ਰੋਜ਼ਾਨਾ ਜੀਵਨ
ਬਾਈਬਲ ਵਿੱਚ ਮਿੱਤਰਤਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 45 ਹਿੱਸੇ, ਸਤਰ-ਦਰ-ਸਤਰ।
- ਮਿੱਤਰ ਹਰ ਵੇਲੇ ਪ੍ਰੇਮ ਰੱਖਦਾ ਹੈ; ਭਰਾ ਬਿਪਤਾ ਦੇ ਦਿਨ ਲਈ ਜੰਮਦਾ ਹੈਕਹਾ 17:17
ਆਇਤਾਂ
ਕਹਾ 17:17ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ, ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
- ਅਜਿਹਾ ਮਿੱਤਰ ਵੀ ਹੁੰਦਾ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈਕਹਾ 18:24
ਆਇਤਾਂ
ਕਹਾ 18:24ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
- ਮਿੱਤਰ ਦੇ ਦਿੱਤੇ ਜ਼ਖ਼ਮ ਵਫ਼ਾਦਾਰੀ ਦੇ ਹੁੰਦੇ ਹਨਕਹਾ 27:6
ਆਇਤਾਂ
ਕਹਾ 27:6ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
- ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈਕਹਾ 27:10
ਆਇਤਾਂ
ਕਹਾ 27:10ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ, ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ, ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
- ਜਿਵੇਂ ਲੋਹਾ ਲੋਹੇ ਨੂੰ ਤਿੱਖਾ ਕਰਦਾ ਹੈ, ਤਿਵੇਂ ਮਨੁੱਖ ਮਨੁੱਖ ਨੂੰਕਹਾ 27:17
ਆਇਤਾਂ
ਕਹਾ 27:17ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ, ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
- ਗੁਆਂਢੀ ਦੇ ਘਰ ਘੱਟ ਹੀ ਪੈਰ ਪਾ, ਕਿਤੇ ਉਹ ਤੈਥੋਂ ਅੱਕ ਨਾ ਜਾਵੇਕਹਾ 25:17
ਆਇਤਾਂ
ਕਹਾ 25:17ਆਪਣੇ ਗੁਆਂਢੀ ਦੇ ਘਰ ਬਾਰ-ਬਾਰ ਨਾ ਜਾ, ਅਜਿਹਾ ਨਾ ਹੋਵੇ ਕਿ ਉਹ ਅੱਕ ਕੇ ਤੇਰੇ ਤੋਂ ਨਫ਼ਰਤ ਕਰਨ ਲੱਗੇ।
- ਤੜਕੇ ਉੱਚੀ ਅਵਾਜ਼ ਨਾਲ ਦਿੱਤੀ ਅਸੀਸ ਸਰਾਪ ਗਿਣੀ ਜਾਂਦੀ ਹੈਕਹਾ 27:14
ਆਇਤਾਂ
ਕਹਾ 27:14ਜਿਹੜਾ ਸਵੇਰੇ ਹੀ ਉੱਠ ਕੇ ਆਪਣੇ ਗੁਆਂਢੀ ਨੂੰ ਉੱਚੀ ਦੇ ਕੇ ਅਸੀਸ ਦਿੰਦਾ ਹੈ, ਉਹ ਦੇ ਲਈ ਇਹ ਸਰਾਪ ਹੀ ਗਿਣਿਆ ਜਾਵੇਗਾ।
- ਗੁੱਸੇ ਵਾਲੇ ਮਨੁੱਖ ਨਾਲ ਮਿੱਤਰਤਾ ਨਾ ਕਰਕਹਾ 22:24–25
ਆਇਤਾਂ
ਕਹਾ 22:24–25ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ, ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ, ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
- ਧਨ ਬਹੁਤੇ ਮਿੱਤਰ ਬਣਾਉਂਦਾ ਹੈ; ਕੰਗਾਲ ਨੂੰ ਸਭ ਛੱਡ ਦਿੰਦੇ ਹਨਕਹਾ 19:4, ਕਹਾ 19:6
- ਗੱਲ ਨੂੰ ਵਾਰ-ਵਾਰ ਛੇੜਨਾ ਮਿੱਤਰਾਂ ਨੂੰ ਵੱਖ ਕਰ ਦਿੰਦਾ ਹੈਕਹਾ 17:9
ਆਇਤਾਂ
ਕਹਾ 17:9ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
- ਇੱਕ ਨਾਲੋਂ ਦੋ ਚੰਗੇ ਹਨ; ਤਿੰਨ ਲੜੀਆਂ ਵਾਲੀ ਰੱਸੀ ਛੇਤੀ ਨਹੀਂ ਟੁੱਟਦੀਉਪ 4:9–12
ਆਇਤਾਂ
ਉਪ 4:9–12ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ! ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ? ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
- ਨਾਲ ਰੋਟੀ ਖਾਣ ਵਾਲਾ ਗੂੜ੍ਹਾ ਮਿੱਤਰ ਭਜਨਕਾਰ ਦੇ ਵਿਰੁੱਧ ਹੋ ਗਿਆਜ਼ਬੂ 41:9, ਜ਼ਬੂ 55:12–14
ਆਇਤਾਂ
ਜ਼ਬੂ 41:9ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
ਜ਼ਬੂ 55:12–14ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ, ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ! ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
- ਅੱਯੂਬ ਸ਼ਿਕਾਇਤ ਕਰਦਾ ਹੈ ਕਿ ਉਸ ਦੇ ਮਿੱਤਰ ਉਸ ਦੇ ਵਿਰੁੱਧ ਹੋ ਗਏ ਹਨਅੱਯੂਬ 6:14–15, ਅੱਯੂਬ 16:20, ਅੱਯੂਬ 19:19
ਆਇਤਾਂ
ਅੱਯੂਬ 6:14–15“ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ। ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ,
ਅੱਯੂਬ 16:20ਮੇਰੇ ਮਿੱਤਰ ਮੇਰਾ ਮਖ਼ੌਲ ਉਡਾਉਂਦੇ ਹਨ, ਮੇਰੀਆਂ ਅੱਖਾਂ ਪਰਮੇਸ਼ੁਰ ਦੇ ਅੱਗੇ ਰੋਂਦੀਆਂ ਹਨ,
ਅੱਯੂਬ 19:19ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।
- ਪੌਲੁਸ ਦੀ ਪਹਿਲੀ ਸਫ਼ਾਈ ਵੇਲੇ ਸਭਨਾਂ ਨੇ ਉਸ ਨੂੰ ਛੱਡ ਦਿੱਤਾ2 ਤਿਮ 4:16
ਆਇਤਾਂ
2 ਤਿਮ 4:16ਮੇਰੀ ਪਹਿਲੀ ਪੇਸ਼ੀ ਉੱਤੇ ਕਿਸੇ ਨੇ ਮੇਰੀ ਹਾਮੀ ਨਾ ਭਰੀ ਸਗੋਂ ਸਾਰੇ ਮੈਨੂੰ ਛੱਡ ਗਏ। ਕਿਤੇ ਇਹ ਦਾ ਲੇਖਾ ਉਨ੍ਹਾਂ ਨੂੰ ਦੇਣਾ ਨਾ ਪਵੇ।
- ਯਿਸੂ: ਮਿੱਤਰਾਂ ਲਈ ਜਾਨ ਦੇਣ ਨਾਲੋਂ ਵੱਡਾ ਪ੍ਰੇਮ ਕਿਸੇ ਦਾ ਨਹੀਂਯੂਹ 15:13–15
ਆਇਤਾਂ
ਯੂਹ 15:13–15ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ। ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
ਉਦਾਹਰਣਾਂ
- ਅਬਰਾਮ 318 ਸਿਖਾਏ ਹੋਏ ਜੁਆਨਾਂ ਨਾਲ ਆਪਣੇ ਰਿਸ਼ਤੇਦਾਰ ਲੂਤ ਨੂੰ ਛੁਡਾਉਂਦਾ ਹੈਉਤ 14:14–16
ਆਇਤਾਂ
ਉਤ 14:14–16ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ। ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ। ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ।
- ਰੂਥ ਨਾਓਮੀ ਨੂੰ ਨਹੀਂ ਛੱਡਦੀ: “ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ”ਰੂਥ 1:16–17
ਆਇਤਾਂ
ਰੂਥ 1:16–17ਪਰ ਰੂਥ ਨੇ ਕਿਹਾ, “ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ, ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ। ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
- ਸਮੂਏਲ ਸ਼ਾਊਲ ਲਈ ਸੋਗ ਕਰਦਾ ਹੈ1 ਸਮੂ 15:35, 1 ਸਮੂ 16:1
ਆਇਤਾਂ
1 ਸਮੂ 15:35ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ।
1 ਸਮੂ 16:1ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਂਗਾ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ। ਮੈਂ ਤੈਨੂੰ ਬੈਤਲਹਮ ਦੇ ਯੱਸੀ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ।
- ਯੋਨਾਥਾਨ ਦਾਊਦ ਨੂੰ ਆਪਣੀ ਜਾਨ ਵਾਂਗੂੰ ਪਿਆਰ ਕਰਦਾ ਹੈ ਅਤੇ ਉਸ ਨੂੰ ਆਪਣਾ ਚੋਗਾ ਦਿੰਦਾ ਹੈ1 ਸਮੂ 18:1–4
ਆਇਤਾਂ
1 ਸਮੂ 18:1–4ਅਜਿਹਾ ਹੋਇਆ ਜਦ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ, ਯੋਨਾਥਾਨ ਦਾ ਜੀਅ ਦਾਊਦ ਦੇ ਨਾਲ ਅਜਿਹਾ ਮਿਲ ਗਿਆ ਕਿ ਯੋਨਾਥਾਨ ਨੇ ਉਹ ਨੂੰ ਆਪਣਾ ਵਾਂਗੂੰ ਪਿਆਰ ਕੀਤਾ। ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਤਾ ਦੇ ਘਰ ਨਾ ਮੁੜਨ ਦਿੱਤਾ। ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ। ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁੱਖ ਪਟਕੇ ਨਾਲ, ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।
- ਦਾਊਦ ਅਤੇ ਯੋਨਾਥਾਨ ਇੱਕ ਦੂਜੇ ਨੂੰ ਚੁੰਮਦੇ, ਰੋਂਦੇ ਅਤੇ ਸਹੁੰ ਖਾ ਕੇ ਵਿਛੜਦੇ ਹਨ1 ਸਮੂ 20:41–42, 1 ਸਮੂ 23:16–18
ਆਇਤਾਂ
1 ਸਮੂ 20:41–42ਜਦ ਉਹ ਮੁੰਡਾ ਚੱਲਿਆ ਗਿਆ ਤਾਂ ਦਾਊਦ ਦੱਖਣ ਵੱਲੋਂ ਨਿੱਕਲਿਆ ਅਤੇ ਧਰਤੀ ਉੱਤੇ ਮੂੰਹ ਦੇ ਭਾਰ ਡਿੱਗ ਪਿਆ ਅਤੇ ਤਿੰਨ ਵਾਰੀ ਮੱਥਾ ਟੇਕਿਆ ਅਤੇ ਉਹਨਾਂ ਨੇ ਆਪੋ ਵਿੱਚ ਇੱਕ ਦੂਜੇ ਨੂੰ ਚੁੰਮਿਆ ਅਤੇ ਦੋਵੇਂ ਇਕੱਠੇ ਰੋਏ, ਪਰ ਦਾਊਦ ਵੱਧ ਰੋਇਆ। ਯੋਨਾਥਾਨ ਨੇ ਦਾਊਦ ਨੂੰ ਆਖਿਆ, ਉਸ ਬਚਨ ਦੇ ਕਾਰਨ ਜੋ ਅਸੀਂ ਦੋਹਾਂ ਨੇ ਯਹੋਵਾਹ ਦੇ ਨਾਮ ਦੀ ਸਹੁੰ ਚੁੱਕ ਕੇ ਕੀਤਾ ਕਿ ਮੇਰੇ ਤੇਰੇ ਵਿੱਚ ਅਤੇ ਮੇਰੀ ਤੇਰੀ ਸੰਤਾਨ ਦੇ ਵਿੱਚ ਸਦਾ ਦੇ ਲਈ ਯਹੋਵਾਹ ਰਹੇ, ਤੂੰ ਸੁੱਖ ਨਾਲ ਜਾ। ਸੋ ਉਹ ਉੱਠ ਕੇ ਵਿਦਾ ਹੋਇਆ ਅਤੇ ਯੋਨਾਥਾਨ ਸ਼ਹਿਰ ਨੂੰ ਗਿਆ।
1 ਸਮੂ 23:16–18ਸ਼ਾਊਲ ਦਾ ਪੁੱਤਰ ਯੋਨਾਥਾਨ ਉੱਠਿਆ ਅਤੇ ਦਾਊਦ ਦੇ ਕੋਲ ਹੋਰੇਸ਼ ਜੰਗਲ ਵਿੱਚ ਜਾ ਕੇ ਉਸ ਨੂੰ ਪਰਮੇਸ਼ੁਰ ਵਿੱਚ ਤਸੱਲੀ ਦਿੱਤੀ। ਉਹ ਨੂੰ ਆਖਿਆ, ਤੂੰ ਡਰ ਨਹੀਂ ਕਿਉਂ ਜੋ ਮੇਰੇ ਪਿਤਾ ਸ਼ਾਊਲ ਦਾ ਹੱਥ ਤੇਰੇ ਕੋਲ ਨਾ ਪਹੁੰਚੇਗਾ ਅਤੇ ਤੂੰ ਇਸਰਾਏਲ ਦਾ ਰਾਜਾ ਹੋਵੇਂਗਾ ਅਤੇ ਮੈਂ ਤੇਰੇ ਤੋਂ ਦੂਜੇ ਦਰਜੇ ਤੇ ਹੋਵਾਂਗਾ ਅਤੇ ਇਹ ਗੱਲ ਮੇਰਾ ਪਿਤਾ ਸ਼ਾਊਲ ਵੀ ਜਾਣਦਾ ਹੈ। ਸੋ ਉਨ੍ਹਾਂ ਦੋਹਾਂ ਨੇ ਯਹੋਵਾਹ ਦੇ ਅੱਗੇ ਬਚਨ ਕੀਤਾ ਅਤੇ ਦਾਊਦ ਹੋਰੇਸ਼ ਜੰਗਲ ਵਿੱਚ ਠਹਿਰਿਆ ਰਿਹਾ ਅਤੇ ਯੋਨਾਥਾਨ ਆਪਣੇ ਘਰ ਚਲਾ ਗਿਆ।
- ਦਾਊਦ ਦਾ ਵਿਰਲਾਪ: “ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ”2 ਸਮੂ 1:26
ਆਇਤਾਂ
2 ਸਮੂ 1:26ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!
- ਯੋਨਾਥਾਨ ਦੇ ਕਾਰਨ ਮਫ਼ੀਬੋਸ਼ਥ ਸਦਾ ਦਾਊਦ ਦੀ ਮੇਜ਼ ਉੱਤੇ ਰੋਟੀ ਖਾਂਦਾ ਹੈ2 ਸਮੂ 9:1, 2 ਸਮੂ 9:7
ਆਇਤਾਂ
2 ਸਮੂ 9:1ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ?
2 ਸਮੂ 9:7ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ।
- ਦਾਊਦ ਅਬਯਾਥਾਰ ਜਾਜਕ ਨੂੰ: “ਤੂੰ ਮੇਰੇ ਨਾਲ ਰਹਿ ਅਤੇ ਡਰ ਨਾ”, “ਤੂੰ ਮੇਰੇ ਨਾਲ ਸੁਰੱਖਿਅਤ ਰਹੇਂਗਾ”1 ਸਮੂ 22:23
ਆਇਤਾਂ
1 ਸਮੂ 22:23ਸੋ ਤੂੰ ਮੇਰੇ ਨਾਲ ਰਹਿ ਅਤੇ ਡਰ ਨਾ ਕਿਉਂ ਜੋ ਜਿਹੜਾ ਤੇਰੀ ਜਾਨ ਨੂੰ ਭਾਲਦਾ ਹੈ ਸੋ ਮੇਰੀ ਜਾਨ ਨੂੰ ਵੀ ਭਾਲਦਾ ਹੈ ਪਰ ਤੂੰ ਮੇਰੇ ਨਾਲ ਸੁਰੱਖਿਅਤ ਰਹੇਂਗਾ।
- ਸੂਰ ਦਾ ਰਾਜਾ ਹੀਰਾਮ ਸਦਾ ਦਾਊਦ ਦਾ ਮਿੱਤਰ ਰਿਹਾ1 ਰਾਜਾ 5:1
ਆਇਤਾਂ
1 ਰਾਜਾ 5:1ਸੂਰ ਦੇ ਰਾਜੇ ਹੀਰਾਮ ਨੇ ਆਪਣੇ ਸੇਵਕ ਸੁਲੇਮਾਨ ਦੇ ਕੋਲ ਭੇਜੇ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਨ੍ਹਾਂ ਨੇ ਉਹ ਨੂੰ ਮਸਹ ਕੀਤਾ ਕਿ ਆਪਣੇ ਪਿਤਾ ਦੇ ਥਾਂ ਪਾਤਸ਼ਾਹ ਹੋਵੇ ਅਤੇ ਹੀਰਾਮ ਆਪਣੀ ਸਾਰੀ ਉਮਰ ਦਾਊਦ ਦਾ ਮਿੱਤਰ ਰਿਹਾ।
- ਅਬਸ਼ਾਲੋਮ ਦੀ ਬਗ਼ਾਵਤ ਵੇਲੇ ਦਾਊਦ ਦਾ ਮਿੱਤਰ ਹੂਸ਼ਈ ਵਫ਼ਾਦਾਰ ਰਹਿੰਦਾ ਹੈ2 ਸਮੂ 15:32–37, 2 ਸਮੂ 16:16–17
ਆਇਤਾਂ
2 ਸਮੂ 15:32–37ਫਿਰ ਜਦ ਦਾਊਦ ਉਸ ਪਰਬਤ ਦੀ ਟੀਸੀ ਉੱਤੇ ਪਹੁੰਚਿਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ ਸੀ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਨੂੰ ਮਿਲਣ ਲਈ ਆਇਆ। ਤਦ ਦਾਊਦ ਨੇ ਉਹ ਨੂੰ ਆਖਿਆ, ਜੇਕਰ ਤੂੰ ਮੇਰੇ ਨਾਲ ਚੱਲੇਂਗਾ ਤਾਂ ਤੂੰ ਮੇਰੇ ਲਈ ਬੋਝ ਹੋਵੇਂਗਾ, ਪਰ ਜੇਕਰ ਤੂੰ ਸ਼ਹਿਰ ਵਿੱਚ ਮੁੜ ਜਾਵੇਂ ਅਤੇ ਅਬਸ਼ਾਲੋਮ ਨੂੰ ਆਖੇ, ਹੇ ਰਾਜਾ, ਮੈਂ ਤੁਹਾਡਾ ਹਾਂ। ਜਿਵੇਂ ਮੈਂ ਤੁਹਾਡੇ ਪਿਤਾ ਦਾ ਸੇਵਕ ਸੀ, ਉਸੇ ਤਰ੍ਹਾਂ ਹੁਣ ਤੁਹਾਡਾ ਸੇਵਕ ਹਾਂ, ਤਦ ਤੂੰ ਮੇਰੇ ਲਈ ਅਹੀਥੋਫ਼ਲ ਦੀ ਸਲਾਹ ਨੂੰ ਨਿਸਫਲ ਕਰ ਸਕਦਾ ਹੈਂ। ਭਲਾ, ਤੇਰੇ ਨਾਲ ਸਾਦੋਕ ਅਤੇ ਅਬਯਾਥਾਰ ਦੋਵੇਂ ਜਾਜਕ ਨਹੀਂ ਹਨ? ਜੋ ਕੁਝ ਤੂੰ ਰਾਜਾ ਦੇ ਘਰ ਵਿੱਚ ਸੁਣੇਗਾ, ਸੋ ਸਾਦੋਕ ਅਤੇ ਅਬਯਥਾਰ ਜਾਜਕਾਂ ਨੂੰ ਦੱਸ ਦੇਵੀਂ। ਵੇਖੋ, ਉਨ੍ਹਾਂ ਦੇ ਨਾਲ ਉਨ੍ਹਾਂ ਦੇ ਦੋ ਪੁੱਤਰ ਵੀ ਹਨ ਅਰਥਾਤ ਸਾਦੋਕ ਦਾ ਪੁੱਤਰ ਅਹੀਮਅਸ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਯੋਨਾਥਾਨ। ਫਿਰ ਜੋ ਕੁਝ ਤੁਸੀਂ ਸੁਣੋ ਸੋ ਉਨ੍ਹਾਂ ਦੇ ਰਾਹੀਂ ਮੈਨੂੰ ਅਖਵਾ ਘੱਲਣਾ। ਸੋ ਹੂਸ਼ਈ, ਦਾਊਦ ਦਾ ਮਿੱਤਰ ਸ਼ਹਿਰ ਨੂੰ ਆਇਆ ਅਤੇ ਅਬਸ਼ਾਲੋਮ ਵੀ ਯਰੂਸ਼ਲਮ ਸ਼ਹਿਰ ਵਿੱਚ ਆ ਪਹੁੰਚਿਆ।
2 ਸਮੂ 16:16–17ਤਦ ਅਜਿਹਾ ਹੋਇਆ ਕਿ ਜਦ ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਤਾਂ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਰਾਜਾ ਜੀਉਂਦਾ ਰਹੇ, ਰਾਜਾ ਜੀਉਂਦਾ ਰਹੇ! ਅਬਸ਼ਾਲੋਮ ਨੇ ਹੂਸ਼ਈ ਨੂੰ ਆਖਿਆ, ਭਲਾ, ਤੂੰ ਆਪਣੇ ਮਿੱਤਰ ਉੱਤੇ ਇਹੋ ਕਿਰਪਾ ਕੀਤੀ? ਤੂੰ ਆਪਣੇ ਮਿੱਤਰ ਨਾਲ ਕਿਉਂ ਨਹੀਂ ਗਿਆ?
- ਗਿੱਤੀ ਇੱਤਈ ਭੱਜਦੇ ਦਾਊਦ ਨੂੰ ਛੱਡਣ ਤੋਂ ਨਾਂਹ ਕਰਦਾ ਹੈ2 ਸਮੂ 15:19–21
ਆਇਤਾਂ
2 ਸਮੂ 15:19–21ਤਦ ਰਾਜਾ ਨੇ ਗਿੱਤੀ ਇੱਤਈ ਨੂੰ ਆਖਿਆ, ਤੂੰ ਸਾਡੇ ਨਾਲ ਕਿਉਂ ਆਇਆ ਹੈ? ਤੂੰ ਮੁੜ ਜਾ ਅਤੇ ਰਾਜਾ ਨਾਲ ਰਹਿ ਕਿਉਂ ਜੋ ਤੂੰ ਪਰਦੇਸੀ ਹੈਂ ਅਤੇ ਆਪਣੇ ਦੇਸ਼ ਵਿੱਚੋਂ ਕੱਢਿਆ ਹੋਇਆ ਵੀ ਹੈਂ ਆਪਣੇ ਸਥਾਨ ਨੂੰ ਮੁੜ ਜਾ! ਕੱਲ ਹੀ ਤਾਂ ਤੂੰ ਆਇਆ ਹੈਂ ਅਤੇ ਭਲਾ, ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਉੱਧਰ ਲੈ ਕੇ ਫਿਰਾਂ ਕਿਉਂ ਜੋ ਮੇਰੇ ਲਈ ਕੋਈ ਜਗ੍ਹਾ ਨਹੀਂ ਜਿੱਥੇ ਮੈਂ ਜਾਂਵਾਂ? ਸੋ ਤੂੰ ਮੁੜ ਜਾ ਅਤੇ ਆਪਣੇ ਭਰਾਵਾਂ ਨੂੰ ਵੀ ਲੈ ਜਾ ਅਤੇ ਦਯਾ ਅਤੇ ਸਚਿਆਈ ਤੇਰੇ ਨਾਲ ਹੋਵੇ। ਤਦ ਇੱਤਈ ਨੇ ਰਾਜਾ ਨੂੰ ਉੱਤਰ ਦੇ ਕੇ ਆਖਿਆ, ਜੀਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਰਾਜਾ ਦੀ ਜਿੰਦ ਦੀ ਸਹੁੰ ਜਿੱਥੇ ਕਿਤੇ ਮੇਰਾ ਰਾਜਾ ਜਾਵੇ, ਭਾਵੇਂ ਮਰਿਆ ਹੋਵੇ ਭਾਵੇਂ ਜੀਉਂਦਾ ਉੱਥੇ ਤੁਹਾਡਾ ਦਾਸ ਵੀ ਜ਼ਰੂਰ ਨਾਲ ਜਾਵੇਗਾ।
- ਰਾਜਾ ਅਹਜ਼ਯਾਹ ਜ਼ਖ਼ਮੀ ਰਾਜੇ ਯੋਰਾਮ ਦਾ ਪਤਾ ਲੈਣ ਜਾਂਦਾ ਹੈ2 ਰਾਜਾ 8:28–29
ਆਇਤਾਂ
2 ਰਾਜਾ 8:28–29ਉਹ ਅਹਾਬ ਦੇ ਪੁੱਤਰ ਯੋਰਾਮ ਦੇ ਨਾਲ ਰਾਮੋਥ ਗਿਲਆਦ ਵਿੱਚ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫੱਟੜ ਕੀਤਾ। ਅਤੇ ਰਾਜਾ ਯੋਰਾਮ ਮੁੜ ਗਿਆ ਕਿ ਯਿਜ਼ਰਏਲ ਵਿੱਚ ਉਨ੍ਹਾਂ ਜ਼ਖਮਾਂ ਦਾ ਇਲਾਜ ਕਰਾਵੇ, ਜਿਹੜੇ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਦੇ ਸਮੇਂ ਰਾਮਾਹ ਵਿੱਚ ਅਰਾਮੀਆਂ ਦੇ ਹੱਥੋਂ ਲੱਗੇ ਸਨ। ਅਤੇ ਯਹੂਦਾਹ ਦੇ ਰਾਜਾ ਯਹੋਰਾਮ ਦਾ ਪੁੱਤਰ ਅਹਜ਼ਯਾਹ ਅਹਾਬ ਦੇ ਪੁੱਤਰ ਯੋਰਾਮ ਨੂੰ ਵੇਖਣ ਲਈ ਯਿਜ਼ਰਏਲ ਵਿੱਚ ਆਇਆ ਕਿਉਂ ਜੋ ਉਹ ਬਿਮਾਰ ਸੀ।
- ਅੱਯੂਬ ਦੇ ਤਿੰਨ ਮਿੱਤਰ ਸੱਤ ਦਿਨ ਚੁੱਪ-ਚਾਪ ਉਸ ਦੇ ਨਾਲ ਬੈਠੇ ਰਹਿੰਦੇ ਹਨਅੱਯੂਬ 2:11–13
ਆਇਤਾਂ
ਅੱਯੂਬ 2:11–13ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਆ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ। ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ। ਉਹ ਸੱਤ ਦਿਨ ਅਤੇ ਸੱਤ ਰਾਤ ਜ਼ਮੀਨ ਉੱਤੇ ਉਸ ਦੇ ਨਾਲ ਬੈਠੇ ਰਹੇ, ਪਰ ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਸੀ।
- ਦਾਨੀਏਲ ਰਾਜੇ ਤੋਂ ਆਪਣੇ ਤਿੰਨ ਮਿੱਤਰਾਂ ਨੂੰ ਉੱਚੇ ਅਹੁਦੇ ਦੇਣ ਦੀ ਬੇਨਤੀ ਕਰਦਾ ਹੈਦਾਨੀ 2:17–18, ਦਾਨੀ 2:49
ਆਇਤਾਂ
ਦਾਨੀ 2:17–18ਤਦ ਦਾਨੀਏਲ ਨੇ ਘਰ ਜਾ ਕੇ ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਆਪਣੇ ਸਾਥੀਆਂ ਨੂੰ ਦੱਸਿਆ, ਤਾਂ ਜੋ ਉਹ ਇਸ ਭੇਤ ਦੇ ਵਿਖੇ ਅਕਾਸ਼ ਦੇ ਪਰਮੇਸ਼ੁਰ ਤੋਂ ਦਯਾ ਮੰਗਣ ਕਿ ਦਾਨੀਏਲ ਤੇ ਉਹ ਦੇ ਸਾਥੀ ਬਾਬਲ ਦੇ ਦੂਜੇ ਵਿਦਵਾਨਾਂ ਦੇ ਨਾਲ ਨਾਸ ਨਾ ਹੋਣ।
ਦਾਨੀ 2:49ਤਦ ਦਾਨੀਏਲ ਨੇ ਰਾਜੇ ਅੱਗੇ ਬੇਨਤੀ ਕੀਤੀ ਅਤੇ ਉਹ ਨੇ ਸ਼ਦਰਕ, ਮੇਸ਼ਕ ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਦੇ ਵਿਹਾਰਾਂ ਉੱਤੇ ਨਿਯੁਕਤ ਕੀਤਾ ਪਰ ਦਾਨੀਏਲ ਰਾਜੇ ਦੇ ਦਰਬਾਰ ਵਿੱਚ ਹੀ ਰਿਹਾ।
- ਯਿਸੂ ਮਾਰਥਾ, ਉਸ ਦੀ ਭੈਣ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀਲੂਕਾ 10:38–39, ਯੂਹ 11:5, ਯੂਹ 11:11
ਆਇਤਾਂ
ਲੂਕਾ 10:38–39ਫੇਰ ਜਦ ਉਹ ਚੱਲੇ ਜਾਂਦੇ ਸਨ ਤਾਂ ਉਹ ਇੱਕ ਪਿੰਡ ਵਿੱਚ ਪਹੁੰਚੇ ਅਤੇ ਮਾਰਥਾ ਨਾਮ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਉਤਾਰਿਆ। ਅਤੇ ਮਰਿਯਮ ਨਾਮਕ ਉਸ ਦੀ ਇੱਕ ਭੈਣ ਸੀ ਜਿਹੜੀ ਪ੍ਰਭੂ ਦੇ ਚਰਨਾਂ ਕੋਲ ਬੈਠ ਕੇ ਉਸ ਦਾ ਬਚਨ ਸੁਣਦੀ ਸੀ।
ਯੂਹ 11:5ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ।
ਯੂਹ 11:11ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ।”
- ਪੌਲੁਸ ਦਾ ਭਣੇਵਾਂ ਉਸ ਨੂੰ ਸਾਜਿਸ਼ ਬਾਰੇ ਖ਼ਬਰਦਾਰ ਕਰਦਾ ਹੈਰਸੂਲਾਂ 23:16
ਆਇਤਾਂ
ਰਸੂਲਾਂ 23:16ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।
- ਪ੍ਰਿਸਕਿੱਲਾ ਅਤੇ ਅਕੂਲਾ ਨੇ ਪੌਲੁਸ ਲਈ ਆਪਣੀਆਂ ਜਾਨਾਂ ਜੋਖਮ ਵਿੱਚ ਪਾਈਆਂਰੋਮ 16:3–4
ਆਇਤਾਂ
ਰੋਮ 16:3–4ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ। ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ।
- ਪੌਲੁਸ ਤਿਮੋਥਿਉਸ ਬਾਰੇ: “ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ”ਫਿਲਿੱ 2:19–22
ਆਇਤਾਂ
ਫਿਲਿੱ 2:19–22ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ। ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ। ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ। ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ।
- ਇਪਾਫ਼ਰੋਦੀਤੁਸ — ਪੌਲੁਸ ਦਾ ਭਰਾ, ਨਾਲ ਦਾ ਕਾਮਾ ਅਤੇ ਨਾਲ ਦਾ ਸਿਪਾਹੀਫਿਲਿੱ 2:25
ਆਇਤਾਂ
ਫਿਲਿੱ 2:25ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ