Bible Explorer ਐਪ ਲਓ

ਪੜਚੋਲ › ਵਿਸ਼ੇ › ਚੁਗਲੀ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਚੁਗਲੀ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 24 ਹਿੱਸੇ, ਸਤਰ-ਦਰ-ਸਤਰ।

  • ਆਪਣੇ ਲੋਕਾਂ ਵਿੱਚ ਚੁਗਲੀਆਂ ਕਰਦਾ ਨਾ ਫਿਰੀਂਲੇਵੀ 19:16
    ਆਇਤਾਂ
    ਲੇਵੀ 19:16ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।
  • ਪਰਮੇਸ਼ੁਰ ਦੇ ਕੋਲ ਕੌਣ ਵੱਸ ਸਕਦਾ ਹੈ? ਉਹ ਜਿਸ ਦੀ ਜੀਭ ਉੱਤੇ ਨਿੰਦਿਆ ਨਹੀਂਜ਼ਬੂ 15:3
    ਆਇਤਾਂ
    ਜ਼ਬੂ 15:3ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
  • ਚੁਗਲਖੋਰ ਭੇਤ ਖੋਲ੍ਹ ਦਿੰਦਾ ਹੈ; ਭਰੋਸੇਯੋਗ ਮਨੁੱਖ ਗੱਲ ਲੁਕਾ ਰੱਖਦਾ ਹੈਕਹਾ 11:13, ਕਹਾ 20:19
    ਆਇਤਾਂ
    ਕਹਾ 11:13ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
    ਕਹਾ 20:19ਜਿਹੜਾ ਚੁਗਲੀ ਕਰਦਾ ਫਿਰਦਾ ਹੈ ਉਹ ਭੇਤਾਂ ਨੂੰ ਪਰਗਟ ਕਰਦਾ ਹੈ, ਇਸ ਲਈ ਤੂੰ ਬਕ-ਬਕ ਕਰਨ ਵਾਲਿਆਂ ਨਾਲ ਸੰਗਤੀ ਨਾ ਰੱਖੀਂ।
  • ਚੁਗਲਖੋਰ ਗੂੜ੍ਹੇ ਮਿੱਤਰਾਂ ਨੂੰ ਵੱਖ ਕਰ ਦਿੰਦਾ ਹੈਕਹਾ 16:28, ਕਹਾ 17:9
    ਆਇਤਾਂ
    ਕਹਾ 16:28ਟੇਢਾ ਮਨੁੱਖ ਝਗੜੇ ਚੁੱਕਦਾ ਹੈ, ਅਤੇ ਚੁਗਲੀ ਕਰਨ ਵਾਲਾ ਆਪਣੇ ਜਾਨੀ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
    ਕਹਾ 17:9ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।
  • ਚੁਗਲਖੋਰ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹਨਕਹਾ 18:8, ਕਹਾ 26:22
    ਆਇਤਾਂ
    ਕਹਾ 18:8ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
    ਕਹਾ 26:22ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
  • ਲੱਕੜ ਨਾ ਹੋਵੇ ਤਾਂ ਅੱਗ ਬੁਝ ਜਾਂਦੀ ਹੈ; ਚੁਗਲਖੋਰ ਨਾ ਹੋਵੇ ਤਾਂ ਝਗੜਾ ਮੁੱਕ ਜਾਂਦਾ ਹੈਕਹਾ 26:20–21
    ਆਇਤਾਂ
    ਕਹਾ 26:20–21ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ। ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
  • ਪਿੱਠ ਪਿੱਛੇ ਬੋਲਣ ਵਾਲੀ ਜੀਭ ਗੁੱਸੇ ਭਰੇ ਚਿਹਰੇ ਲਿਆਉਂਦੀ ਹੈਕਹਾ 25:23
    ਆਇਤਾਂ
    ਕਹਾ 25:23ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
  • ਯਿਰਮਿਯਾਹ ਘੁਸਰ-ਮੁਸਰ ਸੁਣਦਾ ਹੈ: “ਉਸ ਉੱਤੇ ਦੋਸ਼ ਲਾਓ”!ਯਿਰ 20:10
    ਆਇਤਾਂ
    ਯਿਰ 20:10ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!
  • ਵਿਹਲੀਆਂ ਜੁਆਨ ਵਿਧਵਾਵਾਂ ਬਕਬਕ ਕਰਨ ਵਾਲੀਆਂ ਅਤੇ ਦੂਜਿਆਂ ਦੇ ਕੰਮਾਂ ਵਿੱਚ ਦਖ਼ਲ ਦੇਣ ਵਾਲੀਆਂ ਬਣ ਜਾਂਦੀਆਂ ਹਨ1 ਤਿਮ 5:13
    ਆਇਤਾਂ
    1 ਤਿਮ 5:13ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
  • ਪੌਲੁਸ ਨੂੰ ਕੁਰਿੰਥੁਸ ਵਿੱਚ ਨਿੰਦਿਆ ਅਤੇ ਚੁਗਲੀ ਦਾ ਡਰ ਹੈ2 ਕੁਰਿੰਥੀ 12:20
    ਆਇਤਾਂ
    2 ਕੁਰਿੰਥੀ 12:20ਕਿਉਂ ਜੋ ਮੈਂ ਡਰਦਾ ਹਾਂ ਕਿ ਕਿਤੇ ਇਹ ਨਾ ਹੋਵੇ ਜੋ ਮੈਂ ਆਣ ਕੇ ਜਿਸ ਤਰ੍ਹਾਂ ਦਾ ਤੁਹਾਨੂੰ ਚਾਹੁੰਦਾ ਹਾਂ ਉਸ ਤਰ੍ਹਾਂ ਨਾ ਪਾਵਾਂ ਅਤੇ ਤੁਸੀਂ ਮੈਨੂੰ ਵੀ ਉਸ ਤਰ੍ਹਾਂ ਪਾਓ ਜਿਸ ਤਰ੍ਹਾਂ ਨਹੀਂ ਚਾਹੁੰਦੇ ਹੋ ਅਤੇ ਝਗੜਾ, ਈਰਖਾ, ਕ੍ਰੋਧ, ਧੜੇਬਾਜ਼ੀਆਂ, ਚੁਗਲੀਆਂ, ਵਿਰੋਧ, ਆਕੜਾਂ ਅਤੇ ਘਮਸਾਣ ਹੋਣ।
  • ਇੱਕ ਦੂਜੇ ਦੀ ਨਿੰਦਿਆ ਨਾ ਕਰੋਯਾਕੂ 4:11
    ਆਇਤਾਂ
    ਯਾਕੂ 4:11ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ।

ਉਦਾਹਰਣਾਂ

  • ਯੂਸੁਫ਼ ਆਪਣੇ ਭਰਾਵਾਂ ਦੀ ਬੁਰੀ ਖ਼ਬਰ ਆਪਣੇ ਪਿਤਾ ਕੋਲ ਲਿਆਉਂਦਾ ਹੈਉਤ 37:2
    ਆਇਤਾਂ
    ਉਤ 37:2ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜਿਲਫਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ।
  • ਜਸੂਸ ਦੇਸ਼ ਬਾਰੇ ਬੁਰੀ ਖ਼ਬਰ ਫੈਲਾਉਂਦੇ ਹਨਗਿਣ 13:32, ਗਿਣ 14:36
    ਆਇਤਾਂ
    ਗਿਣ 13:32ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ।
    ਗਿਣ 14:36ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,
  • ਅਦੋਮੀ ਦੋਏਗ ਸ਼ਾਊਲ ਨੂੰ ਦੱਸਦਾ ਹੈ ਕਿ ਅਹੀਮਲਕ ਨੇ ਦਾਊਦ ਦੀ ਸਹਾਇਤਾ ਕੀਤੀ1 ਸਮੂ 22:9–10
    ਆਇਤਾਂ
    1 ਸਮੂ 22:9–10ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ। ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਲਈ ਭੋਜਨ ਵਸਤਾਂ ਦਿੱਤੀਆਂ ਅਤੇ ਫ਼ਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ।
  • ਯੋਆਬ ਨੂੰ ਦੱਸਿਆ ਜਾਂਦਾ ਹੈ ਕਿ ਅਬਨੇਰ ਆਇਆ ਅਤੇ ਸੁੱਖ-ਸਾਂਦ ਨਾਲ ਚਲਾ ਗਿਆ2 ਸਮੂ 3:23
    ਆਇਤਾਂ
    2 ਸਮੂ 3:23ਜਦ ਯੋਆਬ ਅਤੇ ਦਲ ਦੇ ਸਭ ਲੋਕ ਜੋ ਉਹ ਦੇ ਨਾਲ ਸਨ ਆਏ ਤਾਂ ਉਨ੍ਹਾਂ ਨੇ ਯੋਆਬ ਨੂੰ ਆਖਿਆ, ਨੇਰ ਦਾ ਪੁੱਤਰ ਅਬਨੇਰ ਰਾਜਾ ਕੋਲ ਆਇਆ ਸੀ ਅਤੇ ਉਸ ਨੇ ਉਹ ਨੂੰ ਤੋਰ ਦਿੱਤਾ ਅਤੇ ਉਹ ਸੁੱਖ-ਸਾਂਦ ਨਾਲ ਚੱਲਿਆ ਗਿਆ।
  • ਸੀਬਾ ਦਾਅਵਾ ਕਰਦਾ ਹੈ ਕਿ ਮਫ਼ੀਬੋਸ਼ਥ ਰਾਜ ਮੁੜ ਪਾਉਣ ਦੀ ਆਸ ਰੱਖਦਾ ਹੈ2 ਸਮੂ 16:3
    ਆਇਤਾਂ
    2 ਸਮੂ 16:3ਰਾਜਾ ਨੇ ਪੁੱਛਿਆ, ਤੇਰੇ ਮਾਲਕ ਦਾ ਪੁੱਤਰ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ, ਵੇਖੋ, ਉਹ ਯਰੂਸ਼ਲਮ ਵਿੱਚ ਹੈ, ਕਿਉਂ ਜੋ ਉਹ ਆਖਦਾ ਹੈ ਕਿ ਇਸਰਾਏਲ ਦਾ ਘਰਾਣਾ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਵੇਗਾ।
  • ਸਨਬੱਲਟ ਦੀ ਅਫ਼ਵਾਹ ਕਿ ਯਹੂਦੀ ਬਗ਼ਾਵਤ ਕਰਨ ਦੀ ਤਿਆਰੀ ਵਿੱਚ ਹਨਨਹ 6:6–9
    ਆਇਤਾਂ
    ਨਹ 6:6–9ਜਿਸ ਵਿੱਚ ਇਹ ਲਿਖਿਆ ਹੋਇਆ ਸੀ, “ਕੌਮਾਂ ਵਿੱਚ ਇਹ ਗੱਲ ਸੁਣੀ ਗਈ ਹੈ, ਅਤੇ ਗਸ਼ਮ ਵੀ ਇਹੋ ਕਹਿੰਦਾ ਹੈ ਕਿ ਤੂੰ ਅਤੇ ਯਹੂਦੀ ਵਿਦਰੋਹੀ ਹੋਣ ਦੀ ਯੋਜਨਾ ਬਣਾਉਂਦੇ ਹੋ ਅਤੇ ਇਸੇ ਕਾਰਨ ਹੀ ਤੂੰ ਉਸ ਸ਼ਹਿਰਪਨਾਹ ਨੂੰ ਬਣਵਾਉਂਦਾ ਹੈਂ ਅਤੇ ਇਨ੍ਹਾਂ ਗੱਲਾਂ ਦੇ ਅਨੁਸਾਰ ਤੂੰ ਉਨ੍ਹਾਂ ਦਾ ਰਾਜਾ ਬਣਨਾ ਚਾਹੁੰਦਾ ਹੈ। ਤੂੰ ਨਬੀਆਂ ਨੂੰ ਵੀ ਖੜ੍ਹਾ ਕੀਤਾ ਹੈ ਤਾਂ ਜੋ ਯਰੂਸ਼ਲਮ ਵਿੱਚ ਤੇਰੇ ਲਈ ਪ੍ਰਚਾਰ ਕਰਨ ਕਿ ‘ਯਹੂਦਾਹ ਵਿੱਚ ਇੱਕ ਰਾਜਾ ਹੈ।’ ਹੁਣ ਇਨ੍ਹਾਂ ਗੱਲਾਂ ਦੀ ਖ਼ਬਰ ਰਾਜਾ ਨੂੰ ਦਿੱਤੀ ਜਾਵੇਗੀ। ਇਸ ਲਈ ਹੁਣ ਆ, ਅਸੀਂ ਆਪਸ ਵਿੱਚ ਸਲਾਹ ਕਰੀਏ।” ਤਦ ਮੈਂ ਉਸ ਨੂੰ ਇਹ ਉੱਤਰ ਭੇਜਿਆ, “ਜਿਵੇਂ ਤੂੰ ਕਿਹਾ ਹੈ, ਉਹੋ ਜਿਹੀ ਤਾਂ ਕੋਈ ਵੀ ਗੱਲ ਨਹੀਂ ਹੈ ਕਿਉਂਕਿ ਇਸ ਸਭ ਤੇਰੀਆਂ ਹੀ ਮਨ-ਘੜਤ ਗੱਲਾਂ ਹਨ!” ਉਹ ਸਾਰੇ ਇਹ ਸੋਚ ਕੇ ਸਾਨੂੰ ਡਰਾਉਣਾ ਚਾਹੁੰਦੇ ਸਨ ਕਿ ਕੰਮ ਤੋਂ ਉਨ੍ਹਾਂ ਦੇ ਹੱਥ ਢਿੱਲੇ ਪੈ ਜਾਣ ਤਾਂ ਜੋ ਉਹ ਪੂਰਾ ਨਾ ਹੋਵੇ। ਹੁਣ ਹੇ ਪਰਮੇਸ਼ੁਰ! ਮੇਰੇ ਹੱਥਾਂ ਨੂੰ ਤਕੜੇ ਕਰ!
  • ਯਹੂਦਾਹ ਦੇ ਰਈਸ ਤੋਬਿਆਹ ਅਤੇ ਨਹਮਯਾਹ ਵਿਚਕਾਰ ਖ਼ਬਰਾਂ ਪਹੁੰਚਾਉਂਦੇ ਹਨਨਹ 6:17–19
    ਆਇਤਾਂ
    ਨਹ 6:17–19ਨਾਲੇ ਉਨ੍ਹਾਂ ਦਿਨਾਂ ਵਿੱਚ ਯਹੂਦੀ ਸਾਮੰਤਾਂ ਦੀਆਂ ਬਹੁਤ ਸਾਰੀਆਂ ਚਿੱਠੀਆਂ ਟੋਬੀਯਾਹ ਕੋਲ ਗਈਆਂ ਅਤੇ ਤੋਬਿਆਹ ਦੀਆਂ ਚਿੱਠੀਆਂ ਉਨ੍ਹਾਂ ਕੋਲ ਆਈਆਂ। ਕਿਉਂ ਜੋ ਉਹ ਆਰਹ ਦੇ ਪੁੱਤਰ ਸ਼ਕਨਯਾਹ ਦਾ ਜੁਵਾਈ ਸੀ, ਅਤੇ ਉਸ ਦੇ ਪੁੱਤਰ ਯਹੋਹਾਨਾਨ ਨੇ ਬਰਕਯਾਹ ਦੇ ਪੁੱਤਰ ਮਸ਼ੁੱਲਾਮ ਦੀ ਧੀ ਨਾਲ ਵਿਆਹ ਕਰ ਲਿਆ ਸੀ, ਇਸ ਲਈ ਬਹੁਤ ਸਾਰੇ ਯਹੂਦੀਆਂ ਨੇ ਉਸ ਦੇ ਪੱਖ ਵਿੱਚ ਹੋਣ ਦੀ ਸਹੁੰ ਖਾਧੀ ਸੀ। ਉਹ ਉਸ ਦੀਆਂ ਨੇਕੀਆਂ ਮੈਨੂੰ ਦੱਸਦੇ ਰਹਿੰਦੇ ਸਨ ਅਤੇ ਮੇਰੀਆਂ ਗੱਲਾਂ ਉਹ ਨੂੰ ਜਾ ਕੇ ਦੱਸਦੇ ਸਨ ਅਤੇ ਤੋਬਿਆਹ ਮੈਨੂੰ ਡਰਾਉਣ ਲਈ ਚਿੱਠੀਆਂ ਭੇਜਦਾ ਹੁੰਦਾ ਸੀ।
  • ਆਦਮੀਆਂ ਨੂੰ ਉਕਸਾਇਆ ਜਾਂਦਾ ਹੈ ਕਿ ਉਹ ਕਹਿਣ ਇਸਤੀਫ਼ਾਨ ਨੇ ਮੂਸਾ ਦੇ ਵਿਰੁੱਧ ਗੱਲਾਂ ਕੀਤੀਆਂਰਸੂਲਾਂ 6:11
    ਆਇਤਾਂ
    ਰਸੂਲਾਂ 6:11ਫੇਰ ਉਨ੍ਹਾਂ ਨੇ ਕੁਝ ਮਨੁੱਖਾਂ ਨੂੰ ਭਰਮਾ ਕੇ ਇਹ ਬੋਲਣ ਲਈ ਕਿਹਾ, ਕਿ ਅਸੀਂ ਇਹ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਦੇ ਸੁਣਿਆ ਹੈ।
  • ਯੂਹੰਨਾ ਦੇ ਵਿਰੁੱਧ ਦਿਯੁਤ੍ਰਿਫੇਸ ਦੀ ਬਦਨੀਤੀ ਭਰੀ ਨਿੰਦਿਆ3 ਯੂਹ 1:9–10
    ਆਇਤਾਂ
    3 ਯੂਹ 1:9–10ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੁਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਵੱਡਾ ਹੋਣਾ ਚਾਹੁੰਦਾ ਹੈ, ਸਾਡੀ ਗੱਲ ਨਹੀਂ ਮੰਨਦਾ। ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਉਹਨਾਂ ਕੰਮਾਂ ਨੂੰ ਚੇਤੇ ਕਰਾਵਾਂਗਾ, ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਦੁਰਬਚਨ ਬੋਲਦਾ ਹੈ, ਅਤੇ ਐਨੇ ਨਾਲ ਹੀ ਰਾਜ਼ੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਉਹਨਾਂ ਨੂੰ ਰੋਕਦਾ ਹੈ ਅਤੇ ਉਹਨਾਂ ਨੂੰ ਕਲੀਸਿਯਾ ਵਿੱਚੋਂ ਕੱਢ ਦਿੰਦਾ ਹੈ!

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ