ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਸ਼ਹਿਦ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 22 ਹਿੱਸੇ, ਸਤਰ-ਦਰ-ਸਤਰ।
- ਦੁੱਧ ਅਤੇ ਸ਼ਹਿਦ ਨਾਲ ਵਗਦਾ ਦੇਸ਼ਕੂਚ 3:8, ਲੇਵੀ 20:24
ਆਇਤਾਂ
ਕੂਚ 3:8ਮੈਂ ਉਤਰਿਆ ਹਾਂ, ਤਾਂ ਜੋ ਉਨ੍ਹਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਵਾਂ ਅਤੇ ਉਸ ਧਰਤੀ ਵਿੱਚੋਂ ਕੱਢ ਕੇ ਚੰਗੀ ਅਤੇ ਉਪਜਾਊ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਅਰਥਾਤ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਥਾਂ ਵਿੱਚ ਉਤਾਹਾਂ ਲਿਆਵਾਂ।
ਲੇਵੀ 20:24ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ।
- ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ਼ਬਿਵ 8:8
ਆਇਤਾਂ
ਬਿਵ 8:8ਇੱਕ ਅਜਿਹਾ ਦੇਸ਼ ਜਿੱਥੇ ਕਣਕ, ਜੌਂ, ਅੰਗੂਰ, ਹੰਜ਼ੀਰ ਅਤੇ ਅਨਾਰ ਹੁੰਦੇ ਹਨ, ਇੱਕ ਅਜਿਹਾ ਦੇਸ਼ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,
- ਮੰਨ ਦਾ ਸੁਆਦ ਸ਼ਹਿਦ ਨਾਲ ਬਣੇ ਪਾਪੜਾਂ ਵਰਗਾ ਸੀਕੂਚ 16:31
ਆਇਤਾਂ
ਕੂਚ 16:31ਇਸਰਾਏਲ ਦੇ ਘਰਾਣੇ ਨੇ ਉਸ ਦਾ ਨਾਮ ਮੰਨ ਰੱਖਿਆ। ਉਹ ਧਨੀਏ ਵਰਗਾ ਬੱਗਾ ਅਤੇ ਉਸ ਦਾ ਸੁਆਦ ਸ਼ਹਿਦ ਵਿੱਚ ਪਕਾਏ ਹੋਏ ਪੂੜੇ ਵਰਗਾ ਸੀ।
- ਸ਼ਹਿਦ ਭੇਟ ਵਜੋਂ ਨਹੀਂ ਸਾੜਿਆ ਜਾਣਾ ਸੀਲੇਵੀ 2:11
ਆਇਤਾਂ
ਲੇਵੀ 2:11“ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ।
- ਚਟਾਨ ਵਿੱਚੋਂ ਸ਼ਹਿਦਬਿਵ 32:13, ਜ਼ਬੂ 81:16
ਆਇਤਾਂ
ਬਿਵ 32:13ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ।
ਜ਼ਬੂ 81:16ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!।
ਕਹਾਣੀਆਂ ਵਿੱਚ
- ਯਾਕੂਬ ਨੇ ਮਿਸਰ ਨੂੰ ਤੋਹਫ਼ੇ ਵਜੋਂ ਥੋੜ੍ਹਾ ਜਿਹਾ ਸ਼ਹਿਦ ਭੇਜਿਆਉਤ 43:11
ਆਇਤਾਂ
ਉਤ 43:11ਤਦ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਸੱਚ-ਮੁੱਚ ਅਜਿਹਾ ਹੀ ਹੈ ਤਾਂ ਹੁਣ ਇਸ ਤਰ੍ਹਾਂ ਕਰੋ ਕਿ ਇਸ ਦੇਸ਼ ਦੀ ਸਭ ਤੋਂ ਉੱਤਮ ਪੈਦਾਵਾਰ ਆਪਣਿਆਂ ਬੋਰਿਆਂ ਵਿੱਚ ਰੱਖ ਕੇ ਉਸ ਮਨੁੱਖ ਲਈ ਭੇਟ ਦੇ ਤੌਰ ਤੇ ਲੈ ਜਾਓ: ਅਰਥਾਤ ਥੋੜ੍ਹਾ ਗੁੱਗਲ, ਥੋੜ੍ਹਾ ਸ਼ਹਿਦ, ਗਰਮ ਮਸਾਲਾ, ਗੰਧਰਸ, ਪਿਸਤਾ ਅਤੇ ਬਦਾਮ।
- ਸਮਸੂਨ ਨੇ ਸ਼ੇਰ ਦੀ ਲੋਥ ਵਿੱਚੋਂ ਸ਼ਹਿਦ ਖਾਧਾਨਿਆਂਈ 14:8–9
ਆਇਤਾਂ
ਨਿਆਂਈ 14:8–9ਕੁਝ ਦਿਨਾਂ ਬਾਅਦ ਉਹ ਉਸ ਨੂੰ ਵਿਆਹੁਣ ਲਈ ਗਿਆ ਅਤੇ ਉਸ ਬੱਬਰ ਸ਼ੇਰ ਦੀ ਲੋਥ ਵੇਖਣ ਲਈ ਰਾਹ ਤੋਂ ਇੱਕ ਪਾਸੇ ਨੂੰ ਮੁੜ ਗਿਆ ਅਤੇ ਵੇਖੋ, ਉੱਥੇ ਬੱਬਰ ਸ਼ੇਰ ਦੀ ਲੋਥ ਵਿੱਚ ਸ਼ਹਿਦ ਦੀਆਂ ਮੱਖੀਆਂ ਦਾ ਝੁੰਡ ਅਤੇ ਸ਼ਹਿਦ ਵੀ ਸੀ। ਤਦ ਉਸ ਨੇ ਉਸ ਵਿੱਚੋਂ ਕੁਝ ਸ਼ਹਿਦ ਲਿਆ ਅਤੇ ਉਸ ਨੂੰ ਹੱਥ ਵਿੱਚ ਫੜ੍ਹ ਕੇ ਖਾਂਦਾ-ਖਾਂਦਾ ਆਪਣੇ ਮਾਤਾ-ਪਿਤਾ ਕੋਲ ਆਇਆ ਅਤੇ ਉਨ੍ਹਾਂ ਨੂੰ ਵੀ ਕੁਝ ਦਿੱਤਾ ਅਤੇ ਉਨ੍ਹਾਂ ਨੇ ਵੀ ਖਾਧਾ ਪਰ ਉਸ ਉਨ੍ਹਾਂ ਨੂੰ ਇਹ ਨਾ ਦੱਸਿਆ ਕਿ ਮੈਂ ਇਹ ਸ਼ਹਿਦ ਬੱਬਰ ਸ਼ੇਰ ਦੀ ਲੋਥ ਵਿੱਚੋਂ ਕੱਢਿਆ ਹੈ।
- ਯੋਨਾਥਾਨ ਨੇ ਸ਼ਾਊਲ ਦੀ ਸਹੁੰ ਦੇ ਵਿਰੁੱਧ ਜੰਗਲ ਵਿੱਚ ਸ਼ਹਿਦ ਚੱਖਿਆ1 ਸਮੂ 14:25–27, 1 ਸਮੂ 14:43
ਆਇਤਾਂ
1 ਸਮੂ 14:25–27ਸਭ ਲੋਕ ਇੱਕ ਜੰਗਲ ਵਿੱਚ ਜਾ ਪੁੱਜੇ ਅਤੇ ਉੱਥੇ ਜ਼ਮੀਨ ਉੱਤੇ ਸ਼ਹਿਦ ਸੀ। ਜਿਸ ਵੇਲੇ ਇਹ ਲੋਕ ਉਸ ਜੰਗਲ ਵਿੱਚ ਪਹੁੰਚੇ ਤਾਂ ਵੇਖੋ, ਉੱਥੇ ਸ਼ਹਿਦ ਚੌਂਦਾ ਪਿਆ ਸੀ ਪਰ ਕੋਈ ਵੀ ਆਪਣੇ ਮੂੰਹ ਵੱਲ ਹੱਥ ਨਾ ਲੈ ਕੇ ਗਿਆ ਕਿਉਂ ਜੋ ਲੋਕ ਉਸ ਸਹੁੰ ਤੋਂ ਡਰੇ। ਪਰ ਜਿਸ ਵੇਲੇ ਉਹ ਦੇ ਪਿਤਾ ਨੇ ਲੋਕਾਂ ਕੋਲੋਂ ਸਹੁੰ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੁਣਿਆ ਸੀ ਅਤੇ ਉਹ ਨੇ ਆਪਣੀ ਸੋਟੀ ਦੇ ਸਿਰੇ ਨੂੰ ਸ਼ਹਿਦ ਦੇ ਛੱਤੇ ਦੇ ਵਿੱਚ ਵਾੜਿਆ ਅਤੇ ਹੱਥ ਮੂੰਹ ਵੱਲ ਕੀਤਾ ਅਤੇ ਉਹ ਦੀਆਂ ਅੱਖਾਂ ਵਿੱਚ ਰੋਸ਼ਨੀ ਆਈ।
1 ਸਮੂ 14:43ਸ਼ਾਊਲ ਨੇ ਯੋਨਾਥਾਨ ਨੂੰ ਆਖਿਆ, ਮੈਨੂੰ ਦੱਸ, ਤੂੰ ਕੀ ਕੀਤਾ ਹੈ? ਯੋਨਾਥਾਨ ਨੇ ਉਸ ਨੂੰ ਦੱਸਿਆ ਅਤੇ ਆਖਿਆ, ਮੈਂ ਤਾਂ ਨਿਰੀ ਸੋਟੀ ਦੀ ਨੁੱਕਰ ਨਾਲ ਥੋੜਾ ਜਿਹਾ ਸ਼ਹਿਦ ਚੱਖਿਆ ਸੀ ਅਤੇ ਵੇਖੋ ਮੈਂ ਹੁਣ ਮਰ ਰਿਹਾ ਹਾਂ।
- ਥੋੜ੍ਹਾ ਜਿਹਾ ਸ਼ਹਿਦ ਚੱਖਣ ਨਾਲ ਉਸ ਦੀਆਂ ਅੱਖਾਂ ਵਿੱਚ ਚਮਕ ਆ ਗਈ1 ਸਮੂ 14:29
ਆਇਤਾਂ
1 ਸਮੂ 14:29ਯੋਨਾਥਾਨ ਬੋਲ੍ਹਿਆ, ਮੇਰੇ ਪਿਤਾ ਨੇ ਦੇਸ ਨੂੰ ਦੁੱਖ ਦਿੱਤਾ। ਵੇਖੋ, ਮੈਂ ਥੋੜਾ ਜਿਹਾ ਸ਼ਹਿਦ ਚੱਖਿਆ ਤਾਂ ਮੇਰੀਆਂ ਅੱਖਾਂ ਵਿੱਚ ਰੋਸ਼ਨੀ ਆ ਗਈ।
- ਮਿੱਤਰ ਦਾਊਦ ਦੇ ਭੁੱਖੇ ਆਦਮੀਆਂ ਲਈ ਸ਼ਹਿਦ ਲਿਆਏ2 ਸਮੂ 17:29
ਆਇਤਾਂ
2 ਸਮੂ 17:29ਸ਼ਹਿਦ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ, ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਲੋਕ ਉਜਾੜ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹੋਣਗੇ।
- ਯਾਰਾਬੁਆਮ ਦੀ ਪਤਨੀ ਨਬੀ ਲਈ ਸ਼ਹਿਦ ਦਾ ਕੁੱਪਾ ਲੈ ਗਈ1 ਰਾਜਾ 14:3
ਆਇਤਾਂ
1 ਰਾਜਾ 14:3ਅਤੇ ਆਪਣੇ ਹੱਥ ਵਿੱਚ ਦਸ ਰੋਟੀਆਂ, ਚੂਰਮਾ ਅਤੇ ਸ਼ਹਿਦ ਦਾ ਮਰਤਬਾਨ ਲੈ ਕੇ ਉਹ ਦੇ ਕੋਲ ਜਾ। ਉਹ ਤੈਨੂੰ ਦੱਸੇਗਾ ਕਿ ਮੁੰਡੇ ਨੂੰ ਕੀ ਹੋਵੇਗਾ।
- ਯਹੂਦਾਹ ਸੂਰ ਨਾਲ ਸ਼ਹਿਦ ਦਾ ਵਪਾਰ ਕਰਦਾ ਸੀਹਿਜ਼ 27:17
ਆਇਤਾਂ
ਹਿਜ਼ 27:17ਯਹੂਦਾਹ ਅਤੇ ਇਸਰਾਏਲ ਦਾ ਦੇਸ ਉਹ ਤੇਰੇ ਵਪਾਰੀ ਸਨ, ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।
- ਯੂਹੰਨਾ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਸੀਮੱਤੀ 3:4
ਆਇਤਾਂ
ਮੱਤੀ 3:4ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।
ਕਹਾਵਤਾਂ
- ਹੇ ਮੇਰੇ ਪੁੱਤਰ, ਸ਼ਹਿਦ ਖਾ, ਕਿਉਂਕਿ ਉਹ ਚੰਗਾ ਹੈਕਹਾ 24:13
ਆਇਤਾਂ
ਕਹਾ 24:13ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
- ਜੇ ਤੈਨੂੰ ਸ਼ਹਿਦ ਲੱਭੇ, ਤਾਂ ਜਿੰਨਾ ਚਾਹੀਦਾ ਹੈ ਉੰਨਾ ਹੀ ਖਾਕਹਾ 25:16, ਕਹਾ 25:27
- ਰੱਜੇ ਹੋਏ ਨੂੰ ਸ਼ਹਿਦ ਵੀ ਭਾਉਂਦਾ ਨਹੀਂ; ਭੁੱਖੇ ਨੂੰ ਕੌੜਾ ਵੀ ਮਿੱਠਾ ਲੱਗਦਾ ਹੈਕਹਾ 27:7
ਆਇਤਾਂ
ਕਹਾ 27:7ਰੱਜੇ ਹੋਏ ਮਨ ਨੂੰ ਸ਼ਹਿਦ ਦਾ ਛੱਤਾ ਵੀ ਫਿੱਕਾ ਲੱਗਦਾ ਹੈ, ਪਰ ਭੁੱਖੇ ਨੂੰ ਹਰ ਕੌੜੀ ਵਸਤ ਵੀ ਮਿੱਠੀ ਲੱਗਦੀ ਹੈ।
- ਸ਼ਹਿਦ ਦੇ ਛੱਤੇ ਦੇ ਚੋਣ ਨਾਲੋਂ ਵੀ ਮਿੱਠਾਜ਼ਬੂ 19:10
ਆਇਤਾਂ
ਜ਼ਬੂ 19:10ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
- ਹੇ ਮੇਰੀ ਲਾੜੀ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਦੇ ਛੱਤੇ ਵਾਂਗੂੰ ਮਿਠਾਸ ਚੋਂਦੀ ਹੈਸਰੇਸ਼ਟ 4:11
ਆਇਤਾਂ
ਸਰੇਸ਼ਟ 4:11ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ