ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਦੈਂਤ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 29 ਹਿੱਸੇ, ਸਤਰ-ਦਰ-ਸਤਰ।
- ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨਉਤ 6:4
ਆਇਤਾਂ
ਉਤ 6:4ਉਨ੍ਹਾਂ ਦਿਨਾਂ ਵਿੱਚ ਧਰਤੀ ਉੱਤੇ ਦੈਂਤ ਵੱਸਦੇ ਸਨ ਅਤੇ ਇਸ ਤੋਂ ਬਾਅਦ ਜਦ ਪਰਮੇਸ਼ੁਰ ਦੇ ਪੁੱਤਰ ਆਦਮੀ ਦੀਆਂ ਧੀਆਂ ਕੋਲ ਆਏ ਅਤੇ ਉਨ੍ਹਾਂ ਨੇ ਉਨ੍ਹਾਂ ਲਈ ਜੋ ਪੁੱਤਰ ਜਣੇ ਉਹ ਸੂਰਬੀਰ ਸਨ ਜਿਹੜੇ ਸ਼ੁਰੂ ਤੋਂ ਪ੍ਰਸਿੱਧ ਹੋਏ।
- ਜਸੂਸ: ਅਸੀਂ ਅਨਾਕ ਦੀ ਅੰਸ ਦੇ ਸਾਹਮਣੇ ਟਿੱਡਿਆਂ ਵਰਗੇ ਜਾਪਦੇ ਸੀਗਿਣ 13:32–33
ਆਇਤਾਂ
ਗਿਣ 13:32–33ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ। ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।
- ਅਨਾਕੀ: ਬਲਵੰਤ ਅਤੇ ਉੱਚੇ-ਲੰਮੇ ਲੋਕਬਿਵ 1:28, ਬਿਵ 9:2
ਆਇਤਾਂ
ਬਿਵ 1:28ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”
ਬਿਵ 9:2ਉਹ ਕੌਮ ਵੱਡੀ ਅਤੇ ਉਸ ਦੇ ਲੋਕ ਉੱਚੇ-ਲੰਮੇ ਹਨ, ਅਰਥਾਤ ਅਨਾਕੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ ਅਤੇ ਜਿਨ੍ਹਾਂ ਦੇ ਵਿਖੇ ਤੁਸੀਂ ਸੁਣਿਆ ਹੈ ਕਿ ਅਨਾਕੀਆਂ ਦੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
- ਅਨਾਕੀਆਂ ਵਰਗੇ ਉੱਚੇ-ਲੰਮੇ ਏਮੀ ਮੋਆਬ ਵਿੱਚ ਵੱਸਦੇ ਸਨਬਿਵ 2:10–11
ਆਇਤਾਂ
ਬਿਵ 2:10–11ਪਹਿਲੇ ਸਮਿਆਂ ਵਿੱਚ ਉੱਥੇ ਏਮੀ ਵੱਸਦੇ ਸਨ, ਇਹ ਲੋਕ ਅਨਾਕੀਆਂ ਵਰਗੇ ਵੱਡੇ-ਵੱਡੇ ਅਤੇ ਉੱਚੇ-ਲੰਮੇ ਸਨ। ਅਨਾਕੀਆਂ ਦੀ ਤਰ੍ਹਾਂ ਇਹ ਲੋਕ ਵੀ ਰਫ਼ਾਈਮ ਗਿਣੇ ਜਾਂਦੇ ਸਨ, ਪਰ ਮੋਆਬੀ ਉਨ੍ਹਾਂ ਨੂੰ ਏਮੀ ਆਖਦੇ ਸਨ।
- ਅੰਮੋਨੀ ਆਪਣੇ ਦੇਸ਼ ਦੇ ਰਫ਼ਾਈਆਂ ਨੂੰ ਜ਼ਮ ਜ਼ੁੰਮੀ ਆਖਦੇ ਸਨਬਿਵ 2:20–21
ਆਇਤਾਂ
ਬਿਵ 2:20–21(ਉਹ ਵੀ ਰਫ਼ਾਈਆਂ ਦੀ ਧਰਤੀ ਗਿਣੀ ਗਈ। ਰਫ਼ਾਈ ਪਹਿਲੇ ਸਮਿਆਂ ਵਿੱਚ ਉੱਥੇ ਵੱਸਦੇ ਸਨ, ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ) ਇਹ ਲੋਕ ਵੀ ਅਨਾਕੀਆਂ ਦੀ ਤਰ੍ਹਾਂ ਗਿਣਤੀ ਵਿੱਚ ਬਹੁਤ ਸਾਰੇ ਅਤੇ ਵੱਡੇ ਅਤੇ ਉੱਚੇ-ਲੰਮੇ ਸਨ, ਪਰ ਯਹੋਵਾਹ ਨੇ ਉਹਨਾਂ ਨੂੰ ਅੰਮੋਨੀਆਂ ਦੇ ਅੱਗਿਓਂ ਨਾਸ ਕਰ ਕੇ ਕੱਢ ਦਿੱਤਾ ਅਤੇ ਉਹ ਆਪ ਉਹਨਾਂ ਦੇ ਸਥਾਨ ਤੇ ਵੱਸ ਗਏ,
- ਕਦਾਰਲਾਓਮਰ ਨੇ ਰਫ਼ਾਈਆਂ, ਜ਼ੂਜ਼ੀਆਂ ਅਤੇ ਏਮੀਆਂ ਨੂੰ ਹਰਾਇਆਉਤ 14:5
ਆਇਤਾਂ
ਉਤ 14:5ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ,
ਬਾਸ਼ਾਨ ਦਾ ਓਗ
- ਬਾਸ਼ਾਨ ਦਾ ਰਾਜਾ ਓਗ ਰਫ਼ਾਈਆਂ ਵਿੱਚੋਂ ਆਖ਼ਰੀ ਬਚਿਆ ਸੀਬਿਵ 3:11, ਯਹੋਸ਼ੁ 12:4
ਆਇਤਾਂ
ਬਿਵ 3:11ਸਿਰਫ਼ ਬਾਸ਼ਾਨ ਦਾ ਰਾਜਾ ਓਗ ਹੀ ਰਫ਼ਾਈਆਂ ਦੇ ਬਚੇ ਹੋਇਆਂ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਜੋ ਲੋਹੇ ਦਾ ਸੀ, ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ? ਮਨੁੱਖ ਦੇ ਹੱਥ ਅਨੁਸਾਰ ਉਸ ਦੀ ਲੰਬਾਈ ਨੌਂ ਹੱਥ ਅਤੇ ਚੌੜਾਈ ਚਾਰ ਹੱਥ ਸੀ।
ਯਹੋਸ਼ੁ 12:4ਅਤੇ ਬਾਸ਼ਾਨ ਦੇ ਰਾਜੇ ਓਗ ਦੀ ਹੱਦ ਜਿਹੜਾ ਰਫ਼ਾਈਆਂ ਦੇ ਬਕੀਏ ਦਾ ਸੀ, ਉਹ ਅਸ਼ਤਾਰੋਥ ਅਤੇ ਅਦਰਈ ਵਿੱਚ ਵੱਸਦਾ ਸੀ।
- ਉਸ ਦਾ ਲੋਹੇ ਦਾ ਪਲੰਘ ਨੌਂ ਹੱਥ ਲੰਮਾ ਅਤੇ ਚਾਰ ਹੱਥ ਚੌੜਾ ਸੀਬਿਵ 3:11
ਆਇਤਾਂ
ਬਿਵ 3:11ਸਿਰਫ਼ ਬਾਸ਼ਾਨ ਦਾ ਰਾਜਾ ਓਗ ਹੀ ਰਫ਼ਾਈਆਂ ਦੇ ਬਚੇ ਹੋਇਆਂ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਜੋ ਲੋਹੇ ਦਾ ਸੀ, ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ? ਮਨੁੱਖ ਦੇ ਹੱਥ ਅਨੁਸਾਰ ਉਸ ਦੀ ਲੰਬਾਈ ਨੌਂ ਹੱਥ ਅਤੇ ਚੌੜਾਈ ਚਾਰ ਹੱਥ ਸੀ।
- ਇਸਰਾਏਲ ਨੇ ਅਦਰਈ ਵਿੱਚ ਓਗ ਨੂੰ ਹਰਾਇਆ ਅਤੇ ਉਸ ਦੇ ਸੱਠ ਸ਼ਹਿਰ ਲੈ ਲਏਗਿਣ 21:33–35, ਬਿਵ 3:1–4
ਆਇਤਾਂ
ਗਿਣ 21:33–35ਫੇਰ ਮੁੜ ਕੇ ਉਹ ਬਾਸ਼ਾਨ ਦੇ ਰਾਹ ਤੋਂ ਉਤਾਹਾਂ ਨੂੰ ਗਏ ਅਤੇ ਓਗ ਬਾਸ਼ਾਨ ਦਾ ਰਾਜਾ ਅਤੇ ਉਸ ਦੀ ਸਾਰੀ ਪਰਜਾ ਉਹਨਾਂ ਦਾ ਸਾਹਮਣਾ ਕਰਨ ਲਈ ਬਾਹਰ ਆਈ ਅਤੇ ਅਦਰਈ ਵਿੱਚ ਉਨ੍ਹਾਂ ਦੇ ਨਾਲ ਯੁੱਧ ਕੀਤਾ। ਪਰ ਯਹੋਵਾਹ ਨੇ ਮੂਸਾ ਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਤੇ ਉਸ ਦੇ ਦੇਸ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਕਰੇਂਗਾ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ ਜੋ ਹਸ਼ਬੋਨ ਵਿੱਚ ਵੱਸਦਾ ਸੀ। ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।
ਬਿਵ 3:1–4ਫੇਰ ਅਸੀਂ ਮੁੜ ਕੇ ਬਾਸ਼ਾਨ ਦੇ ਰਾਹ ਤੋਂ ਉੱਪਰ ਚੱਲੇ ਅਤੇ ਬਾਸ਼ਾਨ ਦਾ ਰਾਜਾ ਓਗ ਆਪਣੇ ਸਾਰੇ ਲੋਕਾਂ ਦੇ ਨਾਲ ਸਾਡਾ ਸਾਹਮਣਾ ਕਰਨ ਨੂੰ ਨਿੱਕਲਿਆ ਤਾਂ ਜੋ ਅਦਰਈ ਵਿੱਚ ਸਾਡੇ ਨਾਲ ਯੁੱਧ ਕਰੇ। ਯਹੋਵਾਹ ਨੇ ਮੈਨੂੰ ਆਖਿਆ, “ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ, ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ, ਜੋ ਹਸ਼ਬੋਨ ਵਿੱਚ ਵੱਸਦਾ ਸੀ।” ਇਸ ਤਰ੍ਹਾਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਸਾਡੇ ਹੱਥ ਵਿੱਚ ਦੇ ਦਿੱਤਾ ਅਤੇ ਅਸੀਂ ਉਸ ਨੂੰ ਅਜਿਹਾ ਮਾਰਿਆ ਕਿ ਉਸ ਦਾ ਕੱਖ ਵੀ ਨਾ ਰਿਹਾ। ਉਸੇ ਸਮੇਂ ਅਸੀਂ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਅਜਿਹਾ ਇੱਕ ਨਗਰ ਵੀ ਨਹੀਂ ਸੀ ਜਿਹੜਾ ਅਸੀਂ ਉਨ੍ਹਾਂ ਤੋਂ ਨਾ ਲਿਆ ਹੋਵੇ, ਅਰਥਾਤ ਅਰਗੋਬ ਦੇ ਸਾਰੇ ਇਲਾਕੇ ਦੇ ਸੱਠ ਸ਼ਹਿਰ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਸਨ।
- ਉਸ ਦਾ ਦੇਸ਼ ਰਊਬੇਨ, ਗਾਦ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਮਿਲਿਆਗਿਣ 32:33, ਬਿਵ 29:7–8
ਆਇਤਾਂ
ਗਿਣ 32:33ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਦੇ ਰਾਜ ਨੂੰ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਰਾਜ ਨੂੰ ਦੇ ਦਿੱਤਾ ਅਤੇ ਉਸ ਦੇ ਆਲੇ-ਦੁਆਲੇ ਦੇ ਦੇਸਾਂ ਦੇ ਸ਼ਹਿਰ ਵੀ ਉਹਨਾਂ ਨੂੰ ਦਿੱਤੇ।
ਬਿਵ 29:7–8ਜਦ ਤੁਸੀਂ ਇਸ ਸਥਾਨ ਉੱਤੇ ਆਏ, ਤਦ ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਯੁੱਧ ਕਰਨ ਨੂੰ ਨਿੱਕਲੇ ਅਤੇ ਅਸੀਂ ਉਨ੍ਹਾਂ ਨੂੰ ਮਾਰਿਆ, ਅਸੀਂ ਉਨ੍ਹਾਂ ਦਾ ਦੇਸ਼ ਲੈ ਕੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਵਿਰਾਸਤ ਵਿੱਚ ਦੇ ਦਿੱਤਾ।
ਹਬਰੋਨ ਅਤੇ ਅਨਾਕੀ
- ਹਬਰੋਨ ਪਹਿਲਾਂ ਕਿਰਯਥ-ਅਰਬਾ ਸੀ, ਜੋ ਅਨਾਕੀਆਂ ਵਿੱਚ ਸਭ ਤੋਂ ਵੱਡੇ ਅਰਬਾ ਦੇ ਨਾਮ ਉੱਤੇ ਸੀਯਹੋਸ਼ੁ 14:15, ਯਹੋਸ਼ੁ 15:13
ਆਇਤਾਂ
ਯਹੋਸ਼ੁ 14:15ਅਤੇ ਹਬਰੋਨ ਦਾ ਨਾਮ ਇਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫਿਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।
ਯਹੋਸ਼ੁ 15:13ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।
- ਕਾਲੇਬ ਨੇ ਅਨਾਕ ਦੇ ਤਿੰਨ ਪੁੱਤਰਾਂ ਨੂੰ ਕੱਢ ਦਿੱਤਾ: ਸ਼ੇਸ਼ਈ, ਅਹੀਮਾਨ, ਤਲਮਈਯਹੋਸ਼ੁ 15:14, ਨਿਆਂਈ 1:20
ਆਇਤਾਂ
ਯਹੋਸ਼ੁ 15:14ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ
ਨਿਆਂਈ 1:20ਤਦ ਉਨ੍ਹਾਂ ਨੇ ਮੂਸਾ ਦੇ ਬਚਨ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਉੱਥੋਂ ਕੱਢ ਦਿੱਤਾ।
- ਯਹੋਸ਼ੁਆ ਨੇ ਅਨਾਕੀਆਂ ਨੂੰ ਮਿਟਾ ਦਿੱਤਾ; ਕੁਝ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਬਚ ਰਹੇਯਹੋਸ਼ੁ 11:21–22
ਆਇਤਾਂ
ਯਹੋਸ਼ੁ 11:21–22ਫਿਰ ਉਸੇ ਸਮੇਂ ਯਹੋਸ਼ੁਆ ਨੇ ਆਣ ਕੇ ਅਨਾਕੀਆਂ ਨੂੰ ਪਹਾੜੀ ਦੇਸ ਵਿੱਚੋਂ ਵੱਢ ਸੁੱਟਿਆ ਅਰਥਾਤ ਹਬਰੋਨ, ਦਬੀਰ, ਅਨਾਬ ਅਤੇ ਯਹੂਦਾਹ ਦੇ ਸਾਰੇ ਪਹਾੜੀ ਦੇਸ ਅਤੇ ਇਸਰਾਏਲ ਦੇ ਸਾਰੇ ਪਹਾੜੀ ਦੇਸ ਤੋਂ ਯਹੋਸ਼ੁਆ ਨੇ ਉਹਨਾਂ ਦਾ ਨਾਲੇ ਉਹਨਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਸੁੱਟਿਆ। ਇਸਰਾਏਲੀਆਂ ਦੇ ਦੇਸ ਵਿੱਚ ਕੋਈ ਅਨਾਕੀ ਬਾਕੀ ਨਾ ਰਿਹਾ, ਕੇਵਲ ਅੱਜ਼ਾਹ, ਗਥ ਅਤੇ ਅਸ਼ਦੋਦ ਵਿੱਚ ਕੁਝ ਬਾਕੀ ਰਹਿ ਗਏ।
ਗੋਲਿਅਥ ਅਤੇ ਉਸ ਦੇ ਸਾਕ
- ਗਥ ਦੇ ਗੋਲਿਅਥ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਸੀ1 ਸਮੂ 17:4
ਆਇਤਾਂ
1 ਸਮੂ 17:4ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ।
- ਉਸ ਦੀ ਸੰਜੋ ਦਾ ਭਾਰ ਪੰਜ ਹਜ਼ਾਰ ਸ਼ਕਲ ਸੀ1 ਸਮੂ 17:5
ਆਇਤਾਂ
1 ਸਮੂ 17:5ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ ਪਿੱਤਲ ਦੀ ਸੀ।
- ਉਸ ਦੇ ਬਰਛੇ ਦੇ ਫਲ ਦਾ ਭਾਰ ਛੇ ਸੌ ਸ਼ਕਲ ਸੀ1 ਸਮੂ 17:7
ਆਇਤਾਂ
1 ਸਮੂ 17:7ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।
- ਉਹ ਚਾਲ੍ਹੀ ਦਿਨ ਹਰ ਸਵੇਰ ਅਤੇ ਸ਼ਾਮ ਬਾਹਰ ਨਿੱਕਲਦਾ ਰਿਹਾ1 ਸਮੂ 17:16
ਆਇਤਾਂ
1 ਸਮੂ 17:16ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ।
- ਦਾਊਦ ਨੇ ਗੋਪੀਆ ਅਤੇ ਪੱਥਰ ਨਾਲ ਉਸ ਨੂੰ ਮਾਰ ਸੁੱਟਿਆ1 ਸਮੂ 17:49–50
ਆਇਤਾਂ
1 ਸਮੂ 17:49–50ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫ਼ਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ! ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।
- ਗੋਲਿਅਥ ਦੀ ਤਲਵਾਰ ਬਾਅਦ ਵਿੱਚ ਕੱਪੜੇ ਵਿੱਚ ਲਪੇਟ ਕੇ ਏਫ਼ੋਦ ਦੇ ਪਿੱਛੇ ਰੱਖੀ ਹੋਈ ਸੀ1 ਸਮੂ 21:9
ਆਇਤਾਂ
1 ਸਮੂ 21:9ਸੋ ਜਾਜਕ ਨੇ ਆਖਿਆ, ਫ਼ਲਿਸਤੀ ਗੋਲਿਅਥ ਦੀ ਤਲਵਾਰ ਜਿਸ ਨੂੰ ਤੂੰ ਏਲਾਹ ਦੀ ਘਾਟੀ ਵਿੱਚ ਮਾਰਿਆ ਸੀ ਵੇਖ ਉਹ ਇੱਕ ਕੱਪੜੇ ਦੇ ਵਿੱਚ ਲਪੇਟੀ ਹੋਈ ਏਫ਼ੋਦ ਦੇ ਪਿੱਛੇ ਹੈ। ਜੇ ਤੈਨੂੰ ਉਹ ਦੀ ਲੋੜ ਹੈ ਤਾਂ ਲੈ ਲੈ ਕਿਉਂ ਜੋ ਉਹ ਦੇ ਬਿਨ੍ਹਾਂ ਹੋਰ ਇੱਥੇ ਕੋਈ ਹੋਰ ਤਲਵਾਰ ਨਹੀਂ। ਤਦ ਦਾਊਦ ਬੋਲਿਆ, ਉਸ ਦੇ ਵਰਗੀ ਤਾਂ ਹੋਰ ਕੋਈ ਹੈ ਹੀ ਨਹੀਂ। ਉਹੋ ਮੈਨੂੰ ਦੇ।
- ਇਸ਼ਬੀ-ਬਨੋਬ ਦੇ ਪਿੱਤਲ ਦੇ ਬਰਛੇ ਦਾ ਭਾਰ ਤਿੰਨ ਸੌ ਸ਼ਕਲ ਸੀ; ਅਬੀਸ਼ਈ ਨੇ ਉਸ ਨੂੰ ਮਾਰਿਆ2 ਸਮੂ 21:16–17
ਆਇਤਾਂ
2 ਸਮੂ 21:16–17ਉਸ ਵੇਲੇ ਦੈਂਤ ਦੇ ਪੁੱਤਰਾਂ ਵਿੱਚੋਂ ਇਸ਼ਬੀ-ਬਨੋਬ ਨੇ ਜਿਸ ਦੇ ਬਰਛੇ ਦਾ ਫਲ ਤੋਲ ਵਿੱਚ ਪੋਣੇ ਚਾਰ ਸੇਰ ਪਿੱਤਲ ਦਾ ਸੀ ਉਹ ਇੱਕ ਨਵੀਂ ਤਲਵਾਰ ਬੰਨ੍ਹ ਕੇ ਦਾਊਦ ਨੂੰ ਮਾਰਨਾ ਚਾਹੁੰਦਾ ਸੀ। ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਦਾਊਦ ਦੀ ਸਹਾਇਤਾ ਕੀਤੀ ਅਤੇ ਉਸ ਨੇ ਫ਼ਲਿਸਤੀ ਨੂੰ ਮਾਰ ਕੇ ਵੱਢ ਸੁੱਟਿਆ। ਤਦ ਦਾਊਦ ਦੇ ਲੋਕਾਂ ਨੇ ਉਹ ਦੇ ਨਾਲ ਸਹੁੰ ਖਾ ਕੇ ਆਖਿਆ, ਤੁਸੀਂ ਫਿਰ ਕਦੀ ਸਾਡੇ ਨਾਲ ਲੜਾਈ ਵਿੱਚ ਨਾ ਨਿੱਕਲੋ ਕਿਤੇ ਇਸਰਾਏਲ ਦਾ ਦੀਵਾ ਨਾ ਬੁਝ ਜਾਵੇ।
- ਅਲਹਨਾਨ ਨੇ ਗੋਲਿਅਥ ਦੇ ਭਰਾ ਲਹਮੀ ਨੂੰ ਮਾਰਿਆ1 ਇਤ 20:5
ਆਇਤਾਂ
1 ਇਤ 20:5ਫ਼ਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ, ਮਾਰ ਸੁੱਟਿਆ।
- ਗਥ ਵਿੱਚ ਇੱਕ ਮਨੁੱਖ ਦੇ ਹਰ ਹੱਥ ਵਿੱਚ ਛੇ ਉਂਗਲੀਆਂ ਅਤੇ ਹਰ ਪੈਰ ਵਿੱਚ ਛੇ ਉਂਗਲਾਂ ਸਨ2 ਸਮੂ 21:20–21, 1 ਇਤ 20:6–7
ਆਇਤਾਂ
2 ਸਮੂ 21:20–21ਫਿਰ ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਮਨੁੱਖ ਸੀ। ਉਹ ਦੇ ਇੱਕ-ਇੱਕ ਹੱਥ ਵਿੱਚ ਛੇ-ਛੇ ਉਂਗਲੀਆਂ ਅਤੇ ਇੱਕ-ਇੱਕ ਪੈਰ ਵਿੱਚ ਵੀ ਛੇ-ਛੇ ਉਂਗਲੀਆਂ ਸਨ ਅਰਥਾਤ ਚੌਵੀ ਉਂਗਲੀਆਂ ਸਨ ਅਤੇ ਇਹ ਵੀ ਦੈਂਤ ਦੇ ਵੰਸ਼ ਵਿੱਚੋਂ ਸੀ। ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।
1 ਇਤ 20:6–7ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਯੋਧਾ ਸੀ, ਜਿਸ ਦੇ ਹੱਥਾਂ ਪੈਰਾਂ ਦੀਆਂ ਛੇ-ਛੇ ਉਂਗਲੀਆਂ ਅਰਥਾਤ ਉਸ ਦੀਆਂ ਚੌਵੀ ਉਂਗਲੀਆਂ ਸਨ ਅਤੇ ਉਹ ਰਫ਼ਾ ਦੇ ਵੰਸ਼ ਵਿੱਚੋਂ ਸੀ। ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ