ਰੋਜ਼ਾਨਾ ਜੀਵਨ
ਬਾਈਬਲ ਵਿੱਚ ਭੋਜਨ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 38 ਹਿੱਸੇ, ਸਤਰ-ਦਰ-ਸਤਰ।
ਲੋਕ ਕੀ ਖਾਂਦੇ ਸਨ
- ਘਰਾਣੇ ਲਈ ਬੱਕਰੀਆਂ ਦਾ ਦੁੱਧਕਹਾ 27:27
ਆਇਤਾਂ
ਕਹਾ 27:27ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।
- ਦਹੀਂ, ਦੁੱਧ, ਲੇਲਿਆਂ ਦੀ ਚਰਬੀ ਅਤੇ ਵਧੀਆ ਕਣਕਬਿਵ 32:14
ਆਇਤਾਂ
ਬਿਵ 32:14ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ, ਲੇਲਿਆਂ ਦੀ ਚਰਬੀ ਨਾਲ, ਅਤੇ ਬਾਸ਼ਾਨ ਦੀ ਨਸਲ ਦੇ ਮੇਂਢੇ ਅਤੇ ਬੱਕਰੇ, ਕਣਕ ਦੀ ਉੱਤਮ ਪੈਦਾਵਾਰ ਨਾਲ, ਤੂੰ ਅੰਗੂਰੀ ਰਸ ਦੀ ਮਧ ਪੀਤੀ।
- ਫ਼ੌਜ ਦੇ ਸਰਦਾਰ ਲਈ ਪਨੀਰ ਦੇ ਦਸ ਟੁਕੜੇ1 ਸਮੂ 17:17–18
ਆਇਤਾਂ
1 ਸਮੂ 17:17–18ਫੇਰ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਆਖਿਆ, ਇਹ ਪੰਜ ਸੇਰ ਭੁੰਨੇ ਹੋਏ ਦਾਣੇ ਅਤੇ ਇਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਛਾਉਣੀ ਵੱਲ ਜਾ। ਅਤੇ ਇਹ ਦਸ ਟਿੱਕੀਆਂ ਪਨੀਰ ਦੀਆਂ ਉਨ੍ਹਾਂ ਦੇ ਸੂਬੇਦਾਰ ਦੇ ਲਈ ਲੈ ਜਾ ਅਤੇ ਆਪਣੇ ਭਰਾਵਾਂ ਦਾ ਹਾਲ ਚਾਲ ਵੇਖ ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ।
- ਦਾਊਦ ਦੇ ਆਦਮੀਆਂ ਲਈ ਕਣਕ, ਜੌਂ, ਫਲੀਆਂ, ਦਾਲ, ਸ਼ਹਿਦ ਅਤੇ ਪਨੀਰ2 ਸਮੂ 17:28–29
ਆਇਤਾਂ
2 ਸਮੂ 17:28–29ਮੰਜੇ, ਤਸਲੇ, ਮਿੱਟੀ ਦੇ ਭਾਂਡੇ, ਕਣਕ, ਜੌਂ, ਆਟਾ, ਭੁੰਨਿਆ ਹੋਇਆ ਅਨਾਜ, ਰਵਾਂਹ ਦੀਆਂ ਫਲੀਆਂ, ਮਸਰ, ਭੁੰਨੇ ਹੋਏ ਛੋਲੇ, ਸ਼ਹਿਦ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ, ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਲੋਕ ਉਜਾੜ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹੋਣਗੇ।
- ਅਬਰਾਹਾਮ ਰੋਟੀ, ਕੂਲਾ ਵੱਛਾ, ਦਹੀਂ ਅਤੇ ਦੁੱਧ ਪਰੋਸਦਾ ਹੈਉਤ 18:5–8
ਆਇਤਾਂ
ਉਤ 18:5–8ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ। ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ। ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।
- ਰੂਥ ਰੋਟੀ ਸਿਰਕੇ ਵਿੱਚ ਡੋਬਦੀ ਹੈ ਅਤੇ ਭੁੰਨੇ ਹੋਏ ਦਾਣੇ ਖਾਂਦੀ ਹੈਰੂਥ 2:14
ਆਇਤਾਂ
ਰੂਥ 2:14ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।
- ਹਰ ਇੱਕ ਲਈ ਰੋਟੀ, ਖਜ਼ੂਰ ਦੀ ਟਿੱਕੀ ਅਤੇ ਸੌਗੀ ਦੀ ਟਿੱਕੀ2 ਸਮੂ 6:19
ਆਇਤਾਂ
2 ਸਮੂ 6:19ਅਤੇ ਉਸ ਨੇ ਸਾਰਿਆਂ ਲੋਕਾਂ ਨੂੰ ਸਗੋਂ ਇਸਰਾਏਲ ਦੀ ਸਾਰੀ ਪਰਜਾ ਨੂੰ ਭਾਵੇ ਇਸਰਤੀ, ਪੁਰਸ਼, ਸਾਰਿਆਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਮਾਸ ਦਾ ਟੁੱਕੜਾ ਅਤੇ ਇੱਕ-ਇੱਕ ਨੂੰ ਸੋਗੀ ਦੀ ਟਿੱਕੀ ਦਿੱਤੀਆਂ ਤਦ ਸਭ ਲੋਕ ਆਪੋ ਆਪਣੇ ਘਰਾਂ ਨੂੰ ਵਿਦਾ ਹੋਏ।
- ਅਬੀਗੈਲ ਰੋਟੀਆਂ, ਮਧ, ਭੇਡਾਂ, ਸੌਗੀ ਅਤੇ ਹੰਜੀਰ ਦੀਆਂ ਟਿੱਕੀਆਂ ਲਿਆਉਂਦੀ ਹੈ1 ਸਮੂ 25:18
ਆਇਤਾਂ
1 ਸਮੂ 25:18ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।
- ਸੀਬਾ ਦਾਊਦ ਲਈ ਰੋਟੀ, ਸੌਗੀ ਅਤੇ ਗਰਮੀ ਦੇ ਫਲ ਲਿਆਉਂਦਾ ਹੈ2 ਸਮੂ 16:1–2
ਆਇਤਾਂ
2 ਸਮੂ 16:1–2ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ। ਰਾਜੇ ਨੇ ਸੀਬਾ ਨੂੰ ਆਖਿਆ, ਇਨ੍ਹਾਂ ਤੋਂ ਤੇਰਾ ਕੀ ਉਦੇਸ਼ ਹੈ? ਸੀਬਾ ਨੇ ਆਖਿਆ, ਇਹ ਗਧੇ ਰਾਜਾ ਦੇ ਘਰਾਣੇ ਦੀ ਸਵਾਰੀ ਲਈ ਹਨ ਅਤੇ ਰੋਟੀਆਂ ਅਤੇ ਹੰਜ਼ੀਰ ਦੇ ਫਲ ਜੁਆਨਾਂ ਦੇ ਖਾਣ ਲਈ ਹਨ ਅਤੇ ਇਹ ਮਧ ਇਸ ਲਈ ਹੈ ਕਿ ਜੋ ਉਜਾੜ ਵਿੱਚ ਥੱਕ ਜਾਣ, ਉਹ ਇਸ ਨੂੰ ਪੀ ਲੈਣ।
- ਭੁੱਖ ਨਾਲ ਮਰਦਾ ਇੱਕ ਮਿਸਰੀ ਹੰਜੀਰ ਦੀ ਟਿੱਕੀ ਅਤੇ ਸੌਗੀ ਖਾ ਕੇ ਮੁੜ ਜਾਨ ਫੜਦਾ ਹੈ1 ਸਮੂ 30:11–12
ਆਇਤਾਂ
1 ਸਮੂ 30:11–12ਉਨ੍ਹਾਂ ਨੂੰ ਮੈਦਾਨ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ, ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹ ਨੂੰ ਰੋਟੀ ਦਿੱਤੀ ਅਤੇ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ। ਨਾਲੇ ਉਨ੍ਹਾਂ ਨੇ ਇੱਕ ਹੰਜ਼ੀਰ ਦੀ ਪਿੰਨੀ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਜਾਨ ਆ ਗਈ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੋਂ ਨਾ ਰੋਟੀ ਖਾਧੀ, ਨਾ ਹੀ ਪਾਣੀ ਪੀਤਾ ਸੀ।
- ਮਿਸਰ ਵਿੱਚ ਮੱਛੀ, ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲਸਣਗਿਣ 11:5
ਆਇਤਾਂ
ਗਿਣ 11:5ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ।
- ਰੋਟੀ ਅਤੇ ਦਾਲਉਤ 25:34
ਆਇਤਾਂ
ਉਤ 25:34ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।
- ਮੰਨ ਦਾ ਸੁਆਦ ਸ਼ਹਿਦ ਨਾਲ ਬਣੇ ਪਾਪੜਾਂ ਵਰਗਾ ਸੀਕੂਚ 16:31
ਆਇਤਾਂ
ਕੂਚ 16:31ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ।
- ਦੇਸ਼ ਦੇ ਭੁੰਨੇ ਹੋਏ ਦਾਣੇ; ਫਿਰ ਮੰਨ ਬੰਦ ਹੋ ਗਿਆਯਹੋਸ਼ੁ 5:11–12
ਆਇਤਾਂ
ਯਹੋਸ਼ੁ 5:11–12ਪਸਾਹ ਦੇ ਇੱਕ ਦਿਨ ਤੋਂ ਬਾਅਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਭੁੱਜੇ ਹੋਏ ਦਾਣੇ ਅਤੇ ਪਤੀਰੀ ਰੋਟੀ ਉਸੇ ਦਿਨ ਖਾਧੀ। ਜਦ ਉਹਨਾਂ ਨੇ ਉਸ ਦੇਸ ਦੀ ਪੈਦਾਵਾਰ ਤੋਂ ਖਾਧਾ ਤਾਂ ਅਗਲੇ ਦਿਨ ਮੰਨਾ ਬੰਦ ਹੋ ਗਿਆ। ਫਿਰ ਇਸਰਾਏਲੀਆਂ ਨੂੰ ਮੰਨਾ ਕਦੀ ਨਾ ਮਿਲਿਆ ਪਰ ਉਹਨਾਂ ਨੇ ਉਸ ਸਾਲ ਕਨਾਨ ਦੇਸ ਦੀ ਪੈਦਾਵਾਰ ਤੋਂ ਖਾਧਾ।
- ਕਣਕ, ਜੌਂ, ਫਲੀਆਂ, ਦਾਲ, ਚੀਣੇ ਅਤੇ ਬਾਜਰੇ ਦੀ ਰੋਟੀਹਿਜ਼ 4:9
ਆਇਤਾਂ
ਹਿਜ਼ 4:9ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।
- ਦਾਨੀਏਲ ਸਿਰਫ਼ ਸਾਗ-ਪੱਤ ਅਤੇ ਪਾਣੀ ਮੰਗਦਾ ਹੈਦਾਨੀ 1:12
ਆਇਤਾਂ
ਦਾਨੀ 1:12ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ।
- ਕਾਂ ਏਲੀਯਾਹ ਲਈ ਸਵੇਰੇ ਅਤੇ ਸ਼ਾਮ ਨੂੰ ਰੋਟੀ ਅਤੇ ਮਾਸ ਲਿਆਉਂਦੇ ਹਨ1 ਰਾਜਾ 17:6
ਆਇਤਾਂ
1 ਰਾਜਾ 17:6ਤਾਂ ਪਹਾੜੀ ਕਾਂ ਉਹ ਦੇ ਲਈ ਰੋਟੀ ਤੇ ਮਾਸ ਸਵੇਰ ਨੂੰ ਅਤੇ ਰੋਟੀ ਤੇ ਮਾਸ ਸ਼ਾਮ ਨੂੰ ਲਿਆਉਂਦੇ ਰਹੇ ਅਤੇ ਉਹ ਉਸ ਨਾਲੇ ਤੋਂ ਪਾਣੀ ਪੀ ਲੈਂਦਾ ਸੀ।
- ਯੂਹੰਨਾ ਬਪਤਿਸਮਾ ਦੇਣ ਵਾਲਾ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀਮੱਤੀ 3:4
ਆਇਤਾਂ
ਮੱਤੀ 3:4ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।
- ਪ੍ਰੇਮ ਨਾਲ ਸਾਗ-ਪੱਤ ਦੀ ਥਾਲੀ ਪਲੇ ਹੋਏ ਬਲ਼ਦ ਨਾਲੋਂ ਚੰਗੀ ਹੈਕਹਾ 15:17
ਆਇਤਾਂ
ਕਹਾ 15:17ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
- ਪੁੱਤਰ ਰੋਟੀ ਜਾਂ ਮੱਛੀ ਮੰਗਦਾ ਹੈਮੱਤੀ 7:9–10
ਆਇਤਾਂ
ਮੱਤੀ 7:9–10ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ? ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?
- ਝੀਲ ਦੇ ਕੰਢੇ ਕੋਲਿਆਂ ਦੀ ਅੱਗ ਉੱਤੇ ਮੱਛੀ ਅਤੇ ਰੋਟੀਯੂਹ 21:9
ਆਇਤਾਂ
ਯੂਹ 21:9ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।
- ਜੀ ਉੱਠਿਆ ਯਿਸੂ ਭੁੰਨੀ ਹੋਈ ਮੱਛੀ ਦਾ ਟੁਕੜਾ ਖਾਂਦਾ ਹੈਲੂਕਾ 24:42
ਆਇਤਾਂ
ਲੂਕਾ 24:42ਤਦ ਉਨ੍ਹਾਂ ਨੇ ਉਸ ਨੂੰ ਭੁੰਨੀ ਮੱਛੀ ਦਾ ਟੁੱਕੜਾ ਦਿੱਤਾ।
ਭੋਜਨ ਦੀ ਮੇਜ਼ ਉੱਤੇ
- ਰਿਬਕਾਹ ਬੱਕਰੀ ਦੇ ਦੋ ਮੇਮਣਿਆਂ ਦਾ ਸੁਆਦਲਾ ਭੋਜਨ ਬਣਾਉਂਦੀ ਹੈਉਤ 27:9
ਆਇਤਾਂ
ਉਤ 27:9ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬੱਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ।
- ਇਸਤਰੀਆਂ ਰਸੋਈਆਂ ਅਤੇ ਨਾਨਬਾਈਆਂ ਦਾ ਕੰਮ ਕਰਦੀਆਂ ਸਨ1 ਸਮੂ 8:13, ਕਹਾ 31:15
ਆਇਤਾਂ
1 ਸਮੂ 8:13ਅਤੇ ਤੁਹਾਡੀਆਂ ਧੀਆਂ ਤੋਂ ਰਸੋਈ ਦੇ ਕੰਮ ਕਰਾਵੇਗਾ,
ਕਹਾ 31:15ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ, ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
- ਮਿਸਰੀ ਇਬਰਾਨੀਆਂ ਨਾਲ ਰੋਟੀ ਨਹੀਂ ਖਾਂਦੇ ਸਨਉਤ 43:32
ਆਇਤਾਂ
ਉਤ 43:32ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ।
- ਰੋਟੀ ਤੋੜਨ ਤੋਂ ਪਹਿਲਾਂ ਧੰਨਵਾਦ ਕੀਤਾ ਜਾਂਦਾ ਸੀਮਰਕੁ 8:6, ਲੂਕਾ 24:30, ਰਸੂਲਾਂ 27:35
ਆਇਤਾਂ
ਮਰਕੁ 8:6ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
ਲੂਕਾ 24:30ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।
ਰਸੂਲਾਂ 27:35ਇਹ ਕਹਿ ਕੇ ਉਹ ਨੇ ਰੋਟੀ ਲਈ ਅਤੇ ਸਭਨਾਂ ਦੇ ਸਾਹਮਣੇ ਪਰਮੇਸ਼ੁਰ ਦਾ ਧੰਨਵਾਦ ਕਰਕੇ, ਖਾਣ ਲੱਗਾ!
- ਆਖ਼ਰੀ ਭੋਜਨ ਤੋਂ ਬਾਅਦ ਭਜਨ ਗਾਇਆ ਗਿਆਮੱਤੀ 26:30
ਆਇਤਾਂ
ਮੱਤੀ 26:30ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
ਖਾਣ ਲਈ ਮਨ੍ਹਾ
- ਧਰਤੀ ਦੇ ਪਸ਼ੂ: ਸਿਰਫ਼ ਉਹ ਜਿਨ੍ਹਾਂ ਦੇ ਖੁਰ ਪਾਟੇ ਹੋਣ ਅਤੇ ਜੋ ਜੁਗਾਲੀ ਕਰਦੇ ਹੋਣਲੇਵੀ 11:3–4
ਆਇਤਾਂ
ਲੇਵੀ 11:3–4ਪਸ਼ੂਆਂ ਵਿੱਚੋਂ ਜਿਨ੍ਹਾਂ ਦੇ ਖੁਰ ਚਿਰੇ ਹੋਏ ਅਤੇ ਪਾਟੇ ਹੋਏ ਹੋਣ ਅਤੇ ਜੁਗਾਲੀ ਕਰਦੇ ਹੋਣ, ਉਨ੍ਹਾਂ ਨੂੰ ਤੁਸੀਂ ਖਾ ਸਕਦੇ ਹੋ। ਪਰ ਉਨ੍ਹਾਂ ਪਸ਼ੂਆਂ ਵਿੱਚੋਂ ਜਿਹੜੇ ਜੁਗਾਲੀ ਕਰਦੇ ਹਨ, ਜਾਂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਇਨ੍ਹਾਂ ਪਸ਼ੂਆਂ ਨੂੰ ਤੁਸੀਂ ਨਾ ਖਾਣਾ, ਜਿਵੇਂ ਊਠ ਕਿਉਂ ਜੋ ਉਹ ਜੁਗਾਲੀ ਤਾਂ ਕਰਦਾ ਹੈ ਪਰ ਉਸ ਦੇ ਖੁਰ ਪਾਟੇ ਹੋਏ ਨਹੀਂ ਹਨ, ਇਸ ਲਈ ਉਹ ਤੁਹਾਡੇ ਲਈ ਅਸ਼ੁੱਧ ਹੈ,
- ਪਾਣੀ ਦੇ ਜੀਵ: ਸਿਰਫ਼ ਉਹ ਜਿਨ੍ਹਾਂ ਦੇ ਖੰਭ ਅਤੇ ਛਿਲਕੇ ਹੋਣਲੇਵੀ 11:9–10
ਆਇਤਾਂ
ਲੇਵੀ 11:9–10ਜਿੰਨ੍ਹੇ ਜਲ-ਜੰਤੂ ਹਨ, ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ, ਅਰਥਾਤ ਸਮੁੰਦਰ ਅਤੇ ਨਦੀਆਂ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ। ਅਤੇ ਪਾਣੀ ਵਿੱਚ ਰਹਿਣ ਵਾਲੇ ਜੀਵਾਂ ਵਿੱਚੋਂ ਜਿਹੜੇ ਸਮੁੰਦਰ ਅਤੇ ਨਦੀਆਂ ਵਿੱਚ ਚਲਦੇ ਹਨ, ਪਰ ਉਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਸਾਰੇ ਤੁਹਾਡੇ ਲਈ ਘਿਣਾਉਣੇ ਹਨ।
- ਉਕਾਬ, ਗਿਰਝਾਂ ਅਤੇ ਗਿਣਾਏ ਗਏ ਹੋਰ ਪੰਛੀ ਨਾ ਖਾਧੇ ਜਾਣਲੇਵੀ 11:13
ਆਇਤਾਂ
ਲੇਵੀ 11:13ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
- ਮੱਕੜੀ, ਰੋਡਾ ਮੱਕੜੀ, ਗਭਰੇਲਾ ਅਤੇ ਟਿੱਡੀ ਖਾਧੇ ਜਾ ਸਕਦੇ ਹਨਲੇਵੀ 11:21–22
ਆਇਤਾਂ
ਲੇਵੀ 11:21–22ਪਰ ਸਾਰੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਉੱਡਦੇ ਹਨ ਅਤੇ ਚਾਰ ਪੈਰਾਂ ਨਾਲ ਚੱਲਦੇ ਹਨ, ਅਤੇ ਜਿਨ੍ਹਾਂ ਦੀਆਂ ਧਰਤੀ ਉੱਤੇ ਟੱਪਣ ਲਈ ਲੱਤਾਂ ਹਨ, ਇਹ ਤੁਸੀਂ ਖਾ ਸਕਦੇ ਹੋ। ਉਹ ਇਹ ਹਨ ਅਰਥਾਤ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਰੋਡਾ ਮੱਕੜੀ ਆਪਣੀ ਪ੍ਰਜਾਤੀ ਅਨੁਸਾਰ, ਗਭਰੇਲਾ ਅਤੇ ਟਿੱਡੀ ਆਪਣੀ ਪ੍ਰਜਾਤੀ ਅਨੁਸਾਰ।
- ਲਹੂ ਵਹਾ ਕੇ ਮਿੱਟੀ ਨਾਲ ਢੱਕ ਦਿੱਤਾ ਜਾਂਦਾ ਹੈਲੇਵੀ 17:13–14
ਆਇਤਾਂ
ਲੇਵੀ 17:13–14ਕੋਈ ਵੀ ਮਨੁੱਖ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਸ਼ਿਕਾਰ ਕਰਕੇ ਕਿਸੇ ਖਾਣ ਯੋਗ ਪਸ਼ੂ ਜਾਂ ਪੰਛੀ ਨੂੰ ਫੜ੍ਹੇ ਤਾਂ ਉਹ ਉਸ ਦੇ ਲਹੂ ਨੂੰ ਡੋਲ੍ਹ ਕੇ ਮਿੱਟੀ ਨਾਲ ਢੱਕ ਦੇਵੇ। ਕਿਉਂ ਜੋ ਸਾਰੇ ਸਰੀਰਾਂ ਦਾ ਪ੍ਰਾਣ ਉਨ੍ਹਾਂ ਦੇ ਲਹੂ ਵਿੱਚ ਹੀ ਵੱਸਦਾ ਹੈ, ਇਸ ਲਈ ਮੈਂ ਇਸਰਾਏਲੀਆਂ ਨੂੰ ਆਖਦਾ ਹਾਂ, ਤੁਸੀਂ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਨਾ ਖਾਣਾ, ਕਿਉਂ ਜੋ ਸਾਰੇ ਸਰੀਰਾਂ ਦੀ ਜਾਨ ਉਨ੍ਹਾਂ ਦੇ ਲਹੂ ਵਿੱਚ ਹੀ ਹੈ। ਕੋਈ ਵੀ ਜਿਹੜਾ ਉਸ ਨੂੰ ਖਾਵੇ, ਉਹ ਛੇਕਿਆ ਜਾਵੇ।
- ਮੈਦਾਨ ਵਿੱਚ ਪਾੜੇ ਗਏ ਪਸ਼ੂ ਦਾ ਮਾਸ ਨਹੀਂਕੂਚ 22:31
ਆਇਤਾਂ
ਕੂਚ 22:31ਤੁਸੀਂ ਮੇਰੇ ਲਈ ਪਵਿੱਤਰ ਮਨੁੱਖ ਹੋਵੋ ਇਸ ਲਈ ਦਰਿੰਦਿਆਂ ਤੋਂ ਪਾੜਿਆ ਹੋਇਆ ਮਾਸ ਨਾ ਖਾਓ। ਤੁਸੀਂ ਉਹ ਨੂੰ ਕੁੱਤਿਆਂ ਅੱਗੇ ਸੁੱਟ ਦਿਓ।
- ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਪਕਾਉਣਾਕੂਚ 23:19, ਬਿਵ 14:21
ਆਇਤਾਂ
ਕੂਚ 23:19ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
ਬਿਵ 14:21ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ। ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ। ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ