ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਕਾਲ ਅਤੇ ਔੜਾਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 33 ਹਿੱਸੇ, ਸਤਰ-ਦਰ-ਸਤਰ।
ਉਤਪਤ ਵਿੱਚ
- ਅਬਰਾਮ ਮਿਸਰ ਨੂੰ ਗਿਆ ਕਿਉਂਕਿ ਕਾਲ ਬਹੁਤ ਭਾਰੀ ਸੀਉਤ 12:10
ਆਇਤਾਂ
ਉਤ 12:10ਫੇਰ ਉਸ ਦੇਸ਼ ਵਿੱਚ ਕਾਲ ਪੈ ਗਿਆ। ਇਸ ਲਈ ਅਬਰਾਮ ਪਰਦੇਸੀ ਹੋ ਕੇ ਮਿਸਰ ਵਿੱਚ ਰਹਿਣ ਲਈ ਗਿਆ, ਕਿਉਂਕਿ ਉਸ ਦੇਸ਼ ਵਿੱਚ ਭਿਅੰਕਰ ਕਾਲ ਪਿਆ ਸੀ।
- ਇੱਕ ਹੋਰ ਕਾਲ ਵਿੱਚ ਇਸਹਾਕ ਮਿਸਰ ਨੂੰ ਨਹੀਂ, ਗਰਾਰ ਨੂੰ ਗਿਆਉਤ 26:1–2
ਆਇਤਾਂ
ਉਤ 26:1–2ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ। ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ। ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।
- ਮਿਸਰ ਵਿੱਚ ਸੱਤ ਸਾਲ ਬਹੁਤਾਤ, ਫਿਰ ਸੱਤ ਸਾਲ ਕਾਲਉਤ 41:29–30, ਉਤ 41:54
ਆਇਤਾਂ
ਉਤ 41:29–30ਵੇਖੋ, ਸਾਰੇ ਮਿਸਰ ਦੇਸ਼ ਵਿੱਚ ਸੱਤ ਸਾਲ ਭਰਪੂਰੀ ਦੇ ਆਉਣ ਵਾਲੇ ਹਨ। ਪਰ ਉਨ੍ਹਾਂ ਦੇ ਬਾਅਦ ਸੱਤ ਸਾਲ ਕਾਲ ਦੇ ਹੋਣਗੇ ਅਤੇ ਮਿਸਰ ਦੇਸ਼ ਦੀ ਸਾਰੀ ਭਰਪੂਰੀ ਮੁੱਕ ਜਾਵੇਗੀ ਅਤੇ ਕਾਲ ਇਸ ਦੇਸ਼ ਨੂੰ ਮੁਕਾ ਦੇਵੇਗਾ।
ਉਤ 41:54ਜਦ ਕਾਲ ਦੇ ਸੱਤ ਸਾਲ ਸ਼ੁਰੂ ਹੋਏ ਜਿਵੇਂ ਯੂਸੁਫ਼ ਨੇ ਆਖਿਆ ਸੀ, ਤਾਂ ਸਾਰੇ ਦੇਸਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ਼ ਵਿੱਚ ਰੋਟੀ ਸੀ।
- ਯੂਸੁਫ਼ ਨੇ ਸਮੁੰਦਰ ਦੀ ਰੇਤ ਵਾਂਗੂੰ ਅੰਨ ਇਕੱਠਾ ਕੀਤਾਉਤ 41:48–49
ਆਇਤਾਂ
ਉਤ 41:48–49ਤਦ ਉਸ ਨੇ ਉਨ੍ਹਾਂ ਸੱਤ ਸਾਲਾਂ ਵਿੱਚ ਜੋ ਮਿਸਰ ਦੇਸ਼ ਉੱਤੇ ਆਏ, ਸਾਰਾ ਅੰਨ ਇਕੱਠਾ ਕੀਤਾ ਅਤੇ ਨਗਰਾਂ ਵਿੱਚ ਰੱਖਿਆ ਅਤੇ ਹਰ ਇੱਕ ਨਗਰ ਦੇ ਨੇੜੇ-ਤੇੜੇ ਦੇ ਖੇਤਾਂ ਦਾ ਅੰਨ ਉਸੇ ਨਗਰ ਵਿੱਚ ਰੱਖਿਆ। ਯੂਸੁਫ਼ ਨੇ ਢੇਰ ਸਾਰਾ ਅੰਨ ਸਮੁੰਦਰ ਦੀ ਰੇਤ ਵਾਂਗੂੰ ਜਮ੍ਹਾ ਕਰ ਲਿਆ ਅਤੇ ਉਹ ਇੰਨ੍ਹਾਂ ਜ਼ਿਆਦਾ ਸੀ ਕਿ ਉਨ੍ਹਾਂ ਨੇ ਉਸ ਦਾ ਲੇਖਾ ਕਰਨਾ ਛੱਡ ਦਿੱਤਾ ਕਿਉਂ ਜੋ ਉਹ ਲੇਖਿਓਂ ਬਾਹਰ ਸੀ।
- ਹਰ ਕੌਮ ਅੰਨ ਮੁੱਲ ਲੈਣ ਲਈ ਮਿਸਰ ਵਿੱਚ ਯੂਸੁਫ਼ ਕੋਲ ਆਈਉਤ 41:56–57
ਆਇਤਾਂ
ਉਤ 41:56–57ਸਾਰੀ ਧਰਤੀ ਉੱਤੇ ਕਾਲ ਸੀ ਤਾਂ ਯੂਸੁਫ਼ ਨੇ ਸਾਰੇ ਭੰਡਾਰ ਖੋਲ੍ਹ ਕੇ ਮਿਸਰੀਆਂ ਕੋਲ ਅੰਨ ਵੇਚਿਆ, ਕਿਉਂ ਜੋ ਮਿਸਰ ਦੇਸ਼ ਵਿੱਚ ਕਾਲ ਬਹੁਤ ਸਖ਼ਤ ਹੋ ਗਿਆ। ਸਾਰੇ ਸੰਸਾਰ ਦੇ ਲੋਕ ਯੂਸੁਫ਼ ਦੇ ਕੋਲੋਂ ਅੰਨ ਖਰੀਦਣ ਲਈ ਮਿਸਰ ਵਿੱਚ ਆਉਣ ਲੱਗੇ ਕਿਉਂ ਜੋ ਸਾਰੀ ਧਰਤੀ ਉੱਤੇ ਕਾਲ ਬਹੁਤ ਸਖ਼ਤ ਸੀ।
- ਯੂਸੁਫ਼ ਦੇ ਦਸ ਭਰਾ ਅੰਨ ਮੁੱਲ ਲੈਣ ਲਈ ਗਏਉਤ 42:1–3
ਆਇਤਾਂ
ਉਤ 42:1–3ਜਦ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅੰਨ ਹੈ ਤਾਂ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਆਖਿਆ, ਤੁਸੀਂ ਕਿਉਂ ਇੱਕ ਦੂਜੇ ਵੱਲ ਵੇਖਦੇ ਹੋ? ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ। ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖਰੀਦਣ ਲਈ ਗਏ।
- ਦੋ ਸਾਲ ਕਾਲ, ਅਤੇ ਹੋਰ ਪੰਜ ਸਾਲ ਬਿਨਾਂ ਹਲ਼ ਵਾਹੇ ਅਤੇ ਵਾਢੀ ਦੇਉਤ 45:6
ਆਇਤਾਂ
ਉਤ 45:6ਇਹਨਾਂ ਦੋ ਸਾਲਾਂ ਤੋਂ ਇਸ ਦੇਸ਼ ਵਿੱਚ ਕਾਲ ਹੈ ਅਤੇ ਹੁਣ ਪੰਜ ਸਾਲ ਹੋਰ ਹਨ, ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ।
- ਮਿਸਰੀਆਂ ਨੇ ਭੋਜਨ ਲਈ ਪਹਿਲਾਂ ਪੈਸੇ, ਫਿਰ ਆਪਣੇ ਪਸ਼ੂ ਦਿੱਤੇਉਤ 47:13–17
ਆਇਤਾਂ
ਉਤ 47:13–17ਸਾਰੀ ਧਰਤੀ ਉੱਤੇ ਭੋਜਨ ਨਹੀਂ ਸੀ ਕਿਉਂ ਜੋ ਕਾਲ ਭਾਰੀ ਸੀ ਅਤੇ ਮਿਸਰ ਦੇਸ਼ ਅਤੇ ਕਨਾਨ ਦੇਸ਼ ਕਾਲ ਦੇ ਕਾਰਨ ਨਾਸ ਹੋ ਗਏ ਸਨ। ਯੂਸੁਫ਼ ਨੇ ਸਾਰੀ ਚਾਂਦੀ, ਜਿਹੜੀ ਮਿਸਰ ਦੇ ਦੇਸ਼ ਵਿੱਚੋਂ ਅਤੇ ਕਨਾਨ ਦੇ ਦੇਸ਼ ਵਿੱਚੋਂ ਅੰਨ ਮੁੱਲ ਲੈਣ ਦੇ ਬਦਲੇ ਮਿਲੀ, ਇਕੱਠੀ ਕਰ ਲਈ ਅਤੇ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ। ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖ਼ਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ। ਤਦ ਯੂਸੁਫ਼ ਨੇ ਆਖਿਆ, ਆਪਣੇ ਮਾਲ ਡੰਗਰ ਦਿਓ ਅਤੇ ਜੇ ਚਾਂਦੀ ਮੁੱਕ ਗਈ ਹੈ ਤਾਂ ਮੈਂ ਤੁਹਾਨੂੰ ਪਸ਼ੂਆਂ ਦੇ ਬਦਲੇ ਅੰਨ੍ਹ ਦਿਆਂਗਾ। ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ।
- ਫਿਰ ਉਨ੍ਹਾਂ ਨੇ ਆਪਣੇ ਖੇਤ ਵੇਚ ਦਿੱਤੇ, ਅਤੇ ਧਰਤੀ ਫ਼ਿਰਊਨ ਦੀ ਹੋ ਗਈਉਤ 47:19–20
ਆਇਤਾਂ
ਉਤ 47:19–20ਅਸੀਂ ਤੁਹਾਡੇ ਅੱਗੇ ਕਿਉਂ ਨਾਸ ਹੋਈਏ ਅਸੀਂ ਵੀ ਅਤੇ ਸਾਡੀ ਜ਼ਮੀਨ ਵੀ। ਸਾਨੂੰ ਅਤੇ ਸਾਡੀ ਜ਼ਮੀਨ ਨੂੰ ਰੋਟੀ ਦੇ ਬਦਲੇ ਮੁੱਲ ਲੈ ਲਓ। ਅਸੀਂ ਆਪਣੀ ਜ਼ਮੀਨ ਸਮੇਤ ਫ਼ਿਰਊਨ ਦੇ ਦਾਸ ਹੋਵਾਂਗੇ, ਪਰ ਸਾਨੂੰ ਬੀਜ ਦਿਓ ਜੋ ਅਸੀਂ ਜੀਵੀਏ ਅਤੇ ਮਰੀਏ ਨਾ ਅਤੇ ਜ਼ਮੀਨ ਉੱਜੜ ਨਾ ਜਾਵੇ। ਤਦ ਯੂਸੁਫ਼ ਨੇ ਮਿਸਰ ਦੀ ਸਾਰੀ ਜ਼ਮੀਨ ਫ਼ਿਰਊਨ ਲਈ ਮੁੱਲ ਲੈ ਲਈ, ਕਿਉਂ ਜੋ ਮਿਸਰੀਆਂ ਵਿੱਚੋਂ ਸਭਨਾਂ ਨੇ ਆਪੋ ਆਪਣੇ ਖੇਤ ਉਸ ਕਾਲ ਦੇ ਕਾਰਨ ਇਸ ਕਰਕੇ ਵੇਚ ਦਿੱਤੇ, ਸੋ ਉਹ ਧਰਤੀ ਫ਼ਿਰਊਨ ਦੀ ਹੋ ਗਈ।
- ਉਸ ਤੋਂ ਬਾਅਦ ਫ਼ਸਲ ਦਾ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਣ ਲੱਗਾਉਤ 47:23–24
ਆਇਤਾਂ
ਉਤ 47:23–24ਤਦ ਯੂਸੁਫ਼ ਨੇ ਲੋਕਾਂ ਨੂੰ ਆਖਿਆ, ਵੇਖੋ ਮੈਂ ਤੁਹਾਨੂੰ ਅਤੇ ਤੁਹਾਡੀ ਜ਼ਮੀਨ ਨੂੰ ਅੱਜ ਦੇ ਦਿਨ ਫ਼ਿਰਊਨ ਲਈ ਮੁੱਲ ਲੈ ਲਿਆ ਹੈ। ਵੇਖੋ, ਬੀਜ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਤੇ ਫ਼ਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਬਾਕੀ ਚਾਰ ਹਿੱਸੇ ਤੁਹਾਡੇ ਹੋਣਗੇ ਖੇਤ ਦੇ ਬੀਜ ਲਈ ਅਤੇ ਤੁਹਾਡੇ, ਘਰਾਣੇ ਅਤੇ ਤੁਹਾਡੇ ਬੱਚਿਆਂ ਦੇ ਖਾਣ ਲਈ ਹੋਣਗੇ।
ਇਸਰਾਏਲ ਵਿੱਚ
- ਨਿਆਂਈਆਂ ਦੇ ਦਿਨਾਂ ਵਿੱਚ ਬੈਤਲਹਮ ਦਾ ਇੱਕ ਪਰਿਵਾਰ ਮੋਆਬ ਨੂੰ ਚਲਾ ਗਿਆਰੂਥ 1:1
ਆਇਤਾਂ
ਰੂਥ 1:1ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।
- ਨਾਓਮੀ ਨੇ ਸੁਣਿਆ ਕਿ ਫਿਰ ਰੋਟੀ ਮਿਲਦੀ ਹੈ ਤਾਂ ਉਹ ਘਰ ਮੁੜ ਆਈਰੂਥ 1:6
ਆਇਤਾਂ
ਰੂਥ 1:6ਤਦ ਕੁਝ ਦਿਨਾਂ ਤੋਂ ਬਾਅਦ, ਨਾਓਮੀ ਆਪਣੀਆਂ ਦੋਵੇਂ ਨੂੰਹਾਂ ਦੇ ਨਾਲ ਮੋਆਬ ਦੇ ਦੇਸ ਤੋਂ ਵਾਪਸ ਜਾਣ ਲਈ ਉੱਠੀ ਕਿਉਂਕਿ ਉਸ ਨੇ ਮੋਆਬ ਦੇ ਦੇਸ ਵਿੱਚ ਇਹ ਗੱਲ ਸੁਣੀ ਕਿ ਯਹੋਵਾਹ ਨੇ ਆਪਣੇ ਲੋਕਾਂ ਵੱਲ ਧਿਆਨ ਕੀਤਾ ਹੈ ਅਤੇ ਉਨ੍ਹਾਂ ਨੂੰ ਰੋਟੀ ਦਿੱਤੀ ਹੈ।
- ਦਾਊਦ ਦੇ ਸਮੇਂ ਲਗਾਤਾਰ ਤਿੰਨ ਸਾਲ ਕਾਲ ਪਿਆ2 ਸਮੂ 21:1
ਆਇਤਾਂ
2 ਸਮੂ 21:1ਫਿਰ ਦਾਊਦ ਦੇ ਸਮੇਂ ਵਿੱਚ ਤਿੰਨ ਸਾਲ ਤੱਕ ਲਗਾਤਾਰ ਕਾਲ ਪਿਆ ਅਤੇ ਦਾਊਦ ਨੇ ਯਹੋਵਾਹ ਦੀ ਹਜ਼ੂਰੀ ਨੂੰ ਭਾਲਿਆ ਸੋ ਯਹੋਵਾਹ ਨੇ ਆਖਿਆ, ਇਹ ਸ਼ਾਊਲ ਦੇ ਅਤੇ ਉਹ ਦੇ ਖੂਨੀ ਘਰਾਣੇ ਦੇ ਕਾਰਨ ਹੈ ਕਿਉਂ ਜੋ ਉਸ ਨੇ ਗਿਬਓਨੀਆਂ ਨੂੰ ਵੱਡ ਸੁੱਟਿਆ
- ਏਲੀਯਾਹ ਅਹਾਬ ਨੂੰ: ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ1 ਰਾਜਾ 17:1
ਆਇਤਾਂ
1 ਰਾਜਾ 17:1ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।
- ਕਾਂ ਏਲੀਯਾਹ ਲਈ ਸਵੇਰੇ ਅਤੇ ਸ਼ਾਮ ਰੋਟੀ ਅਤੇ ਮਾਸ ਲਿਆਉਂਦੇ ਸਨ1 ਰਾਜਾ 17:6
ਆਇਤਾਂ
1 ਰਾਜਾ 17:6ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
- ਇੱਕ ਵਿਧਵਾ ਦੇ ਘੜੇ ਦਾ ਆਟਾ ਅਤੇ ਕੁੱਪੀ ਦਾ ਤੇਲ ਨਾ ਮੁੱਕਿਆ1 ਰਾਜਾ 17:14–16
ਆਇਤਾਂ
1 ਰਾਜਾ 17:14–16ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ। ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ। ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
- ਤੀਜੇ ਸਾਲ ਸਾਮਰਿਯਾ ਵਿੱਚ ਕਾਲ ਬਹੁਤ ਭਾਰੀ ਸੀ1 ਰਾਜਾ 18:1–2
ਆਇਤਾਂ
1 ਰਾਜਾ 18:1–2ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ। ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖ਼ਤ ਕਾਲ ਸੀ।
- ਅਹਾਬ ਨੇ ਓਬਦਯਾਹ ਨੂੰ ਘੋੜਿਆਂ ਅਤੇ ਖੱਚਰਾਂ ਲਈ ਘਾਹ ਲੱਭਣ ਭੇਜਿਆ1 ਰਾਜਾ 18:5
ਆਇਤਾਂ
1 ਰਾਜਾ 18:5ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾ ਸ਼ਾਇਦ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜਿਉਂਦੇ ਰੱਖ ਸਕੀਏ ਅਤੇ ਡੰਗਰਾਂ ਨੂੰ ਨਾ ਗੁਆਈਏ।
- ਬਾਅਦ ਵਿੱਚ ਯਾਦ ਕੀਤਾ ਗਿਆ: ਸਾਢੇ ਤਿੰਨ ਸਾਲ ਮੀਂਹ ਨਾ ਪਿਆਲੂਕਾ 4:25, ਯਾਕੂ 5:17
ਆਇਤਾਂ
ਲੂਕਾ 4:25ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।
ਯਾਕੂ 5:17ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।
- ਗਿਲਗਾਲ ਵਿੱਚ ਕਾਲ: ਭਾਜੀ ਵਿੱਚ ਜੰਗਲੀ ਤੂੰਬੇ, “ਦੇਗ ਵਿੱਚ ਤਾਂ ਮੌਤ ਹੈ”2 ਰਾਜਾ 4:38–40
ਆਇਤਾਂ
2 ਰਾਜਾ 4:38–40ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, “ਦੇਗ ਚੜ੍ਹਾ ਦੇ ਅਤੇ ਨਬੀਆਂ ਦੇ ਪੁੱਤਰਾਂ ਲਈ ਭਾਜੀ ਉਬਾਲ।” ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ। ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ।
- ਸ਼ੂਨੇਮੀ ਇਸਤਰੀ ਕਾਲ ਦੇ ਸਮੇਂ ਸੱਤ ਸਾਲ ਫ਼ਲਿਸਤੀਆਂ ਵਿੱਚ ਰਹੀ2 ਰਾਜਾ 8:1–3
ਆਇਤਾਂ
2 ਰਾਜਾ 8:1–3ਅਲੀਸ਼ਾ ਨੇ ਉਸ ਔਰਤ ਨੂੰ ਜਿਸ ਦੇ ਪੁੱਤਰ ਨੂੰ ਉਸ ਨੇ ਜ਼ਿੰਦਾ ਕੀਤਾ ਸੀ ਆਖਿਆ ਕਿ ਉੱਠ ਅਤੇ ਆਪਣੇ ਪਰਿਵਾਰ ਸਮੇਤ ਜਾ ਅਤੇ ਜਿੱਥੇ ਕਿਤੇ ਤੂੰ ਵੱਸ ਸਕੇਂ ਉੱਥੇ ਵੱਸ ਜਾ ਕਿਉਂ ਜੋ ਯਹੋਵਾਹ ਨੇ ਕਾਲ ਦਾ ਹੁਕਮ ਲਾ ਦਿੱਤਾ ਹੈ ਅਤੇ ਉਹ ਇਸ ਦੇਸ਼ ਉੱਤੇ ਸੱਤ ਸਾਲ ਰਹੇਗਾ। ਤਦ ਉਸ ਔਰਤ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਆਪਣੇ ਪਰਿਵਾਰ ਸਮੇਤ ਸਫ਼ਰ ਕੀਤਾ ਅਤੇ ਫ਼ਲਿਸਤੀਆਂ ਦੇ ਦੇਸ਼ ਵਿੱਚ ਜਾ ਕੇ ਸੱਤ ਸਾਲ ਉੱਥੇ ਵੱਸੀ। ਸੱਤਾਂ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਇਆ ਕਿ ਉਹ ਔਰਤ ਫ਼ਲਿਸਤੀਆਂ ਦੇ ਦੇਸ਼ ਤੋਂ ਮੁੜ ਆਈ ਅਤੇ ਆਪਣੇ ਘਰ ਦੇ ਲਈ ਅਤੇ ਆਪਣੀ ਜ਼ਮੀਨ ਦੇ ਲਈ ਰਾਜਾ ਕੋਲ ਦੁਹਾਈ ਦੇਣ ਲਈ ਗਈ।
- ਕੋੜ੍ਹ ਵਾਲੇ ਚਾਰ ਮਨੁੱਖਾਂ ਨੇ ਸਾਮਰਿਯਾ ਦੇ ਬਾਹਰ ਅਰਾਮੀਆਂ ਦਾ ਡੇਰਾ ਖਾਲੀ ਪਾਇਆ2 ਰਾਜਾ 7:3–5
ਆਇਤਾਂ
2 ਰਾਜਾ 7:3–5ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?” ਜੇ ਅਸੀਂ ਆਖੀਏ ਕਿ ਚੱਲੋ ਸ਼ਹਿਰ ਵਿੱਚ ਚਲੀਏ ਤਾਂ ਅਸੀਂ ਉੱਥੇ ਮਰਾਂਗੇ ਕਿਉਂਕਿ ਉੱਥੇ ਕਾਲ ਹੈ ਅਤੇ ਜੇ ਅਸੀਂ ਇੱਥੇ ਹੀ ਬੈਠੇ ਰਹੀਏ ਤਾਂ ਵੀ ਅਸੀਂ ਮਰਾਂਗੇ। ਇਸ ਲਈ ਹੁਣ ਅਸੀਂ ਅਰਾਮੀਆਂ ਦੇ ਡੇਰੇ ਵਿੱਚ ਜਾਈਏ, ਜੇ ਉਹ ਸਾਨੂੰ ਜੀਉਂਦਾ ਛੱਡਣ ਤਾਂ ਅਸੀਂ ਜੀਵਾਂਗੇ ਅਤੇ ਜੇ ਉਹ ਸਾਨੂੰ ਮਾਰ ਸੁੱਟਣ ਤਾਂ ਅਸੀਂ ਮਰਨਾ ਹੀ ਹੈ। ਤਦ ਉਹ ਸ਼ਾਮ ਦੇ ਸਮੇਂ ਅਰਾਮੀਆਂ ਦੇ ਡੇਰੇ ਨੂੰ ਜਾਣ ਲਈ ਉੱਠੇ ਅਤੇ ਜਦ ਉਹ ਅਰਾਮੀਆਂ ਦੇ ਡੇਰੇ ਦੀ ਬਾਹਰਲੀ ਹੱਦ ਵਿੱਚ ਪਹੁੰਚੇ ਤਾਂ ਵੇਖਿਆ ਕਿ ਉੱਥੇ ਇੱਕ ਵੀ ਆਦਮੀ ਨਹੀਂ ਹੈ।
- ਫਿਰ ਇੱਕ ਸਆਹ ਮੈਦਾ ਇੱਕ ਸ਼ਕਲ ਵਿੱਚ ਵਿਕਿਆ2 ਰਾਜਾ 7:16
ਆਇਤਾਂ
2 ਰਾਜਾ 7:16ਤਦ ਲੋਕਾਂ ਨੇ ਜਾ ਕੇ ਅਰਾਮੀਆਂ ਦੇ ਡੇਰੇ ਨੂੰ ਲੁੱਟਿਆ। ਤਾਂ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਦਾ ਇੱਕ ਰੁਪਏ ਦਾ ਦਸ ਸੇਰ ਅਤੇ ਜੌਂ ਇੱਕ ਰੁਪਏ ਦੇ ਵੀਹ ਸੇਰ ਹੋ ਗਏ।
- ਯਰੂਸ਼ਲਮ ਦੇ ਘੇਰੇ ਵਿੱਚ ਦੇਸ ਦੇ ਲੋਕਾਂ ਕੋਲ ਖਾਣ ਨੂੰ ਕੁਝ ਨਹੀਂ ਸੀ2 ਰਾਜਾ 25:3, ਯਿਰ 52:6
ਆਇਤਾਂ
2 ਰਾਜਾ 25:3ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ।
ਯਿਰ 52:6ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ
- ਯਿਰਮਿਯਾਹ: ਧਰਤੀ ਪਾਟ ਗਈ; ਘਾਹ ਨਾ ਹੋਣ ਕਰਕੇ ਹਰਨੀ ਆਪਣੇ ਬੱਚੇ ਨੂੰ ਛੱਡ ਦਿੰਦੀ ਹੈਯਿਰ 14:4–5
ਆਇਤਾਂ
ਯਿਰ 14:4–5ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ। ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ।
- ਵਿਰਲਾਪ: ਨਿੱਕੇ ਬੱਚੇ ਰੋਟੀ ਮੰਗਦੇ ਹਨਵਿਰ 4:4
ਆਇਤਾਂ
ਵਿਰ 4:4ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ।
- ਨਹਮਯਾਹ ਦੇ ਦਿਨਾਂ ਵਿੱਚ ਲੋਕਾਂ ਨੇ ਅੰਨ ਮੁੱਲ ਲੈਣ ਲਈ ਖੇਤ ਅਤੇ ਘਰ ਗਹਿਣੇ ਰੱਖੇਨਹ 5:3
ਆਇਤਾਂ
ਨਹ 5:3ਅਤੇ ਕੁਝ ਹੋਰ ਸਨ ਜਿਹੜੇ ਕਹਿੰਦੇ ਸਨ, “ਅਸੀਂ ਆਪਣੇ ਖੇਤ, ਆਪਣੇ ਅੰਗੂਰੀ ਬਾਗ਼ ਅਤੇ ਆਪਣੇ ਘਰ ਗਿਰਵੀ ਰੱਖ ਦਿੱਤੇ ਹਨ ਤਾਂ ਜੋ ਅਸੀਂ ਕਾਲ ਦੇ ਸਮੇਂ ਅੰਨ ਲੈ ਸਕੀਏ।”
ਨਵੇਂ ਨੇਮ ਵਿੱਚ
- ਯਿਸੂ ਦੀ ਕਹਾਣੀ ਵਿੱਚ ਭਾਰੀ ਕਾਲ ਛੋਟੇ ਪੁੱਤਰ ਨੂੰ ਤੰਗੀ ਵਿੱਚ ਪਾ ਦਿੰਦਾ ਹੈਲੂਕਾ 15:14
ਆਇਤਾਂ
ਲੂਕਾ 15:14ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।
- ਆਗਬੁਸ ਨੇ ਵੱਡੇ ਕਾਲ ਦੀ ਭਵਿੱਖਬਾਣੀ ਕੀਤੀ; ਉਹ ਕਲੌਦਿਯੁਸ ਦੇ ਸਮੇਂ ਪਿਆਰਸੂਲਾਂ 11:28
ਆਇਤਾਂ
ਰਸੂਲਾਂ 11:28ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ।
- ਚੇਲਿਆਂ ਨੇ ਬਰਨਬਾਸ ਅਤੇ ਸ਼ਾਊਲ ਦੇ ਹੱਥ ਯਹੂਦਿਯਾ ਨੂੰ ਸਹਾਇਤਾ ਭੇਜੀਰਸੂਲਾਂ 11:29–30
ਆਇਤਾਂ
ਰਸੂਲਾਂ 11:29–30ਅਤੇ ਚੇਲਿਆਂ ਵਿੱਚੋਂ ਹਰੇਕ ਨੇ ਆਪੋ-ਆਪਣੀ ਪਹੁੰਚ ਦੇ ਅਨੁਸਾਰ ਉਨ੍ਹਾਂ ਭਰਾਵਾਂ ਦੀ ਮਦਦ ਲਈ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ ਕੁਝ ਭੇਜਣ ਦਾ ਹੌਂਸਲਾ ਕੀਤਾ। ਸੋ ਉਨ੍ਹਾਂ ਨੇ ਇਸ ਤਰ੍ਹਾਂ ਹੀ ਕੀਤਾ, ਬਰਨਬਾਸ ਅਤੇ ਸੌਲੁਸ ਦੇ ਹੱਥੀਂ ਬਜ਼ੁਰਗਾਂ ਦੇ ਕੋਲ ਉਹ ਸਭ ਕੁਝ ਭੇਜਿਆ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ