Bible Explorer ਐਪ ਲਓ

ਪੜਚੋਲ › ਵਿਸ਼ੇ › ਉਕਾਬ

ਕੁਦਰਤ

ਬਾਈਬਲ ਵਿੱਚ ਉਕਾਬ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 20 ਹਿੱਸੇ, ਸਤਰ-ਦਰ-ਸਤਰ।

  • ਉਕਾਬ ਉਨ੍ਹਾਂ ਪੰਛੀਆਂ ਵਿੱਚੋਂ ਹੈ ਜਿਨ੍ਹਾਂ ਨੂੰ ਇਸਰਾਏਲ ਨੇ ਨਹੀਂ ਖਾਣਾ ਸੀਲੇਵੀ 11:13, ਬਿਵ 14:12
    ਆਇਤਾਂ
    ਲੇਵੀ 11:13ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
    ਬਿਵ 14:12ਪਰ ਇਨ੍ਹਾਂ ਨੂੰ ਤੁਸੀਂ ਨਾ ਖਾਇਓ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
  • ਉਕਾਬ ਆਪਣਾ ਆਲ੍ਹਣਾ ਉੱਚੀ ਚਟਾਨ ਉੱਤੇ, ਪੱਥਰ ਦੀ ਨੋਕ ਉੱਤੇ ਬਣਾਉਂਦਾ ਹੈਅੱਯੂਬ 39:27–28
    ਆਇਤਾਂ
    ਅੱਯੂਬ 39:27–28ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ? ਉਹ ਟਿੱਲੇ ਉੱਤੇ ਵੱਸਦਾ ਹੈ, ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ।
  • ਉੱਥੋਂ ਉਹ ਆਪਣਾ ਭੋਜਨ ਤੱਕਦਾ ਹੈ; ਉਸ ਦੀਆਂ ਅੱਖਾਂ ਦੂਰੋਂ ਉਸ ਨੂੰ ਵੇਖ ਲੈਂਦੀਆਂ ਹਨਅੱਯੂਬ 39:29
    ਆਇਤਾਂ
    ਅੱਯੂਬ 39:29ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ।
  • ਉਸ ਦੇ ਬੱਚੇ ਲਹੂ ਚੂਸਦੇ ਹਨ; ਜਿੱਥੇ ਮਾਰੇ ਹੋਏ ਹੁੰਦੇ ਹਨ, ਉੱਥੇ ਉਹ ਹੁੰਦਾ ਹੈਅੱਯੂਬ 39:30
    ਆਇਤਾਂ
    ਅੱਯੂਬ 39:30ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ।”
  • ਉਕਾਬ ਆਪਣਾ ਆਲ੍ਹਣਾ ਹਿਲਾਉਂਦਾ ਅਤੇ ਆਪਣੇ ਬੱਚਿਆਂ ਉੱਤੇ ਮੰਡਰਾਉਂਦਾ ਹੈਬਿਵ 32:11
    ਆਇਤਾਂ
    ਬਿਵ 32:11ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ, ਅਤੇ ਆਪਣੇ ਬੱਚਿਆਂ ਉੱਤੇ ਫੜ ਫੜ੍ਹਾਉਂਦਾ ਹੈ, ਉਸੇ ਤਰ੍ਹਾਂ ਉਸ ਨੇ ਆਪਣੇ ਪਰ ਫੈਲਾ ਕੇ ਉਨ੍ਹਾਂ ਨੂੰ ਲੈ ਲਿਆ, ਉਸ ਨੇ ਆਪਣੇ ਖੰਭਾਂ ਉੱਤੇ ਉਨ੍ਹਾਂ ਨੂੰ ਚੁੱਕ ਲਿਆ,
  • ਉਕਾਬ ਆਪਣੇ ਸ਼ਿਕਾਰ ਉੱਤੇ ਝਪਟਦਾ ਹੈਅੱਯੂਬ 9:26, ਯਿਰ 49:22
    ਆਇਤਾਂ
    ਅੱਯੂਬ 9:26ਉਹ ਕਾਗਜ਼ਾਂ ਦੀ ਬੇੜੀ ਵਾਂਗੂੰ ਚਲੇ ਜਾਂਦੇ ਹਨ, ਜਾਂ ਜਿਵੇਂ ਬਾਜ਼ ਸ਼ਿਕਾਰ ਉੱਤੇ ਝਪੱਟਾ ਮਾਰਦਾ ਹੈ।
    ਯਿਰ 49:22ਵੇਖੋ, ਉਹ ਉਕਾਬ ਵਾਂਗੂੰ ਚੜ੍ਹੇਗਾ ਅਤੇ ਉੱਡੇਗਾ ਅਤੇ ਆਪਣੇ ਪਰਾਂ ਨੂੰ ਬਾਸਰਾਹ ਦੇ ਉੱਤੇ ਖਿਲਾਰੇਗਾ ਅਤੇ ਅਦੋਮ ਦੇ ਸੂਰਮਿਆਂ ਦਾ ਦਿਲ ਉਸ ਦਿਨ ਉਸ ਔਰਤ ਦੇ ਦਿਲ ਵਾਂਗੂੰ ਹੋਵੇਗਾ ਜਿਹ ਨੂੰ ਪੀੜਾਂ ਲੱਗੀਆਂ ਹਨ।
  • “ਅਕਾਸ਼ ਵਿੱਚ ਉਕਾਬ ਦਾ ਰਾਹ” — ਚਾਰ ਬਹੁਤ ਅਚਰਜ ਗੱਲਾਂ ਵਿੱਚੋਂ ਇੱਕਕਹਾ 30:18–19
    ਆਇਤਾਂ
    ਕਹਾ 30:18–19ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ, ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।

ਕਹਾਵਤਾਂ

  • ਉਕਾਬਾਂ ਨਾਲੋਂ ਤੇਜ਼: ਸ਼ਾਊਲ ਅਤੇ ਯੋਨਾਥਾਨ, ਪਿੱਛਾ ਕਰਨ ਵਾਲੇ, ਘੋੜੇ2 ਸਮੂ 1:23, ਵਿਰ 4:19, ਯਿਰ 4:13
    ਆਇਤਾਂ
    2 ਸਮੂ 1:23ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।
    ਵਿਰ 4:19ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।
    ਯਿਰ 4:13ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤੇਜ ਹਨ, ਹਾਏ ਸਾਨੂੰ! ਅਸੀਂ ਬਰਬਾਦ ਹੋ ਗਏ!
  • ਸੀਨਈ ਉੱਤੇ: “ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ”ਕੂਚ 19:4
    ਆਇਤਾਂ
    ਕੂਚ 19:4ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ।
  • ਦੂਰੋਂ ਇੱਕ ਕੌਮ ਜੋ ਉਕਾਬ ਵਾਂਗੂੰ ਝਪਟਦੀ ਹੈਬਿਵ 28:49
    ਆਇਤਾਂ
    ਬਿਵ 28:49ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ।
  • ਸੋਗ ਵਿੱਚ: “ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ”ਮੀਕਾ 1:16
    ਆਇਤਾਂ
    ਮੀਕਾ 1:16ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ।
  • ਧਨ: “ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ”ਕਹਾ 23:5
    ਆਇਤਾਂ
    ਕਹਾ 23:5ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
  • “ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ”ਜ਼ਬੂ 103:5
    ਆਇਤਾਂ
    ਜ਼ਬੂ 103:5ਉਹ ਭਲਿਆਈ ਨਾਲ ਤੇਰੇ ਮੂੰਹ ਨੂੰ ਰਜਾਉਂਦਾ ਹੈ, ਤੂੰ ਉਕਾਬ ਵਾਂਗੂੰ ਆਪਣੀ ਜਵਾਨੀ ਨਵਾਂ ਕਰਦਾ ਹੈਂ।
  • “ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ”ਯਸਾ 40:31
    ਆਇਤਾਂ
    ਯਸਾ 40:31ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
  • “ਭਾਵੇਂ ਤੂੰ ਆਪਣਾ ਆਲ੍ਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ”ਯਿਰ 49:16, ਓਬ 1:4
    ਆਇਤਾਂ
    ਯਿਰ 49:16ਤੇਰੇ ਭਿਆਨਕ ਰੂਪ ਨੇ ਤੈਨੂੰ ਧੋਖਾ ਦਿੱਤਾ, ਨਾਲੇ ਤੇਰੇ ਦਿਲ ਦੇ ਹੰਕਾਰ ਨੇ, ਤੂੰ ਜਿਹੜਾ ਚੱਟਾਨਾਂ ਦੀਆਂ ਦਰਾਰਾਂ ਵਿੱਚ ਰਹਿੰਦਾ ਹੈਂ, ਅਤੇ ਪਹਾੜੀਆਂ ਦੀਆਂ ਉੱਚਿਆਈਆਂ ਨੂੰ ਫੜਦਾ ਹੈਂ, ਭਾਵੇਂ ਤੂੰ ਆਪਣਾ ਆਲ੍ਹਣਾ ਉਕਾਬ ਵਾਂਗੂੰ ਉੱਚਾ ਬਣਾਵੇਂ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।
    ਓਬ 1:4ਭਾਵੇਂ ਤੂੰ ਉਕਾਬ ਵਾਂਗੂੰ ਉੱਚਾ ਚੜ੍ਹ ਜਾਵੇਂ, ਭਾਵੇਂ ਤੇਰਾ ਆਲ੍ਹਣਾ ਤਾਰਿਆਂ ਵਿੱਚ ਰੱਖਿਆ ਹੋਇਆ ਹੋਵੇ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ