਹ ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ। ਵੇਖੋ, ਸਾਰੇ ਮਿਸਰ ਦੇਸ਼ ਵਿੱਚ ਸੱਤ ਸਾਲ ਭਰਪੂਰੀ ਦੇ ਆਉਣ ਵਾਲੇ ਹਨ। ਪਰ ਉਨ੍ਹਾਂ ਦੇ ਬਾਅਦ ਸੱਤ ਸਾਲ ਕਾਲ ਦੇ ਹੋਣਗੇ ਅਤੇ ਮਿਸਰ ਦੇਸ਼ ਦੀ ਸਾਰੀ ਭਰਪੂਰੀ ਮੁੱਕ ਜਾਵੇਗੀ ਅਤੇ ਕਾਲ ਇਸ ਦੇਸ਼ ਨੂੰ ਮੁਕਾ ਦੇਵੇਗਾ। ਉਸ ਕਾਲ ਦੇ ਕਾਰਨ ਦੇਸ਼ ਵਿੱਚ ਭਰਪੂਰੀ ਨੂੰ ਯਾਦ ਨਾ ਰੱਖਿਆ ਜਾਵੇਗਾ ਕਿਉਂ ਜੋ ਕਾਲ ਬਹੁਤ ਹੀ ਭਾਰਾ ਹੋਵੇਗਾ। ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ।
  • ਦਾਨੀਏਲ ਨਬੂਕਦਨੱਸਰ ਨੂੰ ਉਸ ਦਾ ਸੁਫ਼ਨਾ ਦੱਸਦਾ ਹੈ, ਫਿਰ ਉਸ ਦਾ ਅਰਥ ਸਮਝਾਉਂਦਾ ਹੈਦਾਨੀ 2:27–30, ਦਾਨੀ 2:36, ਦਾਨੀ 4:19–24
    ਆਇਤਾਂ
    ਦਾਨੀ 2:27–30ਦਾਨੀਏਲ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਉਹ ਭੇਤ ਜੋ ਰਾਜਾ ਪੁੱਛਦਾ ਹੈ ਨਾ ਤੇ ਗਿਆਨੀ ਨਾ ਜਾਦੂਗਰ ਨਾ ਮੰਤਰੀ ਨਾ ਅਗੰਮ ਜਾਣੀ ਰਾਜੇ ਨੂੰ ਦੱਸ ਸਕਦੇ ਹਨ, ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ। ਹੇ ਰਾਜਾ, ਤੁਸੀਂ ਆਪਣੇ ਪਲੰਘ ਉੱਤੇ ਪਏ ਹੋਏ ਖਿਆਲ ਕੀਤਾ ਕਿ ਭਵਿੱਖ ਵਿੱਚ ਕੀ ਹੋਵੇਗਾ? ਇਸ ਕਾਰਨ ਉਹ ਜਿਹੜਾ ਭੇਤਾਂ ਦਾ ਖੋਲ੍ਹਣ ਵਾਲਾ ਹੈ ਉਹ ਤੁਹਾਡੇ ਉੱਤੇ ਪਰਗਟ ਕਰਦਾ ਹੈ ਕਿ ਕੀ ਕੁਝ ਹੋਵੇਗਾ। ਇਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਇਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਇਹ ਕਿ ਇਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।
    ਦਾਨੀ 2:36ਸੁਫ਼ਨਾ ਇਹੀ ਹੈ ਅਤੇ ਅਸੀਂ ਉਸ ਦਾ ਅਰਥ ਰਾਜੇ ਨੂੰ ਦੱਸਦੇ ਹਾਂ।
    ਦਾਨੀ 4:19–24ਤਦ ਦਾਨੀਏਲ ਜਿਸ ਦਾ ਨਾਮ ਬੇਲਟਸ਼ੱਸਰ ਵੀ ਸੀ ਕੁਝ ਦੇਰ ਤੱਕ ਚੁੱਪ ਰਿਹਾ ਅਤੇ ਆਪਣੇ ਖ਼ਿਆਲਾਂ ਤੋਂ ਘਬਰਾਇਆ। ਰਾਜੇ ਨੇ ਉੱਤਰ ਦੇ ਕੇ ਉਸ ਨੂੰ ਆਖਿਆ, ਹੇ ਬੇਲਟਸ਼ੱਸਰ ਸੁਫ਼ਨੇ ਤੋਂ ਤੇ ਉਹ ਦੇ ਅਰਥ ਤੋਂ ਨਾ ਘਬਰਾ! ਬੇਲਟਸ਼ੱਸਰ ਨੇ ਉੱਤਰ ਦੇ ਕੇ ਆਖਿਆ, ਹੇ ਮੇਰੇ ਸੁਆਮੀ, ਇਹ ਸੁਫ਼ਨਾ ਤੇਰੇ ਨਾਲ ਵੈਰ ਰੱਖਣ ਵਾਲਿਆਂ ਦੇ ਲਈ ਤੇ ਉਹ ਦਾ ਅਰਥ ਤੇਰੇ ਵਿਰੋਧੀਆਂ ਲਈ ਹੋਵੇ! ਉਹ ਰੁੱਖ ਜੋ ਤੁਸੀਂ ਦੇਖਿਆ ਜੋ ਉਹ ਵਧਿਆ ਤੇ ਤਕੜਾ ਹੋਇਆ ਜਿਸ ਦੀ ਚੋਟੀ ਅਕਾਸ਼ ਤੱਕ ਪਹੁੰਚੀ ਤੇ ਉਹ ਧਰਤੀ ਦੇ ਕੰਢਿਆਂ ਤੱਕ ਵਿਖਾਈ ਦਿੰਦਾ ਸੀ। ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਸ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਸ ਦੇ ਹੇਠ ਜੰਗਲੀ ਜਾਨਵਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ। ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ। ਹੇ ਰਾਜਾ, ਤੁਸੀਂ ਜੋ ਇੱਕ ਰਾਖੇ ਨੂੰ, ਪਵਿੱਤਰ ਜਨ ਨੂੰ ਅਕਾਸ਼ੋਂ ਉਤਰਦੇ ਅਤੇ ਇਹ ਆਖਦੇ ਵੇਖਿਆ ਕਿ ਰੁੱਖ ਨੂੰ ਕੱਟ ਕੇ ਢਾਹ ਦਿਓ, ਉਹ ਦਾ ਸੱਤਿਆਨਾਸ ਕਰ ਸੁੱਟੋ ਤਾਂ ਵੀ ਜ਼ਮੀਨ ਵਿੱਚ ਉਹ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ। ਸਗੋਂ ਉਹ ਨੂੰ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਕਿ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ, ਜਦ ਤੱਕ ਸੱਤ ਜੁੱਗ ਉਹ ਦੇ ਉੱਤੇ ਨਾ ਬੀਤਣ, ਉਹ ਦਾ ਹਿੱਸਾ ਖੇਤ ਦੇ ਪਸ਼ੂਆਂ ਨਾਲ ਹੋਵੇ। ਹੇ ਰਾਜਾ, ਉਹ ਦਾ ਅਰਥ ਜੋ ਅੱਤ ਮਹਾਨ ਨੇ ਠਹਿਰਾਇਆ ਹੈ ਕਿ ਰਾਜਾ ਨਾਲ ਘਟੇ, ਇਹੋ ਹੈ

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ