ਰੋਜ਼ਾਨਾ ਜੀਵਨ
ਬਾਈਬਲ ਵਿੱਚ ਖੇਤੀਬਾੜੀ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 37 ਹਿੱਸੇ, ਸਤਰ-ਦਰ-ਸਤਰ।
- ਮਨੁੱਖ ਨੂੰ ਅਦਨ ਵਿੱਚ ਉਸ ਦੀ ਵਾਹੀ ਅਤੇ ਰਾਖੀ ਕਰਨ ਲਈ ਰੱਖਿਆ ਜਾਂਦਾ ਹੈਉਤ 2:15
ਆਇਤਾਂ
ਉਤ 2:15ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
- ਕਾਇਨ ਜ਼ਮੀਨ ਵਾਹੁਣ ਵਾਲਾ ਹੈ; ਹਾਬਲ ਭੇਡਾਂ ਚਾਰਦਾ ਹੈਉਤ 4:2
ਆਇਤਾਂ
ਉਤ 4:2ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
- ਨੂਹ, ਜ਼ਮੀਨ ਦਾ ਕਾਮਾ, ਅੰਗੂਰੀ ਬਾਗ਼ ਲਾਉਂਦਾ ਹੈਉਤ 9:20
ਆਇਤਾਂ
ਉਤ 9:20ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ।
- ਇਸਹਾਕ ਬੀਜਦਾ ਹੈ ਅਤੇ ਉਸ ਸਾਲ ਸੌ ਗੁਣਾ ਵੱਢਦਾ ਹੈਉਤ 26:12
ਆਇਤਾਂ
ਉਤ 26:12ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।
- ਰੂਥ ਵਾਢਿਆਂ ਦੇ ਪਿੱਛੇ ਸਿਲਾ ਚੁਗਦੀ ਹੈ: ਲਗਭਗ ਇੱਕ ਏਫਾ ਜੌਂਰੂਥ 2:2–3, ਰੂਥ 2:17
ਆਇਤਾਂ
ਰੂਥ 2:2–3ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!” ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।
ਰੂਥ 2:17ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ; ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।
- ਬੋਅਜ਼ ਰਾਤ ਨੂੰ ਪਿੜ ਵਿੱਚ ਜੌਂ ਉਡਾਉਂਦਾ ਹੈਰੂਥ 3:2
ਆਇਤਾਂ
ਰੂਥ 3:2ਭਲਾ, ਹੁਣ ਬੋਅਜ਼ ਸਾਡੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਨਹੀਂ, ਜਿਸ ਦੀਆਂ ਦਾਸੀਆਂ ਦੇ ਨਾਲ ਤੂੰ ਰਹੀ ਸੀ? ਵੇਖ, ਉਹ ਅੱਜ ਰਾਤ ਪਿੜ ਵਿੱਚ ਜੌਂ ਛੱਟੇਂਗਾ,
- ਗਿਦਾਊਨ ਮਿਦਯਾਨ ਤੋਂ ਲੁਕਾਉਣ ਲਈ ਕੋਹਲੂ ਵਿੱਚ ਕਣਕ ਝਾੜਦਾ ਹੈਨਿਆਂਈ 6:11
ਆਇਤਾਂ
ਨਿਆਂਈ 6:11ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀਅਜ਼ਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੌਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ।
- ਬੈਤ ਸ਼ਮਸ਼ ਦੇ ਲੋਕ ਵਾਦੀ ਵਿੱਚ ਕਣਕ ਵੱਢ ਰਹੇ ਹਨ1 ਸਮੂ 6:13
ਆਇਤਾਂ
1 ਸਮੂ 6:13ਬੈਤ ਸ਼ਮਸ਼ ਦੇ ਲੋਕ ਕਣਕ ਦੀਆਂ ਵਾਢੀਆਂ ਕਰਦੇ ਸਨ। ਜਦ ਉਨ੍ਹਾਂ ਨੇ ਅੱਖਾਂ ਚੁੱਕ ਕੇ ਸੰਦੂਕ ਨੂੰ ਵੇਖਿਆ ਤਾਂ ਵੇਖਦੇ ਸਾਰ ਅਨੰਦ ਹੋ ਗਏ।
- ਇਸਰਾਏਲੀ ਹਲ਼ ਦੇ ਫਾਲੇ ਅਤੇ ਦਾਤੀਆਂ ਤਿੱਖੀਆਂ ਕਰਵਾਉਣ ਫ਼ਲਿਸਤੀਆਂ ਕੋਲ ਜਾਂਦੇ ਹਨ1 ਸਮੂ 13:19–21
ਆਇਤਾਂ
1 ਸਮੂ 13:19–21ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ, ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ। ਪਰ ਦਾਤੀਆਂ, ਹੱਲ੍ਹ ਫਾਲੇ, ਤ੍ਰਿਸੂਲ ਅਤੇ ਕੁਹਾੜਿਆਂ ਦੇ ਲਈ ਅਤੇ ਆਰਾਂ ਨੂੰ ਤਿੱਖਿਆਂ ਕਰਨ ਲਈ ਉਨ੍ਹਾਂ ਕੋਲ ਰੇਤੀਆਂ ਸਨ।
- ਅਲੀਸ਼ਾ ਬਲ਼ਦਾਂ ਦੀਆਂ ਬਾਰਾਂ ਜੋੜੀਆਂ ਨਾਲ ਹਲ਼ ਵਾਹ ਰਿਹਾ ਹੈ1 ਰਾਜਾ 19:19
ਆਇਤਾਂ
1 ਰਾਜਾ 19:19ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।
- ਖੇਤਾਂ, ਅੰਗੂਰੀ ਬਾਗ਼ਾਂ, ਜ਼ੈਤੂਨ ਦੇ ਰੁੱਖਾਂ ਅਤੇ ਵੱਗਾਂ ਉੱਤੇ ਦਾਊਦ ਦੇ ਅਧਿਕਾਰੀ1 ਇਤ 27:26–31
ਆਇਤਾਂ
1 ਇਤ 27:26–31ਅਤੇ ਖੇਤਾਂ ਵਾਲਿਆਂ ਉੱਤੇ ਜਿਹੜੇ ਧਰਤੀ ਨੂੰ ਵਾਹੁੰਦੇ ਬੀਜਦੇ ਸਨ, ਕਲੂਬ ਦਾ ਪੁੱਤਰ ਅਜ਼ਰੀ ਸੀ ਅਤੇ ਦਾਖ਼ ਦੇ ਬਾਗ਼ਾਂ ਉੱਤੇ ਸ਼ਿਮਈ ਰਾਮਾਥੀ ਸੀ, ਅਤੇ ਦਾਖ਼ ਦੀ ਪੈਦਾਵਾਰੀ ਉੱਤੇ ਅਤੇ ਦਾਖ਼ਰਸ ਦੇ ਭੰਡਾਰਾਂ ਉੱਤੇ ਜ਼ਬਦੀ ਸ਼ਿਫਮੀ ਵਾਲਾ ਸੀ ਅਤੇ ਜ਼ੈਤੂਨ ਦੇ ਬਾਗ਼ਾਂ ਅਤੇ ਗੁੱਲਰ ਦੇ ਬੂਟਿਆਂ ਉੱਤੇ ਜਿਹੜੇ ਨਿਵਾਣਾਂ ਵਿੱਚ ਸਨ, ਬਆਲਹਾਨਾਨ ਗਦੇਰੀ ਸੀ, ਅਤੇ ਯੋਆਸ਼ ਤੇਲ ਦੇ ਭੰਡਾਰ ਉੱਤੇ ਸੀ ਅਤੇ ਗਊਆਂ ਬਲ਼ਦਾਂ ਦੇ ਵੱਗਾਂ ਉੱਤੇ ਜਿਹੜੇ ਸ਼ਾਰੋਨ ਵਿੱਚ ਚਰਦੇ ਸਨ, ਸ਼ਿਟਰਈ ਸ਼ਾਰੋਨੀ ਸੀ ਅਤੇ ਅਦਲਾਇ ਦਾ ਪੁੱਤਰ ਸ਼ਾਫਾਟ ਉਨ੍ਹਾਂ ਵੱਗਾਂ ਉੱਤੇ ਸੀ ਜਿਹੜੇ ਨਿਵਾਣਾਂ ਵਿੱਚ ਚਰਦੇ ਹੁੰਦੇ ਸਨ, ਅਤੇ ਓਬੀਲ ਇਸਮਾਏਲੀ ਊਠਾਂ ਉੱਤੇ ਸੀ ਅਤੇ ਗਧੀਆਂ ਉੱਤੇ ਯਹਦੇਯਾਹ ਮੇਰੋਨੋਥੀ ਸੀ ਅਤੇ ਯਾਜ਼ੀਜ਼ ਹਗਰੀ ਇੱਜੜਾਂ ਉੱਤੇ ਸੀ। ਇਹ ਸਭ ਦਾਊਦ ਪਾਤਸ਼ਾਹ ਦੇ ਮਾਲ ਉੱਤੇ ਠਹਿਰਾਏ ਹੋਏ ਸਨ।
- ਖੇਤੀ ਨਾਲ ਪਿਆਰ ਕਰਨ ਵਾਲੇ ਉੱਜ਼ੀਯਾਹ ਦੇ ਕਿਸਾਨ ਅਤੇ ਮਾਲੀ ਹਨ2 ਇਤ 26:10
ਆਇਤਾਂ
2 ਇਤ 26:10ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।
- ਸੁਲੇਮਾਨ ਅੰਗੂਰੀ ਬਾਗ਼ ਅਤੇ ਬਗ਼ੀਚੇ ਲਾਉਂਦਾ ਹੈ ਅਤੇ ਤਲਾਬ ਬਣਾਉਂਦਾ ਹੈਉਪ 2:4–6
ਆਇਤਾਂ
ਉਪ 2:4–6ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ, ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ, ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
- ਹਲ਼ ਵਾਹੁਣਾ, ਕਤਾਰਾਂ ਵਿੱਚ ਬੀਜਣਾ, ਅਤੇ ਹਰ ਫ਼ਸਲ ਨੂੰ ਆਪਣੇ ਢੰਗ ਨਾਲ ਗਾਹੁਣਾਯਸਾ 28:24–28
ਆਇਤਾਂ
ਯਸਾ 28:24–28ਕੀ ਹਾਲ੍ਹੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ? ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ? ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ। ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ। ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।
- ਕਿਸਾਨ ਪਤਝੜ ਅਤੇ ਬਹਾਰ ਦੀਆਂ ਵਰਖਾ ਦੀ ਉਡੀਕ ਕਰਦਾ ਹੈਯਾਕੂ 5:7
ਆਇਤਾਂ
ਯਾਕੂ 5:7ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।
- ਖੇਤਾਂ ਵਿੱਚੋਂ ਲੰਘਦੇ ਹੋਏ ਚੇਲੇ ਸਿੱਟੇ ਤੋੜਦੇ ਹਨਮੱਤੀ 12:1
ਆਇਤਾਂ
ਮੱਤੀ 12:1ਉਸ ਵੇਲੇ ਯਿਸੂ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਿਆ, ਅਤੇ ਉਹ ਦੇ ਚੇਲਿਆਂ ਨੂੰ ਭੁੱਖ ਲੱਗੀ, ਉਹ ਸਿੱਟੇ ਤੋੜ ਕੇ ਖਾਣ ਲੱਗੇ।
- ਰਾਹ ਉੱਤੇ, ਪਥਰੀਲੀ ਥਾਂ ਉੱਤੇ, ਕੰਡਿਆਂ ਵਿੱਚ ਅਤੇ ਚੰਗੀ ਜ਼ਮੀਨ ਉੱਤੇ ਬੀਜ (ਇੱਕ ਦ੍ਰਿਸ਼ਟਾਂਤ)ਮੱਤੀ 13:3–8
ਆਇਤਾਂ
ਮੱਤੀ 13:3–8ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਆਖੀਆਂ ਕਿ ਵੇਖੋ ਇੱਕ ਬੀਜ ਬੀਜਣ ਵਾਲਾ, ਬੀਜਣ ਨੂੰ ਨਿੱਕਲਿਆ। ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀ ਆ ਕੇ ਉਸ ਨੂੰ ਚੁਗ ਲੈ ਗਏ ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਾਰਨ ਉਹ ਛੇਤੀ ਉੱਗ ਪਿਆ। ਪਰ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ। ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ। ਅਤੇ ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਫਲ ਲਿਆਇਆ, ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ।
- ਅੰਗੂਰੀ ਬਾਗ਼ ਲਈ ਇੱਕ ਦੀਨਾਰ ਦਿਹਾੜੀ ਉੱਤੇ ਰੱਖੇ ਮਜ਼ਦੂਰ (ਇੱਕ ਦ੍ਰਿਸ਼ਟਾਂਤ)ਮੱਤੀ 20:1–2
ਆਇਤਾਂ
ਮੱਤੀ 20:1–2ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ। ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।
ਬਿਵਸਥਾ ਵਿੱਚ
- ਛੇ ਸਾਲ ਬੀਜੋ; ਸੱਤਵੇਂ ਸਾਲ ਧਰਤੀ ਅਰਾਮ ਕਰੇਕੂਚ 23:10–11, ਲੇਵੀ 25:3–5
ਆਇਤਾਂ
ਕੂਚ 23:10–11ਛੇ ਸਾਲ ਤੂੰ ਆਪਣੀ ਧਰਤੀ ਬੀਜ ਅਤੇ ਉਸ ਦਾ ਹਾਸਲ ਇਕੱਠਾ ਕਰ। ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇ ਕਿ ਵਿਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਹਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਉਹ ਰੜੇ ਦੇ ਦਰਿੰਦੇ ਖਾਣ। ਇਸ ਤਰ੍ਹਾਂ ਤੂੰ ਆਪਣੀ ਦਾਖ਼ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ।
ਲੇਵੀ 25:3–5ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਬਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ। ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸ਼ਰਾਮ ਮਿਲਿਆ ਕਰੇ। ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਬਾਨੀ ਕਰੀਂ। ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉੱਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗ਼ਾਂ ਵਿੱਚੋਂ ਦਾਖ਼ਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ।
- ਸੱਤਵੇਂ ਦਿਨ ਅਰਾਮ ਕਰੋ, ਹਲ਼ ਵਾਹੁਣ ਅਤੇ ਵਾਢੀ ਦੇ ਦਿਨਾਂ ਵਿੱਚ ਵੀਕੂਚ 34:21
ਆਇਤਾਂ
ਕੂਚ 34:21ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸ਼ਰਾਮ ਕਰੀਂ।
- ਖੇਤ ਦੇ ਕੰਢੇ ਅਤੇ ਡਿੱਗੇ ਹੋਏ ਅੰਗੂਰ ਗਰੀਬਾਂ ਲਈ ਛੱਡੋਲੇਵੀ 19:9–10
ਆਇਤਾਂ
ਲੇਵੀ 19:9–10ਫੇਰ ਜਦ ਤੁਸੀਂ ਆਪਣੇ ਦੇਸ ਦੇ ਖੇਤਾਂ ਦੀ ਵਾਢੀ ਕਰੋ ਤਾਂ ਆਪਣੇ ਖੇਤਾਂ ਦੀਆਂ ਨੁੱਕਰਾਂ ਤੱਕ ਪੂਰੀ ਫ਼ਸਲ ਨਾ ਵੱਢਣਾ ਅਤੇ ਵਾਢੀ ਕੀਤੇ ਹੋਏ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਨਾ ਚੁੱਗਣਾ। ਅਤੇ ਤੂੰ ਆਪਣੇ ਦਾਖਾਂ ਦੇ ਬਾਗ਼ਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗ਼ਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
- ਭੁੱਲਿਆ ਹੋਇਆ ਪੂਲਾ ਪਰਦੇਸੀ, ਯਤੀਮ ਅਤੇ ਵਿਧਵਾ ਲਈ ਛੱਡਿਆ ਜਾਂਦਾ ਹੈਬਿਵ 24:19–21
ਆਇਤਾਂ
ਬਿਵ 24:19–21ਜਦ ਤੂੰ ਆਪਣੀ ਪੈਲੀ ਵਿੱਚੋਂ ਫ਼ਸਲ ਵੱਢੇ ਅਤੇ ਇੱਕ ਪੂਲਾ ਉੱਥੇ ਹੀ ਭੁੱਲ ਜਾਵੇਂ, ਤਾਂ ਤੂੰ ਉਸ ਦੇ ਲੈਣ ਨੂੰ ਵਾਪਸ ਨਾ ਮੁੜੀਂ। ਉਸ ਨੂੰ ਪਰਦੇਸੀ, ਯਤੀਮ ਅਤੇ ਵਿਧਵਾ ਲਈ ਛੱਡ ਦੇਵੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਸਾਰੇ ਕੰਮਾਂ ਵਿੱਚ ਤੈਨੂੰ ਬਰਕਤ ਦੇਵੇ। ਜਦ ਤੂੰ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੇਂ ਤਾਂ ਤੂੰ ਦੂਜੀ ਵਾਰੀ ਉਸ ਦੀਆਂ ਟਹਿਣੀਆਂ ਨੂੰ ਨਾ ਝਾੜੀਂ, ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ। ਜਦ ਤੂੰ ਆਪਣੇ ਅੰਗੂਰੀ ਬਾਗ਼ ਦੇ ਅੰਗੂਰ ਇਕੱਠੇ ਕਰੇਂ ਤਾਂ ਤੂੰ ਉਸ ਦੇ ਸਾਰੇ ਗੁੱਛੇ ਨਾ ਤੋੜੀਂ ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ।
- ਦੋ ਕਿਸਮਾਂ ਦਾ ਬੀਜ ਨਹੀਂ; ਬਲ਼ਦ ਅਤੇ ਗਧਾ ਇਕੱਠੇ ਨਾ ਜੋਤੇ ਜਾਣਲੇਵੀ 19:19, ਬਿਵ 22:9–10
ਆਇਤਾਂ
ਲੇਵੀ 19:19ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ। ਤੂੰ ਆਪਣੇ ਪਸ਼ੂਆਂ ਨੂੰ ਕਿਸੇ ਵੱਖਰੀ ਪ੍ਰਜਾਤੀ ਦੇ ਪਸ਼ੂਆਂ ਨਾਲ ਨਾ ਮਿਲਾਵੀਂ। ਤੂੰ ਆਪਣੇ ਖੇਤ ਵਿੱਚ ਦੋ ਪ੍ਰਕਾਰ ਦਾ ਬੀਜ ਨਾ ਬੀਜੀਂ ਅਤੇ ਕਤਾਨ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਨਾ ਪਾਵੀਂ।
ਬਿਵ 22:9–10ਤੂੰ ਆਪਣੇ ਅੰਗੂਰੀ ਬਾਗ਼ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ਼ ਦੀ ਉਪਜ ਦੋਵੇਂ ਭਰਿਸ਼ਟ ਹੋ ਜਾਣ। ਤੂੰ ਬਲ਼ਦ ਅਤੇ ਗਧੇ ਨਾਲ ਇਕੱਠਾ ਨਾ ਵਾਹੀਂ।
- ਨਵੇਂ ਲਾਏ ਰੁੱਖ ਦਾ ਫਲ ਤਿੰਨ ਸਾਲ ਨਹੀਂ ਖਾਧਾ ਜਾਂਦਾਲੇਵੀ 19:23–25
ਆਇਤਾਂ
ਲੇਵੀ 19:23–25ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਅਤੇ ਭਾਂਤ-ਭਾਂਤ ਦੇ ਫਲਾਂ ਦੇ ਰੁੱਖ ਖਾਣ ਦੇ ਲਈ ਲਗਾਓ ਤਾਂ ਤਿੰਨ ਸਾਲ ਤੱਕ ਉਨ੍ਹਾਂ ਦੇ ਫਲਾਂ ਨੂੰ ਅਸੁੰਨਤੀ ਸਮਝਣਾ, ਉਹ ਖਾਧੇ ਨਾ ਜਾਣ। ਪਰ ਚੌਥੇ ਸਾਲ ਵਿੱਚ ਉਨ੍ਹਾਂ ਦਾ ਸਾਰਾ ਫਲ ਯਹੋਵਾਹ ਦੀ ਉਸਤਤ ਕਰਨ ਲਈ ਪਵਿੱਤਰ ਠਹਿਰੇ। ਪੰਜਵੇਂ ਸਾਲ ਵਿੱਚ ਤੁਸੀਂ ਉਨ੍ਹਾਂ ਦੇ ਫਲ ਖਾਣਾ ਤਾਂ ਜੋ ਤੁਹਾਨੂੰ ਉਨ੍ਹਾਂ ਤੋਂ ਬਹੁਤ ਫਲ ਮਿਲੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
- ਭਟਕੇ ਪਸ਼ੂ ਜਾਂ ਖੇਤ ਵਿੱਚ ਲੱਗੀ ਅੱਗ ਦਾ ਨੁਕਸਾਨ ਭਰਨਾਕੂਚ 22:5–6
ਆਇਤਾਂ
ਕੂਚ 22:5–6ਜਦ ਕੋਈ ਮਨੁੱਖ ਪੈਲੀ ਜਾਂ ਦਾਖ਼ ਦੇ ਬਾਗ਼ ਨੂੰ ਖਿਲਾ ਦੇਵੇ ਜਾਂ ਆਪਣੇ ਪਸ਼ੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਬਹੁਤ ਉੱਤਮ ਪੈਦਾਵਾਰ ਤੋਂ ਜਾਂ ਬਾਗ਼ ਦੀ ਬਹੁਤ ਉੱਤਮ ਦਾਖ਼ ਤੋਂ ਵੱਟਾ ਭਰੇ। ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ।
- ਗੁਆਂਢੀ ਦੇ ਅੰਗੂਰੀ ਬਾਗ਼ ਵਿੱਚ ਰੱਜ ਕੇ ਖਾ, ਪਰ ਟੋਕਰੀ ਨਾ ਭਰਬਿਵ 23:24–25
ਆਇਤਾਂ
ਬਿਵ 23:24–25ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ਼ ਵਿੱਚ ਜਾਵੇਂ, ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾ ਸਕਦਾ ਹੈਂ ਪਰ ਤੂੰ ਆਪਣੇ ਭਾਂਡੇ ਵਿੱਚ ਕੁਝ ਨਾ ਪਾਈਂ। ਜਦ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਜਾਵੇਂ, ਤਾਂ ਤੂੰ ਆਪਣੇ ਹੱਥ ਨਾਲ ਤਾਂ ਸਿੱਟੇ ਤੋੜ ਸਕਦਾ ਹੈ, ਪਰ ਤੂੰ ਆਪਣੇ ਗੁਆਂਢੀ ਦੀ ਖੜ੍ਹੀ ਫ਼ਸਲ ਵਿੱਚ ਦਾਤੀ ਨਾ ਚਲਾਈਂ।
- ਗਾਹੁੰਦੇ ਹੋਏ ਬਲ਼ਦ ਦਾ ਮੂੰਹ ਨਾ ਬੰਨ੍ਹਣਾਬਿਵ 25:4
ਆਇਤਾਂ
ਬਿਵ 25:4“ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ।”
- ਜਿਸ ਨੇ ਆਪਣੇ ਨਵੇਂ ਅੰਗੂਰੀ ਬਾਗ਼ ਦਾ ਫਲ ਅਜੇ ਨਹੀਂ ਖਾਧਾ, ਉਹ ਯੁੱਧ ਤੋਂ ਘਰ ਮੁੜ ਜਾਂਦਾ ਹੈਬਿਵ 20:6
ਆਇਤਾਂ
ਬਿਵ 20:6ਅਤੇ ਕੌਣ ਹੈ, ਜਿਸ ਨੇ ਅੰਗੂਰੀ ਬਾਗ਼ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ।
ਕਹਾਵਤਾਂ
- ਜੋ ਆਪਣੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾਕਹਾ 12:11
ਆਇਤਾਂ
ਕਹਾ 12:11ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
- ਆਲਸੀ ਦਾ ਖੇਤ ਕੰਡਿਆਂ ਨਾਲ ਭਰਿਆ, ਉਸ ਦੀ ਪੱਥਰ ਦੀ ਕੰਧ ਢੱਠੀ ਹੋਈਕਹਾ 24:30–31
ਆਇਤਾਂ
ਕਹਾ 24:30–31ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ, ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
- ਸਵੇਰੇ ਆਪਣਾ ਬੀਜ ਬੀਜ; ਸ਼ਾਮ ਨੂੰ ਵੀ ਆਪਣੇ ਹੱਥ ਢਿੱਲੇ ਨਾ ਕਰਉਪ 11:6
ਆਇਤਾਂ
ਉਪ 11:6ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।
- ਆਪਣੇ ਇੱਜੜਾਂ ਅਤੇ ਵੱਗਾਂ ਦਾ ਹਾਲ ਜਾਣਕਹਾ 27:23–27
ਆਇਤਾਂ
ਕਹਾ 27:23–27ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ਪਸ਼ੂਆਂ ਦੀ ਸੁੱਧ ਰੱਖ, ਕਿਉਂ ਜੋ ਧਨ ਸਦਾ ਨਹੀਂ ਠਹਿਰਦਾ, ਭਲਾ, ਮੁਕਟ ਪੀੜ੍ਹੀਓਂ ਪੀੜ੍ਹੀ ਬਣਿਆ ਰਹਿੰਦਾ ਹੈ? ਜਦ ਘਾਹ ਚੁੱਕਿਆ ਗਿਆ ਤਾਂ ਨਵਾਂ ਘਾਹ ਦਿਖਾਈ ਦਿੰਦਾ, ਅਤੇ ਪਹਾੜਾਂ ਦਾ ਸਾਗ ਪੱਤ ਇਕੱਠਾ ਹੋ ਜਾਂਦਾ ਹੈ। ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ, ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।
- ਜੋ ਥੋੜ੍ਹਾ ਬੀਜਦਾ ਹੈ ਉਹ ਥੋੜ੍ਹਾ ਹੀ ਵੱਢੇਗਾ2 ਕੁਰਿੰਥੀ 9:6
ਆਇਤਾਂ
2 ਕੁਰਿੰਥੀ 9:6ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
- ਮਿਹਨਤੀ ਕਿਸਾਨ ਨੂੰ ਫ਼ਸਲ ਵਿੱਚੋਂ ਪਹਿਲਾਂ ਹਿੱਸਾ ਮਿਲਣਾ ਚਾਹੀਦਾ ਹੈ2 ਤਿਮ 2:6
ਆਇਤਾਂ
2 ਤਿਮ 2:6ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ