ਪੜਚੋਲ › ਵਿਸ਼ੇ › ਚਾਲ੍ਹੀ ਦੀ ਗਿਣਤੀ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਚਾਲ੍ਹੀ ਦੀ ਗਿਣਤੀ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 31 ਹਿੱਸੇ, ਸਤਰ-ਦਰ-ਸਤਰ।
ਚਾਲ੍ਹੀ ਦਿਨ
- ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਮੀਂਹ ਵਰ੍ਹਦਾ ਰਿਹਾਉਤ 7:4, ਉਤ 7:12, ਉਤ 7:17
ਆਇਤਾਂ
ਉਤ 7:4ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।
ਉਤ 7:12ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ।
ਉਤ 7:17ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ।
- ਚਾਲ੍ਹੀ ਦਿਨਾਂ ਬਾਅਦ ਨੂਹ ਨੇ ਕਿਸ਼ਤੀ ਦੀ ਖਿੜਕੀ ਖੋਲ੍ਹੀਉਤ 8:6
ਆਇਤਾਂ
ਉਤ 8:6ਫਿਰ ਅਜਿਹਾ ਹੋਇਆ ਕਿ ਚਾਲ੍ਹੀਆਂ ਦਿਨਾਂ ਦੇ ਬਾਅਦ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਖੋਲ੍ਹ ਦਿੱਤਾ।
- ਯਾਕੂਬ ਦੀ ਲੋਥ ਵਿੱਚ ਸੁਗੰਧੀਆਂ ਭਰਨ ਨੂੰ ਚਾਲ੍ਹੀ ਦਿਨ ਲੱਗੇਉਤ 50:3
ਆਇਤਾਂ
ਉਤ 50:3ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ।
- ਮੂਸਾ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਬਤ ਉੱਤੇ ਰਿਹਾਕੂਚ 24:18, ਕੂਚ 34:28, ਬਿਵ 9:9
ਆਇਤਾਂ
ਕੂਚ 24:18ਅਤੇ ਮੂਸਾ ਬੱਦਲ ਦੇ ਵਿਚਕਾਰ ਚੱਲਿਆ ਗਿਆ ਅਤੇ ਪਰਬਤ ਉੱਤੇ ਚੜ੍ਹ ਗਿਆ ਤਾਂ ਮੂਸਾ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਰਿਹਾ।
ਕੂਚ 34:28ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।
ਬਿਵ 9:9ਜਦ ਮੈਂ ਪਰਬਤ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ।
- ਜਸੂਸ ਚਾਲ੍ਹੀ ਦਿਨਾਂ ਬਾਅਦ ਮੁੜੇਗਿਣ 13:25
ਆਇਤਾਂ
ਗਿਣ 13:25ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ।
- ਗੋਲਿਅਥ ਚਾਲ੍ਹੀ ਦਿਨ ਸਵੇਰ ਅਤੇ ਸ਼ਾਮ ਬਾਹਰ ਨਿੱਕਲਦਾ ਰਿਹਾ1 ਸਮੂ 17:16
ਆਇਤਾਂ
1 ਸਮੂ 17:16ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ।
- ਏਲੀਯਾਹ ਚਾਲ੍ਹੀ ਦਿਨ ਅਤੇ ਰਾਤਾਂ ਤੁਰ ਕੇ ਹੋਰੇਬ ਪਹੁੰਚਿਆ1 ਰਾਜਾ 19:8
ਆਇਤਾਂ
1 ਰਾਜਾ 19:8ਉਸ ਨੇ ਉੱਠ ਕੇ ਖਾਧਾ ਅਤੇ ਪੀਤਾ ਤਾਂ ਉਹ ਉਸੇ ਭੋਜਨ ਦੇ ਬਲ ਨਾਲ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਰਮੇਸ਼ੁਰ ਦੇ ਹੋਰੇਬ ਪਰਬਤ ਤੱਕ ਤੁਰਿਆ ਗਿਆ।
- ਯੂਨਾਹ: ਚਾਲ੍ਹੀ ਦਿਨਾਂ ਨੂੰ ਨੀਨਵਾਹ ਉਲਟਾ ਦਿੱਤਾ ਜਾਵੇਗਾਯੂਨਾ 3:4
ਆਇਤਾਂ
ਯੂਨਾ 3:4ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!”
- ਯਿਸੂ ਨੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਵਰਤ ਰੱਖਿਆਮੱਤੀ 4:2
ਆਇਤਾਂ
ਮੱਤੀ 4:2ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
- ਜੀ ਉੱਠਣ ਤੋਂ ਬਾਅਦ ਯਿਸੂ ਚਾਲ੍ਹੀ ਦਿਨਾਂ ਤੱਕ ਦਰਸ਼ਣ ਦਿੰਦਾ ਰਿਹਾਰਸੂਲਾਂ 1:3
ਆਇਤਾਂ
ਰਸੂਲਾਂ 1:3ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।
ਚਾਲ੍ਹੀ ਸਾਲ
- ਇਸਰਾਏਲ ਨੇ ਉਜਾੜ ਵਿੱਚ ਚਾਲ੍ਹੀ ਸਾਲ ਮੰਨ ਖਾਧਾਕੂਚ 16:35
ਆਇਤਾਂ
ਕੂਚ 16:35ਅਤੇ ਇਸਰਾਏਲੀਆਂ ਨੇ ਚਾਲ੍ਹੀ ਸਾਲਾਂ ਤੱਕ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਆਪਣੇ ਵੱਸਣ ਦੀ ਧਰਤੀ ਵਿੱਚ ਨਾ ਆਏ। ਉਨ੍ਹਾਂ ਨੇ ਉਸ ਮੰਨ ਨੂੰ ਖਾਧਾ ਜਦ ਤੱਕ ਉਹ ਕਨਾਨ ਦੇਸ ਦੀਆਂ ਹੱਦਾਂ ਵਿੱਚ ਨਾ ਆਏ।
- ਚਾਲ੍ਹੀ ਸਾਲ ਭਟਕਣਾ, ਜਸੂਸੀ ਦੇ ਹਰ ਦਿਨ ਲਈ ਇੱਕ ਸਾਲਗਿਣ 14:34
ਆਇਤਾਂ
ਗਿਣ 14:34ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!
- ਇਸਹਾਕ ਨੇ ਚਾਲ੍ਹੀ ਸਾਲ ਦੀ ਉਮਰ ਵਿੱਚ ਰਿਬਕਾਹ ਨਾਲ ਵਿਆਹ ਕੀਤਾਉਤ 25:20
ਆਇਤਾਂ
ਉਤ 25:20ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।
- ਮੂਸਾ ਚਾਲ੍ਹੀ ਸਾਲਾਂ ਦਾ ਸੀ ਜਦ ਉਹ ਆਪਣੇ ਲੋਕਾਂ ਨੂੰ ਮਿਲਣ ਗਿਆ; ਚਾਲ੍ਹੀ ਸਾਲ ਬਾਅਦ, ਝਾੜੀਰਸੂਲਾਂ 7:23, ਰਸੂਲਾਂ 7:30
ਆਇਤਾਂ
ਰਸੂਲਾਂ 7:23ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।
ਰਸੂਲਾਂ 7:30ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲਾਟ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ।
- ਕਈ ਨਿਆਂਈਆਂ ਦੇ ਸਮੇਂ ਦੇਸ਼ ਨੂੰ ਚਾਲ੍ਹੀ ਸਾਲ ਅਰਾਮ ਮਿਲਿਆਨਿਆਂਈ 3:11, ਨਿਆਂਈ 5:31, ਨਿਆਂਈ 8:28
ਆਇਤਾਂ
ਨਿਆਂਈ 3:11ਤਦ ਚਾਲ੍ਹੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਰਹੀ, ਫਿਰ ਕਨਜ਼ ਦਾ ਪੁੱਤਰ ਆਥਨੀਏਲ ਮਰ ਗਿਆ।
ਨਿਆਂਈ 5:31ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।
ਨਿਆਂਈ 8:28ਇਸ ਤਰ੍ਹਾਂ ਨਾਲ ਮਿਦਯਾਨੀ ਇਸਰਾਏਲੀਆਂ ਤੋਂ ਅਜਿਹੇ ਹਾਰੇ ਕਿ ਫਿਰ ਸਿਰ ਨਾ ਚੁੱਕ ਸਕੇ ਅਤੇ ਗਿਦਾਊਨ ਦੇ ਦਿਨਾਂ ਵਿੱਚ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।
- ਫ਼ਲਿਸਤੀਆਂ ਨੇ ਚਾਲ੍ਹੀ ਸਾਲ ਇਸਰਾਏਲ ਉੱਤੇ ਰਾਜ ਕੀਤਾਨਿਆਂਈ 13:1
ਆਇਤਾਂ
ਨਿਆਂਈ 13:1ਇਸਰਾਏਲੀਆਂ ਨੇ ਫਿਰ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਚਾਲ੍ਹੀ ਸਾਲਾਂ ਲਈ ਫ਼ਲਿਸਤੀਆਂ ਦੇ ਹੱਥ ਵਿੱਚ ਦੇ ਦਿੱਤਾ।
- ਏਲੀ ਨੇ ਚਾਲ੍ਹੀ ਸਾਲ ਇਸਰਾਏਲ ਦਾ ਨਿਆਂ ਕੀਤਾ1 ਸਮੂ 4:18
ਆਇਤਾਂ
1 ਸਮੂ 4:18ਤਦ ਅਜਿਹਾ ਹੋਇਆ ਕਿ ਜਿਸ ਵੇਲੇ ਉਹ ਨੇ ਪਰਮੇਸ਼ੁਰ ਦੇ ਸੰਦੂਕ ਦੀ ਗੱਲ ਸੁਣਾਈ ਤਾਂ ਉਹ ਚੌਂਕੀ ਉੱਤੋਂ ਪਿੱਠ ਭਾਰ ਦਰਵਾਜ਼ੇ ਕੋਲ ਡਿੱਗ ਪਿਆ, ਉਹ ਦੀ ਧੌਣ ਟੁੱਟ ਗਈ ਅਤੇ ਉਹ ਮਰ ਗਿਆ ਕਿਉਂ ਜੋ ਉਹ ਵੱਡੀ ਉਮਰ ਦਾ ਅਤੇ ਭਾਰਾ ਵੀ ਸੀ ਅਤੇ ਉਹ ਚਾਲ੍ਹੀ ਸਾਲ ਤੱਕ ਇਸਰਾਏਲ ਦਾ ਨਿਆਂ ਕਰਦਾ ਰਿਹਾ।
- ਪੌਲੁਸ ਆਖਦਾ ਹੈ: ਸ਼ਾਊਲ ਦੇ ਅਧੀਨ ਚਾਲ੍ਹੀ ਸਾਲਰਸੂਲਾਂ 13:21
ਆਇਤਾਂ
ਰਸੂਲਾਂ 13:21ਫਿਰ ਉਨ੍ਹਾਂ ਨੇ ਪਾਤਸ਼ਾਹ ਮੰਗਿਆ ਤਾਂ ਪਰਮੇਸ਼ੁਰ ਨੇ ਇੱਕ ਮਨੁੱਖ ਬਿਨਯਾਮੀਨ ਦੇ ਗੋਤ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਨੂੰ ਚਾਲ੍ਹੀਆਂ ਸਾਲਾਂ ਤੱਕ ਉਨ੍ਹਾਂ ਨੂੰ ਦਿੱਤਾ।
- ਦਾਊਦ ਨੇ ਚਾਲ੍ਹੀ ਸਾਲ ਰਾਜ ਕੀਤਾ: ਸੱਤ ਹਬਰੋਨ ਵਿੱਚ, ਤੇਤੀ ਯਰੂਸ਼ਲਮ ਵਿੱਚ2 ਸਮੂ 5:4, 1 ਰਾਜਾ 2:11
ਆਇਤਾਂ
2 ਸਮੂ 5:4ਜਿਸ ਵੇਲੇ ਦਾਊਦ ਰਾਜ ਕਰਨ ਲੱਗਾ ਤਦ ਉਸ ਦੀ ਉਮਰ ਤੀਹ ਸਾਲ ਸੀ ਅਤੇ ਉਸ ਨੇ ਚਾਲ੍ਹੀ ਸਾਲ ਰਾਜ ਕੀਤਾ।
1 ਰਾਜਾ 2:11ਦਾਊਦ ਨੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ। ਸੱਤ ਸਾਲ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੇਤੀ ਸਾਲ ਉਸ ਨੇ ਯਰੂਸ਼ਲਮ ਵਿੱਚ ਰਾਜ ਕੀਤਾ।
- ਸੁਲੇਮਾਨ ਨੇ ਚਾਲ੍ਹੀ ਸਾਲ ਰਾਜ ਕੀਤਾ1 ਰਾਜਾ 11:42
ਆਇਤਾਂ
1 ਰਾਜਾ 11:42ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ।
- ਯੋਆਸ਼ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ2 ਰਾਜਾ 12:1
ਆਇਤਾਂ
2 ਰਾਜਾ 12:1ਯੇਹੂ ਦੇ ਸੱਤਵੇਂ ਸਾਲ ਯਹੋਆਸ਼ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਸਿਬਯਾਹ ਸੀ, ਜੋ ਬਏਰਸ਼ਬਾ ਦੀ ਸੀ।
ਚਾਲ੍ਹੀ ਕੋਰੜੇ
- ਬਿਵਸਥਾ ਚਾਲ੍ਹੀ ਕੋਰੜਿਆਂ ਤੋਂ ਵੱਧ ਦੀ ਆਗਿਆ ਨਹੀਂ ਦਿੰਦੀ ਸੀਬਿਵ 25:3
ਆਇਤਾਂ
ਬਿਵ 25:3ਉਹ ਉਸ ਨੂੰ ਚਾਲ੍ਹੀ ਕੋਰੜੇ ਲਗਵਾ ਸਕਦਾ ਹੈ, ਪਰ ਇਸ ਤੋਂ ਵੱਧ ਨਾ ਮਾਰੇ, ਅਜਿਹਾ ਨਾ ਹੋਵੇ ਕਿ ਇਸ ਤੋਂ ਵੱਧ ਕੋਰੜੇ ਮਾਰਨ ਦੇ ਕਾਰਨ ਤੇਰਾ ਭਰਾ ਤੇਰੀ ਨਿਗਾਹ ਵਿੱਚ ਤੁੱਛ ਠਹਿਰੇ।
- ਪੌਲੁਸ ਨੇ ਪੰਜ ਵਾਰ ਇੱਕ ਘੱਟ ਚਾਲ੍ਹੀ ਕੋਰੜੇ ਖਾਧੇ2 ਕੁਰਿੰਥੀ 11:24
ਆਇਤਾਂ
2 ਕੁਰਿੰਥੀ 11:24ਮੈਂ ਪੰਜ ਵਾਰੀ ਯਹੂਦੀਆਂ ਦੇ ਹੱਥੋਂ ਉਨ੍ਹਤਾਲੀ-ਉਨ੍ਹਤਾਲੀ ਕੋਰੜੇ ਖਾਧੇ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ