ਪੜਚੋਲ › ਵਿਸ਼ੇ › ਹੱਦੋਂ ਵੱਧ ਖਾਣਾ
ਰੋਜ਼ਾਨਾ ਜੀਵਨ
ਬਾਈਬਲ ਵਿੱਚ ਹੱਦੋਂ ਵੱਧ ਖਾਣਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 18 ਹਿੱਸੇ, ਸਤਰ-ਦਰ-ਸਤਰ।
- ਹਾਕਮ ਨਾਲ ਭੋਜਨ ਕਰ ਰਿਹਾ ਹੈਂ? ਆਪਣੇ ਗਲੇ ਉੱਤੇ ਛੁਰੀ ਰੱਖਕਹਾ 23:1–3
ਆਇਤਾਂ
ਕਹਾ 23:1–3ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰ੍ਹਾਂ ਸੋਚ ਕਿ ਤੇਰੇ ਸਾਹਮਣੇ ਕੀ ਹੈ। ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ! ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
- ਜੇ ਤੈਨੂੰ ਸ਼ਹਿਦ ਲੱਭੇ, ਤਾਂ ਜਿੰਨਾ ਚਾਹੀਦਾ ਹੈ ਉੰਨਾ ਹੀ ਖਾਕਹਾ 25:16
ਆਇਤਾਂ
ਕਹਾ 25:16ਜੇ ਤੈਨੂੰ ਸ਼ਹਿਦ ਲੱਭਾ ਹੈ, ਤਾਂ ਜਿੰਨਾਂ ਤੈਨੂੰ ਲੋੜ ਹੈ ਓਨਾ ਹੀ ਖਾਹ, ਕਿਤੇ ਵਧੇਰੇ ਖਾ ਕੇ ਉਗਲੱਛ ਨਾ ਦੇਵੇਂ।
- ਪੇਟੂਆਂ ਦਾ ਸਾਥੀ ਆਪਣੇ ਪਿਤਾ ਨੂੰ ਸ਼ਰਮਿੰਦਾ ਕਰਦਾ ਹੈਕਹਾ 28:7
ਆਇਤਾਂ
ਕਹਾ 28:7ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।
- ਮਾਸ ਨਾਲ ਢਿੱਡ ਭਰਨ ਵਾਲਿਆਂ ਵਿੱਚ ਨਾ ਰਲਕਹਾ 23:20–21
ਆਇਤਾਂ
ਕਹਾ 23:20–21ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ, ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
- ਧੰਨ ਉਹ ਦੇਸ਼ ਜਿਸ ਦੇ ਸਰਦਾਰ ਠੀਕ ਵੇਲੇ ਖਾਂਦੇ ਹਨਉਪ 10:17
ਆਇਤਾਂ
ਉਪ 10:17ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।
- “ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ”ਯਸਾ 22:13, 1 ਕੁਰਿੰਥੀ 15:32
ਆਇਤਾਂ
ਯਸਾ 22:13ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲ਼ਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।
1 ਕੁਰਿੰਥੀ 15:32ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ
- ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਣਾ, ਲੇਲੇ ਅਤੇ ਵੱਛੇ ਖਾਣਾਆਮੋ 6:4
ਆਇਤਾਂ
ਆਮੋ 6:4“ਤੁਸੀਂ ਜੋ ਹਾਥੀ ਦੰਦ ਦੇ ਪਲੰਘਾਂ ਉੱਤੇ ਲੇਟਦੇ ਹੋ ਅਤੇ ਆਪਣੇ ਵਿਛਾਉਣਿਆਂ ਉੱਤੇ ਲੰਮੇ ਪੈਂਦੇ ਹੋ ਅਤੇ ਇੱਜੜ ਦੇ ਲੇਲੇ ਅਤੇ ਚੌਣੇ ਵਿੱਚੋਂ ਵੱਛੇ ਖਾਂਦੇ ਹੋ!
- ਧਨੀ ਮੂਰਖ: “ਸੁੱਖ ਮਨਾ, ਖਾ ਪੀ ਅਤੇ ਮੌਜ ਕਰ”ਲੂਕਾ 12:19–20
ਆਇਤਾਂ
ਲੂਕਾ 12:19–20ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ। ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ?
- “ਜਿਹਨਾਂ ਦਾ ਈਸ਼ਵਰ ਢਿੱਡ ਹੈ”ਫਿਲਿੱ 3:19
ਆਇਤਾਂ
ਫਿਲਿੱ 3:19ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।
- ਉਨ੍ਹਾਂ ਦਾ ਆਪਣਾ ਇੱਕ ਜਣਾ: “ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ”ਤੀਤੁ 1:12
ਆਇਤਾਂ
ਤੀਤੁ 1:12ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਹੀ ਨਬੀ ਸੀ, ਆਖਿਆ ਕਿ ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ।
ਉਦਾਹਰਣਾਂ
- ਭੁੱਖ ਨਾਲ ਨਿਢਾਲ ਏਸਾਓ ਲਾਲ ਦਾਲ ਲਈ ਆਪਣਾ ਪਹਿਲੌਠੇ ਦਾ ਹੱਕ ਵੇਚ ਦਿੰਦਾ ਹੈਉਤ 25:29–34
ਆਇਤਾਂ
ਉਤ 25:29–34ਇੱਕ ਦਿਨ ਯਾਕੂਬ ਦਾਲ ਪਕਾ ਰਿਹਾ ਸੀ ਅਤੇ ਏਸਾਓ ਮੈਦਾਨ ਵਿੱਚੋਂ ਥੱਕਿਆ ਹੋਇਆ ਆਇਆ। ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ। ਯਾਕੂਬ ਨੇ ਆਖਿਆ, ਤੂੰ ਅੱਜ ਆਪਣਾ ਪਹਿਲੌਠਾ ਹੋਣ ਦੇ ਹੱਕ ਨੂੰ ਮੈਨੂੰ ਵੇਚ ਦੇ। ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ? ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ। ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।
- ਇਸਰਾਏਲ ਮਿਸਰ ਦੀਆਂ ਮੱਛੀਆਂ, ਖੀਰਿਆਂ ਅਤੇ ਖ਼ਰਬੂਜਿਆਂ ਲਈ ਰੋਂਦਾ ਹੈਗਿਣ 11:4–6, ਜ਼ਬੂ 78:18
ਆਇਤਾਂ
ਗਿਣ 11:4–6ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ? ਅਸੀਂ ਉਨ੍ਹਾਂ ਮੱਛੀਆਂ ਨੂੰ ਚੇਤੇ ਕਰਦੇ ਹਾਂ ਜਿਹੜੀਆਂ ਅਸੀਂ ਮਿਸਰ ਵਿੱਚ ਮੁਫ਼ਤ ਖਾਂਦੇ ਸੀ ਅਤੇ ਖੀਰੇ, ਖ਼ਰਬੂਜੇ, ਹਰਾ ਪਿਆਜ਼, ਪਿਆਜ਼ ਅਤੇ ਲੱਸਣ। ਪਰ ਹੁਣ ਸਾਡੀ ਭੁੱਖ ਮਰ ਗਈ ਹੈ। ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿਸਦਾ!
ਜ਼ਬੂ 78:18ਉਨ੍ਹਾਂ ਨੇ ਆਪਣੇ ਖੁੱਦਿਆ ਲਈ ਭੋਜਨ ਮੰਗ ਕੇ ਆਪਣੇ ਮਨ ਵਿੱਚ ਪਰਮੇਸ਼ੁਰ ਦਾ ਪਰਤਾਵਾ ਕੀਤਾ।
- ਲੋਕ ਦੋ ਦਿਨ ਬਟੇਰੇ ਇਕੱਠੇ ਕਰਦੇ ਹਨ; ਫਿਰ ਮਰੀ ਆਉਂਦੀ ਹੈਗਿਣ 11:31–33
ਆਇਤਾਂ
ਗਿਣ 11:31–33ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ। ਤਦ ਪਰਜਾ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਅਤੇ ਸਾਰੇ ਦੂਜੇ ਦਿਨ ਉੱਠ ਕੇ ਉਨ੍ਹਾਂ ਬਟੇਰਿਆਂ ਨੂੰ ਇਕੱਠਾ ਕੀਤਾ ਅਤੇ ਜਿਸ ਘੱਟੋ-ਘੱਟ ਇਕੱਠੇ ਕੀਤੇ ਸਨ ਉਹ ਦੇ ਦਸ ਹੋਮਾਰ ਹੋਏ ਅਤੇ ਉਨ੍ਹਾਂ ਨੇ ਉਹਨਾਂ ਨੂੰ ਆਪਣੇ ਲਈ ਡੇਰੇ ਦੇ ਆਲੇ-ਦੁਆਲੇ ਖਿਲਾਰ ਦਿੱਤਾ। ਜਦ ਉਹ ਮਾਸ ਅਜੇ ਉਨ੍ਹਾਂ ਦੇ ਦੰਦਾਂ ਵਿੱਚ ਹੀ ਸੀ ਅਤੇ ਉਹ ਨੂੰ ਚੱਬਿਆ ਵੀ ਨਹੀਂ ਸੀ ਤਦ ਯਹੋਵਾਹ ਦਾ ਕ੍ਰੋਧ ਪਰਜਾ ਉੱਤੇ ਭੜਕ ਉੱਠਿਆ ਅਤੇ ਯਹੋਵਾਹ ਨੇ ਪਰਜਾ ਨੂੰ ਅੱਤ ਵੱਡੀ ਬਵਾ ਨਾਲ ਮਾਰਿਆ।
- ਏਲੀ ਦੇ ਪੁੱਤਰਾਂ ਦਾ ਸੇਵਕ ਤ੍ਰਿਸੂਲ ਨਾਲ ਮਾਸ ਕੱਢ ਲੈਂਦਾ ਹੈ1 ਸਮੂ 2:12–17
ਆਇਤਾਂ
1 ਸਮੂ 2:12–17ਹੁਣ ਏਲੀ ਦੇ ਪੁੱਤਰ ਦੁਸ਼ਟ ਸਨ। ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ। ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ। ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ। ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ! ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ।
- ਆਕੀ ਪੁੱਤਰ ਉੱਤੇ ਦੋਸ਼: “ਇਹ ਪੇਟੂ ਅਤੇ ਸ਼ਰਾਬੀ ਹੈ”ਬਿਵ 21:20
ਆਇਤਾਂ
ਬਿਵ 21:20ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ।”
- ਯਿਸੂ ਨੂੰ “ਇੱਕ ਪੇਟੂ ਅਤੇ ਸ਼ਰਾਬੀ” ਕਿਹਾ ਜਾਂਦਾ ਹੈਮੱਤੀ 11:19
ਆਇਤਾਂ
ਮੱਤੀ 11:19ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ