ਰੋਜ਼ਾਨਾ ਜੀਵਨ
ਬਾਈਬਲ ਵਿੱਚ ਸ਼ਰਾਬੀਪੁਣਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 30 ਹਿੱਸੇ, ਸਤਰ-ਦਰ-ਸਤਰ।
ਕਹਾਵਤਾਂ
- ਮਧ ਠੱਠਾ ਕਰਨ ਵਾਲੀ, ਸ਼ਰਾਬ ਰੌਲਾ ਪਾਉਣ ਵਾਲੀ ਹੈਕਹਾ 20:1
ਆਇਤਾਂ
ਕਹਾ 20:1ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!
- ਕਿਸ ਦੀਆਂ ਅੱਖਾਂ ਲਾਲ ਹਨ? ਉਨ੍ਹਾਂ ਦੀਆਂ ਜੋ ਮਧ ਪੀਣ ਵਿੱਚ ਦੇਰ ਲਾਉਂਦੇ ਹਨਕਹਾ 23:29–35
ਆਇਤਾਂ
ਕਹਾ 23:29–35ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ? ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ। ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ। ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ! ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ! ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ। ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!
- ਸ਼ਰਾਬੀ ਅਤੇ ਪੇਟੂ ਕੰਗਾਲ ਹੋ ਜਾਣਗੇਕਹਾ 23:20–21
ਆਇਤਾਂ
ਕਹਾ 23:20–21ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ, ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
- ਰਾਜਿਆਂ ਨੂੰ ਮਧ ਪੀਣਾ ਸ਼ੋਭਾ ਨਹੀਂ ਦਿੰਦਾਕਹਾ 31:4–7
ਆਇਤਾਂ
ਕਹਾ 31:4–7ਰਾਜਿਆਂ ਨੂੰ, ਹੇ ਲਮੂਏਲ, ਰਾਜਿਆਂ ਨੂੰ ਦਾਖ ਮਧੂ ਦਾ ਪੀਣਾ ਜੋਗ ਨਹੀਂ, ਅਤੇ ਨਾ ਰਾਜ ਪੁੱਤਰਾਂ ਨੂੰ ਆਖਣਾ, ਸ਼ਰਾਬ ਕਿੱਥੇ ਹੈ ਅਜਿਹਾ ਨਾ ਹੋਵੇ ਕਿ ਉਹ ਪੀ ਕੇ ਬਿਧੀ ਨੂੰ ਭੁੱਲ ਜਾਣ, ਅਤੇ ਦੁਖਿਆਰਾਂ ਦਾ ਹੱਕ ਮਾਰਨ। ਸ਼ਰਾਬ ਉਸ ਨੂੰ ਪਿਲਾਓ ਜੋ ਨਾਸ ਹੋਣਾ ਵਾਲਾ ਹੈ, ਅਤੇ ਮਧ ਉਸ ਨੂੰ ਜਿਹ ਦਾ ਮਨ ਉਦਾਸ ਹੈ, ਤਾਂ ਜੋ ਉਹ ਪੀ ਕੇ ਆਪਣੀ ਤੰਗੀ ਨੂੰ ਭੁੱਲ ਜਾਵੇ, ਅਤੇ ਆਪਣੇ ਕਸ਼ਟ ਨੂੰ ਫੇਰ ਚੇਤੇ ਨਾ ਕਰੇ।
- ਹਾਏ ਉਨ੍ਹਾਂ ਉੱਤੇ ਜੋ ਸ਼ਰਾਬ ਦੀ ਭਾਲ ਵਿੱਚ ਤੜਕੇ ਉੱਠਦੇ ਹਨਯਸਾ 5:11–12
ਆਇਤਾਂ
ਯਸਾ 5:11–12ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ! ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।
- “ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ”ਯਸਾ 5:22
ਆਇਤਾਂ
ਯਸਾ 5:22ਹਾਏ ਉਹਨਾਂ ਉੱਤੇ ਜਿਹੜੇ ਮਧ ਪੀਣ ਵਿੱਚ ਸੂਰਮੇ ਹਨ, ਅਤੇ ਸ਼ਰਾਬ ਤਿਆਰ ਕਰਨ ਵਿੱਚ ਸੂਰਬੀਰ ਹਨ!
- ਜਾਜਕ ਅਤੇ ਨਬੀ ਸ਼ਰਾਬ ਨਾਲ ਡਗਮਗਾਉਂਦੇ ਹਨਯਸਾ 28:7–8
ਆਇਤਾਂ
ਯਸਾ 28:7–8ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ! ਸਾਰੀਆਂ ਮੇਜ਼ਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ!
- “ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ”ਯਸਾ 56:12
ਆਇਤਾਂ
ਯਸਾ 56:12ਆਓ, ਉਹ ਸਾਰੇ ਆਖਦੇ ਹਨ, ਅਸੀਂ ਮਧ ਲਿਆਈਏ ਅਤੇ ਰੱਜ ਕੇ ਪੀਵੀਏ, ਕੱਲ ਦਾ ਦਿਨ ਅੱਜ ਜਿਹਾ ਹੋਵੇਗਾ ਸਗੋਂ ਬਹੁਤ ਹੀ ਵੱਧ ਕੇ ਹੋਵੇਗਾ।
- ਮਧ ਸਮਝ ਨੂੰ ਖੋਹ ਲੈਂਦੀ ਹੈਹੋਸ਼ੇ 4:11
ਆਇਤਾਂ
ਹੋਸ਼ੇ 4:11ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।
- ਕਟੋਰੇ ਭਰ-ਭਰ ਕੇ ਮਧ ਪੀਣਾਆਮੋ 6:6
ਆਇਤਾਂ
ਆਮੋ 6:6ਤੁਸੀਂ ਪਿਆਲਿਆਂ ਵਿੱਚ ਮਧ ਪੀਂਦੇ ਅਤੇ ਆਪਣੇ ਆਪ ਨੂੰ ਖ਼ਾਲਸ ਤੇਲ ਨਾਲ ਮਲਦੇ ਹੋ, ਪਰ ਯੂਸੁਫ਼ ਦੀ ਤਬਾਹੀ ਉੱਤੇ ਅਫ਼ਸੋਸ ਨਹੀਂ ਕਰਦੇ!
- ਹਾਏ ਉਸ ਉੱਤੇ ਜੋ ਆਪਣੇ ਗੁਆਂਢੀਆਂ ਨੂੰ ਮਤਵਾਲਾ ਕਰਦਾ ਹੈਹਬੱ 2:15
ਆਇਤਾਂ
ਹਬੱ 2:15ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ!
- ਜੋ ਮਤਵਾਲੇ ਹੁੰਦੇ ਹਨ, ਉਹ ਰਾਤ ਨੂੰ ਮਤਵਾਲੇ ਹੁੰਦੇ ਹਨ1 ਥੱਸ 5:7
ਆਇਤਾਂ
1 ਥੱਸ 5:7ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।
- ਮਧ ਨਾਲ ਮਤਵਾਲੇ ਨਾ ਹੋਵੋਅਫ਼ 5:18, ਰੋਮ 13:13, ਲੂਕਾ 21:34
ਆਇਤਾਂ
ਅਫ਼ 5:18ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।
ਰੋਮ 13:13ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।
ਲੂਕਾ 21:34ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!
ਬਿਵਸਥਾ ਵਿੱਚ
- ਮਾਪੇ ਬਜ਼ੁਰਗਾਂ ਅੱਗੇ ਪੁੱਤਰ ਉੱਤੇ ਦੋਸ਼ ਲਾ ਸਕਦੇ ਸਨ: “ਇਹ ਪੇਟੂ ਅਤੇ ਸ਼ਰਾਬੀ ਹੈ”ਬਿਵ 21:20
ਆਇਤਾਂ
ਬਿਵ 21:20ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”
- ਮੰਡਲੀ ਦੇ ਤੰਬੂ ਵਿੱਚ ਜਾਂਦੇ ਸਮੇਂ ਜਾਜਕ ਮਧ ਨਹੀਂ ਪੀਂਦੇਲੇਵੀ 10:9
ਆਇਤਾਂ
ਲੇਵੀ 10:9“ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।
- ਨਜ਼ੀਰ ਮਧ ਅਤੇ ਸ਼ਰਾਬ ਤੋਂ ਪਰਹੇਜ਼ ਕਰਦਾ ਹੈਗਿਣ 6:3
ਆਇਤਾਂ
ਗਿਣ 6:3ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।
ਉਦਾਹਰਣਾਂ
- ਨੂਹ ਅੰਗੂਰੀ ਬਾਗ਼ ਲਾਉਂਦਾ ਹੈ ਅਤੇ ਮਤਵਾਲਾ ਹੋ ਜਾਂਦਾ ਹੈਉਤ 9:20–21
ਆਇਤਾਂ
ਉਤ 9:20–21ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ। ਉਸ ਨੇ ਮਧ ਪੀਤੀ ਅਤੇ ਮਤਵਾਲਾ ਹੋ ਗਿਆ, ਅਤੇ ਤੰਬੂ ਦੇ ਵਿੱਚ ਨੰਗਾ ਪੈ ਗਿਆ।
- ਲੂਤ ਦੀਆਂ ਧੀਆਂ ਆਪਣੇ ਪਿਤਾ ਨੂੰ ਮਧ ਪਿਲਾ ਕੇ ਮਤਵਾਲਾ ਕਰਦੀਆਂ ਹਨਉਤ 19:32–33
ਆਇਤਾਂ
ਉਤ 19:32–33ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ। ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
- ਆਪਣੀ ਦਾਵਤ ਵਿੱਚ ਬਹੁਤ ਮਤਵਾਲਾ ਨਾਬਾਲ ਸਵੇਰ ਤੱਕ ਕੁਝ ਨਹੀਂ ਸੁਣਦਾ1 ਸਮੂ 25:36–37
ਆਇਤਾਂ
1 ਸਮੂ 25:36–37ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ। ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।
- ਦਾਊਦ ਊਰਿੱਯਾਹ ਨੂੰ ਮਤਵਾਲਾ ਕਰਦਾ ਹੈ, ਪਰ ਊਰਿੱਯਾਹ ਘਰ ਨਹੀਂ ਜਾਂਦਾ2 ਸਮੂ 11:13
ਆਇਤਾਂ
2 ਸਮੂ 11:13ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਤਵਾਲਾ ਕੀਤਾ ਅਤੇ ਉਹ ਸ਼ਾਮ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਸੇਵਕਾਂ ਦੇ ਨਾਲ ਮੰਜੇ ਉੱਤੇ ਸੁੱਤਾ ਰਿਹਾ, ਪਰ ਆਪਣੇ ਘਰ ਨਾ ਗਿਆ।
- ਅਬਸ਼ਾਲੋਮ ਉਡੀਕਦਾ ਹੈ ਕਿ ਅਮਨੋਨ ਦਾ ਮਨ ਮਧ ਨਾਲ ਮਗਨ ਹੋ ਜਾਵੇ2 ਸਮੂ 13:28
ਆਇਤਾਂ
2 ਸਮੂ 13:28ਅਬਸ਼ਾਲੋਮ ਨੇ ਆਪਣੇ ਜੁਆਨਾਂ ਨੂੰ ਹੁਕਮ ਦੇ ਦਿੱਤਾ ਸੀ ਕਿ ਸੁਚੇਤ ਰਹੋ। ਜਦ ਅਮਨੋਨ ਦਾ ਦਿਲ ਸ਼ਰਾਬ ਪੀ ਕੇ ਮਤਵਾਲਾ ਹੋਵੇ ਅਤੇ ਮੈਂ ਤੁਹਾਨੂੰ ਆਖਾਂ ਕਿ ਅਮਨੋਨ ਨੂੰ ਮਾਰ ਦਿਓ! ਤਾਂ ਤੁਸੀਂ ਉਹ ਨੂੰ ਮਾਰ ਸੁੱਟਣਾ। ਬਿਲਕੁਲ ਨਾ ਡਰਿਓ! ਭਲਾ, ਮੈਂ ਤੁਹਾਨੂੰ ਹੁਕਮ ਨਹੀਂ ਦਿੱਤਾ? ਸੋ ਤਕੜੇ ਹੋਵੋ, ਹੱਥ ਮਜ਼ਬੂਤ ਕਰੋ!
- ਰਾਜਾ ਏਲਾ ਸ਼ਰਾਬ ਪੀ ਕੇ ਮਤਵਾਲਾ ਹੁੰਦੇ ਸਮੇਂ ਜ਼ਿਮਰੀ ਦੇ ਹੱਥੋਂ ਮਾਰਿਆ ਜਾਂਦਾ ਹੈ1 ਰਾਜਾ 16:9–10
ਆਇਤਾਂ
1 ਰਾਜਾ 16:9–10ਜਦ ਉਹ ਤਿਰਸਾਹ ਵਿੱਚ ਅਰਸਾ ਦੇ ਘਰ ਵਿੱਚ ਜੋ ਤਿਰਸਾਹ ਵਿੱਚ ਉਹ ਦੇ ਘਰ ਦਾ ਦੀਵਾਨ ਸੀ ਪੀ-ਪੀ ਕੇ ਮਸਤ ਹੋ ਰਿਹਾ ਸੀ, ਤਾਂ ਉਹ ਦੇ ਟਹਿਲੂਏ ਜ਼ਿਮਰੀ ਨੇ ਜੋ ਉਹ ਦੇ ਅੱਧੇ ਰਥਾਂ ਦਾ ਸਰਦਾਰ ਸੀ ਉਹ ਦੇ ਵਿਰੁੱਧ ਗੋਸ਼ਟ ਮੇਲੀ। ਤਾਂ ਜ਼ਿਮਰੀ ਨੇ ਅੰਦਰ ਆ ਕੇ ਉਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਸਤਾਈਵੇਂ ਸਾਲ ਵਿੱਚ ਹੋਇਆ ਤਾਂ ਉਹ ਉਸ ਦੇ ਥਾਂ ਰਾਜ ਕਰਨ ਲੱਗਾ।
- ਬਨ-ਹਦਦ ਅਤੇ 32 ਰਾਜੇ ਦੁਪਹਿਰ ਨੂੰ ਆਪਣੇ ਤੰਬੂਆਂ ਵਿੱਚ ਸ਼ਰਾਬ ਪੀਂਦੇ ਹਨ1 ਰਾਜਾ 20:16
ਆਇਤਾਂ
1 ਰਾਜਾ 20:16ਉਹ ਦੁਪਹਿਰ ਨੂੰ ਨਿੱਕਲੇ ਪਰ ਬਨ-ਹਦਦ ਅਤੇ ਉਹ ਬੱਤੀ ਰਾਜੇ ਜੋ ਉਸ ਦੇ ਸਹਾਇਕ ਸਨ ਸ਼ਾਮਿਆਨੇ ਵਿੱਚ ਪੀ ਕੇ ਮਤਵਾਲੇ ਹੋ ਰਹੇ ਸਨ
- ਮਧ ਨਾਲ ਮਗਨ ਅਹਸ਼ਵੇਰੋਸ਼ ਰਾਣੀ ਵਸ਼ਤੀ ਨੂੰ ਸੱਦਦਾ ਹੈਅਸਤ 1:10–11
ਆਇਤਾਂ
ਅਸਤ 1:10–11ਸੱਤਵੇਂ ਦਿਨ, ਜਦੋਂ ਰਾਜਾ ਦਾ ਦਿਲ ਮਧ ਨਾਲ ਮਗਨ ਸੀ, ਤਦ ਉਸ ਨੇ ਮਹੂਮਾਨ, ਬਿਜ਼ਥਾ, ਹਰਬੋਨਾ, ਬਿਗਥਾ, ਅਬਗਥਾ, ਜ਼ੇਥਰ ਅਤੇ ਕਰਕਸ ਨਾਮਕ ਸੱਤਾਂ ਖੁਸਰਿਆਂ ਨੂੰ ਜਿਹੜੇ ਅਹਸ਼ਵੇਰੋਸ਼ ਰਾਜਾ ਦੇ ਸਨਮੁਖ ਸੇਵਾ ਕਰਦੇ ਸਨ, ਹੁਕਮ ਦਿੱਤਾ ਕਿ ਰਾਣੀ ਵਸ਼ਤੀ ਨੂੰ ਸ਼ਾਹੀ ਮੁਕਟ ਪਹਿਨਾ ਕੇ ਰਾਜਾ ਦੇ ਸਨਮੁਖ ਲਿਆਉਣ, ਤਾਂ ਜੋ ਦੇਸ਼-ਦੇਸ਼ ਦੇ ਲੋਕਾਂ ਨੂੰ ਅਤੇ ਹਾਕਮਾਂ ਨੂੰ ਉਸ ਦੀ ਸੁੰਦਰਤਾ ਵਿਖਾਏ ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
- ਬੇਲਸ਼ੱਸਰ ਯਰੂਸ਼ਲਮ ਦੀ ਹੈਕਲ ਦੇ ਭਾਂਡਿਆਂ ਵਿੱਚ ਮਧ ਪੀਂਦਾ ਹੈਦਾਨੀ 5:1–4
ਆਇਤਾਂ
ਦਾਨੀ 5:1–4ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ। ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ। ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ। ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।
ਜਿਨ੍ਹਾਂ ਨੂੰ ਗਲਤੀ ਨਾਲ ਮਤਵਾਲਾ ਸਮਝਿਆ ਗਿਆ
- ਏਲੀ ਚੁੱਪ-ਚਾਪ ਪ੍ਰਾਰਥਨਾ ਕਰਦੀ ਹੰਨਾਹ ਨੂੰ ਮਤਵਾਲੀ ਸਮਝਦਾ ਹੈ1 ਸਮੂ 1:13–15
ਆਇਤਾਂ
1 ਸਮੂ 1:13–15ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।
- ਯਿਸੂ ਨੂੰ “ਇੱਕ ਪੇਟੂ ਅਤੇ ਸ਼ਰਾਬੀ” ਕਿਹਾ ਜਾਂਦਾ ਹੈਮੱਤੀ 11:19
ਆਇਤਾਂ
ਮੱਤੀ 11:19ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
- ਪੰਤੇਕੁਸਤ ਦੇ ਦਿਨ: “ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ”ਰਸੂਲਾਂ 2:13–15
ਆਇਤਾਂ
ਰਸੂਲਾਂ 2:13–15ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ! ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ! ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ