Bible Explorer ਐਪ ਲਓ

ਪੜਚੋਲ › ਵਿਸ਼ੇ › ਤਿਉਹਾਰ ਅਤੇ ਦਾਵਤਾਂ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਤਿਉਹਾਰ ਅਤੇ ਦਾਵਤਾਂ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 44 ਹਿੱਸੇ, ਸਤਰ-ਦਰ-ਸਤਰ।

ਰੀਤਾਂ

  • ਯੂਸੁਫ਼ ਦੇ ਭਰਾ ਉਮਰ ਅਨੁਸਾਰ, ਪਹਿਲੌਠੇ ਤੋਂ ਸਭ ਤੋਂ ਛੋਟੇ ਤੱਕ ਬਿਠਾਏ ਜਾਂਦੇ ਹਨਉਤ 43:33
    ਆਇਤਾਂ
    ਉਤ 43:33ਓਹ ਉਸ ਦੇ ਅੱਗੇ ਬੈਠ ਗਏ, ਪਹਿਲੌਠਾ ਆਪਣੇ ਪਹਿਲੌਠੇਪਣ ਦੇ ਅਨੁਸਾਰ ਅਤੇ ਛੋਟਾ ਆਪਣੀ ਉਮਰ ਦੇ ਅਨੁਸਾਰ ਅਤੇ ਉਹ ਮਨੁੱਖ ਹੈਰਾਨੀ ਨਾਲ ਇੱਕ ਦੂਜੇ ਵੱਲ ਵੇਖਦੇ ਸਨ।
  • ਬਿਨਯਾਮੀਨ ਦਾ ਹਿੱਸਾ ਬਾਕੀਆਂ ਨਾਲੋਂ ਪੰਜ ਗੁਣਾ ਵੱਡਾ ਹੈਉਤ 43:34
    ਆਇਤਾਂ
    ਉਤ 43:34ਤਦ ਉਸ ਆਪਣੇ ਅੱਗਿਓਂ ਭੋਜਨ ਪਦਾਰਥ ਚੁਕਵਾ ਕੇ ਉਨ੍ਹਾਂ ਨੂੰ ਦਿੱਤੇ ਅਤੇ ਬਿਨਯਾਮੀਨ ਦਾ ਥਾਲ ਉਨ੍ਹਾਂ ਦੇ ਥਾਲਾਂ ਨਾਲੋਂ ਪੰਜ ਗੁਣਾ ਵੱਧ ਸੀ, ਸੋ ਉਨ੍ਹਾਂ ਉਹ ਦੇ ਨਾਲ ਖਾਧਾ ਪੀਤਾ ਅਤੇ ਅਨੰਦ ਮਨਾਇਆ।
  • ਸਮੂਏਲ ਤੀਹ ਪਰਾਹੁਣਿਆਂ ਵਿੱਚ ਸ਼ਾਊਲ ਨੂੰ ਆਦਰ ਵਾਲੀ ਥਾਂ ਬਿਠਾਉਂਦਾ ਹੈ1 ਸਮੂ 9:22–24
    ਆਇਤਾਂ
    1 ਸਮੂ 9:22–24ਤਦ ਸਮੂਏਲ ਨੇ ਸ਼ਾਊਲ ਨੂੰ ਅਤੇ ਉਹ ਦੇ ਦਾਸ ਨੂੰ ਚੁਬਾਰੇ ਵਿੱਚ ਲੈ ਆਂਦਾ ਅਤੇ ਉਹਨਾਂ ਨੂੰ ਪਰਾਹੁਣਿਆਂ ਦੇ ਵਿੱਚ ਜੋ ਲੱਗਭੱਗ ਤੀਹ ਲੋਕ ਸਨ ਉੱਚੇ ਥਾਂ ਵਿੱਚ ਬਿਠਾਇਆ। ਸਮੂਏਲ ਨੇ ਲਾਂਗਰੀ ਨੂੰ ਆਖਿਆ, ਉਹ ਟੁੱਕੜਾ ਜੋ ਮੈਂ ਤੈਨੂੰ ਆਖਿਆ ਸੀ, ਰੱਖ ਛੱਡੀਂ, ਉਸ ਨੂੰ ਲੈ ਆ। ਲਾਂਗਰੀ ਨੇ ਇੱਕ ਮਾਸ ਦਾ ਵੱਡਾ ਟੁੱਕੜਾ ਜੋ ਉਹ ਦੇ ਉੱਤੇ ਸੀ, ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਕੇ ਰੱਖਿਆ ਅਤੇ ਸਮੂਏਲ ਨੇ ਆਖਿਆ ਵੇਖ, ਇਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਰੱਖ ਕੇ ਖਾ ਇਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਹੋਇਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਨੂੰ ਨਿਉਂਦਾ ਦਿੱਤਾ ਹੈ। ਸੋ ਸ਼ਾਊਲ ਨੇ ਉਸ ਦਿਨ ਸਮੂਏਲ ਨਾਲ ਭੋਜਨ ਕੀਤਾ।
  • ਵਿਆਹ ਦੀ ਦਾਵਤ ਵਿੱਚ ਆਦਰ ਵਾਲੀ ਥਾਂ ਨਾ ਮੱਲੋਲੂਕਾ 14:8–10
    ਆਇਤਾਂ
    ਲੂਕਾ 14:8–10ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ। ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ। ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।
  • ਪਰਾਹੁਣੇ ਗੱਦਿਆਂ ਉੱਤੇ ਢਾਸਣਾ ਲਾ ਕੇ ਬੈਠਦੇ ਸਨਆਮੋ 6:4, ਯੂਹ 13:23–25
    ਆਇਤਾਂ
    ਆਮੋ 6:4“ਤੁਸੀਂ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹੋ ਅਤੇ ਆਪਣੇ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹੋ ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹੋ!
    ਯੂਹ 13:23–25ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ। ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ। ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”
  • ਖਾਣ ਵਾਲੇ ਇੱਕੋ ਥਾਲੀ ਵਿੱਚ ਹੱਥ ਪਾਉਂਦੇ ਸਨਮੱਤੀ 26:23
    ਆਇਤਾਂ
    ਮੱਤੀ 26:23ਉਹ ਨੇ ਉੱਤਰ ਦਿੱਤਾ, ਜਿਸ ਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੋ ਮੈਨੂੰ ਫੜਵਾਏਗਾ।
  • ਦਾਵਤ ਦਾ ਪ੍ਰਬੰਧਕ ਮਧ ਚੱਖਦਾ ਹੈਯੂਹ 2:8–10
    ਆਇਤਾਂ
    ਯੂਹ 2:8–10ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ। ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ। ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
  • ਦਾਵਤਾਂ ਵਿੱਚ ਬਰਬਤ ਅਤੇ ਸਾਰੰਗੀ, ਡੱਫ਼ ਅਤੇ ਬੰਸਰੀ ਅਤੇ ਮਧਯਸਾ 5:12, ਆਮੋ 6:5
    ਆਇਤਾਂ
    ਯਸਾ 5:12ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।
    ਆਮੋ 6:5ਤੁਸੀਂ ਰਬਾਬ ਨਾਲ ਬੇਸੁਰੇ ਗੀਤ ਗਾਉਂਦੇ ਅਤੇ ਦਾਊਦ ਦੀ ਤਰ੍ਹਾਂ ਆਪਣੇ ਲਈ ਵਜਾਉਣ ਦੇ ਸਾਜ਼ ਕੱਢਦੇ ਹੋ,
  • ਮੁੜ ਆਏ ਪੁੱਤਰ ਦੀ ਦਾਵਤ ਵਿੱਚ ਗਾਉਣਾ-ਵਜਾਉਣਾ ਅਤੇ ਨਾਚਲੂਕਾ 15:23–25
    ਆਇਤਾਂ
    ਲੂਕਾ 15:23–25ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ। ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ। ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।
  • ਸਮਸੂਨ ਆਪਣੇ ਵਿਆਹ ਦੀ ਸੱਤ ਦਿਨਾਂ ਦੀ ਦਾਵਤ ਵਿੱਚ ਬੁਝਾਰਤ ਪਾਉਂਦਾ ਹੈਨਿਆਂਈ 14:10–12
    ਆਇਤਾਂ
    ਨਿਆਂਈ 14:10–12ਫਿਰ ਸਮਸੂਨ ਦਾ ਪਿਤਾ ਉਸ ਇਸਤਰੀ ਦੇ ਘਰ ਗਿਆ ਅਤੇ ਉੱਥੇ ਸਮਸੂਨ ਨੇ ਦਾਵਤ ਦਿੱਤੀ ਕਿਉਂ ਜੋ ਉੱਥੇ ਜੁਆਨਾਂ ਦੀ ਇਹੋ ਰੀਤ ਸੀ। ਤਦ ਅਜਿਹਾ ਹੋਇਆ ਕਿ ਜਦ ਉੱਥੋਂ ਦੇ ਲੋਕਾਂ ਨੇ ਸਮਸੂਨ ਨੂੰ ਵੇਖਿਆ ਤਾਂ ਉਸ ਦੇ ਨਾਲ ਰਹਿਣ ਲਈ ਤੀਹ ਸਾਥੀਆਂ ਨੂੰ ਲਿਆਏ। ਸਮਸੂਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਡੇ ਅੱਗੇ ਇੱਕ ਬੁਝਾਰਤ ਪਾਉਂਦਾ ਹਾਂ, ਜੇਕਰ ਤੁਸੀਂ ਦਾਵਤ ਦੇ ਸੱਤਾਂ ਦਿਨਾਂ ਵਿੱਚ ਉਸ ਨੂੰ ਬੁੱਝ ਲਉ ਅਤੇ ਮੈਨੂੰ ਦੱਸੋ ਤਾਂ ਮੈਂ ਤੀਹ ਕੁੜਤੇ ਅਤੇ ਤੀਹ ਜੋੜੇ ਬਸਤਰ ਤੁਹਾਨੂੰ ਦਿਆਂਗਾ,
  • ਰਾਣੀ ਵਸ਼ਤੀ ਇਸਤਰੀਆਂ ਲਈ ਵੱਖਰੀ ਦਾਵਤ ਕਰਦੀ ਹੈਅਸਤ 1:9
    ਆਇਤਾਂ
    ਅਸਤ 1:9ਰਾਣੀ ਵਸ਼ਤੀ ਨੇ ਵੀ ਰਾਜਾ ਅਹਸ਼ਵੇਰੋਸ਼ ਦੇ ਸ਼ਾਹੀ ਮਹਿਲ ਵਿੱਚ ਇਸਤਰੀਆਂ ਲਈ ਦਾਵਤ ਕੀਤੀ।
  • ਦਾਵਤ ਹਾਸੇ-ਖੁਸ਼ੀ ਲਈ ਕੀਤੀ ਜਾਂਦੀ ਹੈਉਪ 10:19
    ਆਇਤਾਂ
    ਉਪ 10:19ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ।
  • ਸੱਦੇ ਹੋਏ ਪਰਾਹੁਣੇ ਬਹਾਨੇ ਬਣਾਉਂਦੇ ਹਨ (ਇੱਕ ਦ੍ਰਿਸ਼ਟਾਂਤ)ਲੂਕਾ 14:16–20
    ਆਇਤਾਂ
    ਲੂਕਾ 14:16–20ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ। ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ। ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ।
  • ਜਿਨ੍ਹਾਂ ਲਈ ਕੁਝ ਤਿਆਰ ਨਹੀਂ, ਉਨ੍ਹਾਂ ਨੂੰ ਹਿੱਸੇ ਭੇਜੋਨਹ 8:10–12
    ਆਇਤਾਂ
    ਨਹ 8:10–12ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।” ਤਦ ਲੇਵੀਆਂ ਨੇ ਸਾਰੀ ਪਰਜਾ ਨੂੰ ਇਹ ਕਹਿ ਕੇ ਸ਼ਾਂਤ ਕੀਤਾ, “ਚੁੱਪ ਰਹੋ ਕਿਉਂ ਜੋ ਅੱਜ ਦਾ ਦਿਨ ਪਵਿੱਤਰ ਹੈ, ਅਤੇ ਉਦਾਸ ਨਾ ਹੋਵੋ।” ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ।
  • ਅੱਯੂਬ ਦੇ ਪੁੱਤਰ ਵਾਰੀ-ਵਾਰੀ ਦਾਵਤਾਂ ਕਰਦੇ ਹਨ ਅਤੇ ਆਪਣੀਆਂ ਭੈਣਾਂ ਨੂੰ ਸੱਦਦੇ ਹਨਅੱਯੂਬ 1:4–5
    ਆਇਤਾਂ
    ਅੱਯੂਬ 1:4–5ਉਹ ਦੇ ਪੁੱਤਰ ਵਾਰੋ-ਵਾਰੀ ਆਪਣੇ-ਆਪਣੇ ਘਰਾਂ ਵਿੱਚ ਦਾਵਤ ਕਰਦੇ ਹੁੰਦੇ ਸਨ, ਅਤੇ ਉਹ ਆਪਣੀਆਂ ਤਿੰਨਾਂ ਭੈਣਾਂ ਨੂੰ ਖਾਣ-ਪੀਣ ਲਈ ਆਪਣੇ ਕੋਲ ਸੱਦਾ ਭੇਜਦੇ ਸਨ। ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।

ਮੌਕੇ

  • ਫ਼ਿਰਊਨ ਆਪਣੇ ਜਨਮ ਦਿਨ ਉੱਤੇ ਦਾਵਤ ਕਰਦਾ ਹੈਉਤ 40:20
    ਆਇਤਾਂ
    ਉਤ 40:20ਫਿਰ ਤੀਜੇ ਦਿਨ, ਫ਼ਿਰਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਦਾਵਤ ਕੀਤੀ ਅਤੇ ਆਪਣੇ ਕਰਮਚਾਰੀਆਂ ਵਿੱਚੋਂ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਦਾ ਸਿਰ ਉੱਚਾ ਕੀਤਾ।
  • ਗਲੀਲ ਦੇ ਮੁਖੀਆਂ ਲਈ ਹੇਰੋਦੇਸ ਦੇ ਜਨਮ ਦਿਨ ਦੀ ਦਾਵਤਮਰਕੁ 6:21
    ਆਇਤਾਂ
    ਮਰਕੁ 6:21ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
  • ਇਸਹਾਕ ਦੇ ਦੁੱਧ ਛੁਡਾਉਣ ਵਾਲੇ ਦਿਨ ਅਬਰਾਹਾਮ ਦੀ ਵੱਡੀ ਦਾਵਤਉਤ 21:8
    ਆਇਤਾਂ
    ਉਤ 21:8ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ।
  • ਇਸਹਾਕ ਅਤੇ ਅਬੀਮਲਕ ਦਾਵਤ ਨਾਲ ਨੇਮ ਪੱਕਾ ਕਰਦੇ ਹਨਉਤ 26:28–30
    ਆਇਤਾਂ
    ਉਤ 26:28–30ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ। ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਤੇ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ, ਉਸੇ ਤਰ੍ਹਾਂ ਤੁਸੀਂ ਵੀ ਸਾਡੇ ਨਾਲ ਬੁਰਿਆਈ ਨਾ ਕਰਿਓ। ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ। ਤਦ ਉਸ ਨੇ ਉਹਨਾਂ ਦੀ ਦਾਵਤ ਕੀਤੀ ਅਤੇ ਉਨ੍ਹਾਂ ਨੇ ਖਾਧਾ ਪੀਤਾ।
  • ਯਾਕੂਬ ਅਤੇ ਉਸ ਦੇ ਰਿਸ਼ਤੇਦਾਰ ਪਹਾੜ ਉੱਤੇ ਭੋਜਨ ਕਰਦੇ ਹਨਉਤ 31:54
    ਆਇਤਾਂ
    ਉਤ 31:54ਯਾਕੂਬ ਨੇ ਉਸ ਪਰਬਤ ਉੱਤੇ ਭੇਟ ਚੜ੍ਹਾਈ ਅਤੇ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਤੇ ਪਰਬਤ ਉੱਤੇ ਰਾਤ ਕੱਟੀ।
  • ਦਾਊਦ ਅਬਨੇਰ ਅਤੇ ਵੀਹ ਆਦਮੀਆਂ ਲਈ ਦਾਵਤ ਕਰਦਾ ਹੈ2 ਸਮੂ 3:20
    ਆਇਤਾਂ
    2 ਸਮੂ 3:20ਸੋ ਅਬਨੇਰ ਹਬਰੋਨ ਵਿੱਚ ਦਾਊਦ ਕੋਲ ਆਇਆ ਅਤੇ ਵੀਹ ਮਨੁੱਖ ਉਹ ਦੇ ਨਾਲ ਸਨ। ਤਦ ਦਾਊਦ ਨੇ ਅਬਨੇਰ ਦੀ ਅਤੇ ਉਹ ਦੇ ਨਾਲ ਦੇ ਲੋਕਾਂ ਦੀ ਦਾਵਤ ਕੀਤੀ।
  • ਅਦੋਨੀਯਾਹ ਦੀ ਦਾਵਤ ਉਨ੍ਹਾਂ ਲਈ ਜਿਨ੍ਹਾਂ ਤੋਂ ਉਸ ਨੂੰ ਰਾਜਾ ਬਣਾਏ ਜਾਣ ਦੀ ਆਸ ਸੀ1 ਰਾਜਾ 1:25
    ਆਇਤਾਂ
    1 ਰਾਜਾ 1:25ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ। ਪਾਤਸ਼ਾਹ ਦੇ ਸਾਰੇ ਪੁੱਤਰਾਂ, ਸੈਨਾਪਤੀਆਂ ਅਤੇ ਅਬਯਾਥਾਰ ਜਾਜਕ ਨੂੰ ਸੱਦਿਆ, ਵੇਖੋ ਉਹ ਉਸ ਦੇ ਸਨਮੁਖ ਖਾਂਦੇ-ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜਿਉਂਦਾ ਰਹੇ।
  • ਦਾਊਦ ਨੂੰ ਰਾਜਾ ਬਣਾਉਣ ਲਈ ਹਬਰੋਨ ਵਿੱਚ ਤਿੰਨ ਦਿਨ ਖਾਣਾ-ਪੀਣਾ1 ਇਤ 12:38–40
    ਆਇਤਾਂ
    1 ਇਤ 12:38–40ਇਹ ਸੱਭੇ ਯੋਧੇ ਪੁਰਸ਼ ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਜਾਣਦੇ ਸਨ, ਸ਼ੁੱਧ ਮਨ ਨਾਲ ਹਬਰੋਨ ਵਿੱਚ ਆ ਪਹੁੰਚੇ, ਤਾਂ ਕਿ ਦਾਊਦ ਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾਉਣ, ਅਤੇ ਇਸਰਾਏਲ ਦੇ ਸਾਰੇ ਰਹਿੰਦੇ ਲੋਕ ਵੀ ਦਾਊਦ ਨੂੰ ਪਾਤਸ਼ਾਹ ਬਣਾਉਣ ਲਈ ਇੱਕ ਮਨ ਹੋ ਗਏ ਅਤੇ ਉਹ ਉੱਥੇ ਦਾਊਦ ਨਾਲ ਤਿੰਨਾਂ ਦਿਨਾਂ ਤੱਕ ਖਾਂਦੇ-ਪੀਂਦੇ ਰਹੇ, ਕਿਉਂ ਜੋ ਉਨ੍ਹਾਂ ਦੇ ਭਰਾਵਾਂ ਨੇ ਉਨ੍ਹਾਂ ਲਈ ਤਿਆਰੀ ਕੀਤੀ ਸੀ ਇਸ ਤੋਂ ਇਲਾਵਾ ਉਹ ਜੋ ਉਨ੍ਹਾਂ ਦੇ ਨੇੜੇ ਸਨ ਅਤੇ ਉਹ ਜਿਹੜੇ ਯਿੱਸਾਕਾਰ, ਜ਼ਬੂਲੁਨ ਅਤੇ ਨਫ਼ਤਾਲੀ ਤੱਕ ਵੀ ਵੱਸਦੇ ਸਨ, ਉਹ ਵੀ ਗਧਿਆਂ ਉੱਤੇ, ਊਠਾਂ ਉੱਤੇ, ਖੱਚਰਾਂ ਉੱਤੇ ਅਤੇ ਬਲ਼ਦਾਂ ਉੱਤੇ ਲੱਦ ਕੇ ਰੋਟੀਆਂ, ਆਟਾ, ਅੰਜੀਰਾਂ ਦੀਆਂ ਪਿੰਨੀਆਂ, ਕਿਸ਼ਮਿਸ਼ ਦੇ ਗੁੱਛੇ, ਦਾਖ਼ਰਸ, ਤੇਲ, ਬਲ਼ਦ ਅਤੇ ਭੇਡਾਂ ਬਹੁਤਾਇਤ ਨਾਲ ਲਿਆਏ, ਇਸ ਲਈ ਜੋ ਇਸਰਾਏਲ ਵਿੱਚ ਅਨੰਦ ਹੋਇਆ।
  • ਆਪਣੇ ਸੁਫ਼ਨੇ ਤੋਂ ਬਾਅਦ ਸੁਲੇਮਾਨ ਆਪਣੇ ਸਾਰੇ ਸੇਵਕਾਂ ਲਈ ਦਾਵਤ ਕਰਦਾ ਹੈ1 ਰਾਜਾ 3:15
    ਆਇਤਾਂ
    1 ਰਾਜਾ 3:15ਤਦ ਸੁਲੇਮਾਨ ਜਾਗ ਉੱਠਿਆ ਅਤੇ ਵੇਖਿਆ ਕਿ ਇਹ ਤਾਂ ਸੁਫ਼ਨਾ ਹੈ। ਫੇਰ ਉਹ ਯਰੂਸ਼ਲਮ ਨੂੰ ਆਇਆ ਅਤੇ ਪ੍ਰਭੂ ਦੇ ਨੇਮ ਦੇ ਸੰਦੂਕ ਅੱਗੇ ਖੜ੍ਹਾ ਰਿਹਾ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਤਿਆਰ ਕੀਤੀਆਂ ਅਤੇ ਆਪਣੇ ਸੇਵਕਾਂ ਲਈ ਦਾਵਤ ਕੀਤੀ।
  • ਅਹਸ਼ਵੇਰੋਸ਼ 180 ਦਿਨ ਆਪਣਾ ਧਨ ਵਿਖਾਉਂਦਾ ਹੈ, ਫਿਰ ਸੱਤ ਦਿਨ ਦਾਵਤ ਕਰਦਾ ਹੈਅਸਤ 1:3–8
    ਆਇਤਾਂ
    ਅਸਤ 1:3–8ਤਦ ਉਸ ਨੇ ਆਪਣੇ ਰਾਜ ਦੇ ਤੀਸਰੇ ਸਾਲ ਵਿੱਚ ਆਪਣਿਆਂ ਸਾਰਿਆਂ ਹਾਕਮਾਂ ਅਤੇ ਅਧਿਕਾਰੀਆਂ ਦੀ ਦਾਵਤ ਕੀਤੀ। ਫ਼ਾਰਸ ਅਤੇ ਮਾਦਾ ਦੇ ਸੈਨਾਪਤੀ ਅਤੇ ਸੂਬਿਆਂ ਦੇ ਪ੍ਰਧਾਨ ਅਤੇ ਹਾਕਮ ਵੀ ਉੱਥੇ ਹਾਜ਼ਰ ਸਨ। ਉਹ ਉਨ੍ਹਾਂ ਨੂੰ ਬਹੁਤ ਦਿਨਾਂ ਅਰਥਾਤ ਇੱਕ ਸੌ ਅੱਸੀ ਦਿਨਾਂ ਤੱਕ ਆਪਣੇ ਪਰਤਾਪੀ ਰਾਜ ਦਾ ਧਨ ਅਤੇ ਬਹੁਮੁੱਲੇ ਪਦਾਰਥ ਆਪਣੀ ਮਹਾਨਤਾ ਦਰਸਾਉਣ ਲਈ ਵਿਖਾਉਂਦਾ ਰਿਹਾ। ਜਦ ਇਹ ਦਿਨ ਬੀਤ ਗਏ, ਤਾਂ ਰਾਜੇ ਨੇ ਭਾਵੇਂ ਵੱਡਾ ਭਾਵੇਂ ਛੋਟਾ ਅਰਥਾਤ ਉਨ੍ਹਾਂ ਸਾਰਿਆਂ ਲੋਕਾਂ ਦੀ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੇ ਹੋਏ ਸਨ, ਸੱਤ ਦਿਨ ਤੱਕ ਸ਼ਾਹੀ ਬਾਗ਼ ਦੇ ਵਿਹੜੇ ਵਿੱਚ ਦਾਵਤ ਕੀਤੀ। ਉੱਥੇ ਸਫ਼ੇਦ ਅਤੇ ਨੀਲੇ ਰੰਗ ਦੇ ਮਹੀਨ ਪਰਦੇ ਸਨ, ਜੋ ਮਹੀਨ ਸਫ਼ੇਦ ਅਤੇ ਬੈਂਗਣੀ ਰੰਗ ਦੀਆਂ ਡੋਰੀਆਂ ਨਾਲ ਚਾਂਦੀ ਦੇ ਛੱਲਿਆਂ ਵਿੱਚ, ਸੰਗਮਰਮਰ ਦੇ ਥੰਮ੍ਹਾਂ ਨਾਲ ਬੰਨ੍ਹੇ ਹੋਏ ਸਨ, ਅਤੇ ਉੱਥੇ ਦੀਆਂ ਚੌਂਕੀਆਂ ਸੋਨੇ ਅਤੇ ਚਾਂਦੀ ਦੀਆਂ ਸਨ ਅਤੇ ਲਾਲ ਤੇ ਚਿੱਟੇ ਤੇ ਪੀਲੇ ਤੇ ਕਾਲੇ ਸੰਗਮਰਮਰ ਨਾਲ ਬਣੇ ਹੋਏ ਫ਼ਰਸ਼ ਉੱਤੇ ਰੱਖੀਆਂ ਹੋਈਆਂ ਸਨ। ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ। ਦਾਖ਼ਰਸ ਦਾ ਪੀਣਾ ਰੀਤ ਦੇ ਅਨੁਸਾਰ ਹੁੰਦਾ ਸੀ, ਕੋਈ ਕਿਸੇ ਨੂੰ ਜ਼ਬਰਦਸਤੀ ਨਹੀਂ ਪਿਲਾ ਸਕਦਾ ਸੀ, ਕਿਉਂਕਿ ਰਾਜਾ ਨੇ ਆਪਣੇ ਮਹਿਲ ਦੇ ਸਾਰੇ ਭੰਡਾਰੀਆਂ ਨੂੰ ਹੁਕਮ ਦਿੱਤਾ ਸੀ ਕਿ ਹਰੇਕ ਮਹਿਮਾਨ ਨਾਲ ਉਸ ਦੀ ਮਰਜ਼ੀ ਦੇ ਅਨੁਸਾਰ ਹੀ ਵਰਤਾਉ ਕੀਤਾ ਜਾਵੇ।
  • ਅਸਤਰ ਦੀ ਦਾਵਤ ਵਿੱਚ: “ਤੇਰੀ ਕੀ ਬੇਨਤੀ ਹੈ?”ਅਸਤ 5:6
    ਆਇਤਾਂ
    ਅਸਤ 5:6ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
  • ਰਾਜਾ ਦੇ ਹੁਕਮ ਉੱਤੇ ਅਤੇ ਪੂਰੀਮ ਦੇ ਦਿਨਾਂ ਵਿੱਚ ਦਾਵਤਾਂਅਸਤ 8:17, ਅਸਤ 9:17–19
    ਆਇਤਾਂ
    ਅਸਤ 8:17ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ।
    ਅਸਤ 9:17–19ਅਜਿਹਾ ਉਨ੍ਹਾਂ ਨੇ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਕੀਤਾ, ਅਤੇ ਚੌਧਵੀਂ ਤਾਰੀਖ਼ ਨੂੰ ਉਨ੍ਹਾਂ ਨੇ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ। ਪਰ ਉਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ, ਉਹ ਅਦਾਰ ਮਹੀਨੇ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ਼ ਨੂੰ ਇਕੱਠੇ ਹੋਏ ਅਤੇ ਉਸੇ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ। ਇਸ ਲਈ ਪਿੰਡਾਂ ਦੇ ਯਹੂਦੀ ਜਿਹੜੇ ਬਿਨ੍ਹਾਂ ਸ਼ਹਿਰਪਨਾਹ ਵਾਲੇ ਪਿੰਡਾਂ ਵਿੱਚ ਰਹਿੰਦੇ ਹਨ, ਉਹ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਅਨੰਦ ਅਤੇ ਖੁਸ਼ੀ ਅਤੇ ਦਾਵਤ ਅਤੇ ਇੱਕ ਦੂਸਰੇ ਨੂੰ ਸੁਗਾਤਾਂ ਭੇਜਣ ਦਾ ਦਿਨ ਕਰਕੇ ਮੰਨਦੇ ਹਨ।
  • ਬੇਲਸ਼ੱਸਰ ਦੀ ਆਪਣੇ ਸਰਦਾਰਾਂ ਲਈ ਵੱਡੀ ਦਾਵਤਦਾਨੀ 5:1–3
    ਆਇਤਾਂ
    ਦਾਨੀ 5:1–3ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ। ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ। ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।
  • ਨਾਬਾਲ ਦੀ ਰਾਜਿਆਂ ਵਰਗੀ ਦਾਵਤ1 ਸਮੂ 25:36
    ਆਇਤਾਂ
    1 ਸਮੂ 25:36ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜਿਵੇਂ ਕੋਈ ਰਾਜਾ ਜੱਗ ਕਰੇ ਅਤੇ ਨਾਬਾਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੱਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ।
  • ਲੋਕ ਵੱਛੇ ਦੇ ਅੱਗੇ ਖਾਣ-ਪੀਣ ਲਈ ਬੈਠਦੇ ਹਨਕੂਚ 32:6
    ਆਇਤਾਂ
    ਕੂਚ 32:6ਤਾਂ ਉਹ ਅਗਲੇ ਦਿਨ ਸਵੇਰ ਨੂੰ ਉੱਠੇ ਅਤੇ ਹੋਮ ਦੀਆਂ ਬਲੀਆਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਿਆਏ ਤਾਂ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।

ਭੋਜਨ ਦੀ ਮੇਜ਼ ਉੱਤੇ

  • ਨਵੇਂ ਚੰਨ ਦੇ ਭੋਜਨ ਵੇਲੇ ਦਾਊਦ ਦੀ ਥਾਂ ਖਾਲੀ ਹੈ1 ਸਮੂ 20:5, 1 ਸਮੂ 20:24–25
    ਆਇਤਾਂ
    1 ਸਮੂ 20:5ਦਾਊਦ ਨੇ ਯੋਨਾਥਾਨ ਨੂੰ ਆਖਿਆ, ਵੇਖ, ਕੱਲ ਨਵੇਂ ਚੰਨ ਦਾ ਤਿਉਹਾਰ ਹੈ ਅਤੇ ਮੇਰੇ ਲਈ ਜ਼ਰੂਰੀ ਹੈ ਜੋ ਉਸ ਦਿਨ ਮੈਂ ਰਾਜੇ ਨਾਲ ਭੋਜਨ ਕਰਾਂ ਪਰ ਤੂੰ ਮੈਨੂੰ ਇਜ਼ਾਜਤ ਦੇ ਜੋ ਮੈਂ ਤੀਜੇ ਦਿਨ ਦੀ ਸ਼ਾਮ ਤੱਕ ਖੇਤਾਂ ਵਿੱਚ ਲੁਕਿਆ ਰਹਾਂ।
    1 ਸਮੂ 20:24–25ਸੋ ਦਾਊਦ ਮੈਦਾਨ ਦੇ ਵਿੱਚ ਲੁਕਿਆ ਅਤੇ ਜਦ ਨਵਾਂ ਚੰਦ ਹੋਇਆ ਤਾਂ ਰਾਜਾ ਰੋਟੀ ਖਾਣ ਲਈ ਬੈਠਾ, ਅਤੇ ਰਾਜਾ ਆਪਣੀ ਰੀਤ ਅਨੁਸਾਰ ਉਸ ਚੌਂਕੀ ਉੱਤੇ ਬੈਠਾ ਜੋ ਕੰਧ ਦੇ ਲਾਗੇ ਸੀ ਅਤੇ ਯੋਨਾਥਾਨ ਉੱਠਿਆ ਅਤੇ ਅਬਨੇਰ ਸ਼ਾਊਲ ਦੇ ਇੱਕ ਪਾਸੇ ਵੱਲ ਬੈਠਾ, ਪਰ ਦਾਊਦ ਦੀ ਜਗ੍ਹਾ ਖਾਲੀ ਸੀ।
  • ਮਫ਼ੀਬੋਸ਼ਥ ਅਤੇ ਬਰਜ਼ਿੱਲਈ ਦੇ ਪੁੱਤਰ ਰਾਜੇ ਦੀ ਮੇਜ਼ ਉੱਤੇ ਖਾਂਦੇ ਹਨ2 ਸਮੂ 9:10, 1 ਰਾਜਾ 2:7
    ਆਇਤਾਂ
    2 ਸਮੂ 9:10ਸੋ ਤੂੰ ਆਪਣੇ ਪੁੱਤਰਾਂ ਅਤੇ ਸੇਵਕਾਂ ਸਮੇਤ ਉਹ ਦੇ ਲਈ ਜ਼ਮੀਨ ਵਾਹ ਅਤੇ ਉਸ ਦੀ ਪੈਦਾਵਾਰ ਲਿਆਇਆ ਕਰ ਜੋ ਤੇਰੇ ਮਾਲਕ ਦੇ ਪੁੱਤਰ ਦੇ ਲਈ ਰੋਟੀ ਹੋਵੇ ਪਰ ਮਫ਼ੀਬੋਸ਼ਥ ਜੋ ਤੇਰੇ ਮਾਲਕ ਦਾ ਪੁੱਤਰ ਹੈ ਉਹ ਹਮੇਸ਼ਾ ਲਈ ਮੇਰੀ ਮੇਜ਼ ਤੋਂ ਰੋਟੀ ਖਾਵੇਗਾ, ਸੀਬਾ ਦੇ ਪੰਦਰਾ ਪੁੱਤਰ ਅਤੇ ਵੀਹ ਸੇਵਕ ਸਨ।
    1 ਰਾਜਾ 2:7ਪਰ ਬਰਜ਼ਿੱਲਈ ਗਿਲਆਦੀ ਦੇ ਪੁੱਤਰਾਂ ਉੱਤੇ ਦਯਾ ਕਰੀਂ ਅਤੇ ਉਨ੍ਹਾਂ ਨੂੰ ਉਹਨਾਂ ਦੇ ਵਿੱਚ ਜੋ ਤੇਰੀ ਮੇਜ਼ ਵਿੱਚੋਂ ਖਾਂਦੇ ਹਨ ਰਲਾ ਦੇਈਂ, ਕਿਉਂ ਜੋ ਜਿਸ ਵੇਲੇ ਮੈਂ ਤੇਰੇ ਭਰਾ ਅਬਸ਼ਾਲੋਮ ਦੇ ਅੱਗੋਂ ਭੱਜਿਆ ਸੀ, ਤਾਂ ਉਹ ਉਵੇਂ ਹੀ ਮੇਰੇ ਕੋਲ ਆਏ ਸਨ।
  • 850 ਨਬੀ ਈਜ਼ਬਲ ਦੀ ਮੇਜ਼ ਉੱਤੇ ਖਾਂਦੇ ਹਨ1 ਰਾਜਾ 18:19
    ਆਇਤਾਂ
    1 ਰਾਜਾ 18:19ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀਂ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ।
  • ਲੂਤ ਦਾਵਤ ਤਿਆਰ ਕਰਦਾ ਹੈ ਅਤੇ ਪਤੀਰੀ ਰੋਟੀ ਪਕਾਉਂਦਾ ਹੈਉਤ 19:3
    ਆਇਤਾਂ
    ਉਤ 19:3ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।
  • ਲੇਵੀ ਯਿਸੂ ਲਈ ਵੱਡੀ ਦਾਵਤ ਕਰਦਾ ਹੈਲੂਕਾ 5:29
    ਆਇਤਾਂ
    ਲੂਕਾ 5:29ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।
  • ਫ਼ਰੀਸੀ ਯਿਸੂ ਨੂੰ ਆਪਣੇ ਨਾਲ ਭੋਜਨ ਲਈ ਸੱਦਦੇ ਹਨਲੂਕਾ 7:36, ਲੂਕਾ 14:1
    ਆਇਤਾਂ
    ਲੂਕਾ 7:36ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।
    ਲੂਕਾ 14:1ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ।
  • ਬੈਤਅਨੀਆ ਵਿੱਚ ਭੋਜਨ ਦੇ ਸਮੇਂ ਯਿਸੂ ਉੱਤੇ ਅਤਰ ਡੋਲ੍ਹਿਆ ਜਾਂਦਾ ਹੈਮਰਕੁ 14:3, ਯੂਹ 12:2–3
    ਆਇਤਾਂ
    ਮਰਕੁ 14:3ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।
    ਯੂਹ 12:2–3ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ। ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ