ਰੋਜ਼ਾਨਾ ਜੀਵਨ
ਬਾਈਬਲ ਵਿੱਚ ਵਰਤ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 40 ਹਿੱਸੇ, ਸਤਰ-ਦਰ-ਸਤਰ।
ਸੋਗ ਅਤੇ ਦੁੱਖ ਵਿੱਚ
- ਯਾਬੇਸ਼ ਦੇ ਆਦਮੀ ਸ਼ਾਊਲ ਦੀਆਂ ਹੱਡੀਆਂ ਦੱਬਦੇ ਹਨ ਅਤੇ ਸੱਤ ਦਿਨ ਵਰਤ ਰੱਖਦੇ ਹਨ1 ਸਮੂ 31:13
ਆਇਤਾਂ
1 ਸਮੂ 31:13ਤਦ ਉਨ੍ਹਾਂ ਦੀਆਂ ਹੱਡੀਆਂ ਨੂੰ ਲਿਆ ਅਤੇ ਉਨ੍ਹਾਂ ਨੂੰ ਯਾਬੇਸ਼ ਵਿੱਚ ਇੱਕ ਝਾਊ ਦੇ ਰੁੱਖ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।
- ਦਾਊਦ ਅਤੇ ਉਸ ਦੇ ਆਦਮੀ ਸ਼ਾਊਲ ਅਤੇ ਯੋਨਾਥਾਨ ਲਈ ਸ਼ਾਮ ਤੱਕ ਵਰਤ ਰੱਖਦੇ ਹਨ2 ਸਮੂ 1:12
ਆਇਤਾਂ
2 ਸਮੂ 1:12ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।
- ਅਬਨੇਰ ਦੀ ਮੌਤ ਤੋਂ ਬਾਅਦ ਦਾਊਦ ਸੂਰਜ ਡੁੱਬਣ ਤੱਕ ਖਾਣ ਤੋਂ ਨਾਂਹ ਕਰਦਾ ਹੈ2 ਸਮੂ 3:35
ਆਇਤਾਂ
2 ਸਮੂ 3:35ਤਾਂ ਸਭ ਲੋਕ ਉੱਥੋਂ ਆਏ ਤੇ ਦਿਨ ਰਹਿੰਦਿਆਂ ਦਾਊਦ ਨੂੰ ਕੁਝ ਖੁਵਾਉਣ ਲੱਗੇ। ਤਦ ਦਾਊਦ ਨੇ ਸਹੁੰ ਖਾ ਕੇ ਆਖਿਆ, ਜੇਕਰ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਖਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ ਕਰੇ!
- ਦਾਊਦ ਆਪਣੇ ਬਿਮਾਰ ਬੱਚੇ ਲਈ ਵਰਤ ਰੱਖਦਾ ਹੈ ਅਤੇ ਬੱਚੇ ਦੇ ਮਰਨ ਤੋਂ ਬਾਅਦ ਖਾਂਦਾ ਹੈ2 ਸਮੂ 12:16–23
ਆਇਤਾਂ
2 ਸਮੂ 12:16–23ਸੋ ਦਾਊਦ ਨੇ ਉਸ ਬਾਲਕ ਦੇ ਲਈ ਪਰਮੇਸ਼ੁਰ ਦੇ ਕੋਲ ਬੇਨਤੀ ਕੀਤੀ ਤੇ ਦਾਊਦ ਨੇ ਵਰਤ ਵੀ ਰੱਖਿਆ ਤੇ ਸਾਰੀ ਰਾਤ ਜ਼ਮੀਨ ਤੇ ਪਿਆ ਰਿਹਾ। ਉਹ ਦੇ ਘਰ ਦੇ ਬਜ਼ੁਰਗ ਉੱਠ ਕੇ ਉਹ ਦੇ ਕੋਲ ਆਏ ਜੋ ਉਹ ਨੂੰ ਉਠਾਉਣ ਪਰ ਉਹ ਨਾ ਮੰਨਿਆ ਅਤੇ ਉਨ੍ਹਾਂ ਦੇ ਨਾਲ ਰੋਟੀ ਨਾ ਖਾਧੀ। ਤਦ ਅਜਿਹਾ ਹੋਇਆ ਜੋ ਸੱਤਵੇਂ ਦਿਨ ਉਹ ਬਾਲਕ ਮਰ ਗਿਆ। ਦਾਊਦ ਦੇ ਦਾਸ ਡਰ ਦੇ ਮਾਰੇ ਆਖ ਨਾ ਸਕੇ ਜੋ ਬਾਲਕ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਬਾਲਕ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਹੁਣ ਅਸੀਂ ਉਹ ਨੂੰ ਆਖੀਏ ਕਿ ਬਾਲਕ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਸ਼ਟ ਦੇ ਸਕਦਾ ਹੈ! ਪਰ ਜਦ ਦਾਊਦ ਨੇ ਵੇਖਿਆ ਜੋ ਦਾਸ ਆਪੋ ਵਿੱਚ ਘੁਸਰ-ਮੁਸਰ ਕਰਦੇ ਹਨ ਤਾਂ ਦਾਊਦ ਨੇ ਜਾਣ ਲਿਆ ਕਿ ਬਾਲਕ ਮਰ ਗਿਆ ਹੈ ਸੋ ਦਾਊਦ ਨੇ ਆਪਣੇ ਦਾਸਾਂ ਨੂੰ ਆਖਿਆ, ਕੀ ਬਾਲਕ ਮਰ ਗਿਆ ਹੈ? ਉਨ੍ਹਾਂ ਨੇ ਆਖਿਆ, ਜੀ ਮਰ ਗਿਆ। ਤਦ ਦਾਊਦ ਜ਼ਮੀਨ ਤੋਂ ਉੱਠਿਆ, ਨਹਾਇਆ, ਸੁਗੰਧ ਲਾਈ, ਕੱਪੜੇ ਬਦਲੇ ਅਤੇ ਯਹੋਵਾਹ ਦੇ ਘਰ ਵਿੱਚ ਆ ਕੇ ਮੱਥਾ ਟੇਕਿਆ ਫਿਰ ਆਪਣੇ ਘਰ ਗਿਆ ਅਤੇ ਉਸ ਦੇ ਆਖਣ ਤੇ ਭੋਜਨ ਲਗਾਇਆ ਗਿਆ ਅਤੇ ਉਸ ਨੇ ਭੋਜਨ ਖਾਧਾ। ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ। ਉਸ ਨੇ ਆਖਿਆ, ਜਦ ਤੱਕ ਉਹ ਬਾਲਕ ਜੀਉਂਦਾ ਸੀ ਤਾਂ ਮੈਂ ਵਰਤ ਰੱਖਿਆ ਅਤੇ ਰੋਂਦਾ ਰਿਹਾ ਕਿਉਂ ਜੋ ਮੈਂ ਆਖਿਆ, ਕੀ ਜਾਣੀਏ ਜੋ ਯਹੋਵਾਹ ਦਯਾ ਕਰੇ ਜੋ ਇਹ ਬਾਲਕ ਜਿਉਂਦਾ ਰਹੇ? ਪਰ ਹੁਣ ਤਾਂ ਉਹ ਮਰ ਗਿਆ। ਫਿਰ ਮੈਂ ਕਿਉਂ ਵਰਤ ਰੱਖਾਂ? ਭਲਾ ਮੈਂ ਉਹ ਨੂੰ ਫਿਰ ਆਪਣੇ ਕੋਲ ਲਿਆ ਸਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਂਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ।
- ਯਰੂਸ਼ਲਮ ਦੀ ਖ਼ਬਰ ਸੁਣ ਕੇ ਨਹਮਯਾਹ ਕਈ ਦਿਨ ਵਰਤ ਰੱਖ ਕੇ ਸੋਗ ਕਰਦਾ ਹੈਨਹ 1:4
ਆਇਤਾਂ
ਨਹ 1:4ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
- ਅਜ਼ਰਾ ਸੋਗ ਵਿੱਚ ਨਾ ਰੋਟੀ ਖਾਂਦਾ ਹੈ ਨਾ ਪਾਣੀ ਪੀਂਦਾ ਹੈਅਜ਼ਰਾ 10:6
ਆਇਤਾਂ
ਅਜ਼ਰਾ 10:6ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸ਼ੀਬ ਦੇ ਪੁੱਤਰ ਯਹੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ।
- ਜਦ ਹੋਰ ਬਿਮਾਰ ਸਨ, ਭਜਨਕਾਰ ਨੇ ਤੱਪੜ ਪਾ ਕੇ ਵਰਤ ਰੱਖਿਆਜ਼ਬੂ 35:13
ਆਇਤਾਂ
ਜ਼ਬੂ 35:13ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ।
ਖ਼ਤਰੇ ਅਤੇ ਬਿਪਤਾ ਵਿੱਚ
- ਅਸਤਰ: “ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ”ਅਸਤ 4:16
ਆਇਤਾਂ
ਅਸਤ 4:16“ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਂਵਾਂਗੀ। ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”
- ਯਹੋਸ਼ਾਫ਼ਾਤ ਸਾਰੇ ਯਹੂਦਾਹ ਵਿੱਚ ਵਰਤ ਦੀ ਘੋਸ਼ਣਾ ਕਰਦਾ ਹੈ2 ਇਤ 20:3
ਆਇਤਾਂ
2 ਇਤ 20:3ਤਾਂ ਯਹੋਸ਼ਾਫ਼ਾਤ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ
- ਸੁੱਖ-ਸਾਂਦ ਦੇ ਸਫ਼ਰ ਲਈ ਅਜ਼ਰਾ ਅਹਵਾ ਨਦੀ ਦੇ ਕੰਢੇ ਵਰਤ ਦੀ ਘੋਸ਼ਣਾ ਕਰਦਾ ਹੈਅਜ਼ਰਾ 8:21–23
ਆਇਤਾਂ
ਅਜ਼ਰਾ 8:21–23ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ। ਕਿਉਂ ਜੋ ਮੈਂ ਸ਼ਰਮ ਦੇ ਮਾਰੇ ਰਾਜਾ ਤੋਂ ਸਿਪਾਹੀਆਂ ਦੇ ਜੱਥੇ ਤੇ ਘੋੜ ਸਵਾਰ ਨਾ ਮੰਗੇ ਕਿ ਰਾਹ ਵਿੱਚ ਵੈਰੀਆਂ ਦੇ ਵਿਰੁੱਧ ਸਾਡੀ ਸਹਾਇਤਾ ਕਰਨ, ਕਿਉਂ ਜੋ ਅਸੀਂ ਰਾਜਾ ਨੂੰ ਕਿਹਾ ਸੀ, “ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ, ਜੋ ਉਸ ਦੀ ਭਾਲ ਕਰਦੇ ਹਨ, ਪਰ ਉਸ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ, ਜੋ ਉਸ ਨੂੰ ਤਿਆਗ ਦਿੰਦੇ ਹਨ।” ਅਸੀਂ ਵਰਤ ਰੱਖ ਕੇ ਪਰਮੇਸ਼ੁਰ ਦੇ ਅੱਗੇ ਇਸ ਗੱਲ ਲਈ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਸੁਣੀ।
- ਬਿਨਯਾਮੀਨ ਨਾਲ ਯੁੱਧ ਦੇ ਸਮੇਂ ਇਸਰਾਏਲ ਬੈਤਏਲ ਵਿੱਚ ਰੋਂਦਾ ਅਤੇ ਵਰਤ ਰੱਖਦਾ ਹੈਨਿਆਂਈ 20:26
ਆਇਤਾਂ
ਨਿਆਂਈ 20:26ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠ ਕੇ ਬੈਤਏਲ ਵਿੱਚ ਆਏ ਅਤੇ ਉੱਥੇ ਯਹੋਵਾਹ ਦੇ ਸਨਮੁਖ ਬੈਠ ਕੇ ਰੋਂਦੇ ਰਹੇ, ਅਤੇ ਉਸ ਦਿਨ ਸਾਰਿਆਂ ਨੇ ਸ਼ਾਮ ਤੱਕ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।
- ਮਿਸਪਾਹ ਵਿੱਚ ਲੋਕ ਪਾਣੀ ਡੋਲ੍ਹਦੇ ਹਨ ਅਤੇ ਵਰਤ ਰੱਖਦੇ ਹਨ1 ਸਮੂ 7:6
ਆਇਤਾਂ
1 ਸਮੂ 7:6ਸੋ ਉਹ ਸਾਰੇ ਮਿਸਪਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਪਾਹ ਵਿੱਚ ਇਸਰਾਏਲੀਆਂ ਦਾ ਨਿਆਂ ਕੀਤਾ।
- ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਸਿਰਾਂ ਉੱਤੇ ਮਿੱਟੀ ਪਾ ਕੇ ਇਕੱਠੇ ਹੁੰਦੇ ਹਨਨਹ 9:1
ਆਇਤਾਂ
ਨਹ 9:1ਫਿਰ ਉਸੇ ਮਹੀਨੇ ਦੀ ਚੌਵੀ ਤਾਰੀਖ਼ ਨੂੰ ਇਸਰਾਏਲੀ ਵਰਤ ਰੱਖ ਕੇ, ਤੱਪੜ ਪਾ ਕੇ ਅਤੇ ਆਪਣੇ ਸਿਰਾਂ ਉੱਤੇ ਸੁਆਹ ਪਾ ਕੇ ਇਕੱਠੇ ਹੋ ਗਏ।
- ਅਹਾਬ ਆਪਣੇ ਕੱਪੜੇ ਪਾੜਦਾ ਹੈ, ਤੱਪੜ ਪਾਉਂਦਾ ਹੈ ਅਤੇ ਵਰਤ ਰੱਖਦਾ ਹੈ1 ਰਾਜਾ 21:27
ਆਇਤਾਂ
1 ਰਾਜਾ 21:27ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹਾਬ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਲੀੜੇ ਪਾੜ ਲਏ ਅਤੇ ਆਪਣੇ ਸਰੀਰ ਉੱਤੇ ਤੱਪੜ ਪਾ ਕੇ ਵਰਤ ਰੱਖਿਆ ਅਤੇ ਤੱਪੜ ਵਿੱਚ ਹੀ ਲੇਟਣ ਅਤੇ ਹੌਲੀ-ਹੌਲੀ ਚੱਲਣ ਲੱਗਾ।
- ਯਹੋਯਾਕੀਮ ਦੇ ਸਮੇਂ ਯਰੂਸ਼ਲਮ ਵਿੱਚ ਵਰਤ ਦੀ ਘੋਸ਼ਣਾ ਹੁੰਦੀ ਹੈਯਿਰ 36:9
ਆਇਤਾਂ
ਯਿਰ 36:9ਤਾਂ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਪੰਜਵੇਂ ਸਾਲ ਦੇ ਨੌਵੇਂ ਮਹੀਨੇ ਯਰੂਸ਼ਲਮ ਦੀ ਸਾਰੀ ਪਰਜਾ ਨੇ ਅਤੇ ਸਾਰੀ ਪਰਜਾ ਨੇ ਜਿਹੜੀ ਯਹੂਦਾਹ ਦੇ ਸ਼ਹਿਰਾਂ ਤੋਂ ਯਰੂਸ਼ਲਮ ਨੂੰ ਆਈ ਹੋਈ ਸੀ ਵਰਤ ਦੀ ਡੌਂਡੀ ਯਹੋਵਾਹ ਦੇ ਸਨਮੁਖ ਪਿੱਟੀ
- ਜਦ ਦਾਨੀਏਲ ਸ਼ੇਰਾਂ ਦੇ ਨਾਲ ਹੈ, ਰਾਜਾ ਦਾਰਾ ਵਰਤ ਰੱਖ ਕੇ ਰਾਤ ਕੱਟਦਾ ਹੈਦਾਨੀ 6:18
ਆਇਤਾਂ
ਦਾਨੀ 6:18ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।
- ਦਾਨੀਏਲ ਵਰਤ, ਤੱਪੜ ਅਤੇ ਸੁਆਹ ਨਾਲ ਪ੍ਰਾਰਥਨਾ ਕਰਦਾ ਹੈਦਾਨੀ 9:3
ਆਇਤਾਂ
ਦਾਨੀ 9:3ਮੈਂ ਆਪਣਾ ਮੂੰਹ ਪ੍ਰਭੂ ਪਰਮੇਸ਼ੁਰ ਵੱਲ ਕੀਤਾ ਅਤੇ ਬੇਨਤੀਆਂ ਤਰਲੇ ਕਰ ਕੇ ਵਰਤ ਰੱਖ ਕੇ, ਤੱਪੜ ਅਤੇ ਸੁਆਹ ਸਮੇਤ ਉਹ ਦੀ ਭਾਲ ਕੀਤੀ।
- ਦਾਨੀਏਲ ਤਿੰਨ ਹਫ਼ਤੇ ਸੁਆਦਲਾ ਭੋਜਨ, ਮਾਸ ਜਾਂ ਮਧ ਨਹੀਂ ਖਾਂਦਾਦਾਨੀ 10:2–3
ਆਇਤਾਂ
ਦਾਨੀ 10:2–3ਮੈਂ ਦਾਨੀਏਲ ਉਹਨਾਂ ਦਿਨਾਂ ਵਿੱਚ ਤਿੰਨ ਹਫ਼ਤਿਆਂ ਤੱਕ ਅਫ਼ਸੋਸ ਕਰਦਾ ਰਿਹਾ। ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।
- ਨੀਨਵਾਹ ਤੱਪੜ ਪਾ ਕੇ ਵਰਤ ਰੱਖਦਾ ਹੈ — ਵੱਗ ਅਤੇ ਇੱਜੜ ਵੀਯੂਨਾ 3:5–8
ਆਇਤਾਂ
ਯੂਨਾ 3:5–8ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ। ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ। ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ, ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!
- ਸ਼ਾਊਲ ਆਪਣੀ ਫ਼ੌਜ ਨੂੰ ਸ਼ਾਮ ਤੋਂ ਪਹਿਲਾਂ ਖਾਣ ਤੋਂ ਮਨ੍ਹਾ ਕਰਦਾ ਹੈ1 ਸਮੂ 14:24
ਆਇਤਾਂ
1 ਸਮੂ 14:24ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।
- ਪੌਲੁਸ ਦੇ ਵੈਰੀ ਸਹੁੰ ਖਾਂਦੇ ਹਨ ਕਿ ਉਸ ਨੂੰ ਮਾਰਨ ਤੱਕ ਕੁਝ ਨਹੀਂ ਖਾਣਗੇਰਸੂਲਾਂ 23:12
ਆਇਤਾਂ
ਰਸੂਲਾਂ 23:12ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!
ਚਾਲ੍ਹੀ ਦਿਨ
- ਮੂਸਾ ਚਾਲ੍ਹੀ ਦਿਨ ਅਤੇ ਰਾਤਾਂ ਬਿਨਾਂ ਰੋਟੀ ਅਤੇ ਪਾਣੀ ਦੇਕੂਚ 34:28, ਬਿਵ 9:9, ਬਿਵ 9:18
ਆਇਤਾਂ
ਕੂਚ 34:28ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
ਬਿਵ 9:9ਜਦ ਮੈਂ ਪਰਬਤ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ।
ਬਿਵ 9:18ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।
- ਏਲੀਯਾਹ ਇੱਕ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਤੁਰਦਾ ਹੈ1 ਰਾਜਾ 19:8
ਆਇਤਾਂ
1 ਰਾਜਾ 19:8ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।
- ਯਿਸੂ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਵਰਤ ਰੱਖਦਾ ਹੈਮੱਤੀ 4:2
ਆਇਤਾਂ
ਮੱਤੀ 4:2ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
ਰੀਤਾਂ
- ਪ੍ਰਾਸਚਿਤ ਦਾ ਦਿਨ: “ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ”ਲੇਵੀ 16:29
ਆਇਤਾਂ
ਲੇਵੀ 16:29“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
- ਚੌਥੇ, ਪੰਜਵੇਂ, ਸੱਤਵੇਂ ਅਤੇ ਦਸਵੇਂ ਮਹੀਨੇ ਦੇ ਵਰਤਜ਼ਕ 7:5, ਜ਼ਕ 8:19
ਆਇਤਾਂ
ਜ਼ਕ 7:5ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸੀਂ ਇਹਨਾਂ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਵਰਤ ਰੱਖਦੇ ਅਤੇ ਸੋਗ ਕਰਦੇ ਸੀ, ਕੀ ਤੁਸੀਂ ਕਦੀ ਮੇਰੇ ਲਈ ਵਰਤ ਰੱਖਿਆ?
ਜ਼ਕ 8:19ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਚੌਥੇ, ਪੰਜਵੇ, ਸੱਤਵੇਂ ਅਤੇ ਦੱਸਵੇਂ ਮਹੀਨੇ ਦੇ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ। ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।
- ਯਸਾਯਾਹ: ਅਜਿਹਾ ਵਰਤ ਜਿਸ ਨਾਲ ਕਾਮਿਆਂ ਨਾਲ ਨਿਆਂ ਭਰਿਆ ਵਰਤਾਓ ਹੋਵੇਯਸਾ 58:3–7
ਆਇਤਾਂ
ਯਸਾ 58:3–7ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ। ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ। ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ? ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ? ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
- ਆੱਨਾ ਵਰਤ ਅਤੇ ਪ੍ਰਾਰਥਨਾ ਨਾਲ ਦਿਨ-ਰਾਤ ਬੰਦਗੀ ਕਰਦੀ ਸੀਲੂਕਾ 2:37
ਆਇਤਾਂ
ਲੂਕਾ 2:37ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।
- ਇੱਕ ਫ਼ਰੀਸੀ: “ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ”ਲੂਕਾ 18:12
ਆਇਤਾਂ
ਲੂਕਾ 18:12ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।
- ਯੂਹੰਨਾ ਦੇ ਚੇਲੇ ਵਰਤ ਕਿਉਂ ਰੱਖਦੇ ਹਨ, ਪਰ ਯਿਸੂ ਦੇ ਚੇਲੇ ਕਿਉਂ ਨਹੀਂ?ਮੱਤੀ 9:14–15
ਆਇਤਾਂ
ਮੱਤੀ 9:14–15ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।
- ਯਿਸੂ: ਜਦ ਤੁਸੀਂ ਵਰਤ ਰੱਖੋ, ਤਾਂ ਆਪਣਾ ਮੂੰਹ ਧੋਵੋਮੱਤੀ 6:16–18
ਆਇਤਾਂ
ਮੱਤੀ 6:16–18ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ। ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।
- ਤਰਸੁਸ ਦਾ ਸ਼ਾਊਲ ਤਿੰਨ ਦਿਨ ਨਾ ਖਾਂਦਾ ਹੈ ਨਾ ਪੀਂਦਾ ਹੈਰਸੂਲਾਂ 9:9
ਆਇਤਾਂ
ਰਸੂਲਾਂ 9:9ਅਤੇ ਉਹ ਤਿੰਨ ਦਿਨ ਤੱਕ ਕੁਝ ਵੇਖ ਨਾ ਸਕਿਆ ਅਤੇ ਨਾ ਕੁਝ ਖਾਧਾ ਨਾ ਪੀਤਾ।
- ਅੰਤਾਕਿਯਾ ਦੀ ਕਲੀਸਿਯਾ ਬਰਨਬਾਸ ਅਤੇ ਸ਼ਾਊਲ ਨੂੰ ਭੇਜਣ ਤੋਂ ਪਹਿਲਾਂ ਵਰਤ ਰੱਖਦੀ ਹੈਰਸੂਲਾਂ 13:2–3
ਆਇਤਾਂ
ਰਸੂਲਾਂ 13:2–3ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।
- ਪ੍ਰਾਰਥਨਾ ਅਤੇ ਵਰਤ ਨਾਲ ਬਜ਼ੁਰਗ ਠਹਿਰਾਏ ਜਾਂਦੇ ਹਨਰਸੂਲਾਂ 14:23
ਆਇਤਾਂ
ਰਸੂਲਾਂ 14:23ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।
- ਪੌਲੁਸ ਕਈ ਵਾਰ ਭੁੱਖਾ ਰਿਹਾ2 ਕੁਰਿੰਥੀ 11:27
ਆਇਤਾਂ
2 ਕੁਰਿੰਥੀ 11:27ਮੈਂ ਮਿਹਨਤ ਅਤੇ ਕਸ਼ਟ ਵਿੱਚ, ਕਈ ਵਾਰੀ ਪਹਿਰੇਦਾਰੀ ਵਿੱਚ, ਭੁੱਖ ਅਤੇ ਪਿਆਸ ਵਿੱਚ, ਕਈ ਵਾਰੀ ਵਰਤ ਵਿੱਚ, ਸਰਦੀ ਅਤੇ ਨੰਗੇ ਰਹਿਣ ਵਿੱਚ ਪਿਆ ਹਾਂ।
- “ਵਰਤ ਦੇ ਦਿਨ” ਲੰਘਣ ਤੋਂ ਬਾਅਦ ਸਮੁੰਦਰੀ ਸਫ਼ਰ ਖ਼ਤਰਨਾਕ ਹੋ ਗਿਆਰਸੂਲਾਂ 27:9
ਆਇਤਾਂ
ਰਸੂਲਾਂ 27:9ਜਦੋਂ ਬਹੁਤ ਸਮਾਂ ਬੀਤ ਗਿਆ ਅਤੇ ਸਮੁੰਦਰ ਦਾ ਸਫ਼ਰ ਡਰਾਉਣਾ ਹੋ ਗਿਆ ਸੀ, ਇਸ ਲਈ ਜੋ ਵਰਤ ਦੇ ਦਿਨ ਲੰਘ ਚੁੱਕੇ ਸਨ ਤਾਂ ਪੌਲੁਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਸਮਝਾਇਆ!
- ਪੌਲੁਸ ਦੇ ਨਾਲ ਦੇ ਜਹਾਜ਼ੀ ਚੌਦਾਂ ਦਿਨ ਭੁੱਖੇ ਰਹਿੰਦੇ ਹਨਰਸੂਲਾਂ 27:33
ਆਇਤਾਂ
ਰਸੂਲਾਂ 27:33ਅਤੇ ਜਦੋਂ ਦਿਨ ਚੜ੍ਹਨ ਲੱਗਾ ਤਾਂ ਪੌਲੁਸ ਨੇ ਸਭਨਾਂ ਦੀ ਮਿੰਨਤ ਕੀਤੀ ਜੋ ਕੁਝ ਭੋਜਨ ਖਾਓ ਅਤੇ ਆਖਿਆ ਕਿ ਅੱਜ ਤੁਹਾਨੂੰ ਮੌਸਮ ਸੁਧਰਨ ਦੀ ਉਡੀਕ ਕਰਦਿਆਂ ਚੌਦਾਂ ਦਿਨ ਹੋ ਗਏ ਹਨ ਕੁਝ ਨਹੀਂ ਖਾਧਾ!
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ