Bible Explorer ਐਪ ਲਓ

ਪੜਚੋਲ › ਵਿਸ਼ੇ › ਵਾਲ ਅਤੇ ਦਾੜ੍ਹੀ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਵਾਲ ਅਤੇ ਦਾੜ੍ਹੀ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 36 ਹਿੱਸੇ, ਸਤਰ-ਦਰ-ਸਤਰ।

  • ਤੁਹਾਡੇ ਸਿਰ ਦੇ ਵਾਲ ਵੀ ਸਾਰੇ ਗਿਣੇ ਹੋਏ ਹਨਮੱਤੀ 10:30, ਲੂਕਾ 12:7
    ਆਇਤਾਂ
    ਮੱਤੀ 10:30ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ।
    ਲੂਕਾ 12:7ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।
  • ਤੁਸੀਂ ਇੱਕ ਵਾਲ ਵੀ ਚਿੱਟਾ ਜਾਂ ਕਾਲਾ ਨਹੀਂ ਕਰ ਸਕਦੇਮੱਤੀ 5:36
    ਆਇਤਾਂ
    ਮੱਤੀ 5:36ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ।
  • ਪੌਲੁਸ: ਲੰਮੇ ਵਾਲ ਮਨੁੱਖ ਲਈ ਸ਼ਰਮ, ਇਸਤਰੀ ਲਈ ਸ਼ੋਭਾ ਹਨ1 ਕੁਰਿੰਥੀ 11:14–15
    ਆਇਤਾਂ
    1 ਕੁਰਿੰਥੀ 11:14–15ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ? ਪਰੰਤੂ ਜੇ ਔਰਤ ਲੰਮੇ ਵਾਲ਼ ਰੱਖੇ ਤਾਂ ਉਹ ਦੇ ਲਈ ਸ਼ੋਭਾ ਹੈ, ਕਿਉਂ ਜੋ ਵਾਲ਼ ਉਸ ਨੂੰ ਪੜਦੇ ਦੇ ਲਈ ਦਿੱਤੇ ਹੋਏ ਹਨ।
  • ਗੁੰਦੇ ਹੋਏ ਵਾਲ ਸੁੰਦਰਤਾ ਦਾ ਸੋਮਾ ਨਾ ਹੋਣ1 ਤਿਮ 2:9, 1 ਪਤ 3:3
    ਆਇਤਾਂ
    1 ਤਿਮ 2:9ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।
    1 ਪਤ 3:3ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ

ਬਿਵਸਥਾ ਵਿੱਚ

  • ਸਿਰ ਦੇ ਪਾਸਿਆਂ ਦੇ ਵਾਲ ਨਾ ਕੱਟਣਾ ਅਤੇ ਨਾ ਦਾੜ੍ਹੀ ਦੇ ਕਿਨਾਰੇ ਕਤਰਨਾਲੇਵੀ 19:27
    ਆਇਤਾਂ
    ਲੇਵੀ 19:27ਤੁਸੀਂ ਆਪਣੇ ਸਿਰ ਦੇ ਸਿਰਿਆਂ ਨੂੰ ਨਾ ਮੁਨਾਉਣਾ, ਨਾ ਹੀ ਆਪਣੀ ਦਾੜ੍ਹੀ ਦੇ ਸਿਰਿਆਂ ਨੂੰ ਵਿਗਾੜਨਾ।
  • ਜਾਜਕ ਨਾ ਸਿਰ ਵਿੱਚ ਰੋੜ ਮੁਨਾਉਣ ਅਤੇ ਨਾ ਦਾੜ੍ਹੀ ਦੇ ਕਿਨਾਰੇ ਕਤਰਨਲੇਵੀ 21:5
    ਆਇਤਾਂ
    ਲੇਵੀ 21:5ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜ੍ਹੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ।
  • ਮੁਰਦਿਆਂ ਲਈ ਮੱਥਾ ਨਾ ਮੁੰਨਣਾਬਿਵ 14:1
    ਆਇਤਾਂ
    ਬਿਵ 14:1ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ। ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
  • ਜਿਸ ਮਨੁੱਖ ਦੇ ਵਾਲ ਝੜ ਜਾਣ ਉਹ ਫਿਰ ਵੀ ਸ਼ੁੱਧ ਹੈਲੇਵੀ 13:40–41
    ਆਇਤਾਂ
    ਲੇਵੀ 13:40–41ਜਿਸ ਮਨੁੱਖ ਦੇ ਵਾਲ਼ ਸਿਰ ਤੋਂ ਝੜ ਗਏ ਹੋਣ, ਉਹ ਮਨੁੱਖ ਗੰਜਾ ਤਾਂ ਹੈ, ਪਰ ਸ਼ੁੱਧ ਹੈ। ਅਤੇ ਜਿਸ ਦੇ ਸਿਰ ਦੇ ਅਗਲੇ ਹਿੱਸੇ ਦੇ ਵਾਲ਼ ਝੜ ਗਏ ਹੋਣ, ਤਾਂ ਉਹ ਮਨੁੱਖ ਮੱਥੇ ਤੋਂ ਗੰਜਾ ਤਾਂ ਹੈ, ਫੇਰ ਵੀ ਉਹ ਸ਼ੁੱਧ ਹੈ।
  • ਨਜ਼ੀਰ ਆਪਣੇ ਵਾਲ ਵਧਣ ਦਿੰਦਾ ਸੀ ਅਤੇ ਸੁੱਖਣਾ ਪੂਰੀ ਹੋਣ ਉੱਤੇ ਉਨ੍ਹਾਂ ਨੂੰ ਸਾੜ ਦਿੰਦਾ ਸੀਗਿਣ 6:5, ਗਿਣ 6:18
    ਆਇਤਾਂ
    ਗਿਣ 6:5ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੱਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤਰ ਰਹੇ ਅਤੇ ਆਪਣੇ ਸਿਰ ਦੇ ਵਾਲਾਂ ਦੀਆਂ ਲਟਾਂ ਵਧਣ ਦੇਵੇ।
    ਗਿਣ 6:18ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।

ਉਦਾਹਰਣਾਂ

  • ਯੂਸੁਫ਼ ਨੇ ਫ਼ਿਰਊਨ ਕੋਲ ਜਾਣ ਤੋਂ ਪਹਿਲਾਂ ਹਜਾਮਤ ਕਰਾਈਉਤ 41:14
    ਆਇਤਾਂ
    ਉਤ 41:14ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।
  • ਸਮਸੂਨ ਦੇ ਸਿਰ ਉੱਤੇ ਉਸਤਰਾ ਨਹੀਂ ਫਿਰਨਾ ਸੀਨਿਆਂਈ 13:5, ਨਿਆਂਈ 16:17
    ਆਇਤਾਂ
    ਨਿਆਂਈ 13:5ਕਿਉਂਕਿ ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਇੱਕ ਪੁੱਤਰ ਜਣੇਂਗੀ। ਉਸ ਦੇ ਸਿਰ ਉੱਤੇ ਉਸਤਰਾ ਕਦੇ ਨਾ ਲੱਗੇ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ ਅਤੇ ਉਹ ਫ਼ਲਿਸਤੀਆਂ ਦੇ ਹੱਥਾਂ ਤੋਂ ਇਸਰਾਏਲੀਆਂ ਦਾ ਬਚਾਉ ਕਰਨ ਲੱਗੇਗਾ।”
    ਨਿਆਂਈ 16:17ਤਦ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਉਸ ਨੂੰ ਦੱਸ ਦਿੱਤਾ ਅਤੇ ਕਿਹਾ, “ਮੇਰੇ ਸਿਰ ਉੱਤੇ ਉਸਤਰਾ ਕਦੇ ਨਹੀਂ ਫਿਰਿਆ, ਕਿਉਂਕਿ ਮੈਂ ਆਪਣੀ ਮਾਂ ਦੇ ਢਿੱਡ ਤੋਂ ਹੀ ਪਰਮੇਸ਼ੁਰ ਦਾ ਨਜ਼ੀਰ ਹਾਂ। ਜੇਕਰ ਕਦੇ ਮੇਰਾ ਸਿਰ ਮੁਨਿਆ ਜਾਵੇ ਤਾਂ ਮੇਰਾ ਜ਼ੋਰ ਘੱਟ ਜਾਵੇਗਾ ਅਤੇ ਮੈਂ ਨਿਰਬਲ ਹੋ ਜਾਂਵਾਂਗਾ ਅਤੇ ਸਧਾਰਨ ਮਨੁੱਖਾਂ ਵਰਗਾ ਹੋ ਜਾਂਵਾਂਗਾ।”
  • ਦਲੀਲਾਹ ਨੇ ਉਸ ਦਾ ਸਿਰ ਮੁਨਵਾ ਦਿੱਤਾ; ਫਿਰ ਉਸ ਦੇ ਵਾਲ ਮੁੜ ਵਧਣ ਲੱਗੇਨਿਆਂਈ 16:19, ਨਿਆਂਈ 16:22
    ਆਇਤਾਂ
    ਨਿਆਂਈ 16:19ਤਦ ਉਸ ਨੇ ਉਹ ਨੂੰ ਆਪਣੇ ਗੋਡਿਆਂ ਉੱਤੇ ਸੁਲਾ ਲਿਆ ਅਤੇ ਇੱਕ ਮਨੁੱਖ ਨੂੰ ਸੱਦ ਕੇ ਉਸ ਦੇ ਸਿਰ ਦੀਆਂ ਸੱਤੇ ਲਟਾਂ ਮੁਨਾ ਸੁੱਟੀਆਂ। ਫਿਰ ਉਹ ਉਸ ਨੂੰ ਛੇੜਨ ਲੱਗੀ ਅਤੇ ਉਸ ਦਾ ਜ਼ੋਰ ਉਸ ਕੋਲੋਂ ਜਾਂਦਾ ਰਿਹਾ।
    ਨਿਆਂਈ 16:22ਪਰ ਉਸ ਦਾ ਸਿਰ ਮੁੰਨਣ ਦੇ ਪਿੱਛੋਂ ਉਸ ਦੇ ਵਾਲ਼ ਫਿਰ ਵਧਣ ਲੱਗੇ।
  • ਦਾਊਦ ਨੇ ਪਾਗਲ ਹੋਣ ਦਾ ਢੌਂਗ ਕਰਦਿਆਂ ਆਪਣੀ ਦਾੜ੍ਹੀ ਉੱਤੇ ਥੁੱਕ ਵਗਣ ਦਿੱਤਾ1 ਸਮੂ 21:13
    ਆਇਤਾਂ
    1 ਸਮੂ 21:13ਤਦ ਉਹ ਨੇ ਉਸ ਦੇ ਅੱਗੇ ਦੂਸਰੀ ਚਾਲ ਚਲੀ ਅਤੇ ਉਨ੍ਹਾਂ ਦੇ ਵੱਸ ਵਿੱਚ ਹੋਣ ਕਰਕੇ ਆਪ ਨੂੰ ਪਾਗਲ ਬਣਾਇਆ ਅਤੇ ਡਿਉੜ੍ਹੀ ਦੇ ਬੂਹਿਆਂ ਉੱਤੇ ਵਿਅਰਥ ਲਕੀਰਾਂ ਖਿੱਚਣ ਲੱਗਾ ਅਤੇ ਆਪਣੀਆਂ ਲਾਰਾਂ ਦਾੜ੍ਹੀ ਉੱਤੇ ਵਗਾਉਣ ਲੱਗਾ।
  • ਹਾਨੂਨ ਨੇ ਦਾਊਦ ਦੇ ਦੂਤਾਂ ਦੀਆਂ ਅੱਧੀਆਂ ਦਾੜ੍ਹੀਆਂ ਮੁਨਵਾ ਦਿੱਤੀਆਂ2 ਸਮੂ 10:4
    ਆਇਤਾਂ
    2 ਸਮੂ 10:4ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
  • ਦਾਊਦ: ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ, ਯਰੀਹੋ ਵਿੱਚ ਰਹੋ2 ਸਮੂ 10:5
    ਆਇਤਾਂ
    2 ਸਮੂ 10:5ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਆ ਜਾਣਾ।
  • ਅਬਸ਼ਾਲੋਮ ਦੇ ਸਾਲਾਨਾ ਕੱਟੇ ਵਾਲਾਂ ਦਾ ਭਾਰ ਦੋ ਸੌ ਸ਼ਕਲ ਹੁੰਦਾ ਸੀ2 ਸਮੂ 14:26
    ਆਇਤਾਂ
    2 ਸਮੂ 14:26ਸਾਲ ਦੇ ਅੰਤ ਵਿੱਚ ਉਹ ਆਪਣੇ ਵਾਲ਼ ਕਟਾਉਂਦਾ ਸੀ ਕਿਉਂ ਜੋ ਉਸ ਦੇ ਵਾਲ਼ ਬਹੁਤ ਭਾਰੇ ਸਨ, ਇਸ ਕਰਕੇ ਉਨ੍ਹਾਂ ਨੂੰ ਕੱਟਦਾ ਸੀ ਅਤੇ ਆਪਣੇ ਸਿਰ ਦੇ ਵਾਲ਼ ਤੋਲਦਾ ਸੀ ਜੋ ਰਾਜਾ ਦੀ ਤੋਲ ਅਨੁਸਾਰ ਢਾਈ ਸੇਰ ਹੁੰਦੇ ਸਨ।
  • ਦਾਊਦ ਦੇ ਦੂਰ ਹੋਣ ਸਮੇਂ ਮਫ਼ੀਬੋਸ਼ਥ ਨੇ ਆਪਣੀਆਂ ਮੁੱਛਾਂ ਨਹੀਂ ਕਤਰੀਆਂ2 ਸਮੂ 19:24
    ਆਇਤਾਂ
    2 ਸਮੂ 19:24ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ।
  • ਯੋਆਬ ਨੇ ਜਿਵੇਂ ਚੁੰਮਣ ਲਈ ਅਮਾਸਾ ਦੀ ਦਾੜ੍ਹੀ ਫੜੀ2 ਸਮੂ 20:9
    ਆਇਤਾਂ
    2 ਸਮੂ 20:9ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ।
  • ਏਲੀਯਾਹ ਵਾਲਾਂ ਵਾਲਾ ਮਨੁੱਖ ਸੀ ਅਤੇ ਚਮੜੇ ਦੀ ਪੇਟੀ ਬੰਨ੍ਹਦਾ ਸੀ2 ਰਾਜਾ 1:8
    ਆਇਤਾਂ
    2 ਰਾਜਾ 1:8ਉਨ੍ਹਾਂ ਨੇ ਉਸ ਨੂੰ ਆਖਿਆ, “ਇੱਕ ਜੱਤ ਵਾਲਾ ਮਨੁੱਖ ਸੀ ਅਤੇ ਜਿਹ ਦੇ ਲੱਕ ਦੁਆਲੇ ਚਮੜੇ ਦੀ ਪੇਟੀ ਬੰਨ੍ਹੀ ਹੋਈ ਸੀ।” ਤਦ ਉਹ ਬੋਲਿਆ, “ਉਹ ਤਾਂ ਏਲੀਯਾਹ ਤਿਸ਼ਬੀ ਹੈ।”
  • ਮੁੰਡਿਆਂ ਨੇ ਅਲੀਸ਼ਾ ਦਾ ਮਖ਼ੌਲ ਕੀਤਾ: “ਚੜ੍ਹਿਆ ਜਾ ਗੰਜੇ ਸਿਰ ਵਾਲਿਆ”2 ਰਾਜਾ 2:23
    ਆਇਤਾਂ
    2 ਰਾਜਾ 2:23ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।”
  • ਹਾਰੂਨ ਦੀ ਦਾੜ੍ਹੀ ਅਤੇ ਉਸ ਉੱਤੋਂ ਵਗਦਾ ਉੱਤਮ ਤੇਲਜ਼ਬੂ 133:2
    ਆਇਤਾਂ
    ਜ਼ਬੂ 133:2ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
  • ਅੱਯੂਬ ਨੇ ਸੋਗ ਵਿੱਚ ਆਪਣਾ ਸਿਰ ਮੁਨਾਇਆਅੱਯੂਬ 1:20
    ਆਇਤਾਂ
    ਅੱਯੂਬ 1:20ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ।
  • ਅਜ਼ਰਾ ਨੇ ਹੈਰਾਨੀ ਨਾਲ ਆਪਣੇ ਸਿਰ ਅਤੇ ਦਾੜ੍ਹੀ ਦੇ ਵਾਲ ਪੁੱਟੇਅਜ਼ਰਾ 9:3
    ਆਇਤਾਂ
    ਅਜ਼ਰਾ 9:3ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।
  • ਮੁੰਨੀਆਂ ਦਾੜ੍ਹੀਆਂ ਵਾਲੇ ਅੱਸੀ ਸੋਗੀ ਯਹੋਵਾਹ ਦੇ ਭਵਨ ਨੂੰ ਆਏਯਿਰ 41:5
    ਆਇਤਾਂ
    ਯਿਰ 41:5ਕਿ ਸ਼ਕਮ ਤੋਂ, ਸ਼ੀਲੋਹ ਤੋਂ, ਸਾਮਰਿਯਾ ਤੋਂ, ਅੱਸੀ ਮਨੁੱਖ ਦਾੜ੍ਹੀ ਮੁਨਾ ਕੇ ਬਸਤਰ ਪਾੜ ਕੇ ਅਤੇ ਆਪਣੇ ਆਪ ਨੂੰ ਕੱਟ ਵੱਢ ਕਰ ਕੇ ਆਏ ਕਿ ਮੈਦੇ ਦੀ ਭੇਟ ਅਤੇ ਲੁਬਾਨ ਆਪਣਿਆਂ ਹੱਥਾਂ ਵਿੱਚ ਲੈ ਕੇ ਯਹੋਵਾਹ ਦੇ ਭਵਨ ਵਿੱਚ ਚੜਾਉਣ
  • ਨਬੂਕਦਨੱਸਰ ਦੇ ਵਾਲ ਉਕਾਬ ਦੇ ਖੰਭਾਂ ਵਾਂਗੂੰ ਵਧ ਗਏਦਾਨੀ 4:33
    ਆਇਤਾਂ
    ਦਾਨੀ 4:33ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ!
  • ਇੱਕ ਇਸਤਰੀ ਨੇ ਆਪਣੇ ਵਾਲਾਂ ਨਾਲ ਯਿਸੂ ਦੇ ਪੈਰ ਪੂੰਝੇਲੂਕਾ 7:38, ਯੂਹ 12:3
    ਆਇਤਾਂ
    ਲੂਕਾ 7:38ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
    ਯੂਹ 12:3ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
  • ਪੌਲੁਸ ਨੇ ਸੁੱਖਣਾ ਲਈ ਕੰਖਰਿਯਾ ਵਿੱਚ ਆਪਣਾ ਸਿਰ ਮੁਨਾਇਆਰਸੂਲਾਂ 18:18
    ਆਇਤਾਂ
    ਰਸੂਲਾਂ 18:18ਪੌਲੁਸ ਹੋਰ ਵੀ ਬਹੁਤ ਦਿਨ ਉੱਥੇ ਠਹਿਰ ਕੇ ਫੇਰ ਭਰਾਵਾਂ ਕੋਲੋਂ ਵਿਦਾ ਹੋਇਆ ਅਤੇ ਪ੍ਰਿਸਕਿੱਲਾ ਅਤੇ ਅਕੂਲਾ ਦੇ ਸੰਗ ਜਹਾਜ਼ ਤੇ ਸੀਰੀਯਾ ਦੀ ਵੱਲ ਨੂੰ ਚੱਲਿਆ ਗਿਆ ਕੰਖਰਿਯਾ ਵਿੱਚ ਸਿਰ ਮੁਨਾਇਆ, ਕਿਉਂ ਜੋ ਉਹ ਨੇ ਮੰਨਤ ਮੰਨੀ ਸੀ।

ਸੋਗ ਵਿੱਚ

  • ਸੋਗ ਦੀ ਨਿਸ਼ਾਨੀ ਵਜੋਂ ਮੁੰਨੇ ਸਿਰ ਅਤੇ ਕਤਰੀਆਂ ਦਾੜ੍ਹੀਆਂਯਸਾ 15:2, ਯਿਰ 48:37, ਮੀਕਾ 1:16
    ਆਇਤਾਂ
    ਯਸਾ 15:2ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।
    ਯਿਰ 48:37ਕਿਉਂ ਜੋ ਹਰੇਕ ਸਿਰ ਮੁੰਨਿਆ ਹੈ, ਹਰੇਕ ਦਾੜ੍ਹੀ ਕਤਰੀ ਗਈ ਹੈ, ਹਰੇਕ ਦੇ ਹੱਥ ਵਿੱਚ ਘਾਓ ਲਾਇਆ ਗਿਆ ਹੈ ਅਤੇ ਹਰੇਕ ਲੱਕ ਉੱਤੇ ਤੱਪੜ ਹੈ
    ਮੀਕਾ 1:16ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ