Bible Explorer ਐਪ ਲਓ

ਪੜਚੋਲ › ਵਿਸ਼ੇ › ਭੁਚਾਲ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਭੁਚਾਲ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 15 ਹਿੱਸੇ, ਸਤਰ-ਦਰ-ਸਤਰ।

  • ਜ਼ਬੂਰ ਧਰਤੀ ਦੇ ਕੰਬਣ ਅਤੇ ਪਹਾੜਾਂ ਦੇ ਥਰਥਰਾਉਣ ਦੀ ਗੱਲ ਕਰਦੇ ਹਨਜ਼ਬੂ 18:7, ਜ਼ਬੂ 46:2–3, ਜ਼ਬੂ 104:32
    ਆਇਤਾਂ
    ਜ਼ਬੂ 18:7ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
    ਜ਼ਬੂ 46:2–3ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ, ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।
    ਜ਼ਬੂ 104:32ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!

ਉਦਾਹਰਣਾਂ

  • ਸਾਰਾ ਸੀਨਈ ਪਰਬਤ ਜ਼ੋਰ ਨਾਲ ਕੰਬ ਉੱਠਿਆਕੂਚ 19:18, ਜ਼ਬੂ 68:8
    ਆਇਤਾਂ
    ਕੂਚ 19:18ਅਤੇ ਸਾਰੇ ਸੀਨਈ ਪਰਬਤ ਤੋਂ ਧੂੰਆਂ ਨਿੱਕਲਦਾ ਸੀ ਕਿਉਂ ਜੋ ਯਹੋਵਾਹ ਅੱਗ ਵਿੱਚ ਉਸ ਦੇ ਉੱਤੇ ਉੱਤਰਿਆ ਅਤੇ ਭੱਠੀ ਵਰਗਾ ਧੂੰਆਂ ਉਸ ਦੇ ਉੱਤੋਂ ਉੱਠ ਰਿਹਾ ਸੀ, ਸਾਰਾ ਪਰਬਤ ਬਹੁਤ ਕੰਬ ਰਿਹਾ ਸੀ।
    ਜ਼ਬੂ 68:8ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
  • ਕੋਰਹ, ਦਾਥਾਨ ਅਤੇ ਅਬੀਰਾਮ ਦੇ ਹੇਠੋਂ ਧਰਤੀ ਪਾਟ ਗਈਗਿਣ 16:31–32
    ਆਇਤਾਂ
    ਗਿਣ 16:31–32ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।
  • ਯੋਨਾਥਾਨ ਦੇ ਹਮਲੇ ਤੋਂ ਬਾਅਦ ਫ਼ਲਿਸਤੀਆਂ ਦੇ ਡੇਰੇ ਵਿੱਚ ਧਰਤੀ ਕੰਬ ਉੱਠੀ1 ਸਮੂ 14:15
    ਆਇਤਾਂ
    1 ਸਮੂ 14:15ਤਦ ਡੇਰੇ ਅਤੇ ਮੈਦਾਨ ਅਤੇ ਸਾਰਿਆਂ ਲੋਕਾਂ ਵਿੱਚ ਕੰਬਣੀ ਛਿੜ ਪਈ ਅਤੇ ਉਹ ਚੌਂਕੀ ਵਾਲੇ ਅਤੇ ਲੁਟੇਰੇ ਵੀ ਕੰਬੇ ਅਤੇ ਧਰਤੀ ਵਿੱਚ ਭੂਚਾਲ ਆਇਆ ਅਤੇ ਇਹ ਜਾਣੋ ਪਰਮੇਸ਼ੁਰ ਵੱਲੋਂ ਕੰਬਣੀ ਸੀ।
  • ਹੋਰੇਬ ਉੱਤੇ ਏਲੀਯਾਹ: ਹਵਾ, ਭੁਚਾਲ, ਅੱਗ, ਫਿਰ ਇੱਕ ਹਲਕੀ ਜਿਹੀ ਅਵਾਜ਼1 ਰਾਜਾ 19:11–12
    ਆਇਤਾਂ
    1 ਰਾਜਾ 19:11–12ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ। ਤਾਂ ਭੁਚਾਲ ਦੇ ਪਿੱਛੋਂ ਅੱਗ ਆਈ ਪਰ ਯਹੋਵਾਹ ਅੱਗ ਦੇ ਵਿੱਚ ਵੀ ਨਹੀਂ ਸੀ। ਤਾਂ ਅੱਗ ਦੇ ਪਿੱਛੋਂ ਇੱਕ ਹੌਲੀ ਅਤੇ ਨਿਮ੍ਹੀ ਅਵਾਜ਼ ਆਈ।
  • ਆਮੋਸ ਨੇ ਉੱਜ਼ੀਯਾਹ ਦੇ ਦਿਨਾਂ ਵਿੱਚ, ਭੁਚਾਲ ਤੋਂ ਦੋ ਸਾਲ ਪਹਿਲਾਂ ਭਵਿੱਖਬਾਣੀ ਕੀਤੀਆਮੋ 1:1
    ਆਇਤਾਂ
    ਆਮੋ 1:1ਆਮੋਸ ਦੇ ਬਚਨ, ਜਿਹੜੀ ਤਕੋਆਹ ਸ਼ਹਿਰ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਇਹ ਯਹੂਦਾਹ ਦੇ ਰਾਜੇ ਉੱਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ।
  • ਜ਼ਕਰਯਾਹ ਉੱਜ਼ੀਯਾਹ ਦੇ ਦਿਨਾਂ ਦੇ ਭੁਚਾਲ ਤੋਂ ਭੱਜਦੇ ਲੋਕਾਂ ਨੂੰ ਯਾਦ ਕਰਦਾ ਹੈਜ਼ਕ 14:5
    ਆਇਤਾਂ
    ਜ਼ਕ 14:5ਤੁਸੀਂ ਯਹੋਵਾਹ ਦੇ ਪਰਬਤ ਦੇ ਵਿੱਚ ਦੀ ਭੱਜੋਗੇ ਕਿਉਂ ਜੋ ਪਰਬਤ ਦੀ ਦੂਣ ਆਸੇਲ ਤੱਕ ਹੋਵੇਗੀ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।
  • ਯਿਸੂ ਦੀ ਮੌਤ ਵੇਲੇ ਧਰਤੀ ਕੰਬ ਗਈ ਅਤੇ ਚਟਾਨਾਂ ਪਾਟ ਗਈਆਂਮੱਤੀ 27:51
    ਆਇਤਾਂ
    ਮੱਤੀ 27:51ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ।
  • ਸੂਬੇਦਾਰ ਭੁਚਾਲ ਵੇਖ ਕੇ ਡਰ ਗਿਆਮੱਤੀ 27:54
    ਆਇਤਾਂ
    ਮੱਤੀ 27:54ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
  • ਜਦ ਕਬਰ ਤੋਂ ਪੱਥਰ ਰੇੜ੍ਹਿਆ ਗਿਆ ਤਾਂ ਵੱਡਾ ਭੁਚਾਲ ਆਇਆਮੱਤੀ 28:2
    ਆਇਤਾਂ
    ਮੱਤੀ 28:2ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਆ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।
  • ਜਿਸ ਥਾਂ ਵਿਸ਼ਵਾਸੀ ਪ੍ਰਾਰਥਨਾ ਕਰ ਰਹੇ ਸਨ ਉਹ ਹਿੱਲ ਗਈਰਸੂਲਾਂ 4:31
    ਆਇਤਾਂ
    ਰਸੂਲਾਂ 4:31ਜਦੋਂ ਉਹ ਬੇਨਤੀ ਕਰ ਹਟੇ ਤਾਂ, ਉਹ ਥਾਂ ਜਿੱਥੇ ਉਹ ਇਕੱਠੇ ਹੋਏ ਸਨ, ਹਿੱਲ ਗਿਆ ਅਤੇ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਪਰਮੇਸ਼ੁਰ ਦਾ ਬਚਨ ਬਿਨ੍ਹਾਂ ਡਰੇ ਸੁਣਾਉਣ ਲੱਗੇ।
  • ਫ਼ਿਲਿੱਪੈ ਵਿੱਚ ਭੁਚਾਲ ਨਾਲ ਕੈਦਖ਼ਾਨੇ ਦੇ ਦਰਵਾਜ਼ੇ ਖੁੱਲ੍ਹ ਗਏਰਸੂਲਾਂ 16:26
    ਆਇਤਾਂ
    ਰਸੂਲਾਂ 16:26ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ