Bible Explorer ਐਪ ਲਓ

ਪੜਚੋਲ › ਵਿਸ਼ੇ › ਪਾਗਲਪਨ, ਸੱਚਾ ਅਤੇ ਢੌਂਗ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਪਾਗਲਪਨ, ਸੱਚਾ ਅਤੇ ਢੌਂਗ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 22 ਹਿੱਸੇ, ਸਤਰ-ਦਰ-ਸਤਰ।

  • ਕਹਾਉਤਾਂ: ਜੋ ਧੋਖਾ ਦੇ ਕੇ ਆਖਦਾ ਹੈ “ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?” ਉਹ ਪਾਗਲ ਵਰਗਾ ਹੈਕਹਾ 26:18–19
    ਆਇਤਾਂ
    ਕਹਾ 26:18–19ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ, ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?

ਗਥ ਵਿੱਚ ਦਾਊਦ

  • ਸ਼ਾਊਲ ਤੋਂ ਭੱਜਦਾ ਹੋਇਆ ਦਾਊਦ ਗਥ ਦੇ ਰਾਜੇ ਆਕੀਸ਼ ਕੋਲ ਆਇਆ1 ਸਮੂ 21:10
    ਆਇਤਾਂ
    1 ਸਮੂ 21:10ਤਾਂ ਦਾਊਦ ਉੱਠਿਆ ਅਤੇ ਸ਼ਾਊਲ ਦੇ ਡਰ ਨਾਲ ਉਸੇ ਦਿਨ ਭੱਜ ਗਿਆ ਅਤੇ ਗਥ ਦੇ ਰਾਜਾ ਆਕੀਸ਼ ਦੇ ਕੋਲ ਚੱਲਿਆ ਗਿਆ।
  • ਆਕੀਸ਼ ਦੇ ਸੇਵਕਾਂ ਨੇ ਉਸ ਨੂੰ ਪਛਾਣ ਲਿਆ, ਅਤੇ ਦਾਊਦ ਬਹੁਤ ਡਰ ਗਿਆ1 ਸਮੂ 21:11–12
    ਆਇਤਾਂ
    1 ਸਮੂ 21:11–12ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਲੱਖਾਂ ਨੂੰ? ਇਹ ਗੱਲਾਂ ਦਾਊਦ ਨੇ ਆਪਣੇ ਮਨ ਵਿੱਚ ਰੱਖੀਆਂ ਅਤੇ ਗਥ ਦੇ ਰਾਜਾ ਆਕੀਸ਼ ਤੋਂ ਬਹੁਤ ਡਰਿਆ।
  • ਉਸ ਨੇ ਪਾਗਲ ਹੋਣ ਦਾ ਢੌਂਗ ਕੀਤਾ, ਫਾਟਕ ਦੇ ਬੂਹਿਆਂ ਉੱਤੇ ਲਕੀਰਾਂ ਮਾਰਦਾ ਅਤੇ ਦਾੜ੍ਹੀ ਉੱਤੇ ਥੁੱਕ ਵਗਾਉਂਦਾ1 ਸਮੂ 21:13
    ਆਇਤਾਂ
    1 ਸਮੂ 21:13ਤਦ ਉਹ ਨੇ ਉਸ ਦੇ ਅੱਗੇ ਦੂਸਰੀ ਚਾਲ ਚਲੀ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਪਾਗਲ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉੱਤੇ ਵਿਅਰਥ ਲਕੀਰਾਂ ਖਿੱਚਣ ਲੱਗਾ ਅਤੇ ਆਪਣੀਆਂ ਲਾਰਾਂ ਦਾੜ੍ਹੀ ਉੱਤੇ ਵਗਾਉਣ ਲੱਗਾ।
  • ਆਕੀਸ਼: “ਭਲਾ, ਮੈਨੂੰ ਪਾਗਲਾਂ ਦੀ ਕਮੀ ਹੈ”?1 ਸਮੂ 21:14–15
    ਆਇਤਾਂ
    1 ਸਮੂ 21:14–15ਤਦ ਆਕੀਸ਼ ਨੇ ਆਪਣੇ ਸੇਵਕਾਂ ਨੂੰ ਆਖਿਆ, ਲਓ, ਵੇਖੋ, ਇਹ ਮਨੁੱਖ ਤਾਂ ਪਾਗਲਾਂ ਜਿਹਾ ਹੈ! ਤੁਸੀਂ ਇਹ ਨੂੰ ਮੇਰੇ ਕੋਲ ਕਿਉਂ ਨੂੰ ਲਿਆਏ ਹੋ? ਭਲਾ, ਮੈਨੂੰ ਪਾਗਲਾਂ ਦੀ ਕਮੀ ਹੈ ਜੋ ਤੁਸੀਂ ਉਸ ਨੂੰ ਮੇਰੇ ਸਾਹਮਣੇ ਪਾਗਲਪੁਣਾ ਖਿਲਾਰਨ ਨੂੰ ਮੇਰੇ ਕੋਲ ਲੈ ਆਏ ਹੋ? ਕੀ, ਅਜਿਹਾ ਮਨੁੱਖ ਮੇਰੇ ਘਰ ਵਿੱਚ ਵੜ ਜਾਵੇ?
  • ਜ਼ਬੂਰ 34 ਦਾ ਸਿਰਲੇਖ ਇਸ ਨੂੰ ਯਾਦ ਕਰਦਾ ਹੈ: ਉਸ ਨੇ ਪਾਗਲ ਹੋਣ ਦਾ ਢੌਂਗ ਕੀਤਾਜ਼ਬੂ 34:1
    ਆਇਤਾਂ
    ਜ਼ਬੂ 34:1ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।

ਹੋਰ

  • ਦੁਖਦਾਈ ਆਤਮਾ ਨਾਲ ਪੀੜਤ ਸ਼ਾਊਲ ਨੂੰ ਦਾਊਦ ਦੀ ਬਰਬਤ ਨਾਲ ਚੈਨ ਮਿਲਦਾ ਸੀ1 ਸਮੂ 16:14–16, 1 ਸਮੂ 16:23
    ਆਇਤਾਂ
    1 ਸਮੂ 16:14–16ਪਰ ਸ਼ਾਊਲ ਉੱਤੋਂ ਯਹੋਵਾਹ ਦਾ ਆਤਮਾ ਅਲੱਗ ਹੋ ਗਿਆ ਅਤੇ ਯਹੋਵਾਹ ਵੱਲੋਂ ਇੱਕ ਦੁਸ਼ਟ-ਆਤਮਾ ਉਹ ਨੂੰ ਘਬਰਾਉਣ ਲੱਗਾ। ਤਦ ਸ਼ਾਊਲ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਹੁਣ ਪਰਮੇਸ਼ੁਰ ਵੱਲੋਂ ਇੱਕ ਦੁਸ਼ਟ-ਆਤਮਾ ਤੁਹਾਨੂੰ ਘਬਰਾਉਂਦਾ ਹੈ। ਸਾਡਾ ਸੁਆਮੀ ਹੁਣ ਆਪਣੇ ਸੇਵਕਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਦੇਵੇ ਕਿ ਜੋ ਉਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਕੁਸ਼ਲ ਹੋਵੇ ਅਤੇ ਅਜਿਹਾ ਹੋਵੇਗਾ ਕਿ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ-ਆਤਮਾ ਤੁਹਾਡੇ ਉੱਤੇ ਆਵੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ।
    1 ਸਮੂ 16:23ਤਾਂ ਇਸ ਤਰ੍ਹਾਂ ਹੋਇਆ ਕਿ ਜਿਸ ਵੇਲੇ ਦੁਸ਼ਟ-ਆਤਮਾ ਪਰਮੇਸ਼ੁਰ ਵੱਲੋਂ ਸ਼ਾਊਲ ਉੱਤੇ ਆਉਂਦਾ ਸੀ ਤਾਂ ਦਾਊਦ ਬਰਬਤ ਲੈ ਕੇ ਵਜਾਉਂਦਾ ਸੀ ਅਤੇ ਸ਼ਾਊਲ ਨੂੰ ਤਾਜ਼ਗੀ ਮਿਲਦੀ ਸੀ ਅਤੇ ਉਹ ਚੰਗਾ ਹੋ ਜਾਂਦਾ ਸੀ ਤਾਂ ਉਹ ਦੁਸ਼ਟ-ਆਤਮਾ ਉਹ ਦੇ ਉੱਤੋਂ ਹੱਟ ਜਾਂਦਾ ਸੀ।
  • ਬਾਅਦ ਵਿੱਚ, ਜਦ ਦਾਊਦ ਵਜਾ ਰਿਹਾ ਸੀ, ਸ਼ਾਊਲ ਨੇ ਉਸ ਉੱਤੇ ਬਰਛੀ ਸੁੱਟੀ1 ਸਮੂ 18:10–11
    ਆਇਤਾਂ
    1 ਸਮੂ 18:10–11ਅਗਲੇ ਦਿਨ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਕ ਕਰਨ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਗੂੰ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਭਾਲਾ ਸੀ। ਤਦ ਸ਼ਾਊਲ ਨੇ ਭਾਲਾ ਸੁੱਟ ਕੇ ਆਖਿਆ, ਮੈਂ ਦਾਊਦ ਨੂੰ ਕੰਧ ਨਾਲ ਵਿੰਨ੍ਹ ਦਿਆਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੂਜੀ ਵਾਰੀ ਵੀ ਬਚ ਨਿੱਕਲਿਆ।
  • ਨਬੂਕਦਨੱਸਰ ਬਲ਼ਦ ਵਾਂਗੂੰ ਘਾਹ ਖਾਂਦਾ ਸੀ; ਉਸ ਦੇ ਵਾਲ ਉਕਾਬ ਦੇ ਖੰਭਾਂ ਵਾਂਗੂੰ ਵਧ ਗਏਦਾਨੀ 4:33
    ਆਇਤਾਂ
    ਦਾਨੀ 4:33ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ!
  • ਉਸ ਦੀ ਸਮਝ ਮੁੜ ਆਈ, ਅਤੇ ਉਹ ਆਪਣੇ ਸਿੰਘਾਸਣ ਉੱਤੇ ਮੁੜ ਬਹਾਲ ਹੋਇਆਦਾਨੀ 4:34, ਦਾਨੀ 4:36
    ਆਇਤਾਂ
    ਦਾਨੀ 4:34ਉਹਨਾਂ ਦਿਨਾਂ ਦੇ ਬੀਤਣ ਮਗਰੋਂ ਮੈਂ ਨਬੂਕਦਨੱਸਰ ਨੇ ਆਪਣੀਆਂ ਅੱਖੀਆਂ ਅਕਾਸ਼ ਵੱਲ ਚੁੱਕੀਆਂ ਅਤੇ ਮੇਰੀ ਸਮਝ ਫਿਰ ਮੇਰੇ ਵਿੱਚ ਮੁੜ ਆਈ ਤਾਂ ਮੈਂ ਅੱਤ ਮਹਾਨ ਦਾ ਧੰਨਵਾਦ ਕੀਤਾ ਅਤੇ ਉਹ ਦਾ ਜੋ ਸਦਾ ਜੀਉਂਦਾ ਹੈ ਵਡਿਆਈ ਤੇ ਆਦਰ ਕੀਤਾ। ਜਿਹ ਦੀ ਪ੍ਰਭੂਤਾ ਸਦਾ ਦੀ ਹੈ, ਅਤੇ ਜਿਹ ਦਾ ਰਾਜ ਪੀੜ੍ਹੀਓਂ ਪੀੜ੍ਹੀ ਤੱਕ ਹੈ!
    ਦਾਨੀ 4:36ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਆ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ।
  • ਪਹਿਰੇਦਾਰ: ਉਹ ਯੇਹੂ ਵਾਂਗੂੰ, ਪਾਗਲਾਂ ਵਾਂਗੂੰ ਰਥ ਹੱਕਦਾ ਹੈ!2 ਰਾਜਾ 9:20
    ਆਇਤਾਂ
    2 ਰਾਜਾ 9:20ਤਦ ਪਹਿਰੇ ਵਾਲੇ ਨੇ ਦੱਸਿਆ, ਉਹ ਉਨ੍ਹਾਂ ਕੋਲ ਪਹੁੰਚ ਤਾਂ ਗਿਆ ਪਰ ਪਿੱਛੇ ਨਾ ਮੁੜਿਆ ਅਤੇ ਹੱਕਣਾ ਨਿਮਸ਼ੀ ਦੇ ਪੁੱਤਰ ਯੇਹੂ ਦੇ ਹੱਕਣ ਵਰਗਾ ਹੈ ਕਿਉਂ ਜੋ ਉਹ ਬਹੁਤ ਤੇਜ਼ੀ ਨਾਲ ਹੱਕਦਾ ਹੁੰਦਾ ਹੈ।
  • ਯੇਹੂ ਦੇ ਸਾਥੀ ਅਫ਼ਸਰ ਜੁਆਨ ਨਬੀ ਨੂੰ “ਇਹ ਬਾਵਰਾ” ਆਖਦੇ ਹਨ2 ਰਾਜਾ 9:11
    ਆਇਤਾਂ
    2 ਰਾਜਾ 9:11ਤਦ ਯੇਹੂ ਆਪਣੇ ਸੁਆਮੀ ਦੇ ਨੌਕਰਾਂ ਕੋਲ ਬਾਹਰ ਆਇਆ ਅਤੇ ਇੱਕ ਨੇ ਉਸ ਨੂੰ ਆਖਿਆ, ਸੁੱਖ ਤਾਂ ਹੈ? ਇਹ ਬਾਵਰਾ ਤੇਰੇ ਕੋਲ ਕਿਉਂ ਆਇਆ ਸੀ? ਉਹ ਨੇ ਉਹਨਾਂ ਨੂੰ ਆਖਿਆ, ਤੁਸੀਂ ਉਸ ਆਦਮੀ ਤੇ ਉਸ ਦੇ ਸੁਨੇਹੇ ਨੂੰ ਜਾਣਦੇ ਹੋ।
  • ਇੱਕ ਚਿੱਠੀ: ਨਬੀ ਬਣਨ ਵਾਲੇ ਹਰ ਪਾਗਲ ਨੂੰ ਕਾਠ ਵਿੱਚ ਪਾਇਆ ਜਾਵੇਯਿਰ 29:26
    ਆਇਤਾਂ
    ਯਿਰ 29:26ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜ਼ਿੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਸ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ
  • ਕਬਰਾਂ ਵਿੱਚ ਰਹਿਣ ਵਾਲਾ ਮਨੁੱਖ ਆਪਣੀਆਂ ਸੰਗਲੀਆਂ ਤੋੜ ਦਿੰਦਾ ਅਤੇ ਪੱਥਰਾਂ ਨਾਲ ਆਪਣੇ ਆਪ ਨੂੰ ਘਾਇਲ ਕਰਦਾ ਸੀਮਰਕੁ 5:3–5
    ਆਇਤਾਂ
    ਮਰਕੁ 5:3–5ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ। ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ। ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।
  • ਬਾਅਦ ਵਿੱਚ ਲੋਕਾਂ ਨੇ ਉਸ ਨੂੰ ਕੱਪੜੇ ਪਹਿਨੇ ਅਤੇ ਹੋਸ਼ ਵਿੱਚ ਵੇਖਿਆਮਰਕੁ 5:15
    ਆਇਤਾਂ
    ਮਰਕੁ 5:15ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
  • ਯਿਸੂ ਦੇ ਰਿਸ਼ਤੇਦਾਰ ਉਸ ਨੂੰ ਫੜਨ ਲਈ ਨਿੱਕਲੇ: “ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ”ਮਰਕੁ 3:21
    ਆਇਤਾਂ
    ਮਰਕੁ 3:21ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।
  • ਕਈਆਂ ਨੇ ਯਿਸੂ ਬਾਰੇ ਆਖਿਆ: “ਇਸ ਦੇ ਵਿੱਚ ਭੂਤ ਹੈ” ਅਤੇ ਇਹ ਪਾਗਲ ਹੈਯੂਹ 10:20
    ਆਇਤਾਂ
    ਯੂਹ 10:20ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
  • ਰੋਦੇ ਆਖਦੀ ਹੈ ਕਿ ਪਤਰਸ ਫਾਟਕ ਉੱਤੇ ਹੈ; “ਤੂੰ ਤਾਂ ਕਮਲੀ ਹੈਂ”ਰਸੂਲਾਂ 12:13–15
    ਆਇਤਾਂ
    ਰਸੂਲਾਂ 12:13–15ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ। ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ! ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ।
  • ਫ਼ੇਸਤੁਸ: “ਹੇ ਪੌਲੁਸ, ਤੂੰ ਪਾਗਲ ਹੈਂ”! ਪੌਲੁਸ: “ਮੈਂ ਪਾਗਲ ਨਹੀਂ”ਰਸੂਲਾਂ 26:24–25
    ਆਇਤਾਂ
    ਰਸੂਲਾਂ 26:24–25ਜਦੋਂ ਉਹ ਆਪਣੀ ਇਹ ਸਫ਼ਾਈ ਦੇ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਪਾਗਲ ਹੈਂ, ਬਹੁਤ ਜਿਆਦਾ ਵਿੱਦਿਆ ਨੇ ਤੈਨੂੰ ਪਾਗਲ ਕਰ ਦਿੱਤਾ ਹੈ। ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਪਾਗਲ ਨਹੀਂ ਸਗੋਂ ਸਚਿਆਈ ਅਤੇ ਸਮਝ ਦੀਆਂ ਗੱਲਾਂ ਕਰਦਾ ਹਾਂ।
  • ਪੌਲੁਸ: ਜੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ, ਤਾਂ ਬਾਹਰਲੇ ਆਖਣਗੇ ਕਿ ਤੁਸੀਂ ਪਾਗਲ ਹੋ1 ਕੁਰਿੰਥੀ 14:23
    ਆਇਤਾਂ
    1 ਕੁਰਿੰਥੀ 14:23ਉਪਰੰਤ ਜੇ ਸਾਰੀ ਕਲੀਸਿਯਾ ਇੱਕ ਥਾਂ ਇਕੱਠੀ ਹੋਵੇ ਅਤੇ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਣ ਅਤੇ ਨਾ ਵਾਕਫ਼ ਅਥਵਾ ਅਵਿਸ਼ਵਾਸੀ ਲੋਕ ਅੰਦਰ ਆਉਣ ਤਾਂ ਭਲਾ, ਉਹ ਨਹੀਂ ਆਖਣਗੇ, ਭਲਾ, ਤੁਸੀਂ ਪਾਗਲ ਹੋ?

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ