ਕੁਦਰਤ
ਬਾਈਬਲ ਵਿੱਚ ਬੱਕਰੀਆਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 34 ਹਿੱਸੇ, ਸਤਰ-ਦਰ-ਸਤਰ।
- ਬੱਕਰੀਆਂ ਉਨ੍ਹਾਂ ਪਸ਼ੂਆਂ ਵਿੱਚੋਂ ਹਨ ਜਿਨ੍ਹਾਂ ਨੂੰ ਇਸਰਾਏਲ ਖਾ ਸਕਦਾ ਹੈਬਿਵ 14:4
ਆਇਤਾਂ
ਬਿਵ 14:4ਜਿਨ੍ਹਾਂ ਪਸ਼ੂਆਂ ਨੂੰ ਤੁਸੀਂ ਖਾ ਸਕਦੇ ਹੋ, ਉਹ ਇਹ ਹਨ ਅਰਥਾਤ ਬਲ਼ਦ, ਭੇਡ, ਬੱਕਰੀ
- ਰਿਬਕਾਹ ਨੇ ਬੱਕਰੀ ਦੇ ਦੋ ਮੇਮਣਿਆਂ ਤੋਂ ਇਸਹਾਕ ਦਾ ਮਨਭਾਉਂਦਾ ਭੋਜਨ ਬਣਾਇਆਉਤ 27:9
ਆਇਤਾਂ
ਉਤ 27:9ਇੱਜੜ ਵਿੱਚ ਜਾ ਕੇ ਉੱਥੋਂ ਮੇਰੇ ਲਈ ਬੱਕਰੀ ਦੇ ਦੋ ਚੰਗੇ ਮੇਮਣੇ ਲਿਆ ਤਾਂ ਜੋ ਮੈਂ ਉਨ੍ਹਾਂ ਤੋਂ ਸੁਆਦਲਾ ਭੋਜਨ ਤੇਰੇ ਪਿਤਾ ਲਈ ਜਿਹੜਾ ਉਹ ਨੂੰ ਚੰਗਾ ਲੱਗਦਾ ਹੈ, ਤਿਆਰ ਕਰਾਂ।
- ਯਾਕੂਬ ਦੇ ਹੱਥਾਂ ਅਤੇ ਗਰਦਨ ਉੱਤੇ ਬੱਕਰੀ ਦੀਆਂ ਖੱਲਾਂ, ਤਾਂ ਜੋ ਏਸਾਓ ਵਰਗਾ ਲੱਗੇਉਤ 27:16
ਆਇਤਾਂ
ਉਤ 27:16ਅਤੇ ਮੇਮਣਿਆਂ ਦੀਆਂ ਖੱਲਾਂ ਉਸ ਦੇ ਹੱਥਾਂ ਅਤੇ ਉਸ ਦੀ ਰੋਮ ਹੀਣ ਗਰਦਨ ਉੱਤੇ ਲਪੇਟੀਆਂ।
- ਯੂਸੁਫ਼ ਦੇ ਭਰਾਵਾਂ ਨੇ ਉਸ ਦਾ ਚੋਲਾ ਬੱਕਰੇ ਦੇ ਲਹੂ ਵਿੱਚ ਡੋਬਿਆਉਤ 37:31
ਆਇਤਾਂ
ਉਤ 37:31ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ।
- ਯਹੂਦਾਹ ਨੇ ਮੁੱਲ ਵਜੋਂ ਆਪਣੇ ਇੱਜੜ ਵਿੱਚੋਂ ਬੱਕਰੀ ਦਾ ਇੱਕ ਮੇਮਣਾ ਦੇਣ ਦਾ ਵਾਇਦਾ ਕੀਤਾਉਤ 38:17, ਉਤ 38:20
- ਏਸਾਓ ਲਈ ਯਾਕੂਬ ਦੇ ਤੋਹਫ਼ੇ ਵਿੱਚ 200 ਬੱਕਰੀਆਂ ਅਤੇ 20 ਬੱਕਰੇ ਸਨਉਤ 32:14
ਆਇਤਾਂ
ਉਤ 32:14ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ,
- ਗਿਦਾਊਨ ਨੇ ਬੱਕਰੀ ਦਾ ਇੱਕ ਮੇਮਣਾ ਤਿਆਰ ਕੀਤਾ: ਮਾਸ ਟੋਕਰੀ ਵਿੱਚ, ਸ਼ੋਰਬਾ ਤੌੜੀ ਵਿੱਚਨਿਆਂਈ 6:19
ਆਇਤਾਂ
ਨਿਆਂਈ 6:19ਤਦ ਗਿਦਾਊਨ ਗਿਆ ਅਤੇ ਉਸ ਨੇ ਬੱਕਰੀ ਦਾ ਇੱਕ ਬੱਚਾ ਅਤੇ ਇੱਕ ਏਫ਼ਾਹ ਆਟੇ ਦੀਆਂ ਪਤੀਰੀਆਂ ਰੋਟੀਆਂ ਪਕਾਈਆਂ ਅਤੇ ਮਾਸ ਨੂੰ ਟੋਕਰੀ ਵਿੱਚ ਰੱਖਿਆ ਅਤੇ ਤਰੀ ਨੂੰ ਇੱਕ ਭਾਂਡੇ ਵਿੱਚ ਪਾ ਕੇ ਬਲੂਤ ਦੇ ਰੁੱਖ ਹੇਠ ਉਸ ਦੇ ਲਈ ਲਿਆ ਕੇ ਰੱਖਿਆ।
- ਮਾਨੋਆਹ ਨੇ ਇੱਕ ਚਟਾਨ ਉੱਤੇ ਬੱਕਰੀ ਦਾ ਮੇਮਣਾ ਚੜ੍ਹਾਇਆਨਿਆਂਈ 13:19
ਆਇਤਾਂ
ਨਿਆਂਈ 13:19ਤਦ ਮਾਨੋਆਹ ਨੇ ਮੈਦੇ ਦੀ ਭੇਟ ਦੇ ਨਾਲ ਇੱਕ ਮੇਮਣਾ ਲੈ ਕੇ ਪੱਥਰ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਇਆ, ਤਦ ਉਸ ਦੂਤ ਨੇ ਮਾਨੋਆਹ ਅਤੇ ਉਸ ਦੀ ਪਤਨੀ ਦੇ ਵੇਖਦਿਆਂ ਇੱਕ ਅਚਰਜ਼ ਕੰਮ ਕੀਤਾ।
- ਯੱਸੀ ਨੇ ਦਾਊਦ ਦੇ ਹੱਥ ਸ਼ਾਊਲ ਲਈ ਰੋਟੀ, ਮਧ ਦੀ ਮਸ਼ਕ ਅਤੇ ਬੱਕਰੀ ਦਾ ਮੇਮਣਾ ਭੇਜਿਆ1 ਸਮੂ 16:20
ਆਇਤਾਂ
1 ਸਮੂ 16:20ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।
- ਕਰਮਲ ਦੇ ਨਾਬਾਲ ਕੋਲ ਇੱਕ ਹਜ਼ਾਰ ਬੱਕਰੀਆਂ ਸਨ1 ਸਮੂ 25:2
ਆਇਤਾਂ
1 ਸਮੂ 25:2ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋਬਾਰ ਕਰਮਲ ਵਿੱਚ ਸੀ। ਇਹ ਬਹੁਤ ਧਨਵਾਨ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਤੇ ਇੱਕ ਹਜ਼ਾਰ ਬੱਕਰੀਆਂ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।
- ਵੱਡਾ ਭਰਾ: “ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ”ਲੂਕਾ 15:29
ਆਇਤਾਂ
ਲੂਕਾ 15:29ਪਰ ਪੁੱਤਰ ਨੇ ਆਪਣੇ ਪਿਤਾ ਨੂੰ ਉੱਤਰ ਦਿੱਤਾ, ਵੇਖ ਮੈਂ ਐਨੇ ਸਾਲਾਂ ਤੋਂ ਤੁਹਾਡੀ ਸੇਵਾ ਕਰਦਾ ਆ ਰਿਹਾ ਹਾਂ ਅਤੇ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਮੈਨੂੰ ਕਦੇ ਇੱਕ ਬੱਕਰੀ ਦਾ ਬੱਚਾ ਵੀ ਨਾ ਦਿੱਤਾ ਜੋ ਮੈਂ ਆਪਣੇ ਮਿੱਤਰਾਂ ਨਾਲ ਖੁਸ਼ੀ ਕਰਾਂ।
- ਘਰਾਣੇ ਦੇ ਗੁਜ਼ਾਰੇ ਲਈ ਬੱਕਰੀਆਂ ਦਾ ਬਹੁਤ ਸਾਰਾ ਦੁੱਧਕਹਾ 27:27
ਆਇਤਾਂ
ਕਹਾ 27:27ਅਤੇ ਬੱਕਰੀਆਂ ਦਾ ਦੁੱਧ ਤੇਰੇ ਅਤੇ ਤੇਰੇ ਟੱਬਰ ਦੀ ਖਾਧ ਖੁਰਾਕ ਲਈ, ਅਤੇ ਤੇਰੀਆਂ ਦਾਸੀਆਂ ਦੇ ਗੁਜ਼ਾਰੇ ਲਈ ਬਥੇਰਾ ਹੋਵੇਗਾ।
- ਬੱਕਰੇ ਖੇਤ ਦਾ ਮੁੱਲ ਬਣਦੇ ਹਨਕਹਾ 27:26
ਆਇਤਾਂ
ਕਹਾ 27:26ਲੇਲੇ ਤੇਰੇ ਬਸਤਰਾਂ ਦੇ ਲਈ ਹੋਣਗੇ, ਤੇ ਬੱਕਰੇ ਖੇਤ ਦੇ ਮੁੱਲ ਲਈ,
ਬੱਕਰੀ ਦੇ ਵਾਲ
- ਬੱਕਰੀ ਦੇ ਵਾਲਾਂ ਦੇ ਗਿਆਰਾਂ ਪਰਦਿਆਂ ਨਾਲ ਡੇਰੇ ਉੱਤੇ ਤੰਬੂ ਬਣਿਆਕੂਚ 26:7, ਕੂਚ 36:14
- ਨਿਪੁੰਨ ਇਸਤਰੀਆਂ ਨੇ ਬੱਕਰੀ ਦੇ ਵਾਲ ਕੱਤੇਕੂਚ 35:26
ਆਇਤਾਂ
ਕੂਚ 35:26ਅਤੇ ਸਾਰੀਆਂ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਨ੍ਹਾਂ ਨੂੰ ਬੁੱਧ ਨਾਲ ਪਰੇਰਿਆ ਪਸ਼ਮ ਕੱਤੀ
- ਮੀਕਲ ਨੇ ਦਾਊਦ ਦੇ ਮੰਜੇ ਉੱਤੇ ਲਿਟਾਏ ਬੁੱਤ ਉੱਤੇ ਬੱਕਰੀ ਦੇ ਵਾਲ ਰੱਖੇ1 ਸਮੂ 19:13
ਆਇਤਾਂ
1 ਸਮੂ 19:13ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਦਿੱਤਾ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੇ ਸਿਰ ਵਾਲੇ ਪਾਸੇ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ।
- ਮਿਦਯਾਨ ਨਾਲ ਲੜਾਈ ਤੋਂ ਬਾਅਦ ਬੱਕਰੀ ਦੇ ਵਾਲਾਂ ਦੀ ਬਣੀ ਹਰ ਚੀਜ਼ ਸ਼ੁੱਧ ਕੀਤੀ ਗਈਗਿਣ 31:20
ਆਇਤਾਂ
ਗਿਣ 31:20ਤੁਸੀਂ ਚਮੜੇ ਅਤੇ ਬੱਕਰੀ ਦੇ ਵਾਲਾਂ ਦੇ ਸਾਰੇ ਬਸਤਰ ਅਤੇ ਸਾਰੇ ਲੱਕੜੀ ਦੇ ਭਾਂਡਿਆਂ ਨੂੰ ਪਵਿੱਤਰ ਕਰੋ।
ਬਿਵਸਥਾ ਵਿੱਚ
- ਪਸਾਹ ਦਾ ਲੇਲਾ ਭੇਡਾਂ ਜਾਂ ਬੱਕਰੀਆਂ ਵਿੱਚੋਂ ਲਿਆ ਜਾ ਸਕਦਾ ਸੀਕੂਚ 12:5
ਆਇਤਾਂ
ਕੂਚ 12:5ਤੁਹਾਡਾ ਲੇਲਾ ਬੱਜ ਤੋਂ ਰਹਿਤ ਅਤੇ ਇੱਕ ਸਾਲ ਦਾ ਨਰ ਹੋਵੇ। ਤੁਸੀਂ ਭੇਡਾਂ ਜਾਂ ਬੱਕਰੀਆਂ ਤੋਂ ਲਿਓ
- ਯੋਸ਼ੀਯਾਹ ਨੇ ਪਸਾਹ ਲਈ 30,000 ਲੇਲੇ ਅਤੇ ਮੇਮਣੇ ਦਿੱਤੇ2 ਇਤ 35:7
ਆਇਤਾਂ
2 ਇਤ 35:7ਯੋਸ਼ੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ। ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ।
- ਨਵਜੰਮਿਆ ਮੇਮਣਾ ਸੱਤ ਦਿਨ ਆਪਣੀ ਮਾਂ ਕੋਲ ਰਹਿੰਦਾ ਹੈਲੇਵੀ 22:27
ਆਇਤਾਂ
ਲੇਵੀ 22:27ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।
- “ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ”ਕੂਚ 23:19
ਆਇਤਾਂ
ਕੂਚ 23:19ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
- ਪ੍ਰਾਸਚਿਤ ਦਾ ਦਿਨ: ਦੋ ਬੱਕਰਿਆਂ ਉੱਤੇ ਪਰਚੀਆਂ; ਇੱਕ ਉਜਾੜ ਵਿੱਚ ਛੱਡ ਦਿੱਤਾ ਜਾਂਦਾ ਹੈਲੇਵੀ 16:8–10, ਲੇਵੀ 16:21–22
ਆਇਤਾਂ
ਲੇਵੀ 16:8–10ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਹੋਵਾਹ ਦੇ ਲਈ ਅਤੇ ਦੂਜੀ ਅਜ਼ਾਜ਼ੇਲ ਦੇ ਲਈ। ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ। ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਲਈ ਪਰਚੀ ਨਿੱਕਲੀ, ਉਹ ਯਹੋਵਾਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।”
ਲੇਵੀ 16:21–22ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਇਸਰਾਏਲੀਆਂ ਦੀਆਂ ਬਦੀਆਂ, ਉਨ੍ਹਾਂ ਦੇ ਸਾਰੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦਾ ਇਕਰਾਰ ਕਰੇ ਅਤੇ ਉਨ੍ਹਾਂ ਨੂੰ ਬੱਕਰੇ ਦੇ ਸਿਰ ਉੱਤੇ ਰੱਖ ਕੇ ਉਸ ਨੂੰ ਕਿਸੇ ਮਨੁੱਖ ਦੇ ਹੱਥ ਜਿਹੜਾ ਇਸ ਕੰਮ ਲਈ ਤਿਆਰ ਹੋਵੇ, ਉਜਾੜ ਵਿੱਚ ਭੇਜ ਦੇਵੇ। ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ।
ਜੰਗਲੀ ਬੱਕਰੀਆਂ
- “ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ”ਜ਼ਬੂ 104:18
ਆਇਤਾਂ
ਜ਼ਬੂ 104:18ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।
- ਸ਼ਾਊਲ ਨੇ ਜੰਗਲੀ ਬੱਕਰੀਆਂ ਦੇ ਟੇਕਰੇ ਕੋਲ ਦਾਊਦ ਨੂੰ ਭਾਲਿਆ1 ਸਮੂ 24:2
ਆਇਤਾਂ
1 ਸਮੂ 24:2ਤਦ ਸ਼ਾਊਲ ਸਾਰੇ ਇਸਰਾਏਲ ਵਿੱਚੋਂ ਤਿੰਨ ਹਜ਼ਾਰ ਚੁਣਵੇਂ ਮਨੁੱਖ ਕੱਢ ਕੇ ਜੰਗਲੀ ਬੱਕਰੀਆਂ ਦੇ ਟੇਕਰੇ ਵੱਲ ਦਾਊਦ ਅਤੇ ਉਹ ਦੇ ਮਨੁੱਖਾਂ ਨੂੰ ਭਾਲਣ ਤੁਰਿਆ।
- “ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ?”ਅੱਯੂਬ 39:1
ਆਇਤਾਂ
ਅੱਯੂਬ 39:1“ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈਂ?
- ਜੰਗਲੀ ਬੱਕਰਾ ਅਤੇ ਪਹਾੜੀ ਬੱਕਰਾ ਖਾਧੇ ਜਾ ਸਕਦੇ ਹਨਬਿਵ 14:5
ਆਇਤਾਂ
ਬਿਵ 14:5ਹਿਰਨ, ਚਿਕਾਰਾ, ਲਾਲ ਹਿਰਨ, ਜੰਗਲੀ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ।
ਕਹਾਵਤਾਂ
- ਵਾਲ: “ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ”ਸਰੇਸ਼ਟ 4:1, ਸਰੇਸ਼ਟ 6:5
ਆਇਤਾਂ
ਸਰੇਸ਼ਟ 4:1ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ! ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, ਤੇਰੇ ਵਾਲ਼ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, ਜਿਹੜੀਆਂ ਗਿਲਆਦ ਪਰਬਤ ਦੇ ਹੇਠਾਂ ਬੈਠੀਆਂ ਹਨ।
ਸਰੇਸ਼ਟ 6:5ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
- ਬੱਕਰਾ, ਸ਼ਾਨ ਨਾਲ ਤੁਰਨ ਵਾਲਿਆਂ ਵਿੱਚੋਂ ਇੱਕਕਹਾ 30:29–31
ਆਇਤਾਂ
ਕਹਾ 30:29–31ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ, ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ, ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।
- “ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ”ਮੱਤੀ 25:32
ਆਇਤਾਂ
ਮੱਤੀ 25:32ਅਤੇ ਸਭ ਕੌਮਾਂ ਉਹ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆਂ ਵਿੱਚੋਂ ਅਲੱਗ ਕਰਦਾ ਹੈ, ਉਸੇ ਤਰ੍ਹਾਂ ਉਹ ਉਨ੍ਹਾਂ ਨੂੰ ਇੱਕ ਦੂਜੇ ਤੋਂ ਅਲੱਗ ਕਰੇਗਾ।
- ਸਮਸੂਨ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਸੁੱਟਿਆ ਜਿਵੇਂ ਕੋਈ ਬੱਕਰੀ ਦੇ ਮੇਮਣੇ ਨੂੰ ਪਾੜਦਾ ਹੈਨਿਆਂਈ 14:6
ਆਇਤਾਂ
ਨਿਆਂਈ 14:6ਤਾਂ ਯਹੋਵਾਹ ਦਾ ਆਤਮਾ ਸਮਸੂਨ ਉੱਤੇ ਜ਼ੋਰ ਨਾਲ ਆਇਆ ਅਤੇ ਭਾਵੇਂ ਉਸ ਦੇ ਹੱਥ ਵਿੱਚ ਕੁਝ ਵੀ ਨਹੀਂ ਸੀ, ਤਾਂ ਵੀ ਉਸ ਨੇ ਸ਼ੇਰ ਨੂੰ ਇਸ ਤਰ੍ਹਾਂ ਪਾੜ ਦਿੱਤਾ ਜਿਵੇਂ ਕੋਈ ਮੇਮਣੇ ਨੂੰ ਪਾੜਦਾ ਹੈ। ਅਤੇ ਉਸਨੇ ਆਪਣਾ ਇਹ ਕੰਮ ਜੋ ਉਸ ਨੇ ਕੀਤਾ ਸੀ, ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਨਾ ਦੱਸਿਆ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ