ਕੁਦਰਤ
ਬਾਈਬਲ ਵਿੱਚ ਲੂੰਬੜੀਆਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 10 ਹਿੱਸੇ, ਸਤਰ-ਦਰ-ਸਤਰ।
- “ਲੂੰਬੜੀਆਂ ਦੇ ਘੁਰਨੇ” ਹਨਮੱਤੀ 8:20, ਲੂਕਾ 9:58
- ਸਮਸੂਨ ਨੇ 300 ਲੂੰਬੜੀਆਂ ਫੜੀਆਂ ਅਤੇ ਜੋੜਿਆਂ ਦੀਆਂ ਪੂਛਾਂ ਵਿਚਕਾਰ ਮਸ਼ਾਲਾਂ ਬੰਨ੍ਹੀਆਂਨਿਆਂਈ 15:4
ਆਇਤਾਂ
ਨਿਆਂਈ 15:4ਤਦ ਸਮਸੂਨ ਨੇ ਜਾ ਕੇ ਤਿੰਨ ਸੌ ਲੂੰਬੜੀਆਂ ਨੂੰ ਫੜਿਆ, ਅਤੇ ਦੋ-ਦੋ ਲੂੰਬੜੀਆਂ ਦੀ ਪੂਛ ਨਾਲ ਪੂਛ ਬੰਨ੍ਹੀ ਅਤੇ ਦੋਹਾਂ ਪੂਛਾਂ ਵਿੱਚ ਇੱਕ-ਇੱਕ ਮਸ਼ਾਲ ਬੰਨ੍ਹ ਦਿੱਤੀ,
- ਲੂੰਬੜੀਆਂ ਨੇ ਫ਼ਲਿਸਤੀਆਂ ਦੇ ਅਨਾਜ, ਅੰਗੂਰੀ ਬਾਗ਼ ਅਤੇ ਜ਼ੈਤੂਨ ਦੇ ਬਾਗ਼ ਸਾੜ ਦਿੱਤੇਨਿਆਂਈ 15:5
ਆਇਤਾਂ
ਨਿਆਂਈ 15:5ਅਤੇ ਮਸ਼ਾਲਾਂ ਜਲਾ ਕੇ ਲੂੰਬੜੀਆਂ ਨੂੰ ਫ਼ਲਿਸਤੀਆਂ ਦੀਆਂ ਖੜ੍ਹੀਆਂ ਫ਼ਸਲਾਂ ਵਿੱਚ ਛੱਡ ਦਿੱਤਾ, ਇਸ ਤਰ੍ਹਾਂ ਉਸ ਨੇ ਪੂਲਿਆਂ ਤੋਂ ਲੈ ਕੇ ਪੱਕੀਆਂ ਫ਼ਸਲਾਂ ਅਤੇ ਜ਼ੈਤੂਨ ਅਤੇ ਦਾਖਾਂ ਦੇ ਬਾਗ਼ ਵੀ ਸਾੜ ਦਿੱਤੇ।
- “ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ”ਸਰੇਸ਼ਟ 2:15
ਆਇਤਾਂ
ਸਰੇਸ਼ਟ 2:15ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
- ਤੋਬਿਆਹ ਨੇ ਮਖ਼ੌਲ ਕੀਤਾ: ਲੂੰਬੜੀ ਵੀ ਚੜ੍ਹੇ ਤਾਂ ਉਨ੍ਹਾਂ ਦੀ ਕੰਧ ਢਾਹ ਦੇਵੇਗੀਨਹ 4:3
ਆਇਤਾਂ
ਨਹ 4:3ਤਦ ਤੋਬਿਆਹ ਅੰਮੋਨੀ ਨੇ ਜਿਹੜਾ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”
- ਉੱਜੜਿਆ ਸੀਯੋਨ ਪਰਬਤ, ਜਿਸ ਉੱਤੇ ਲੂੰਬੜੀਆਂ ਫਿਰਦੀਆਂ ਹਨਵਿਰ 5:18
ਆਇਤਾਂ
ਵਿਰ 5:18ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ।
- ਡਿੱਗੇ ਹੋਏ ਲੂੰਬੜੀਆਂ ਦਾ ਹਿੱਸਾ ਬਣ ਜਾਂਦੇ ਹਨਜ਼ਬੂ 63:10
ਆਇਤਾਂ
ਜ਼ਬੂ 63:10ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।
ਕਹਾਵਤਾਂ
- ਇਸਰਾਏਲ ਦੇ ਨਬੀ: “ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ”ਹਿਜ਼ 13:4
ਆਇਤਾਂ
ਹਿਜ਼ 13:4ਹੇ ਇਸਰਾਏਲ, ਤੁਹਾਡੇ ਨਬੀ ਉਹਨਾਂ ਲੂੰਬੜੀਆਂ ਵਰਗੇ ਸਨ, ਜਿਹੜੀਆਂ ਉਜਾੜਾਂ ਵਿੱਚ ਰਹਿੰਦੀਆਂ ਹਨ।
- ਯਿਸੂ ਹੇਰੋਦੇਸ ਨੂੰ ਲੂੰਬੜੀ ਆਖਦਾ ਹੈ: “ਉਸ ਲੂੰਬੜੀ ਨੂੰ ਕਹੋ”ਲੂਕਾ 13:31–32
ਆਇਤਾਂ
ਲੂਕਾ 13:31–32ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ। ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ